*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋਕਣ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

Mar28,2026 | Jagrati Lahar Bureau | Chandigarh



*ਪ੍ਰਧਾਨ ਮੰਤਰੀ ਮੋਦੀ ਦੇ ਅਖੌਤੀ ਮਜ਼ਬੂਤ ਵਿਸ਼ਵਵਿਆਪੀ ਸਬੰਧਾਂ ਦੀ ਵਰਤੋਂ ਹੁਣ 140 ਕਰੋੜ ਭਾਰਤੀਆਂ ਦੇ ਹਿੱਤਾਂ ਦੀ ਰਾਖੀ ਲਈ ਕੀਤੀ ਜਾਣੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ, ਪਰ ਮੌਜੂਦਾ ਹਾਲਾਤ ਸਾਨੂੰ ਵਿਸ਼ਵਚੇਲਾ ਬਣਨ ਵੱਲ ਲੈ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ; 28 ਮਾਰਚ 2026:

ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ ਦੀ ਆਰਥਿਕ ਤੇ ਊਰਜਾ ਸੁਰੱਖਿਆ ਦੀ ਰਾਖੀ ਲਈ ਭਾਰਤ ਦੇ ਵਿਸ਼ਵਵਿਆਪੀ ਸਬੰਧਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ ਪਰ ਜੇਕਰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ ਤਾਂ ਮੌਜੂਦਾ ਹਾਲਾਤ ਦੇਸ਼ ਨੂੰ "ਵਿਸ਼ਵਚੇਲਾ" ਬਣਾਉਣ ਦਾ ਖਤਰਾ ਪੈਦਾ ਕਰ ਸਕਦੇ ਹਨ। 

ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਬੁਲਾਈ ਗਈ ਹਾਲ ਹੀ ਵਿੱਚ ਹੋਈ ਵਰਚੁਅਲ ਮੀਟਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਮੁਲਕਾਂ ਵਿੱਚ ਜੰਗ ਵਰਗੀ ਸਥਿਤੀ ਨੇ ਦੁਨੀਆ ਭਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸਮੁੰਦਰੀ ਮਾਰਗਾਂ ‘ਚ ਵਿਘਨ ਵਿਸ਼ਵ ਭਰ ਦੇ ਵਪਾਰ ਅਤੇ ਸਪਲਾਈ ਚੇਨਾਂ ਵਿੱਚ ਇੱਕ ਵੱਡੀ ਰੁਕਾਵਟ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਹਰੇਕ ਰਾਜ ਨੇ ਆਪਣੀਆਂ ਚਿੰਤਾਵਾਂ ਨੂੰ ਵਿਸਥਾਰ ਵਿੱਚ ਪੇਸ਼ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕੁਝ ਰਾਜ ਮਾਈਨਿੰਗ ਜਾਂ ਤੱਟਵਰਤੀ ਵਪਾਰ ਤੇ ਨਿਰਭਰ ਹਨ, ਪੰਜਾਬ ਦੀ ਆਰਥਿਕਤਾ ਖੇਤੀਬਾੜੀ, ਉਦਯੋਗ ਅਤੇ ਇਸਦੀ ਸਰਹੱਦੀ ਸਥਿਤੀ ਨਾਲ ਨੇੜਿਓਂ ਜੁੜੀ ਹੋਈ ਹੈ।

ਸਥਿਤੀ ਦੀ ਗੰਭੀਰਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹੀ ਸਮਾਂ ਹੈ ਜਦੋਂ ਪ੍ਰਧਾਨ ਮੰਤਰੀ ਨੂੰ ਅੱਗੇ ਹੋ ਕੇ ਜੰਗ ਰੋਕਣ ਵਿੱਚ ਜ਼ਿੰਮੇਵਾਰ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਵੱਖ-ਵੱਖ ਦੇਸ਼ਾਂ ਨਾਲ ਸਾਂਝੇ ਕੀਤੇ ਜਾਂਦੇ ਮਜ਼ਬੂਤ ਸਬੰਧਾਂ ਨੂੰ ਹੁਣ 140 ਕਰੋੜ ਭਾਰਤੀਆਂ ਦੇ ਹਿੱਤ ਵਿੱਚ ਵਰਤਿਆ ਜਾਣਾ ਚਾਹੀਦਾ ਹੈ।

ਪੰਜਾਬ ਦੀਆਂ ਚਿੰਤਾਵਾਂ, ਖਾਸ ਕਰ ਮੌਜੂਦਾ ਕਣਕ ਖਰੀਦ ਸੀਜ਼ਨ ਨਾਲ ਸਬੰਧਤ ਮੁੱਦੇ ਉਠਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਜਿਵੇਂ ਹੀ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਵੇਗੀ ਤਾਂ ਕੇਂਦਰ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਾ ਹੋਵੇ। ਬਾਲਣ ਸਪਲਾਈ ਵਿੱਚ ਕੋਈ ਵੀ ਵਿਘਨ ਸਿੱਧੇ ਤੌਰ ਤੇ ਕਿਸਾਨਾਂ, ਆਵਾਜਾਈ ਅਤੇ ਖਰੀਦ ਕਾਰਜਾਂ ਨੂੰ ਪ੍ਰਭਾਵਤ ਕਰੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕੀਤੀ ਕਿ ਅਸੀਂ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਾਂ, ਪਰ ਜੋ ਅਸੀਂ ਦੇਖ ਰਹੇ ਹਾਂ, ਉਸ ਤੋਂ ਪਤਾ ਲੱਗਦਾ ਹੈ ਕਿ ਅਸੀਂ ਵਿਸ਼ਵਚੇਲਾ ਬਣ ਰਹੇ ਹਾਂ। ਇਹ ਭਾਰਤ ਲਈ ਆਪਣੀ ਵਿਸ਼ਵਵਿਆਪੀ ਸਥਿਤੀ ਨੂੰ ਠੋਸ ਕਾਰਵਾਈ ਵਿੱਚ ਬਦਲਣ ਦਾ ਸਮਾਂ ਹੈ ਜੋ ਆਪਣੇ ਲੋਕਾਂ ਦੀ ਰੱਖਿਆ ਕਰੇ। 
ਠੋਸ ਤਾਲਮੇਲ ਨਾਲ ਤੁਰੰਤ ਦਖ਼ਲ ਦੀ ਮੰਗ ਕਰਦੇ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਪਲਾਈ ਚੇਨਾਂ ਨੂੰ ਸਥਿਰ ਕਰਨ, ਨਿਰਵਿਘਨ ਬਾਲਣ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਦੇਸ਼ ਨੂੰ ਆਲਮੀ ਅਸਥਿਰਤਾ ਦੇ ਪ੍ਰਭਾਵ ਤੋਂ ਬਚਾਉਣ ਲਈ ਤੇਜ਼ੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ।

Bhagwant-mann-cm-punjab



TOP HEADLINES


ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ
ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿ
*ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੂੰ ਦਿੱਲੀ ਤੋਂ ਚੁੱਕ ਲ
ਇਨੋਸੈਂਟ ਹਾਰਟਸ ਸਕੂਲ ਨੇ "ਦਿਸ਼ਾ" - ਇੱਕ ਪਹਿਲਕਦਮੀ ਦੇ ਤਹਿਤ ਅ
ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆ
ਫਾਜ਼ਿਲਕਾ ਵਿੱਚ ਭਾਰਤੀ ਸੈਨਾ ਵੱਲੋਂ ਪ੍ਰਚਾਰ ਵੈਨ ਰਾਹੀ ਭਰਤੀ ਜਾ
*ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ
ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ
*140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ
ਅਫ਼ਵਾਵਾਂ ਤੋਂ ਬਚਣ ਦੀ ਲੋੜ : Bhagwant Mann Cm Punjab ਅਹ
*20% ਜੁਰਮਾਨੇ ਅਤੇ 18% ਸਾਲਾਨਾ ਵਿਆਜ ਤੋਂ ਬਚਣ ਲਈ 31 ਮਾਰਚ ਤ
*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49627637

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us