*ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ*

Mar27,2026 | Jagrati Lahar Bureau | Chandigarh


*ਵਪਾਰੀਆਂ ਨਾਲ ਢਾਂਚਾਗਤ ਗੱਲਬਾਤ ਯਕੀਨੀ ਬਣਾਉਣ ਲਈ ਪੰਜਾਬ ਭਰ ਵਿੱਚ 256 ਪੀ.ਐਸ.ਟੀ.ਸੀ. ਮੀਟਿੰਗਾਂ ਕੀਤੀਆਂ ਗਈਆਂ: ਹਰਪਾਲ ਸਿੰਘ ਚੀਮਾ*

*ਭਗਵੰਤ ਮਾਨ ਸਰਕਾਰ ਵਪਾਰੀਆਂ ਲਈ ਪਾਰਦਰਸ਼ੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*

*ਪੰਜਾਬ ਸਰਕਾਰ ਵੱਲੋਂ ਐਸ.ਓ.ਪੀ. ਦੀ ਸਖ਼ਤ ਪਾਲਣਾ ਲਾਜ਼ਮੀ, ਵਪਾਰੀਆਂ ਦੇ ਮਸਲਿਆਂ ਦੇ ਹੱਲ ਲਈ ਜਵਾਬਦੇਹੀ ਤੈਅ ਕੀਤੀ ਗਈ: ਹਰਪਾਲ ਸਿੰਘ ਚੀਮਾ*

*ਵਪਾਰੀਆਂ ਦੀਆਂ ਲੰਬਿਤ ਪਈਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਅਤੇ ਜਵਾਬਦੇਹੀ ਵਿੱਚ ਸੁਧਾਰ ਲਿਆਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਸੂਬਾ ਪੱਧਰੀ ਸਮੀਖਿਆ*


ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਸੂਬਾ ਪੱਧਰੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਸਖ਼ਤ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਹੱਲ ਪ੍ਰਦਾਨ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ।

ਪੰਜਾਬ ਭਰ ਵਿੱਚ ਹੋਈਆਂ 256 ਮੀਟਿੰਗਾਂ ਦੀ ਪ੍ਰਗਤੀ ਅਤੇ 1,386 ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ, ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਵਪਾਰੀ ਭਾਈਚਾਰੇ ਨਾਲ ਇੱਕ ਢਾਂਚਾਗਤ ਗੱਲਬਾਤ ਨੂੰ ਸੰਸਥਾਗਤ ਰੂਪ ਦਿੱਤਾ ਹੈ, ਐਸ.ਓ.ਪੀ. ਦੀ ਸਖ਼ਤ ਪਾਲਣਾ ਨੂੰ ਲਾਗੂ ਕੀਤਾ ਹੈ ਅਤੇ ਹਰ ਪੱਧਰ 'ਤੇ ਸਪੱਸ਼ਟ ਪ੍ਰਸ਼ਾਸਕੀ ਜ਼ਿੰਮੇਵਾਰੀ ਤੈਅ ਕਰਦੇ ਹੋਏ ਮਸਲਿਆਂ ਦੇ ਜ਼ਮੀਨੀ ਪੱਧਰ 'ਤੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਤਿੰਨ-ਪੱਧਰੀ ਪੀ.ਐਸ.ਟੀ.ਸੀ. ਢਾਂਚੇ ਨੂੰ ਸਰਗਰਮ ਕੀਤਾ ਹੈ।

ਮੀਟਿੰਗ ਦਾ ਮੁੱਖ ਕੇਂਦਰ ਸ਼ਿਕਾਇਤਾਂ ਦੀ ਮਾਸਟਰ ਸੂਚੀ ਦੀ ਡੂੰਘਾਈ ਨਾਲ ਸਮੀਖਿਆ ਕਰਨਾ ਸੀ, ਜੋ ਕਿ ਲੰਬਿਤ ਪਏ ਮਾਮਲਿਆਂ ਨੂੰ ਹੱਲ ਕਰਨ ਅਤੇ ਵਪਾਰਕ ਭਾਈਚਾਰੇ ਦੁਆਰਾ ਉਠਾਈਆਂ ਗਈਆਂ ਨਵੀਆਂ ਚਿੰਤਾਵਾਂ ਨੂੰ ਸਰਗਰਮੀ ਨਾਲ ਨੋਟ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।

ਪੀ.ਐਸ.ਟੀ.ਸੀ.  ਦੇ ਜ਼ਮੀਨੀ ਪੱਧਰ ਦੇ ਪ੍ਰਭਾਵ ਨੂੰ ਉਜਾਗਰ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸੂਬੇ ਭਰ ਵਿੱਚ ਪਹਿਲਾਂ ਹੀ 256 ਮੀਟਿੰਗਾਂ ਸਫਲਤਾਪੂਰਵਕ ਕਰਵਾਈਆਂ ਜਾ ਚੁੱਕੀਆਂ ਹਨ। ਇਸ ਢਾਂਚੇ ਦਾ ਮੁੱਖ ਉਦੇਸ਼ ਸੂਬਾ ਪ੍ਰਸ਼ਾਸਨ ਅਤੇ ਵਪਾਰੀ ਭਾਈਚਾਰੇ ਵਿਚਕਾਰ ਇੱਕ ਨਿਯਮਤ, ਢਾਂਚਾਗਤ ਅਤੇ ਆਪਸੀ ਲਾਹੇਵੰਦ ਗੱਲਬਾਤ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਸ ਰਸਮੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਵਪਾਰੀਆਂ ਨੂੰ ਆਪਣੀਆਂ ਚਿੰਤਾਵਾਂ ਪ੍ਰਗਟ ਕਰਨ ਲਈ ਇੱਕ ਬਹੁਤ ਹੀ ਪਾਰਦਰਸ਼ੀ ਅਤੇ ਜਵਾਬਦੇਹ ਮੰਚ ਪ੍ਰਦਾਨ ਕਰਨਾ ਹੈ।"

ਇਸ ਤੋਂ ਇਲਾਵਾ, ਮੀਟਿੰਗ ਵਿੱਚ ਇਹਨਾਂ ਮਸਲਿਆਂ ਦੇ ਸੁਚਾਰੂ ਪ੍ਰਬੰਧਨ, ਦਸਤਾਵੇਜ਼ੀਕਰਨ ਅਤੇ ਹੱਲ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਪੱਧਰ 'ਤੇ ਸਪੱਸ਼ਟ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਤੈਅ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਕਿ ਜਨਤਕ ਜਵਾਬਦੇਹੀ ਲਈ ਮੀਟਿੰਗਾਂ ਦੇ ਸਾਰੇ ਰਿਕਾਰਡ, ਫੋਟੋਆਂ ਅਤੇ ਸ਼ਿਕਾਇਤਾਂ ਦੇ ਹੱਲ ਤੁਰੰਤ ਸਰਕਾਰੀ ਪੋਰਟਲ 'ਤੇ ਅਪਲੋਡ ਕੀਤੇ ਜਾਣ।

ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀ.ਐਸ.ਟੀ.ਸੀ. ਦੇ ਮਜ਼ਬੂਤ ਤਿੰਨ-ਪੱਧਰੀ ਢਾਂਚੇ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ, ਜੋ ਸੂਬਾ, ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰ 'ਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਪੀ.ਐਸ.ਟੀ.ਸੀ. ਦੇ ਚੇਅਰਮੈਨ ਵੀ ਹਨ, ਦੇ ਨਾਲ ਆਬਕਾਰੀ ਅਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਮੌਜੂਦ ਸਨ। 

ਚੰਡੀਗੜ੍ਹ ਵਿਖੇ ਪੰਜਾਬ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ ਇਸ ਉੱਚ-ਪੱਧਰੀ ਵਰਚੁਅਲ ਮੀਟਿੰਗ ਵਿੱਚ ਸਾਰੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀਜ਼) ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਪਰਸਨ ਅਤੇ ਮੈਂਬਰ, ਅਤੇ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਵਪਾਰੀ ਕਮਿਸ਼ਨਾਂ ਦੇ ਚੇਅਰਮੈਨ ਵੀ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਜ਼ਮੀਨੀ ਪੱਧਰ 'ਤੇ ਤੁਰੰਤ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਪਣੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰਾਂ ਤੋਂ ਸਿੱਧੇ ਤੌਰ 'ਤੇ ਮੀਟਿੰਗ ਵਿੱਚ ਹਿੱਸਾ ਲਿਆ।

Bhagwant-Mann-Govt-Reviews-1-386-Traders-Grievances



TOP HEADLINES


*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ
ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ
ਆਪ ਦੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਮੁਹਿੰਮ: ਮੰਤਰੀਆਂ
*ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸ
*ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ
ਭਾਜਪਾ ਦੇ ਜ਼ੁਲਮ ਵਿਰੁੱਧ 'ਆਪ' ਨਾਲ ਪੂਰਾ ਗੁਜਰਾਤ, ਹੋਣ ਜਾ ਰਿਹ
*ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੁੱਕਿਆ ਦੇਸ਼ ਅੰਦਰ ਫਰਟੀਲਾਈਜ਼ਰ
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ
*ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ
ਫੂਡ ਸਪਲਾਈ ਵਿਭਾਗ ਦੀ ਜਗਰਾਉਂ ਵਿੱਚ ਵੱਡੀ ਕਾਰਵਾਈ, ਢਾਬਿਆਂ ਤੇ
ਖੰਨਾ ਪੁਲਿਸ ਨੇ 02 ਵਿਅਕਤੀਆਂ ਨੂੰ ਇੱਕ .32 ਬੋਰ ਦੇਸੀ ਪਿਸਟਲ ਸ
ਪੁਲਿਸ ਵਿਭਾਗ ਫਾਜ਼ਿਲਕਾ ਵੱਲੋਂ ਪੈਚਾ ਵਾਲੀ ਦੇ ਦੋਸ਼ੀ ਵਿਜੈ ਕੁਮਾ
ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿ
*ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ, ਆਪ ਨੇ ਭਗਵੰਤ ਮਾਨ ਸਰਕਾਰ
*ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ -
*ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਨਾਲ ਵਾ
*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49616474

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us