ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ ਕਰਨ ਲਈ ਵਚਨਬੱਧ - ਰਾਜ ਲਾਲੀ ਗਿੱਲ

Mar27,2026 | Jagrati Lahar Bureau | Bathinda

 
- ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨੇ ਲੋਕ ਅਦਾਲਤ ਲਗਾ ਕੇ ਮਹਿਲਾਵਾਂ ਦੀਆਂ ਸੁਣੀਆਂ ਮੁਸ਼ਕਿਲਾਂ
 
- 50 ਫ਼ੀਸਦੀ ਕੇਸਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ
 
ਬਠਿੰਡਾ, 27 ਮਾਰਚ (ਪਰਵਿੰਦਰ ਜੀਤ ਸਿੰਘ)ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਸਥਾਨਕ ਪੁਲਿਸ ਮੀਟਿੰਗ ਹਾਲ ਵਿਖੇ ਲੋਕ ਅਦਾਲਤ ਲਗਾ ਕੇ ਮਹਿਲਾਵਾਂ ਦੀਆਂ ਮੁਸ਼ਕਲਾਂ ਸੁਣੀਆਂ। 
 
ਇਸ ਲੋਕ ਅਦਾਲਤ ਦੌਰਾਨ 35 ਕੇਸਾਂ ਦੀ ਸੁਣਵਾਈ ਕੀਤੀ ਗਈ ਜਿਸ ਵਿਚੋਂ 20 ਕੇਸ ਮੌਕੇ ਉੱਤੇ ਹੀ ਪ੍ਰਾਪਤ ਹੋਈਆਂ ਸਨ।  ਇਨ੍ਹਾਂ ਵਿਚੋਂ 50 ਫੀਸਦੀ ਕੇਸਾਂ ਦਾ ਨਿਪਟਾਰਾ ਮੌਕੇ ਉੱਤੇ ਹੀ ਕਰ ਦਿੱਤਾ ਗਿਆ ।  ਬਾਕੀ ਕੇਸਾਂ ਲਈ ਸਬੰਧਤ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਉਚਿੱਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ।  
 
ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਇਹਨਾਂ ਕੇਸਾਂ ਦੀ ਸੁਣਵਾਈ ਕਰਦਿਆਂ ਜਾਂਚ ਅਧਿਕਾਰੀਆਂ ਨੂੰ ਕਾਨੂੰਨੀ ਦਾਇਰੇ ਵਿੱਚ ਰਹਿੰਦਿਆਂ ਜਲਦ ਤੋਂ ਜਲਦ ਜਾਂਚ ਮੁਕੰਮਲ ਕਰਨ ਦੇ ਹੁਕਮ ਦਿੱਤੇ । ਉਨ੍ਹਾਂ ਹਿਦਾਇਤ ਕੀਤੀ ਕਿ ਪੀੜਿਤ ਧਿਰਾਂ ਨੂੰ ਇਨਸਾਫ਼ ਦਿਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ।
 
ਇਸ ਮੌਕੇ ਚੇਅਰਪਰਸਨ ਨੇ ਕਿਹਾ ਕਿ ਮਹਿਲਾ ਕਮਿਸ਼ਨ ਹਰੇਕ ਜ਼ਿਲ੍ਹੇ ਅੰਦਰ ਜਾ ਕੇ ਔਰਤਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਲੋਕ ਅਦਾਲਤ ਲਗਾ ਰਿਹਾ ਹੈ। ਹਰ ਇੱਕ ਪੀੜਤ ਮਹਿਲਾ ਮੋਹਾਲੀ ਵਿਖੇ ਸਥਿਤ ਮਹਿਲਾ ਕਮਿਸ਼ਨ ਦੇ ਦਫ਼ਤਰ ਵਿਖੇ ਨਹੀਂ ਪੁੱਜ ਸਕਦੀ, ਜਿਸ ਕਾਰਨ ਹੁਣ ਕਮਿਸ਼ਨ ਵੱਲੋਂ ਜ਼ਿਲ੍ਹਾ ਪੱਧਰ ਉੱਤੇ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਕਈ ਸਮੱਸਿਆਵਾਂ ਦਾ ਮੌਕੇ ਉੱਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਕਮਿਸ਼ਨ ਜਿੱਥੇ ਦੋਸ਼ੀਆਂ ਖਿਲਾਫ ਕਾਰਵਾਈ ਯਕੀਨੀ ਬਣਾਈ ਜਾਂਦੀ ਹੈ, ਉੱਥੇ ਇਹ ਵੀ ਕੋਸ਼ਿਸ਼ ਹੈ ਕਿ ਪਤੀ-ਪਤਨੀ ਦੇ ਝਗੜਿਆਂ ਦਾ ਕੋਈ ਸਾਰਥਕ ਹੱਲ ਨਿਕਲੇ ਅਤੇ ਗੱਲ ਤਲਾਕ ਤੱਕ ਨਾ ਜਾਵੇ। 
 
ਉਨ੍ਹਾਂ ਕਿਹਾ ਕਿ ਕੋਈ ਵੀ ਪੀੜਤ ਔਰਤ ਕਮਿਸ਼ਨ ਤੱਕ ਪਹੁੰਚ ਕਰ ਸਕਦੀ ਹੈ। ਇਸ ਤੋਂ ਬਿਨਾਂ ਆਪਣੇ ਸਬੰਧਤ ਜ਼ਿਲ੍ਹੇ ਦੇ ਮਹਿਲਾ ਸੈੱਲ ਵਿੱਚ ਵੀ ਅਰਜੀ ਦਿੱਤੀ ਜਾਵੇ ਅਤੇ ਉਸਦੀ ਨਕਲ ਕਮਿਸ਼ਨ ਕੋਲ ਭੇਜ ਦਿੱਤੀ ਜਾਵੇ ਤਾਂ ਕਮਿਸ਼ਨ ਸ਼ਿਕਾਇਤ ’ਤੇ ਜਲਦੀ ਕਾਰਵਾਈ ਕਰਵਾਉਣੀ ਯਕੀਨੀ ਬਣਾਉਂਦਾ ਹੈ। 
 
ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂ, ਦਾਜ-ਦਹੇਜ, ਲੜਕੀਆਂ ਤੇ ਔਰਤਾਂ ਦਾ ਸੋਸ਼ਣ, ਲਿਵ ਇਨ ਰਿਲੇਸ਼ਨ, ਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ। ਇਸ ਮੌਕੇ ਉਨਾਂ ਨੇ ਸਮਾਜ ਨੂੰ ਅਪੀਲ ਕੀਤੀ ਕਿ ਛੋਟੀਆਂ-ਛੋਟੀਆਂ ਗੱਲਾਂ ਨਾਲ ਰਿਸ਼ਤਿਆਂ ਵਿੱਚ ਵਿਗਾੜ ਨਾ ਪਾਇਆ ਜਾਵੇ ਅਤੇ ਪਰਿਵਾਰਿਕ ਇਕਾਈ ਦੇ ਮਹੱਤਵ ਨੂੰ ਸਮਝਦਿਆਂ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਇਆ ਜਾਣਾ ਚਾਹੀਦਾ ਹੈ। ਉਨਾਂ ਨੇ ਇਸ ਦੌਰਾਨ ਸੁਣਵਾਈ ਕਰਦਿਆਂ ਵੱਖ-ਵੱਖ ਮਾਮਲਿਆਂ ਵਿੱਚ ਪੁਲਿਸ ਵਿਭਾਗ ਨੂੰ ਜਾਂਚ ਜਲਦ ਤੋਂ ਜਲਦ ਮੁਕੰਮਲ ਕਰਨ ਦੀਆਂ ਸਖਤ ਹਦਾਇਤਾਂ ਵੀ ਦਿੱਤੀਆਂ।
 
ਇਸ ਮੌਕੇ ਸਿਵਿਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ ।

Woman-Commission-Punjab-Raji-Gill



TOP HEADLINES


*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ
ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ
ਆਪ ਦੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਮੁਹਿੰਮ: ਮੰਤਰੀਆਂ
*ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸ
*ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ
ਭਾਜਪਾ ਦੇ ਜ਼ੁਲਮ ਵਿਰੁੱਧ 'ਆਪ' ਨਾਲ ਪੂਰਾ ਗੁਜਰਾਤ, ਹੋਣ ਜਾ ਰਿਹ
*ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੁੱਕਿਆ ਦੇਸ਼ ਅੰਦਰ ਫਰਟੀਲਾਈਜ਼ਰ
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ
*ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ
ਫੂਡ ਸਪਲਾਈ ਵਿਭਾਗ ਦੀ ਜਗਰਾਉਂ ਵਿੱਚ ਵੱਡੀ ਕਾਰਵਾਈ, ਢਾਬਿਆਂ ਤੇ
ਖੰਨਾ ਪੁਲਿਸ ਨੇ 02 ਵਿਅਕਤੀਆਂ ਨੂੰ ਇੱਕ .32 ਬੋਰ ਦੇਸੀ ਪਿਸਟਲ ਸ
ਪੁਲਿਸ ਵਿਭਾਗ ਫਾਜ਼ਿਲਕਾ ਵੱਲੋਂ ਪੈਚਾ ਵਾਲੀ ਦੇ ਦੋਸ਼ੀ ਵਿਜੈ ਕੁਮਾ
ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿ
*ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ, ਆਪ ਨੇ ਭਗਵੰਤ ਮਾਨ ਸਰਕਾਰ
*ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ -
*ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਨਾਲ ਵਾ
*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49616434

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us