*ਨੌਜਵਾਨ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 'ਬੇਗਮਪੁਰਾ' ਸੰਕਲਪ ਵਾਲਾ ਦੇਸ਼ ਬਣਾਉਣ ਲਈ ਅੱਗੇ ਆਉਣ-ਮਨੀਸ਼ ਸਿਸੋਦੀਆ*

Apr1,2026 | Jagrati Lahar Bureau | Patiala


 
-ਕਿਹਾਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਦੁਨੀਆਂ ਭਰ 'ਚ ਫੈਲਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਵਧਾਈ ਦੀ ਪਾਤਰ
 
-ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਦੇ ਸਿਧਾਂਤਾਂ 'ਤੇ ਕੰਮ ਕਰ ਰਹੀ ਹੈ-ਹਰਪਾਲ ਸਿੰਘ ਚੀਮਾ
 
-ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਕੰਮ ਜਲਦ ਹੋਵੇਗਾ ਸ਼ੁਰੂ-ਵਿੱਤ ਮੰਤਰੀ
 
-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸਮਾਗਮਾਂ ਦੀ ਪੰਜਾਬੀ ਯੂਨੀਵਰਸਿਟੀ ਤੋਂ ਸ਼ੁਰੂਆਤ
 
-ਭੈਣ ਸੰਤੋਸ਼ ਤੇ ਪ੍ਰੋ. ਮਨਜਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਸਮਾਜਿਕ ਸਮਾਨਤਾ ਬਾਰੇ ਚਰਚਾ
 
ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੀ ਪੱਧਰ 'ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ ਦੇ ਦਿੱਤੇ ਸੰਕਲਪ ਉਪਰ ਸੰਤ ਸਮਾਜ ਦੀ ਅਗਵਾਈ ਹੇਠ ਵਿਚਾਰ ਚਰਚਾ ਕਰਨ ਦੀ ਸ਼ੁਰੂਆਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਕੀਤੀ ਗਈ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਭਾਰਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਬੇਗਮਪੁਰਾ ਦੇ ਦਿੱਤੇ ਸੰਕਲਪ ਦਾ ਦੇਸ਼ ਬਣਾਉਣ ਲਈ ਅੱਗੇ ਆਉਣ।
ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਵੱਡਾ ਸਵਾਲ ਹੈ ਕਿ ਅੱਜ ਵੀ ਸਾਡਾ ਦੇਸ਼ ਸ੍ਰੀ ਗੁਰੁ ਰਵਿਦਾਸ ਜੀ ਵੱਲੋਂ 650 ਸਾਲ ਪਹਿਲਾਂ ਦਿੱਤੇ ਸਮਾਨਤਾ ਤੇ ਸਭ ਨੂੰ ਬਰਾਬਰ ਅਵਸਰ ਪ੍ਰਦਾਨ ਕਰਨ ਦੇ ਸਿਧਾਂਤਾਂ ਵਾਲਾ ਦੇਸ਼ ਕਿਉਂ ਨਹੀਂ ਬਣ ਸਕਿਆ ਭਾਵੇਂ ਕਿ ਡਾ. ਬੀ.ਆਰ. ਅੰਬੇਡਕਰ ਨੇ ਸੰਵਿਧਾਨ ਰਾਹੀਂ ਇਸ ਸੋਚ ਨੂੰ ਅੱਗੇ ਵਧਾਇਆ ਸੀ ਪਰੰਤੂ ਅਜੇ ਵੀ ਅਜੇ ਬਹੁਤ ਤਲਖ਼ ਸਚਾਈਆਂ ਹਨਜਿਨ੍ਹਾਂ ਕਰਕੇ ਅਸੀਂ ਗੁਰੂ ਮਹਾਰਾਜ ਦੇ ਸੰਕਲਪ ਤੋਂ ਕੋਹਾਂ ਦੂਰ ਹਾਂ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਇਹ ਅਸਮਾਨਤਾ ਤੇ ਨਾ ਬਰਾਬਰੀ ਮਿਟਾਉਣ ਲਈ ਸਾਡੇ ਦੇਸ਼ ਦੇ ਸੰਵਿਧਾਨ ਨੂੰ ਠੀਕ ਤਰ੍ਹਾਂ ਲਾਗੂ ਕੀਤਾ ਜਾਵੇ।
ਮਨੀਸ਼ ਸਿਸੋਦੀਆ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਸੰਦੇਸ਼ ਨੂੰ ਦੁਨੀਆਂ ਭਰ 'ਚ ਫੈਲਾਉਣ ਲਈ ਚੁੱਕੇ ਜਾ ਰਹੇ ਕਦਮਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਤੇ ਵਿਚਾਰ ਚਰਚਾਵਾਂ ਨੌਜਵਾਨ ਵਿਦਿਆਰਥੀਆਂ ਦੇ ਮਨਾਂ ਅੰਦਰ ਸਮਾਜ ਵਿੱਚ ਵਿੱਤੀ ਨਾ ਬਰਾਬਰੀਫਰਕ ਤੇ ਅਸਮਾਨਤਾ ਬਾਰੇ ਪੈਦਾ ਹੋ ਰਹੇ ਸਵਾਲਾਂ ਦੇ ਜਵਾਬ ਦੇਣਗੀਆਂ।
ਸ੍ਰੀ ਸਿਸੋਦੀਆ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ 'ਚ ਨਾ ਬਰਾਬਰੀ ਤੇ ਪੱਖਪਾਤ ਬਾਰੇ 3 ਸਾਲ ਤੋਂ 33 ਸਾਲ ਤੱਕ ਦੇ ਬੱਚਿਆਂ ਦੇ ਅੰਕੜੇ ਪੇਸ਼ ਕਰਦਿਆਂ ਅਫ਼ਸੋਸ ਜਤਾਇਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਜਿਹੜੀ ਨਾਬਰਾਬਰੀ ਤੇ ਭੇਦਭਾਵ ਖ਼ਤਮ ਕਰਨ ਦਾ ਸੱਦਾ 650 ਸਾਲ ਪਹਿਲਾਂ ਦਿੱਤਾ ਸੀਉਸ ਦੀਆਂ ਜੜ੍ਹਾਂ ਅੱਜ ਵੀ ਸਾਡੇ ਸਮਾਜ 'ਚ ਡੂੰਘੀਆਂ ਫੈਲੀਆਂ ਹੋਈਆਂ ਹਨ।
ਉਨ੍ਹਾਂ ਕਿਹਾ ਕਿ 140 ਕਰੋੜ ਭਾਰਤੀਆਂ ਦੇ ਸਾਡੇ ਮੁਲਕ 'ਚ ਕੇਵਲ 1 ਫੀਸਦੀ ਲੋਕਾਂ ਕੋਲ ਦੇਸ਼ ਦਾ 40 ਫ਼ੀਸਦੀ ਸਰਮਾਇਆ ਹੈ ਅਤੇ 50 ਫੀਸਦੀ ਲੋਕਾਂ ਕੋਲ ਕੇਵਲ 6 ਫ਼ੀਸਦੀ ਸੰਪਤੀ ਹੈਜੋਕਿ ਸਵਾਲ ਪੈਦਾ ਕਰਦਾ ਹੈ ਕਿ ਕੀ ਭਾਰਤ ਸਮਾਨਤਾ ਦਾ ਭਾਰਤ ਬਣ ਰਿਹਾ ਹੈਉਨ੍ਹਾਂ ਕਿਹਾ ਕਿ ਅਸਲ ਬਰਾਬਰੀ ਉਦੋਂ ਆਵੇਗੀਜਦੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਸਿਧਾਂਤ ਵਾਲਾ ਦੇਸ਼ ਬਣੇਗਾ ਤੇ ਲੋਕ ਗ਼ਮਾਂ ਤੋਂ ਦੂਰ ਹੋਣਗੇ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੰਜਾਬ ਦੇ ਵਿੱਤਯੋਜਨਾਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸਿਧਾਂਤਾਂ ਅਨੁਸਾਰ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਦਾ ਕਾਰਜ ਕੀਤਾ ਜਾ ਰਿਹਾ ਹੈ ਉਥੇ ਹੀ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈਜਿਸ ਦਾ ਕਾਰਜ ਬਹੁਤ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਸਾਡੇ ਦੇਸ਼ ਦੇ ਸੰਵਿਧਾਨ ਸਮੇਤ ਸਾਰੇ ਮੁਲਕਾਂ ਦੇ ਸੰਵਿਧਾਨ ਸਮਾਨਤਾ ਤੇ ਬਰਾਬਰੀ ਦੀ ਗੱਲ ਕਰਦੇ ਹਨਪ੍ਰੰਤੂ ਸ੍ਰੀ ਗੁਰੂ ਰਵਿਦਾਸ ਜੀ ਨੇ 650 ਸਾਲ ਪਹਿਲਾਂ ਹੀ ਇਹ ਗੱਲ ਧਾਰਮਿਕ ਤੌਰ 'ਤੇ ਸਾਡੇ ਤੱਕ ਪਹੁੰਚਾ ਦਿੱਤੀ ਅਤੇ ਦੁਨੀਆਂ ਭਰ ਲਈ ਬੇਗਮਪੁਰਾ ਦਾ ਇੱਕ ਮਾਡਲ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਵੀ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਿਧਾਂਤਾਂ ਸਮਾਨਤਾਬਰਾਬਰਤਾ ਲਿਆਉਣ ਉਪਰ ਚੱਲਣ ਅਤੇ ਵਿਤਕਰੇਬਾਜੀ ਖ਼ਤਮ ਕਰਨ ਦੀ ਲੋੜ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਆਪਣੇ ਗੁਰੂਆਂ ਦੀਆਂ ਸ਼ਤਾਬਦੀਆਂ ਮਨਾ ਰਹੇ ਹਾਂ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਕੁਲ ਦੁਨੀਆਂ ਤੱਕ ਪੁੱਜਦਾ ਕਰਨ ਲਈ ਅਜਿਹੇ ਵਿਆਪਕ ਸਮਾਗਮ ਸਾਲ ਭਰ ਕਰਵਾਏ ਜਾਣ ਦਾ ਐਲਾਨ ਕੀਤਾ ਸੀ।
ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਯੂਨੀਵਰਸਿਟੀਆਂ ਤੇ ਵਿੱਦਿਅਕ ਸੰਸਥਾਵਾਂ 'ਚ ਅਧਿਆਤਮਿਕਤਾ ਦਾ ਮਾਹੌਲ ਸਿਰਜਕੇ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਦੇ ਸਮਾਜਿਕ ਕਰਾਂਤੀ ਵਾਲੇ ਸੰਦੇਸ਼ ਨਾਲ ਜੋੜਨਾ ਹੈ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਘਾਟੇ 'ਚੋਂ ਕੱਢਣ ਲਈ ਆਪਣੀ ਵਚਨਬੱਧਤਾ ਨਿਭਾਈ ਹੈਜਿਸ ਸਦਕਾ ਯੂਨੀਵਰਸਿਟੀ ਦਾ 120 ਕਰੋੜ ਰੁਪਏ ਵਾਲਾ ਬਜਟ ਹੁਣ 415 ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ।
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਤੇ ਸਮਾਜਿਕ ਸਮਾਨਤਾ ਦੇ ਸਿਧਾਂਤ ਵਿਚਾਰ ਚਰਚਾ ਵਿੱਚ ਭਾਗ ਲੈਂਦਿਆਂ ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੌੜੇ ਦੇ ਜਨਰਲ ਸਕੱਤਰ ਭੈਣ ਸੰਤੋਸ਼ ਨੇ ਸੰਤ ਨਿਰਮਲ ਦਾਸ ਵੱਲੋਂ ਬੋਲਦਿਆਂ ਕਿਹਾ ਕਿ ਮਹਾਨ ਕ੍ਰਾਂਤੀਕਾਰੀ ਸੰਤ ਗੁਰੂ ਰਵਿਦਾਸ ਜੀ ਦੀ ਬਾਣੀ ਦੇ 40 ਸ਼ਬਦ ਤੇ 1 ਸਲੋਕ ਗੁਰੂ ਨਾਨਕ ਦੇਵ ਜੀ ਲੈਕੇ ਆਏ ਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਇਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਬਿਰਾਜਮਾਨ ਕੀਤਾ ਅਤੇ ਉਨ੍ਹਾਂ ਨੇ ਲੋਕਾਈ 'ਚੋਂ ਅੰਧ ਵਿਸ਼ਵਾਸ਼ ਖਤਮ ਕਰਕੇ ਸ਼ਬਦ ਗੁਰੂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਸ੍ਰੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਤੋਂ ਪੁੱਜੇ ਪ੍ਰੋ. ਮਨਜਿੰਦਰ ਸਿੰਘ ਨੇ ਮੁੱਖ ਭਾਸ਼ਣ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਸਮਾਜਿਕ ਬਰਾਬਰੀ ਦੀ ਵਿਸਥਾਰ 'ਚ ਵਿਆਖਿਆ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਭ ਤੋਂ ਨੀਵੇਂ ਮੰਨੇ ਜਾਂਦੇ ਸਮਾਜ ਦੇ ਵਰਗ ਨੂੰ ਵੀ ਮੋਹੀ ਤੋਹੀ ਅੰਤਰ ਕੈਸਾ ਦੇ ਸ਼ਬਦ ਨਾਲ ਰੱਬ ਦੇ ਬਰਾਬਰ ਦਾ ਦਰਜਾ ਦਿੱਤਾ ਤੇ ਇੱਕ ਸ਼ਬਦ ਸੋਹੰ ਰਾਹੀਂ ਭਾਰਤ ਦੇ ਲੋਕਾਂ 'ਚ ਵੱਡਾ ਆਤਮ ਵਿਸ਼ਵਾਸ਼ ਭਰਿਆ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ 'ਤੇ ਪੁਨਰ ਵਿਚਾਰ ਕੀਤਾ ਜਾਵੇ ਤਾਂ ਸਾਡੇ ਦੇਸ਼ ਦੀ ਰਾਜਨੀਤੀ ਕੁਲ ਦੁਨੀਆਂ ਦੀ ਰਾਜਨੀਤੀ ਲਈ ਵੱਡੀ ਦੇਣ ਸਾਬਤ ਹੋ ਸਕਦੀ ਹੈ।
ਇਸ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਮਨੀਸ਼ ਸਿਸੋਦੀਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ। ਸੈਰ ਸਪਾਟੇ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਡੇ ਪੱਧਰ 'ਤੇ ਸ੍ਰੀ ਗੁਰੂ ਰਵਿਦਾਸ ਜੀ ਦਾ 650 ਸਾਲਾ ਪ੍ਰਕਾਸ਼ ਪੁਰਬ ਮਨਾ ਰਹੀ ਹੈ ਅਤੇ ਰਾਜ ਦੇ ਸਾਰੇ ਪਿੰਡਾਂ ਤੇ ਵਾਰਡਾਂ 'ਚ ਦਸਤਾਵੇਜ਼ੀ ਫ਼ਿਲਮ ਦਿਖਾਈ ਜਾਵੇਗੀ ਅਤੇ 4 ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਦੀਪਕ ਬਾਲੀ ਨੇ ਸੰਤ ਸਮਾਜ ਵੱਲੋਂ ਇਹ ਸਮਾਗਮ ਕਰਵਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ। ਸਮਾਰੋਹ ਦੌਰਾਨ ਮੰਚ ਸੰਚਾਲਨ ਡੀਨ ਯੁਵਕ ਸੇਵਾਵਾਂ ਡਾ. ਭੀਮਇੰਦਰ ਸਿੰਘ ਨੇ ਕੀਤਾ।
ਸਮਾਰੋਹ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀਚੇਤਨ ਸਿੰਘ ਜੌੜਾਮਾਜਰਾਗੁਰਦੇਵ ਸਿੰਘ ਦੇਵ ਮਾਨ ਸਮੇਤ ਰਣਜੋਧ ਸਿੰਘ ਹਡਾਣਾਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂਡਿਪਟੀ ਮੇਅਰ ਜਗਦੀਪ ਜੱਗਾਪ੍ਰਿੰਸੀਪਲ ਜੇ.ਪੀ. ਸਿੰਘਡਿਪਟੀ ਕਮਿਸ਼ਨਰ ਵਰਜੀਤ ਵਾਲੀਆਏ.ਡੀ.ਸੀ. ਨਵਰੀਤ ਕੌਰ ਸੇਖੋਂਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾਉਚੇਰੀ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਹਰਜਿੰਦਰ ਸਿੰਘਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਤੇ ਫੈਕਲਟੀ ਸਮੇਤ ਵੱਡੀ ਗਿਣਤੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।
***
ਫੋਟੋ ਕੈਪਸ਼ਨ-ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਏ ਗਏ ਸੈਮੀਨਾਰ ਮੌਕੇ ਸ਼ਿਰਕਤ ਕਰਦੇ ਹੋਏ।
 
**ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਸੈਮੀਨਾਰ ਦੀਆਂ ਵੱਖ-ਵੱਖ ਤਸਵੀਰਾਂ।

Youth-Must-Lead-India-Towards-Guru-Ravidas-Ji-s-Begumpura-Vision-Sisodia



TOP HEADLINES


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿ
*ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿ
*ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾ
ਸੁਖਬੀਰ ਬਾਦਲ ਦਾ ‘ਮੰਡੀ ਦੌਰਾ’ ਇੱਕ ‘ਸਿਆਸੀ ਡਰਾਮਾ’ ਸਾਬਤ ਹੋਇਆ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ
*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰ
*ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
*ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਸੰਭਾਵੀ ਅਧਿਆਪਕਾਂ ਨੇ
*ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵ
*ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤ
ਲੁਧਿਆਣਾ ਚ ਕੈਬਨਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਨਿਕਲੀ ਈਡੀ
ਖੰਨਾ ਦੀ ਮੰਜਾ ਮਾਰਕੀਟ ਚ ਕੱਪੜਿਆਂ ਦੀ ਦੁਕਾਨ ਚ ਭਿਆਨਕ ਅੱਗ, ਲੱ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ
ਦੀਪਕ ਬਾਲੀ ਦਾ ਕੇਂਦਰ 'ਤੇ ਹਮਲਾ: ਈਡੀ ਦੀ ਕਾਰਵਾਈ ਇੱਕ ਰਾਜਨੀਤਿ
ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ
*ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ
ਇੰਨੋਸੈਂਟ ਹਾਰਟਸ ਵਿੱਚ ਦਸਵੀਂ ਦੀ ਪ੍ਰੀਖਿਆ ਵਿੱਚ ਗ੍ਰੀਨ ਮਾਡਲ ਟ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49844440

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us