*ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕੀਤੀ ਵੱਖ-ਵੱਖ ਵਿਭਾਗਾਂ ਨਾਲ ਰਿਵਿਊ ਮੀਟਿੰਗ*
*ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਪੂਰਨ ਤਨਦੇਹੀ ਨਾਲ ਨਿਭਾਉਣ ਦੀ ਕੀਤੀ ਹਦਾਇਤ*
ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਮੋਗਾ ਦੀ ਅਗਵਾਈ ਵਿੱਚ ਦਾਣਾ ਮੰਡੀ ਮੋਗਾ ਵਿਖੇ 04 ਅਪ੍ਰੈਲ 2026 ਨੂੰ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਇਸ ਮੌਕੇ ਮੋਗਾ ਲਈ 83 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਨੀੰਹ ਪੱਥਰ ਰੱਖਣਗੇ ਤੇ ਉਦਘਾਟਨ ਕਰਨਗੇ। ਇਹਨਾਂ ਵਿਕਾਸ ਕਾਰਜਾਂ ਵਿੱਚ ਬਿਜਲੀ ਨਾਲ ਸਬੰਧਿਤ ਵਿਕਾਸ ਪ੍ਰੋਜੈਕਟ ਅਤੇ ਸੜਕਾਂ ਤੇ ਨਵੀਨੀਕਰਨ ਦੇ ਪ੍ਰੋਜੈਕਟ ਤੇ ਮੋਗਾ ਸ਼ਹਿਰ ਦਾ ਸੁੰਦਰੀਕਰਨ ਸ਼ਾਮਿਲ ਹੈ ।
ਇਸ ਵਿਸ਼ੇਸ਼ ਰਾਜ ਪੱਧਰੀ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਵੱਖ-ਵੱਖ ਵਿਭਾਗਾਂ ਨਾਲ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਡਿਊਟੀਆਂ ਦੀ ਵੰਡ ਕੀਤੀ। ਉਹਨਾਂ ਕਿਹਾ ਕਿ ਸਾਰੇ ਅਧਿਕਾਰੀ ਉਹਨਾਂ ਨੂੰ ਸੌਂਪੀਆਂ ਗਈਆਂ ਜਿੰਮੇਵਾਰੀਆਂ ਨੂੰ ਪੂਰਨ ਤਨਦੇਹੀ ਨਾਲ ਨਿਭਾਉਣ ਤਾਂ ਕਿ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਇਸ ਦਿਨ ਆਮ ਲੋਕਾਂ ਨੂੰ ਵੀ ਸੰਬੋਧਨ ਕਰਨਗੇ, ਇਸ ਲਈ ਆਮ ਲੋਕਾਂ ਦੇ ਬੈਠਣ ਦੇ ਪ੍ਰਬੰਧ, ਪੀਣ ਵਾਲੇ ਪਾਣੀ ਦੇ ਪ੍ਰਬੰਧ ਅਤੇ ਹੋਰ ਜਰੂਰੀ ਸਹੂਲਤਾਂ ਨੂੰ ਮੁਹਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ ਆਮ ਲੋਕਾਂ ਨੂੰ ਸਮਾਗਮ ਵਿੱਚ ਕੋਈ ਵੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ।
ਉਹਨਾਂ ਪੁਲਿਸ ਵਿਭਾਗ ਦੇ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਲੋੜ ਅਨੁਸਾਰ ਪੁਲਿਸ ਵੱਲ ਤੈਨਾਤ ਕਰਕੇ ਪ੍ਰੋਟੋਕੋਲ ਅਨੁਸਾਰ ਸਾਰੇ ਸੁਰੱਖਿਆ ਪ੍ਰਬੰਧ ਕਰਨੀ ਯਕੀਨੀ ਬਣਾਏ ਜਾਣ।
ਕੈਪਸ਼ਨ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ, ਅਧਿਕਾਰੀਆਂ ਨਾਲ 4 ਅਪ੍ਰੈਲ ਨੂੰ ਹੋਣ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਦੀ ਰੀਵਿਊ ਮੀਟਿੰਗ ਦੌਰਾਨ।