10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

Mar25,2026 | Jagrati Lahar Bureau | Chandigarh


 
ਸਾਰੇ ਮੰਤਰੀਵਿਧਾਇਕਚੇਅਰਮੈਨਸਰਪੰਚਪੰਚਐਮ.ਸੀ.ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਇਸ ਪਹੁੰਚ ਮੁਹਿੰਮ ਵਿੱਚ ਲੈਣਗੇ ਹਿੱਸਾ: ਅਮਨ ਅਰੋੜਾ
 
ਆਪ’ ਸਰਕਾਰ ਨੇ 4 ਸਾਲਾਂ ਵਿੱਚ ਉਹ ਕਰ ਵਿਖਾਇਆ ਜੋ ਦੂਜੇ 70 ਸਾਲਾਂ ਵਿੱਚ ਨਹੀਂ ਕਰ ਸਕੇਕੰਮਾਂ ਨੂੰ ਲੋਕਾਂ ਸਾਹਮਣੇ ਰੱਖਣ ਲਈ ਵੱਡੀ ਮੁਹਿੰਮ ਸ਼ੁਰੂ: ਅਮਨ ਅਰੋੜਾ
 
1000 ਆਮ ਆਦਮੀ ਕਲੀਨਿਕਾਂ ਤੋਂ ਲੈ ਕੇ 10 ਲੱਖ ਰੁਪਏ ਦੇ ਸਿਹਤ ਬੀਮੇ ਤੱਕ, ‘ਆਪ’ ਲੋਕਾਂ ਦੇ ਸਾਹਮਣੇ ਪੂਰਾ ਰਿਪੋਰਟ ਕਾਰਡ ਪੇਸ਼ ਕਰੇਗੀ: ਅਮਨ ਅਰੋੜਾ
 
65,000 ਨੌਕਰੀਆਂਦੁੱਗਣਾ ਜੀਐਸਟੀਰਿਕਾਰਡ ਬੁਨਿਆਦੀ ਢਾਂਚਾ, ‘ਆਪ’ ਸਰਕਾਰ ਆਪਣੀ ਕਾਰਗੁਜ਼ਾਰੀ ਦੇ ਦਮ 'ਤੇ ਲੋਕਾਂ ਦੀ ਕਚਹਿਰੀ ਵਿੱਚ: ਅਮਨ ਅਰੋੜਾ
 
 
ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਬੁੱਧਵਾਰ ਨੂੰ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਸੂਬਾ ਪੱਧਰੀ ਵੱਡੀ ਜਨਤਕ ਮੁਹਿੰਮ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 'ਆਪਸਰਕਾਰ ਨੇ ਸੂਬੇ ਦੇ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲਦੇ ਹੋਏ ਪਾਰਦਰਸ਼ੀਜਵਾਬਦੇਹ ਅਤੇ ਲੋਕ-ਪੱਖੀ ਸ਼ਾਸਨ ਪ੍ਰਦਾਨ ਕੀਤਾ ਹੈ। 'ਆਪਪੰਜਾਬ ਪ੍ਰਧਾਨ ਨੇ ਦੱਸਿਆ ਕਿ ਇਹ ਮੁਹਿੰਮ ਅਗਲੇ 10 ਦਿਨਾਂ ਵਿੱਚ 16,000 ਰੈਲੀਆਂਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਏਗੀ।
 
ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਲਕੇ ਤੋਂ ਇੱਕ ਵਿਸ਼ਾਲ ਜਨਤਕ ਮੁਹਿੰਮ ਸ਼ੁਰੂ ਹੋਵੇਗੀ ਜਿਸ ਤਹਿਤ ਅਗਲੇ 10 ਦਿਨਾਂ ਵਿੱਚ ਪੂਰੇ ਪੰਜਾਬ ਵਿੱਚ 16,000 ਰੈਲੀਆਂਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਮੁਹਿੰਮ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੀ ਪ੍ਰਤੀਕ ਹੈਜਿਸ ਨੇ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਕ ਅਗਵਾਈ ਹੇਠ ਬੇਮਿਸਾਲਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਿੱਤਾ ਹੈ।
 
ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਵਿੱਚ ਮੰਤਰੀਵਿਧਾਇਕਚੇਅਰਮੈਨਸਰਪੰਚਪੰਚਐਮ.ਸੀ.ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਸ਼ਾਮਲ ਹੋਣਗੇਜੋ ਸਰਕਾਰ ਦਾ ਰਿਪੋਰਟ ਕਾਰਡ ਲੈ ਕੇ ਹਰ ਪਿੰਡਗਲੀ ਅਤੇ ਘਰ-ਘਰ ਪਹੁੰਚਣਗੇ। ਅਮਨ ਅਰੋੜਾ ਨੇ ਕਿਹਾ, “ਅਸੀਂ ਆਪਣਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਹਰ ਪਿੰਡ ਅਤੇ ਹਰ ਬੂਹੇ ਤੱਕ ਲੈ ਕੇ ਜਾਵਾਂਗੇ।
 
ਪਾਰਟੀ ਦੀ ਵਿਚਾਰਧਾਰਕ ਨੀਂਹ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਅਸੀਂ ਰਾਜਨੀਤੀ ਕਰਨ ਨਹੀਂਸਗੋਂ ਰਾਜਨੀਤੀ ਬਦਲਣ ਆਏ ਹਾਂ। ਉਨ੍ਹਾਂ ਦੀ ਰਾਜਨੀਤੀ ਦੋ ਸਿਧਾਂਤਾਂ 'ਤੇ ਟਿਕੀ ਹੋਈ ਹੈ—ਈਮਾਨਦਾਰ ਰਾਜਨੀਤੀ ਅਤੇ ਕੰਮ ਰਾਹੀਂ ਵਿਕਾਸ। ਅੱਜ ਪੰਜਾਬ ਦਾ ਬੱਚਾ-ਬੱਚਾ ਮੰਨਦਾ ਹੈ ਕਿ ਇਨ੍ਹਾਂ ਚਾਰ ਸਾਲਾਂ ਵਿੱਚ ਹੋਇਆ ਕੰਮ ਪਿਛਲੇ 70 ਸਾਲਾਂ ਦੀਆਂ ਪ੍ਰਾਪਤੀਆਂ ਤੋਂ ਕਿਤੇ ਵੱਧ ਹੈ।
 
ਪ੍ਰਾਪਤੀਆਂ ਦਾ ਵੇਰਵਾ ਪੇਸ਼ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਹਰ ਪਰਿਵਾਰ ਕੋਲ ਹੁਣ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਕਵਰ ਹੈਜੋ ਕਿ ਦੇਸ਼ ਵਿੱਚ ਇੱਕ ਵਿਲੱਖਣ ਸਕੀਮ ਹੈ। ਸਕੂਲ ਅਤੇ ਹਸਪਤਾਲ ਪੂਰੀ ਤਰ੍ਹਾਂ ਬਦਲ ਚੁੱਕੇ ਹਨ। 881 ਆਮ ਆਦਮੀ ਕਲੀਨਿਕ ਪਹਿਲਾਂ ਹੀ ਚੱਲ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ 100 ਤੋਂ ਵੱਧ ਹੋਰ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਵੇਗਾਜਿਸ ਨਾਲ ਕੁੱਲ ਗਿਣਤੀ 1000 ਹੋ ਜਾਵੇਗੀ।
 
ਖੇਡਾਂ ਦੇ ਬੁਨਿਆਦੀ ਢਾਂਚੇ ਬਾਰੇ ਉਨ੍ਹਾਂ ਕਿਹਾ ਕਿ 3,000 ਖੇਡ ਸਟੇਡੀਅਮ ਬਣਾਏ ਗਏ ਹਨ ਅਤੇ 6,000 ਤੋਂ ਵੱਧ ਉਸਾਰੀ ਅਧੀਨ ਹਨ। ਪੰਜ ਸਾਲਾਂ ਦਾ ਕਾਰਜਕਾਲ ਖਤਮ ਹੋਣ ਤੱਕ ਹਰ ਪਿੰਡ ਵਿੱਚ ਖੇਡ ਸਟੇਡੀਅਮ ਹੋਵੇਗਾ ਤਾਂ ਜੋ ਬੱਚੇਨੌਜਵਾਨ ਅਤੇ ਬਜ਼ੁਰਗ ਸਰੀਰਕ ਤੌਰ 'ਤੇ ਸਰਗਰਮ ਰਹਿ ਸਕਣ ਅਤੇ ਨਸ਼ਿਆਂ ਤੋਂ ਦੂਰ ਰਹਿਣ।
 
ਵਿੱਤੀ ਰੁਕਾਵਟਾਂ ਦੇ ਬਾਵਜੂਦ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ 8,300 ਕਰੋੜ ਰੁਪਏ ਤੋਂ ਵੱਧ ਰੋਕੇ ਜਾਣ ਦੇ ਬਾਵਜੂਦਪੰਜਾਬ 40,000 ਕਿਲੋਮੀਟਰ ਤੋਂ ਵੱਧ ਸੜਕਾਂ ਬਣਾ ਰਿਹਾ ਹੈ। ਸੜਕ ਸੁਰੱਖਿਆ ਫੋਰਸ (ਐਸ ਐਸ ਐਫ) ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਸੇਵਾ ਵਜੋਂ ਉਭਰੀ ਹੈਜਿਸ ਦਾ ਰਿਸਪਾਂਸ ਟਾਈਮ ਸਿਰਫ ਚਾਰ ਤੋਂ ਪੰਜ ਮਿੰਟ ਹੈ ਅਤੇ ਇਸ ਨੇ ਹਜ਼ਾਰਾਂ ਜਾਨਾਂ ਬਚਾਈਆਂ ਹਨ।
 
ਖੇਤੀਬਾੜੀ ਅਤੇ ਸਿੰਚਾਈ ਬਾਰੇ ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਲੱਖਾਂ ਕਿਸਾਨਾਂ ਦੇ ਖੇਤਾਂ ਦੇ ਅੰਤਿਮ ਸਿਰੇ (ਟੇਲ) ਤੱਕ ਪਹੁੰਚ ਗਿਆ ਹੈਜਿਸ ਨਾਲ 20 ਸਾਲਾਂ ਦੀ ਉਡੀਕ ਖਤਮ ਹੋਈ ਹੈ। ਕੇਂਦਰ ਸਰਕਾਰ ਦੀ ਤਾਜ਼ਾ ਰਿਪੋਰਟ ਅਨੁਸਾਰ ਕਈ ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਪੰਜ ਫੁੱਟ ਤੱਕ ਵਧਿਆ ਹੈ। ਕਿਸਾਨਾਂ ਨੂੰ ਹੁਣ ਖੇਤਾਂ ਵਿੱਚ ਰਾਤਾਂ ਨਹੀਂ ਕੱਟਣੀਆਂ ਪੈਂਦੀਆਂਕਿਉਂਕਿ ਪੰਜਾਬ ਸਰਕਾਰ ਖੇਤੀਬਾੜੀ ਪੰਪਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾ ਰਹੀ ਹੈ।
 
ਉਨ੍ਹਾਂ ਨੇ ਵਿੱਤੀ ਪ੍ਰਦਰਸ਼ਨ ਅਤੇ ਰੁਜ਼ਗਾਰ ਬਾਰੇ ਦੱਸਦਿਆਂ ਕਿਹਾ ਕਿ ਆਬਕਾਰੀ ਮਾਲੀਆ 27,000 ਕਰੋੜ ਰੁਪਏ ਤੋਂ ਵਧ ਕੇ ਲਗਭਗ 57,000 ਕਰੋੜ ਰੁਪਏ ਹੋ ਗਿਆ ਹੈਜਦਕਿ ਜੀਐਸਟੀ ਕੁਲੈਕਸ਼ਨ 12,000 ਕਰੋੜ ਰੁਪਏ ਤੋਂ ਦੁੱਗਣੀ ਹੋ ਕੇ 30,000 ਕਰੋੜ ਰੁਪਏ ਤੋਂ ਪਾਰ ਹੋ ਗਈ ਹੈ। 65,000 ਤੋਂ ਵੱਧ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਜੀਵੀਕੇ ਥਰਮਲ ਪਲਾਂਟ ਖਰੀਦਣ ਨਾਲ ਪੰਜਾਬ ਨੂੰ ਵੱਡਾ ਮਾਲੀਆ ਲਾਭ ਹੋਵੇਗਾ।
 
ਵਾਅਦੇ ਪੂਰੇ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ।ਅਸੀਂ ਉਹ ਪਾਰਟੀ ਹਾਂ ਜੋ ਵਾਅਦੇ ਤੋਂ ਵੱਧ ਕੰਮ ਕਰਦੀ ਹੈ। ਅਸੀਂ ਸਾਰੀਆਂ ਪੰਜ ਗਾਰੰਟੀਆਂ ਪੂਰੀਆਂ ਕੀਤੀਆਂ। ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਅਤੇ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਪਹਿਲੇ ਸਾਲ ਵਿੱਚ ਹੀ ਲਾਗੂ ਕਰ ਦਿੱਤੀ ਗਈ ਸੀ। ਇਸ ਬਜਟ ਵਿੱਚ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਮਾਵਾਂ-ਭੈਣਾਂ ਲਈ 1,500 ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
 
ਰਵਾਇਤੀ ਪਾਰਟੀਆਂ ਨਾਲ ਤੁਲਨਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਕਾਂਗਰਸਭਾਜਪਾ ਜਾਂ ਅਕਾਲੀ ਦਲ ਵਰਗੇ ਨਹੀਂ ਹਾਂ ਜੋ ਚੋਣਾਂ ਤੋਂ ਪਹਿਲਾਂ ਝੂਠੀਆਂ ਕਸਮਾਂ ਖਾਂਦੇ ਹਨ ਅਤੇ ਫਿਰ ਵਾਅਦਾ ਖਿਲਾਫੀ ਕਰਦੇ ਹਨ। ਅਸੀਂ ਇੱਥੇ ਚੋਣ ਜੁਮਲੇ ਬਣਾਉਣ ਨਹੀਂ ਆਏ। ਅਸੀਂ ਈਮਾਨਦਾਰੀ ਅਤੇ ਵਿਕਾਸ ਲਈ ਵਚਨਬੱਧ ਹਾਂ।
 
ਅਖੀਰ ਵਿੱਚ ਉਨ੍ਹਾਂ ਕਿਹਾ ਕਿ ਸਾਨੂੰ ਅਰਵਿੰਦ ਕੇਜਰੀਵਾਲ ਦੇ ਮਾਰਗਦਰਸ਼ਨ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕੀਤੇ ਗਏ ਕੰਮਾਂ 'ਤੇ ਪੂਰਾ ਭਰੋਸਾ ਹੈ। ਪੰਜਾਬ ਦੇ ਲੋਕਾਂ ਨੂੰ ਸਾਡਾ ਸੁਨੇਹਾ ਸਾਦਾ ਹੈ—ਜੇਕਰ ਤੁਸੀਂ ਸਾਡੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਹੋਤਾਂ ਅਸੀਂ ਤੁਹਾਡਾ ਸਮਰਥਨ ਚਾਹੁੰਦੇ ਹਾਂਜੇਕਰ ਨਹੀਂਤਾਂ ਅਸੀਂ ਤੁਹਾਡੇ ਫੈਸਲੇ ਦਾ ਸਤਿਕਾਰ ਕਰਾਂਗੇ।

16-000-Jan-Sabhas-In-10-Days-Aap-To-Take-4-year-Report-Card-Of-Bhagwant-Mann-Govt-To-Every-Village-Street-And-Household-Across-Punjab-Aman-Arora



TOP HEADLINES


ਦੋਰਾਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ
ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿ
*ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੂੰ ਦਿੱਲੀ ਤੋਂ ਚੁੱਕ ਲ
ਇਨੋਸੈਂਟ ਹਾਰਟਸ ਸਕੂਲ ਨੇ "ਦਿਸ਼ਾ" - ਇੱਕ ਪਹਿਲਕਦਮੀ ਦੇ ਤਹਿਤ ਅ
ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆ
ਫਾਜ਼ਿਲਕਾ ਵਿੱਚ ਭਾਰਤੀ ਸੈਨਾ ਵੱਲੋਂ ਪ੍ਰਚਾਰ ਵੈਨ ਰਾਹੀ ਭਰਤੀ ਜਾ
*ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ
ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ
*140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ
ਅਫ਼ਵਾਵਾਂ ਤੋਂ ਬਚਣ ਦੀ ਲੋੜ : Bhagwant Mann Cm Punjab ਅਹ
*20% ਜੁਰਮਾਨੇ ਅਤੇ 18% ਸਾਲਾਨਾ ਵਿਆਜ ਤੋਂ ਬਚਣ ਲਈ 31 ਮਾਰਚ ਤ
*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49632996

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us