ਸਕਾਲਰਸ਼ਿਪ ਵੰਡ ਵਿੱਚ ਪੰਜਾਬ ਦਾ ਦੇਸ਼ ਭਰ ਵਿੱਚ ਦੂਜਾ ਸਥਾਨ: ਡਾ. ਬਲਜੀਤ ਕੌਰ

Mar25,2026 | Gurvinder Singh Mohali | Mohali


ਮੋਹਾਲੀ ਤੋਂ ਆਈ ਟੀ ਆਈ ਟ੍ਰੇਨੀਜ਼ ਨੂੰ ਸਵੈ-ਰੋਜ਼ਗਾਰ ਲਈ ਟੂਲ ਕਿਟਾਂ ਦੀ ਵੰਡ ਦੀ ਸ਼ੁਰੂਆਤ; ਸੂਬੇ ਦੇ 1506 ਐਸ ਸੀ ਵਿਦਿਆਰਥੀਆਂ ਨੂੰ ਮਿਲੇਗਾ ਲਾਭ

ਪੋਸਟ ਮੈਟ੍ਰਿਕ ਸਕਾਲਰਸ਼ਿਪ ਹੇਠ 2.45 ਲੱਖ ਵਿਦਿਆਰਥੀਆਂ ਨੂੰ 219 ਕਰੋੜ ਰੁਪਏ ਜਾਰੀ

ਮੋਹਾਲੀ, 25 ਮਾਰਚ
ਗੁਰਵਿੰਦਰ ਸਿੰਘ

ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਐਸ ਸੀ ਅਤੇ ਹੋਰ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਕਾਲਰਸ਼ਿਪ ਵੰਡ ਵਿੱਚ ਪੰਜਾਬ ਨੇ ਰਾਸ਼ਟਰੀ ਪੱਧਰ ‘ਤੇ ਦੂਜਾ ਸਥਾਨ ਹਾਸਲ ਕੀਤਾ ਹੈ।

ਮੋਹਾਲੀ ਦੇ ਕਲਕਟ ਭਵਨ ਵਿਖੇ ਛੇ ਜ਼ਿਲ੍ਹਿਆਂ ਲਈ ਆਯੋਜਿਤ ਟੂਲ ਕਿਟ ਵੰਡ ਅਤੇ ਐਸ ਸੀ ਵਿਦਿਆਰਥੀਆਂ ਦੀ ਭਲਾਈ ਸੰਬੰਧੀ ਸਕੀਮਾਂ ਬਾਰੇ ਜਾਗਰੂਕਤਾ  ਸਮਾਗਮ ਦੀ ਅਗਵਾਈ ਕਰਦਿਆਂ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਲਗਭਗ 10 ਲੱਖ ਵਿਦਿਆਰਥੀਆਂ ਨੇ ਆਪਣੇ ਮਨਪਸੰਦ ਖੇਤਰਾਂ ਵਿੱਚ ਸਿੱਖਿਆ ਹਾਸਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਆਈ ਟੀ ਆਈ ਟ੍ਰੇਨੀਜ਼ ਨੂੰ ਟੂਲ ਕਿਟਾਂ ਦੀ ਵੰਡ “ਮੁਫ਼ਤ ਕਿਤਾਬਾਂ ਅਤੇ ਟੂਲ ਕਿਟ ਸਕੀਮ” ਦਾ ਹਿੱਸਾ ਹੈ, ਜੋ ਕਿ ਪੰਜਾਬ ਸਰਕਾਰ ਵੱਲੋਂ 100 ਫ਼ੀਸਦੀ ਫੰਡ ਕੀਤੀ ਗਈ ਹੈ। ਇਸ ਸਕੀਮ ਹੇਠ ਕੁੱਲ 1506 ਆਈ ਟੀ ਆਈ ਵਿਦਿਆਰਥੀਆਂ ਨੂੰ ਲਾਭ ਦਿੱਤਾ ਜਾਵੇਗਾ, ਜਿਨ੍ਹਾਂ ਵਿੱਚੋਂ ਅੱਜ ਪਹਿਲੇ ਪੜਾਅ ਵਿੱਚ 630 ਵਿਦਿਆਰਥੀ ਐਸ.ਏ.ਐਸ. ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇ 32 ਸਰਕਾਰੀ ਆਈ ਟੀ ਆਈਜ਼ ਤੋਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਹ ਟੂਲ ਕਿਟਾਂ ਨਵੀਂ ਪੀੜ੍ਹੀ ਵਿੱਚ ਉਦਮੀਅਤਾ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਸਾਬਤ ਹੋਣਗੀਆਂ ਅਤੇ ਨੌਜਵਾਨਾਂ ਨੂੰ ਖੁਦਮੁਖਤਿਆਰ ਬਣਾਉਣ ਵਿੱਚ ਮਦਦ ਕਰਨਗੀਆਂ।

ਮੰਤਰੀ ਨੇ ਦੱਸਿਆ ਕਿ ਪਹਿਲਾਂ ਕੇਵਲ ਦੋ ਜ਼ਿਲ੍ਹੇ ਹੀ ਕੇਂਦਰ ਸਰਕਾਰ ਦੀ ਘੱਟਗਿਣਤੀ ਸਕਾਲਰਸ਼ਿਪ ਸਕੀਮ ਹੇਠ ਸ਼ਾਮਲ ਸਨ, ਪਰ ਹੁਣ ਰਾਜ ਸਰਕਾਰ ਦੇ ਯਤਨਾਂ ਨਾਲ ਇਹ ਸਕੀਮ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਕਮਜ਼ੋਰ ਵਰਗਾਂ ਨੂੰ ਜਾਤ-ਪਾਤ ਦੇ ਆਧਾਰ ‘ਤੇ ਭੇਦਭਾਵ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਸਿੱਖ ਧਰਮ ਤੇ ਡਾ. ਬੀ. ਆਰ. ਅੰਬੇਡਕਰ ਦੀਆਂ ਸਿੱਖਿਆਵਾਂ ਨੇ ਇਸ ਪ੍ਰਥਾ ਨੂੰ ਖਤਮ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਆਰਥਿਕ ਉੱਥਾਨ ਲਈ ਵਚਨਬੱਧ ਹੈ।

ਵਿਧਾਇਕ ਕੁਲਵੰਤ ਸਿੰਘ ਅਤੇ ਕੁਲਜੀਤ ਸਿੰਘ ਰੰਧਾਵਾ ਨੇ ਇਸ ਪਹਿਲ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਟੂਲ ਕਿਟਾਂ ਆਈ ਟੀ ਆਈ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਹਾਸਲ ਕਰਨ ਵਿੱਚ ਮਦਦ ਕਰਨਗੀਆਂ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਇੱਕ ਨੂੰ ਉੱਚ ਮਿਆਰੀ ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਵਿਭਾਗ ਦੇ ਪ੍ਰਮੁੱਖ ਸਕੱਤਰ ਵੀ. ਕੇ. ਮੀਣਾ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਡਾਇਰੈਕਟਰ ਸ਼੍ਰੀਮਤੀ ਵਿਮੀ ਭੁੱਲਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਕੀਮ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ ਨੇ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਮਜ਼ੋਰ ਵਰਗਾਂ ਲਈ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਵਚਨਬੱਧਤਾ ਦੁਹਰਾਈ।

Baljit-Kaur-Minister-Punjab-



TOP HEADLINES


ਦੋਰਾਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ
ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿ
*ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੂੰ ਦਿੱਲੀ ਤੋਂ ਚੁੱਕ ਲ
ਇਨੋਸੈਂਟ ਹਾਰਟਸ ਸਕੂਲ ਨੇ "ਦਿਸ਼ਾ" - ਇੱਕ ਪਹਿਲਕਦਮੀ ਦੇ ਤਹਿਤ ਅ
ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆ
ਫਾਜ਼ਿਲਕਾ ਵਿੱਚ ਭਾਰਤੀ ਸੈਨਾ ਵੱਲੋਂ ਪ੍ਰਚਾਰ ਵੈਨ ਰਾਹੀ ਭਰਤੀ ਜਾ
*ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ
ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ
*140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ
ਅਫ਼ਵਾਵਾਂ ਤੋਂ ਬਚਣ ਦੀ ਲੋੜ : Bhagwant Mann Cm Punjab ਅਹ
*20% ਜੁਰਮਾਨੇ ਅਤੇ 18% ਸਾਲਾਨਾ ਵਿਆਜ ਤੋਂ ਬਚਣ ਲਈ 31 ਮਾਰਚ ਤ
*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49633192

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us