ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍ਹੇ ਵਿੱਚ ਕੁੱਲ ਗਿਣਤੀ 14 ਹੋਈ

Mar28,2026 | Jagrati Lahar Bureau | Chandigarh


* ਘਰ ਦੇ ਨਜ਼ਦੀਕ ਮੁਫ਼ਤ ਇਲਾਜ, 42 ਟੈਸਟ ਅਤੇ 90 ਦਵਾਈਆਂ ਦੀ ਸਹੂਲਤ -ਸਿਵਲ ਸਰਜਨ
* ਲੋਕ ਆਮ ਆਦਮੀ ਕਲੀਨਿਕਾਂ ਦਾ ਲਾਭ ਲੈ ਕੇ ਮੁਫ਼ਤ ਸਿਹਤ ਸੇਵਾਵਾਂ ਪ੍ਰਾਪਤ ਕਰਨ -ਅਪੀਲ
                   ਮੁੱਖ ਮੰਤਰੀ ਸ੍ਰਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਘਰ ਦੇ ਨਜ਼ਦੀਕ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਇਸੇ ਤਹਿਤ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੂਬੇ ਭਰ ਵਿੱਚ 109 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ ਕੀਤੇ ਗਏਜਿਨ੍ਹਾਂ ਵਿੱਚੋਂ 5 ਆਮ ਆਦਮੀ ਕਲੀਨਿਕ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਸ਼ੁਰੂ ਕੀਤੇ ਗਏ ਹਨ
                  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਪ੍ਰਦੀਪ ਕੁਮਾਰ ਨੇ ਦੱਸਿਆ ਕਿ ਮਾਲੇਰਕੋਟਲਾ ਦੇ ਕਿਲ੍ਹਾ ਰਹਿਮਤਗੜ੍ਹ ਅਤੇ 786 ਚੌਂਕਅਹਿਮਦਗੜ੍ਹ ਦੇ ਪੁਰਾਣੀ ਤਹਿਸੀਲ ਅਤੇ ਬਜਰੰਗ ਅਖਾੜਾ ਅਤੇ ਪੁਰਾਣੀ ਤਹਿਸੀਲ ਅਮਰਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 2 ਕਲੀਨਿਕ ਮਾਲੇਰਕੋਟਲਾ, 2 ਅਹਿਮਦਗੜ੍ਹ ਅਤੇ 1 ਅਮਰਗੜ੍ਹ ਵਿੱਚ ਖੋਲ੍ਹੇ ਗਏ ਹਨ
                     ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ 5 ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹੁਣ ਜ਼ਿਲ੍ਹੇ ਵਿੱਚ ਕੁੱਲ 14 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਗਏ ਹਨ ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 42 ਤਰ੍ਹਾਂ ਦੇ ਲੈਬ ਟੈਸਟ ਅਤੇ 90 ਕਿਸਮ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨਜਦਕਿ ਇੱਥੇ ਇਲਾਜ ਲਈ ਕੋਈ ਪਰਚੀ ਫੀਸ ਵੀ ਨਹੀਂ ਲੱਗਦੀ
                     ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੇ ਖੁਲਣ ਨਾਲ ਲੋਕਾਂ ਨੂੰ ਛੋਟੀਆਂ ਬਿਮਾਰੀਆਂ ਲਈ ਦੂਰ ਦਰਾਜ਼ ਹਸਪਤਾਲਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਆਪਣੇ ਘਰ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਹਾਸਲ ਕਰ ਸਕਣਗੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਾਪਤ ਕਰਕੇ ਆਪਣੀ ਸਿਹਤ ਦੀ ਸੰਭਾਲ ਕਰਨ
                     ਅਹਿਮਦਗੜ੍ਹ ਵਿਖੇ ਆਮ ਆਦਮੀ ਲੋਕ ਅਰਪਿਤ ਕਰਦਿਆ ਵਿਧਾਇਕ ਅਮਰਗੜ੍ਹ ਪ੍ਰੋਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੁਲਣ ਨਾਲ ਆਮ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਘਰ ਦੇ ਨਜ਼ਦੀਕ ਉਪਲਬਧ ਹੋ ਰਹੀਆਂ ਹਨ ਅਤੇ ਭਵਿੱਖ ਵਿੱਚ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਹੋਰ ਵੀ ਕਦਮ ਚੁੱਕੇ ਜਾਣਗੇ
                         ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ ਗੋਗੀਰਾਜੀਵ ਕੁਮਾਰਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਸੀਮਾ ਜੱਸਲਸੀਨੀਅਰ ਮੈਡੀਕਲ ਅਫ਼ਸਰ ਡਾਅਮਨਦੀਪ ਕੌਰ ਅਤੇ ਡਾਸੁਖਵਿੰਦਰ ਸਿੰਘਡਾਅਨਮਦੀਪ ਸਿੰਘਸੁਪਰਵਾਈਜ਼ਰ ਗੁਲਜ਼ਾਰ ਖਾਨਬੀ.. ਰਣਬੀਰ ਸਿੰਘ ਢੰਡੇ ਅਤੇ ਜਗਸੀਰ ਸਿੰਘਜ਼ਿਲ੍ਹਾ ਕਮਿਊਨਟੀ ਮੋਬਿਲਾਈਜ਼ਰ ਸਮੇਤ ਪੈਰਾ ਮੈਡੀਕਲ ਸਟਾਫ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ

Aam-Aadmi-Clinic-Punjab-



TOP HEADLINES


ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ
ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿ
*ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੂੰ ਦਿੱਲੀ ਤੋਂ ਚੁੱਕ ਲ
ਇਨੋਸੈਂਟ ਹਾਰਟਸ ਸਕੂਲ ਨੇ "ਦਿਸ਼ਾ" - ਇੱਕ ਪਹਿਲਕਦਮੀ ਦੇ ਤਹਿਤ ਅ
ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆ
ਫਾਜ਼ਿਲਕਾ ਵਿੱਚ ਭਾਰਤੀ ਸੈਨਾ ਵੱਲੋਂ ਪ੍ਰਚਾਰ ਵੈਨ ਰਾਹੀ ਭਰਤੀ ਜਾ
*ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ
ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ
*140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ
ਅਫ਼ਵਾਵਾਂ ਤੋਂ ਬਚਣ ਦੀ ਲੋੜ : Bhagwant Mann Cm Punjab ਅਹ
*20% ਜੁਰਮਾਨੇ ਅਤੇ 18% ਸਾਲਾਨਾ ਵਿਆਜ ਤੋਂ ਬਚਣ ਲਈ 31 ਮਾਰਚ ਤ
*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49627684

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us