ਕੁਰਾਲੀ ਵਿੱਚ ਹਰਿਆਣਾ ਦੇ ਸੀਐਮ ਨਾਇਬ ਸੈਣੀ ਨੂੰ ਭਾਰੀ ਵਿਰੋਧ ਦਾ ਕਰਨਾ ਪਿਆ ਸਾਹਮਣਾ, 'ਆਪ' ਆਗੂਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ

Mar29,2026 | Jagrati Lahar Bureau | Chandigarh


 
ਗਿਰਗਿੱਟ ਵਾਂਗ ਰੰਗ ਬਦਲ ਰਹੀ ਹੈ ਭਾਜਪਾਪਾਣੀ ਦੇ ਮੁੱਦੇ 'ਤੇ ਹਰਿਆਣਾ ਤੇ ਪੰਜਾਬ 'ਚ ਵੱਖੋ-ਵੱਖਰੇ ਬਿਆਨ ਬਰਦਾਸ਼ਤ ਨਹੀਂ: ਪਰਮਿੰਦਰ ਗੋਲਡੀ
 **
ਭਾਜਪਾ ਰੂਰਲ ਡਿਵੈਲਪਮੈਂਟ ਫੰਡ ਅਤੇ ਹੜ੍ਹ ਰਾਹਤ ਰਾਸ਼ੀ ਰੋਕ ਕੇ ਪੰਜਾਬ ਨਾਲ ਕਰ ਰਹੀ ਧੋਖਾ: ਪ੍ਰਭਜੋਤ ਕੌਰ
 **
ਚੰਡੀਗੜ੍ਹ, 29 ਮਾਰਚ**
 
ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਰਕਰਾਂ ਨੇ ਖਰੜ  ਤੋਂ ਵਿਧਾਇਕ ਅਨਮੋਲ ਗਗਨ ਮਾਨਪੰਜਾਬ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਅਤੇ ਜਿਲ੍ਹਾ ਪ੍ਰਧਾਨ ਮੋਹਾਲੀ ਪ੍ਰਭਜੋਤ ਕੌਰ ਦੀ ਅਗਵਾਈ ਵਿੱਚ ਹਰਿਆਣਾ ਦੇ ਮੁੱਖ ਮੰਤਰੀ
ਨਾਇਬ ਸਿੰਘ ਸੈਣੀ ਦਾ ਕੁਰਾਲੀ ਦੌਰੇ ਦੌਰਾਨ ਭਾਰੀ ਵਿਰੋਧ ਕੀਤਾ ਅਤੇ ਕਾਲੀਆਂ ਝੰਡੀਆਂ ਦਿਖਾਈਆਂ।
 
ਪੰਜਾਬ ਯੂਥ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਅੱਜ ਅਸੀਂ ਇਨ੍ਹਾਂ ਦੀ ਦੋਹਰੀ ਸੋਚ ਦੇ ਖਿਲਾਫ਼ ਆਵਾਜ਼ ਉਠਾ ਰਹੇ ਹਾਂ। ਨਾਇਬ ਸੈਣੀ ਅਤੇ ਉਨ੍ਹਾਂ ਦੇ ਸਾਥੀ ਦੋ ਚਿਹਰੇ ਦਿਖਾ ਰਹੇ ਹਨ। ਇੱਕ ਪਾਸੇ ਹਰਿਆਣਾ ਜਾ ਕੇ ਕਹਿੰਦੇ ਹਨ ਕਿ ਸਾਨੂੰ ਪਾਣੀ ਦਿਓਪੰਜਾਬ ਸਾਨੂੰ ਪਾਣੀ ਨਹੀਂ ਦਿੰਦਾਤੇ ਦੂਜੇ ਪਾਸੇ ਪੰਜਾਬ ਵਿੱਚ ਆ ਕੇ ਪੰਜਾਬ ਦੇ ਭਲੇ ਦੀਆਂ ਗੱਲਾਂ ਕਰਦੇ ਹਨ। ਇਹ ਦੋਹਰਾ ਮਾਪਦੰਡ ਕਬੂਲ ਨਹੀਂ। ਇਹ ਗਿਰਗਿੱਟ ਵਾਂਗ ਰੰਗ ਬਦਲਦੇ ਹਨਪਰ ਪੰਜਾਬ ਦੇ ਲੋਕ ਸਭ ਕੁਝ ਸਮਝਦੇ ਹਨ। ਅਸੀਂ ਇਨ੍ਹਾਂ ਨੂੰ ਪੰਜਾਬ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣ ਦੇਵਾਂਗੇ।
 
ਗੋਲਡੀ ਨੇ ਕਿਹਾ ਕਿ ਇਹ ਆਪਣੇ ਆਪ ਨੂੰ ਵਿਕਾਸ ਦਾ ਮਾਡਲ ਦੱਸਦੇ ਹਨ ਅਤੇ ਗੁਜਰਾਤ ਮਾਡਲ ਦੀ ਗੱਲ ਕਰਦੇ ਹਨ। ਪਰ ਜਦੋਂ ਅਸੀਂ ਗੁਜਰਾਤ ਦੀ ਹਕੀਕਤ ਵੇਖਦੇ ਹਾਂਤਾਂ ਪਤਾ ਲੱਗਦਾ ਹੈ ਕਿ ਉੱਥੇ ਵੀ ਕਿਸਾਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਕਿਸਾਨਾਂ ਖ਼ਿਲਾਫ਼ ਕਾਨੂੰਨ ਲੈ ਕੇ ਆਏ ਗਏ ਸਨਜਿਨ੍ਹਾਂ ਦੇ ਵਿਰੋਧ ਵਿੱਚ ਪੰਜਾਬ ਸਮੇਤ ਦੇਸ਼ ਭਰ ਦੇ ਹਜ਼ਾਰਾਂ ਕਿਸਾਨਾਂ ਨੇ ਆਪਣੀ ਜਾਨ ਤੱਕ ਕੁਰਬਾਨ ਕੀਤੀਤਦ ਜਾ ਕੇ ਉਹ ਕਾਨੂੰਨ ਵਾਪਸ ਹੋਏ। ਇਹ ਆਪਣੇ ਆਪ ਨੂੰ ਕਿਸਾਨਾਂ ਦੇ ਹਿਤੈਸ਼ੀ ਦੱਸਦੇ ਹਨਪਰ ਅਸਲ ਵਿੱਚ ਕਿਸਾਨੀ ਨੂੰ ਕਮਜ਼ੋਰ ਕਰਨ ਵਾਲੀਆਂ ਨੀਤੀਆਂ ਲਿਆਉਂਦੇ ਹਨ।
 
ਜਿਲ੍ਹਾ ਪ੍ਰਧਾਨ ਮੋਹਾਲੀ ਪ੍ਰਭਜੋਤ ਕੌਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਰੋਕਿਆ ਹੋਇਆ ਹੈ। ਹੜ੍ਹਾਂ ਦੇ ਸਮੇਂ ਇਨ੍ਹਾਂ ਨੇ 1600 ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਸੀਪਰ ਅੱਜ ਤੱਕ ਇੱਕ ਪੈਸਾ ਵੀ ਪੰਜਾਬ ਨੂੰ ਨਹੀਂ ਮਿਲਿਆ। ਪੰਜਾਬ ਨੂੰ ਵੀਹ ਹਜ਼ਾਰ ਕਰੋੜ ਰੁਪਏ ਦਾ ਵੱਡਾ ਨੁਕਸਾਨ ਹੋਇਆਪਰ ਫਿਰ ਵੀ ਸੈਂਟਰ ਦੀ ਬੀਜੇਪੀ ਸਰਕਾਰ ਚੁੱਪ ਰਹੀ। ਇਹ ਪੰਜਾਬ ਨਾਲ ਵੱਡਾ ਧੋਖਾ ਹੈ। ਇਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਮੁਸ਼ਕਲ ਵੇਲੇ ਪੰਜਾਬ ਦਾ ਸਾਥ ਦੇਣ ਦੀ ਬਜਾਏ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।
 
ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੂੰ ਮੇਰੀ ਅਪੀਲ ਹੈ ਕਿ ਇਨ੍ਹਾਂ ਦੀਆਂ ਗੱਲਾਂ ਵਿੱਚ ਨਾ ਆਓ। ਜਿਹੜੇ ਲੋਕ ਮੁਸ਼ਕਲ ਵੇਲੇ ਪੰਜਾਬ ਦੇ ਨਾਲ ਨਹੀਂ ਖੜ੍ਹਦੇਉਹ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੇ। ਪੰਜਾਬ ਦੀ ਅਸਲੀ ਤਾਕਤ ਇੱਥੋਂ ਦੇ ਲੋਕ ਹਨਅਤੇ ਲੋਕ ਹੀ ਫੈਸਲਾ ਕਰਨਗੇ ਕਿ ਪੰਜਾਬ ਦੇ ਹਿੱਤ ਵਿੱਚ ਕੀ ਸਹੀ ਹੈ।
 
ਇਸ ਮੌਕੇ ਹਲਕਾ ਸੰਗਠਨ ਇੰਚਾਰਜ ਨਵਦੀਪ ਸੈਣੀਵਿਕਾਸ ਮੋਹਨਜਿਲ੍ਹਾ ਪ੍ਰਧਾਨ ਟਰੇਡ ਵਿੰਗ ਤਰਲੋਚਨ ਸਿੰਘਜਿਲ੍ਹਾ ਪ੍ਰਧਾਨ ਕਿਸਾਨ ਵਿੰਗ ਜਸਬੀਰ ਸਿੰਘ ਬਲੀਆਲੀਸਟੇਟ ਜਨਰਲ ਸੈਕਟਰੀ ਸੰਜੀਵ ਚੌਧਰੀਮਹਿਲਾ ਆਗੂ ਸਵਰਨ ਲਤਾ ਸ਼ਰਮਾ ਆਦਿ ਮਜੂਦ ਸਨ
 

Haryana-Cm-Nayab-Saini-Faces-Massive-Protest-In-Kurali-Aap-Leaders-Show-Black-Flags-



TOP HEADLINES


ਊਧਮਪੁਰ ’ਚ ਵਾਪਰਿਆ ਵੱਡਾ ਬੱਸ ਹਾਦਸਾ
ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਿੱਲ ਰਾਜਪਾਲ
*ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564
*ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼
*ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ
*ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿ
*ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿ
*ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾ
ਸੁਖਬੀਰ ਬਾਦਲ ਦਾ ‘ਮੰਡੀ ਦੌਰਾ’ ਇੱਕ ‘ਸਿਆਸੀ ਡਰਾਮਾ’ ਸਾਬਤ ਹੋਇਆ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ
*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰ
*ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
*ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਸੰਭਾਵੀ ਅਧਿਆਪਕਾਂ ਨੇ
*ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵ
*ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤ
ਲੁਧਿਆਣਾ ਚ ਕੈਬਨਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਨਿਕਲੀ ਈਡੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49857777

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us