ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Apr7,2026 | Jagrati Lahar Bureau | Hoshiarpur

100 ਡਾਕਟਰਾਂ ਨੂੰ ਸਾਲਾਨਾ ਸਿਖਲਾਈ ਦਿੱਤੀ ਜਾਵੇਗੀ; 300 ਬਿਸਤਰਿਆਂ ਵਾਲਾ ਹਸਪਤਾਲ, 500 ਸੀਟਾਂ ਵਾਲਾ ਆਡੀਟੋਰੀਅਮ ਅਤੇ ਅੱਠ ਅਪਰੇਸ਼ਨ ਥੀਏਟਰ ਬਣਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਲਕਾ ਸ਼ਾਮ ਚੁਰਾਸੀ ਵਿੱਚ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ 40 ਤੋਂ ਵੱਧ ਪਿੰਡਾਂ ਨੂੰ ਬਿਹਤਰ ਸਿਹਤ ਸੰਭਾਲ ਦਾ ਲਾਭ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਸੰਭਾਲ ਨੂੰ ਸਥਾਨਕ ਪੱਧਰ ਉੱਤੇ ਮਜ਼ਬੂਤ ਕਰਨ ਲਈ ਆਧੁਨਿਕ ਓਟੀ, ਲੈਬ, ਐਕਸ-ਰੇਅ, ਟੀਕਾਕਰਨ ਅਤੇ ਜਣੇਪਾ ਸੰਭਾਲ ਸਹੂਲਤਾਂ ਵਾਲਾ 30 ਬਿਸਤਰਿਆਂ ਵਾਲਾ ਕਮਿਊਨਿਟੀ ਹੈਲਥ ਸੈਂਟਰ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਲਕੇ ਵਿੱਚ ਸੱਤ ਹੋਰ ਹੈਲਥ ਤੇ ਵੈਲਨੈੱਸ ਕੇਂਦਰ ਵਿਕਸਤ ਕੀਤੇ ਜਾਣਗੇ, ਜ਼ਮੀਨੀ ਪੱਧਰ `ਤੇ ਸਿਹਤ ਸੰਭਾਲ ਪਹੁੰਚ ਦਾ ਵਿਸਤਾਰ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਨੂੰ 268 ਕਰੋੜ ਦੀਆਂ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਦਾ ਤੋਹਫ਼ਾ ਦਿੱਤਾ

ਸਾਡੀ ਸਰਕਾਰ ਲੋਕਾਂ ਦੇ ਘਰਾਂ ਦੇ ਨੇੜੇ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

99 ਕਰੋੜ ਰੁਪਏ ਦੀ ਲਾਗਤ ਵਾਲੀ ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਸੜਕ ਦਾ ਵੀ ਨੀਂਹ ਪੱਥਰ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

105 ਕਿਲੋਮੀਟਰ ਲੰਬੀ ਸੜਕ ਚੰਡੀਗੜ੍ਹ ਨੂੰ ਬਲਾਚੌਰ, ਹੁਸ਼ਿਆਰਪੁਰ ਅਤੇ ਦਸੂਹਾ ਰਾਹੀਂ ਪਠਾਨਕੋਟ ਅਤੇ ਜੰਮੂ-ਕਸ਼ਮੀਰ ਨਾਲ ਜੋੜੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੰਮੂ ਅਤੇ ਦਿੱਲੀ ਵਿਚਕਾਰ ਦੂਰੀ ਘਟੇਗੀ ਅਤੇ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਅਤੇ ਮਾਤਾ ਜਵਾਲਾ ਜੀ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ: ਭਗਵੰਤ ਸਿੰਘ ਮਾਨ* 


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਅੱਜ ਹੁਸ਼ਿਆਰਪੁਰ ਵਿੱਚ 516 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਅਤੇ ਜ਼ਮੀਨੀ ਪੱਧਰ 'ਤੇ ਨਵੇਂ ਪ੍ਰੋਜੈਕਟ ਸ਼ਾਮਲ ਹਨ। ਰਾਜ ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੋ ਸਾਲਾਂ ਦੇ ਅੰਦਰ ਪੂਰਾ ਹੋ ਜਾਵੇਗਾ, ਜਿੱਥੇ ਸਾਲਾਨਾ 100 ਐਮਬੀਬੀਐਸ ਡਾਕਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਓਪੀਡੀ, ਐਮਆਰਆਈ, ਸੀਟੀ ਸਕੈਨ ਅਤੇ ਵਿਸ਼ੇਸ਼ ਵਿਭਾਗਾਂ ਸਮੇਤ ਉੱਨਤ ਸਹੂਲਤਾਂ ਨਾਲ ਲੈਸ 300 ਬਿਸਤਰਿਆਂ ਵਾਲਾ ਹਸਪਤਾਲ ਵੀ ਬਣਾਇਆ ਜਾਵੇਗਾ।

ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਨੂੰ ਮਜ਼ਬੂਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਮ ਚੌਰਾਸੀ ਵਿੱਚ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ, ਜੋ ਆਧੁਨਿਕ ਆਪ੍ਰੇਸ਼ਨ ਥੀਏਟਰ, ਲੈਬ, ਐਕਸ-ਰੇ, ਟੀਕਾਕਰਨ ਅਤੇ ਜਣੇਪਾ ਸੰਭਾਲ ਸੇਵਾਵਾਂ ਨਾਲ ਲੈਸ ਹੈ, ਜਿਸ ਨਾਲ 40 ਤੋਂ ਵੱਧ ਪਿੰਡਾਂ ਨੂੰ ਲਾਭ ਹੋਵੇਗਾ। ਉਨ੍ਹਾਂ ਨੇ ਹਰ ਕੋਨੇ ਤੱਕ ਸਿਹਤ ਸੰਭਾਲ ਪਹੁੰਚ ਦੇ ਵਿਸਥਾਰ ਲਈ ਹਲਕੇ ਵਿੱਚ ਸੱਤ ਵਾਧੂ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦਾ ਵੀ ਐਲਾਨ ਕੀਤਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਦੇ ਨੇੜੇ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਆਖਰੀ ਪੱਧਰ ਤੱਕ ਸਿਹਤ ਸੰਭਾਲ ਪ੍ਰਦਾਨ ਕਰਨ ਨੂੰ ਮਜ਼ਬੂਤ ਕਰਦੇ ਹੋਏ ਉਨ੍ਹਾਂ ਨੇ ਹਲਕੇ ਵਿੱਚ ਸੱਤ ਹੋਰ ਹੈਲਥ ਤੇ ਵੈਲਨੈੱਸ ਕੇਂਦਰਾਂ ਦੇ ਨਾਲ-ਨਾਲ 40 ਤੋਂ ਵੱਧ ਪਿੰਡਾਂ ਨੂੰ ਲਾਭ ਪਹੁੰਚਾਉਣ ਲਈ 9.18 ਕਰੋੜ ਰੁਪਏ ਦੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ। ਵਿਕਾਸ ਨੂੰ ਅੱਗੇ ਵਧਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 99 ਕਰੋੜ ਰੁਪਏ ਦੇ ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਸੜਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜੋ 105 ਕਿਲੋਮੀਟਰ ਲੰਬਾ ਕੋਰੀਡੋਰ ਹੈ, ਜੋ ਚੰਡੀਗੜ੍ਹ, ਪਠਾਨਕੋਟ ਅਤੇ ਜੰਮੂ-ਕਸ਼ਮੀਰ ਵਿਚਕਾਰ ਸੰਪਰਕ ਵਧਾਉਣ, ਜੰਮੂ ਅਤੇ ਦਿੱਲੀ ਵਿਚਕਾਰ ਯਾਤਰਾ ਦੇ ਸਮੇਂ ਨੂੰ ਘਟਾਉਣ ਅਤੇ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਅਤੇ ਮਾਤਾ ਜਵਾਲਾ ਜੀ ਦੀ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਲਈ ਸੁਚਾਰੂ ਪਹੁੰਚ ਦੀ ਸਹੂਲਤ ਪ੍ਰਦਾਨ ਕਰੇਗਾ।

ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਜ਼ਾਦੀ ਤੋਂ ਬਾਅਦ ਦੇ 70 ਸਾਲਾਂ ਤੋਂ ਵੱਧ ਸਮੇਂ ਤੱਕ ਰਵਾਇਤੀ ਵਿਰੋਧੀ ਪਾਰਟੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਇਨ੍ਹਾਂ ਪਾਰਟੀਆਂ ਦੀਆਂ ਪਿਛਾਖੜੀ ਅਤੇ ਵੰਡਪਾਊ ਨੀਤੀਆਂ ਕਾਰਨ ਸੂਬਾ ਵਿਕਾਸ ਦੀ ਰਫ਼ਤਾਰ ਤੋਂ ਪਛੜ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਨੁਕਸਾਨ ਝੱਲਣਾ ਪਿਆ ਸੀ। ਹਾਲਾਂਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦਾ ਸੰਪੂਰਨ ਵਿਕਾਸ ਯਕੀਨੀ ਬਣਾਇਆ ਗਿਆ ਹੈ ਅਤੇ ਪਹਿਲੀ ਵਾਰ ਸੂਬਾ ਸਰਕਾਰ ਨੇ ਇੰਨੇ ਘੱਟ ਸਮੇਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬੇ ਦੇ ਵਿਕਾਸ ਨੂੰ ਸਹੀ ਰਾਹ ਤੇ ਪਾਇਆ ਗਿਆ ਹੈ ਅਤੇ ਹੁਣ ਪੰਜਾਬ ਸਰਕਾਰ ਹਰ ਲੰਘੇ ਦਿਨ ਨਾਲ ਆਪਣੀ ਰਫ਼ਤਾਰ ਵਧਾ ਰਹੀ ਹੈ। ਸੂਬਾ ਸਰਕਾਰ ਨੇ 70 ਸਾਲਾਂ ਦੇ ਪਾੜੇ ਨੂੰ ਭਰ ਦਿੱਤਾ ਹੈ ਅਤੇ ਹੁਣ ਰੰਗਲਾ ਪੰਜਾਬ ਬਣਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ‘ਆਪ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ, ਜਿਸ ਨੇ ਲੋਕਾਂ ਲਈ ਚੋਣ ਮਨੋਰਥ ਪੱਤਰ ਲਾਗੂ ਕੀਤਾ ਹੈ ਕਿਉਂਕਿ ਲੋਕਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।"

ਵੱਡੀਆਂ ਵਿਕਾਸ ਪਹਿਲਕਦਮੀਆਂ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਅੱਗੇ ਕਿਹਾ, “ਅੱਜ ਸ਼ਾਮ ਚੁਰਾਸੀ ਵਿਖੇ 385 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਜੋ ਇਸ ਖੇਤਰ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਣਗੇ।” ਉਨ੍ਹਾਂ ਅੱਗੇ ਕਿਹਾ, “ਹੁਸ਼ਿਆਰਪੁਰ ਵਿਖੇ 268 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ 300 ਬਿਸਤਰਿਆਂ ਵਾਲਾ ਹਸਪਤਾਲ ਬਣੇਗਾ, ਜੋ ਆਮ ਲੋਕਾਂ ਲਈ ਵੱਡਾ ਤੋਹਫ਼ਾ ਹੋਵੇਗਾ। ਇਹ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸੂਬੇ ਨੂੰ ਡਾਕਟਰੀ ਸਿੱਖਿਆ ਦੇ ਕੇਂਦਰ ਵਜੋਂ ਉਭਾਰਨ ਵਿੱਚ ਬਹੁਤ ਮਦਦ ਕਰੇਗਾ।”

ਵਿਰੋਧੀ ਪਾਰਟੀਆਂ ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਰੋਧੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਸਾਜ਼ਿਸ਼ਾਂ ਰਚ ਰਹੀਆਂ ਹਨ ਕਿਉਂਕਿ ਉਹ ਸੂਬਾ ਸਰਕਾਰ ਵੱਲੋਂ ਜਨਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਈਰਖਾ ਕਰਦੀਆਂ ਹਨ। ਇਹ ਆਗੂ ਇਕ ਦੂਜੇ ਨਾਲ ਹੱਥ ਮਿਲਾ ਕੇ ਚੱਲ ਰਹੇ ਹਨ ਅਤੇ ਸੱਤਾ ਵਿੱਚ ਰਹਿੰਦਿਆਂ ਇਕ ਦੂਜੇ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਵਾਰੀ-ਵਾਰੀ ਰਾਜ ਕਰਨ ਦੀਆਂ ਖੇਡਾਂ ਖੇਡਦੇ ਸਨ ਪਰ ‘ਆਪ ਸਰਕਾਰ ਨੇ ਉਨ੍ਹਾਂ ਨੂੰ ਸੱਤਾ ਤੋਂ ਬੇਦਖ਼ਲ ਕਰ ਕੇ ਇਸ ਖੇਡ ਨੂੰ ਬੰਦ ਕਰ ਦਿੱਤਾ, ਜਿਸ ਨਾਲ ਆਮ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਹੋ ਰਹੀਆਂ ਹਨ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਆਪਣੇ ਕਾਰਜਕਾਲ ਦੌਰਾਨ ਕਦੇ ਵੀ ਚੰਡੀਗੜ੍ਹ ਵਿੱਚ ਮੁੱਖ ਮੰਤਰੀਆਂ ਲਈ ਬਣੇ ਸਰਕਾਰੀ ਨਿਵਾਸ ਵਿੱਚ ਨਹੀਂ ਰਹੇ। ਇਸ ਦੀ ਬਜਾਏ ਇਹ ਆਗੂ ਆਪਣੇ ਹੀ ਮਹਿਲਾਂ ਵਰਗੇ ਘਰਾਂ ਵਿੱਚ ਰਹਿੰਦੇ ਸਨ, ਜੋ ਚੰਡੀਗੜ੍ਹ ਵਿੱਚ ਬਣਾਏ ਗਏ ਹਨ ਕਿਉਂਕਿ ਉਹ ਸਰਕਾਰੀ ਘਰਾਂ ਵਿੱਚ ਆਰਾਮਦਾਇਕ ਮਹਿਸੂਸ ਨਹੀਂ ਕਰਦੇ ਸਨ। ਅਕਾਲੀਆਂ ਨੂੰ ਸੂਬੇ ਵਿੱਚ ਸ਼ਾਸਨ ਕਰਨ ਦੇ ਪੰਜ ਮੌਕੇ ਮਿਲੇ ਪਰ ਲੋਕਾਂ ਦੀ ਸੇਵਾ ਕਰਨ ਦੀ ਬਜਾਏ ਉਨ੍ਹਾਂ ਨੇ ਲੋਕਾਂ ਅਤੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ।"

ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਇਹੀ ਨਹੀਂ ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਧਰਮ ਨੂੰ ਵਰਤ ਕੇ ਲੋਕਾਂ ਨਾਲ ਧੋਖਾ ਕੀਤਾ। ਸਰਵਉੱਚ ਤਖ਼ਤਾਂ ਦੇ ਜਥੇਦਾਰ ਅਕਾਲੀ ਆਗੂਆਂ ਦੀਆਂ ਜੇਬਾਂ ‘ਚੋਂ ਚੁਣੇ ਜਾਂਦੇ ਰਹੇ ਹਨ। ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਸੂਬੇ ਦਾ ਵੱਡਾ ਵਿਕਾਸ ਹੋਇਆ ਪਰ ਕੋਟਕਪੁਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ 'ਤੇ ਉਹ ਅੱਖਾਂ ਮੀਟ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਬੇਕਸੂਰ ਮਾਰੇ ਗਏ।

ਅਕਾਲੀ ਦਲ ਦੀ 'ਪੰਜਾਬ ਬਚਾਓ ਯਾਤਰਾ' 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਕਾਲੀ ਦਲ ਦੀ ਇਸ ਚਾਲ ਦਾ ਅਸਲ ਨਾਮ ਪਰਿਵਾਰ ਬਚਾਓ ਯਾਤਰਾ ਹੈ। ਉਨ੍ਹਾਂ ਕਿਹਾ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਗੱਲ ਕਰ ਰਹੇ ਹਨ? ਅਕਾਲੀ ਦਲ ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ 'ਤੇ ਕੁਚਲਣ ਅਤੇ ਸੂਬੇ ਵਿੱਚ ਵੱਖ-ਵੱਖ ਮਾਫੀਆ ਨੂੰ ਸਰਪ੍ਰਸਤੀ ਦੇਣ ਤੋਂ ਇਲਾਵਾ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹੈ। ਅਕਾਲੀ ਲੀਡਰਸ਼ਿਪ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਹ ਸੂਬੇ ਦੀਆਂ ਕਈ ਪੀੜ੍ਹੀਆਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਉਨ੍ਹਾਂ ਦੇ ਲੰਬੇ ਸਮੇਂ ਦੇ ਕੁਸ਼ਾਸਨ ਦੌਰਾਨ ਇਹ ਵਧਿਆ-ਫੁੱਲਿਆ।

ਅਕਾਲੀ ਲੀਡਰਸ਼ਿਪ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਹਨ ਜੋ ਆਪਣੀ ਸੁੱਖ-ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਆਪਣੇ ਰੰਗ ਅਤੇ ਸਟੈਂਡ ਬਦਲਦੇ ਹਨ। ਹਰ ਕੋਈ ਜਾਣਦਾ ਹੈ ਕਿ ਇਹ ਅਕਾਲੀਆਂ ਦਾ ਇੱਕ ਕੁਨਬਾ ਅੰਗਰੇਜ਼ਾਂ ਦੀ ਕਠਪੁਤਲੀ ਬਣ ਕੇ ਕੰਮ ਕਰਦਾ ਰਿਹਾ ਹੈ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਅੰਗਰੇਜ਼ਾਂ ਦਾ ਸਾਥ ਦੇਣ ਲਈ ਇਸ ਕੁਨਬੇ ਨੂੰ ਸਰ ਦੀ ਉਪਾਧੀ ਨਾਲ ਨਿਵਾਜ਼ਿਆ ਗਿਆ ਸੀ। ਅਕਾਲੀਆਂ ਨਾਲ ਸਬੰਧਤ ਇੱਕ ਪਰਿਵਾਰ ਨੇ ਹੀ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਲਈ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ।

ਉਨ੍ਹਾਂ ਅੱਗੇ ਕਿਹਾ ਕਿ ਇਸ ਘਿਨਾਉਣੀ ਕਾਰਵਾਈ ਨੇ ਅਕਾਲੀਆਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਚਰਿੱਤਰ ਨੂੰ ਨੰਗਾ ਕਰ ਦਿੱਤਾ ਸੀ। ਇਸ ਕੁਨਬੇ ਨੇ ਅੰਗਰੇਜ਼ਾਂ ਵਿਰੁੱਧ ਡਟ ਕੇ ਖੜ੍ਹਨ ਵਾਲੇ ਲੱਖਾਂ ਆਜ਼ਾਦੀ ਘੁਲਾਟੀਆਂ ਨਾਲ ਧੋਖਾ ਕੀਤਾ। ਇੰਨਾ ਹੀ ਨਹੀਂ ਇਸ ਪਰਿਵਾਰ ਨੇ ਜਨਰਲ ਡਾਇਰ ਨੂੰ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦਿੱਤੇ ਜਾਣ ਨੂੰ ਵੀ ਯਕੀਨੀ ਬਣਾਇਆ। ਇਹ ਹੋਰ ਵੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਜਥੇਦਾਰ ਅਰੂੜ ਸਿੰਘ, ਜਿਨ੍ਹਾਂ ਨੇ ਇਹ ਸਿਰੋਪਾ ਦਿੱਤਾ ਸੀ, ਉਹ ਸਾਬਕਾ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਜੀ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਤਿਹਾਸ ਨੂੰ ਮਿਟਾਇਆ ਨਹੀਂ ਜਾ ਸਕਦਾ ਅਤੇ ਬਾਦਲ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ 'ਤੇ ਉੱਕਰੇ ਹੋਏ ਹਨ। ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਇਨ੍ਹਾਂ ਗੱਦਾਰਾਂ ਦੀ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਮੇਰੇ ਕੋਲ ਇਸ ਗੱਲ ਦੇ ਢੁਕਵੇਂ ਸਬੂਤ ਹਨ ਕਿ ਇਨ੍ਹਾਂ ਲੋਕਾਂ ਨੇ ਸੂਬੇ ਅਤੇ ਇਥੋਂ ਦੇ ਲੋਕਾਂ ਨੂੰ ਕਿਵੇਂ ਲੁੱਟਿਆ।

ਵਿਰੋਧੀ ਆਗੂਆਂ 'ਤੇ ਆਪਣੇ ਹਮਲੇ ਨੂੰ ਹੋਰ ਤੇਜ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਜ਼ਮੀਨੀ ਹਕੀਕਤਾਂ ਤੋਂ ਬਿਲਕੁਲ ਅਣਜਾਣ ਹਨ ਕਿਉਂਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਐਸ਼ੋ-ਆਰਾਮ ਵਾਲੇ ਮਾਹੌਲ ਵਿੱਚ ਬਿਤਾਈ ਹੈ। ਸੁਖਬੀਰ ਸਿੰਘ ਬਾਦਲ ਪੰਜਾਬ ਦੇ ਉਹ ਆਗੂ ਹਨ, ਜੋ ਕਾਨਵੈਂਟ ਸਕੂਲਾਂ ‘ਚ ਪੜ੍ਹੇ-ਲਿਖੇ ਅਤੇ ਸੂਬੇ ਦੀ ਮੂਲ ਭੂਗੋਲਿਕ ਸਥਿਤੀ ਤੋਂ ਪੂਰੀ ਤਰ੍ਹਾਂ ਅਣਜਾਣ ਹਨ, ਪਰ ਫਿਰ ਵੀ ਪੰਜਾਬ ਵਿੱਚ ਸੱਤਾ ਹਥਿਆਉਣਾ ਲੋਚਦੇ ਹਨ। ਜੇ ਆਪਾਂ ਇਹ ਸਭ ਕੁਝ ਛੱਡ ਕੇ ਸੂਬੇ ਦੀਆਂ ਆਮ ਫਸਲਾਂ ਦੀ ਗੱਲ ਵੀ ਕਰੀਏ ਤਾਂ ਉਪ ਮੁੱਖ ਮੰਤਰੀ ਉਨ੍ਹਾਂ ਵਿੱਚ ਵੀ ਫ਼ਰਕ ਨਹੀਂ ਦੱਸ ਸਕਦੇ ਕਿਉਂਕਿ ਉਨ੍ਹਾਂ ਨੂੰ ਸੂਬੇ ਦੇ ਆਮ ਮੁੱਦਿਆਂ ਬਾਰੇ ਵੀ ਘੱਟ ਹੀ ਜਾਣਕਾਰੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਪੰਜਾਬ ਨੂੰ ਧੋਖਾ ਦੇਣ ਦਾ ਸ਼ੱਕੀ ਰਿਕਾਰਡ ਹੈ, ਕਿਉਂਕਿ ਉਨ੍ਹਾਂ ਨੇ ਸੂਬੇ ਦੀ ਦੁਸ਼ਮਣ ਹਰ ਤਾਕਤ, ਭਾਵੇਂ ਉਹ ਮੁਗਲ ਹੋਵੇ, ਅੰਗਰੇਜ਼ ਹੋਵੇ ਜਾਂ ਹੁਣ ਭਾਜਪਾ, ਨਾਲ ਖੜ੍ਹੇ ਹੋ ਕੇ ਕੰਮ ਕੀਤਾ। ਜਦੋਂ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਚੁਣਿਆ ਸੀ ਤਾਂ ਕੈਪਟਨ ਅਮਰਿੰਦਰ ਸਿੰਘ ਪੂਰੇ ਕਾਰਜਕਾਲ ਦੌਰਾਨ ਆਪਣੇ ਮਹਿਲ ‘ਚੋਂ ਹੀ ਨਹੀਂ ਨਿਕਲੇ, ਉਨ੍ਹਾਂ ਨੇ ਮਸਾਂ ਸਿਰਫ਼ 10 ਕੁ ਵਾਰ ਸੂਬੇ ਦਾ ਦੌਰਾ ਕੀਤਾ। ਜਿਹੜੇ ਖੁਦ ਨੂੰ ਸੂਬੇ ਦੇ ਪਾਣੀਆਂ ਦਾ ਰਾਖਾ ਅਖਵਾਉਂਦੇ ਰਹੇ ਉਨ੍ਹਾਂ ਨੇ ਹੀ ਸੂਬੇ ਦੇ ਪਾਣੀਆਂ ਨੂੰ ਤਬਾਹ ਕਰ ਦਿੱਤਾ ਅਤੇ ਜਿਨ੍ਹਾਂ ਨੇ ਆਪਣੇ ਆਪ ਨੂੰ ਬਾਣੀ ਰਾਖੇ ਵਜੋਂ ਪੇਸ਼ ਕੀਤਾ, ਉਹ ਪਵਿੱਤਰ ਗ੍ਰੰਥ ਦੀ ਬੇਅਦਬੀ ਦਾ ਇਨਸਾਫ਼ ਨਹੀਂ ਦੇ ਸਕੇ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਉਹ ਸਿਉਂਕ ਹਨ, ਜਿਨ੍ਹਾਂ ਨੇ ਆਜ਼ਾਦੀ ਤੋਂ ਬਾਅਦ ਸੂਬੇ ਨੂੰ ਬਰਬਾਦ ਕਰ ਦਿੱਤਾ, ਜਿਸ ਕਰਕੇ ਪੰਜਾਬ ਤਰੱਕੀ ਦੇ ਰਾਹ ਵਿੱਚ ਪਛੜ ਗਿਆ। ਇਨ੍ਹਾਂ ਪਾਰਟੀਆਂ ਦੇ ਆਗੂ ਕਦੇ ਵੀ ਇੱਕ ਦੂਜੇ ਵਿਰੁੱਧ ਨਹੀਂ ਬੋਲਦੇ ਪਰ ਮੇਰੇ ਵਿਰੁੱਧ ਰੋਜ਼ਾਨਾ ਜ਼ਹਿਰ ਉਗਲਦੇ ਰਹਿੰਦੇ ਹਨ ਕਿਉਂਕਿ ਮੈਂ ਉਨ੍ਹਾਂ ਦਾ ਚਿਹਰਾ ਲੋਕਾਂ ਸਾਹਮਣੇ ਬੇਨਕਾਬ ਕੀਤਾ ਹੈ। ਇਹ ਉਹ ਗੱਦਾਰ ਹਨ ਜੋ ਕਦੇ ਵੀ ਸੂਬੇ ਅਤੇ ਇਸਦੇ ਲੋਕਾਂ ਪ੍ਰਤੀ ਵਫ਼ਾਦਾਰ ਨਹੀਂ ਰਹੇ।

ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਕਾਂਗਰਸ ਵਿੱਚ ਹਰੇਕ ਆਗੂ ਸੂਬੇ ਦਾ ਮੁਖੀ ਬਣਨਾ ਚਾਹੁੰਦਾ ਹੈ। ਕਾਂਗਰਸ ਕੋਲ ਚੋਣਾਂ ਵਿੱਚ ਕੰਮ ਕਰਨ ਲਈ ਪਾਰਟੀ ਵਰਕਰਾਂ ਨਾਲੋਂ ਵੱਧ ਤਾਂ ਮੁੱਖ ਮੰਤਰੀ ਹਨ। ਇਸ ਕਾਰਨ ਹਾਲ ਹੀ ਵਿੱਚ ਹੋਈ ਇੱਕ ਰੈਲੀ ਦੌਰਾਨ ਪਾਰਟੀ ਦੇ ਸਿਖ਼ਰਲੇ ਆਗੂ ਨੇ ਇਨ੍ਹਾਂ ਅਖੌਤੀ ਦਾਅਵੇਦਾਰਾਂ ਨੂੰ ਮੁੱਢੋਂ  ਨਜ਼ਰਅੰਦਾਜ਼ ਕੀਤਾ। ਕਾਂਗਰਸ ਪਾਟੋ-ਧਾੜੋ ਦਾ ਸ਼ਿਕਾਰ ਹੈ, ਜੋ ਅੰਦਰੂਨੀ ਖਿੱਚੋ-ਤਾਣ ਕਰਕੇ ਢਹਿ-ਢੇਰੀ ਹੋਣ ਕਿਨਾਰੇ ਹੈ। ’’

ਉਨ੍ਹਾਂ ਅੱਗੇ ਕਿਹਾ, ‘‘ਇਹ ਬੜੀ ਮੰਦਭਾਗੀ ਗੱਲ ਹੈ ਕਿ ਕਾਂਗਰਸੀਆਂ ਨੂੰ ਇਕਜੁੱਟ ਕਰਨ ਲਈ ਆਏ ਸਿਖ਼ਰਲੇ ਆਗੂ ਸਹੀ ਢੰਗ ਨਾਲ ਉਨ੍ਹਾਂ ਦੇ ਨਾਮ ਤੱਕ ਵੀ ਨਹੀਂ ਲੈਣਾ ਜਾਣਦੇ।  ਇਸ ਦੇ ਉਲਟ ਸਾਡੀ ਸਟੇਜ ਤੋਂ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ ਅਤੇ ਹੋਰ ਖੇਤਰਾਂ ’ਤੇ ਗੱਲਾਂ ਕੀਤੀਆਂ ਜਾ ਰਹੀਆਂ ਹਨ ਜਦੋਂ ਕਿ ਦੂਜੀਆਂ ਪਾਰਟੀਆਂ ਦੀਆਂ ਸਟੇਜਾਂ ’ਤੇ ਸੱਤਾ ਹਥਿਆਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਹ ਮੌਕਾਪ੍ਰਸਤ ਆਗੂ ਬੜੇ ਹੈਰਾਨ ਹਨ ਕਿ ਲੋਕ ਉਨ੍ਹਾਂ ਨੂੰ ਕੋਈ ਜਵਾਬ ਕਿਉਂ ਨਹੀਂ ਦੇ ਰਹੇ ਅਤੇ ਉਨ੍ਹਾਂ ਦਾ ਏਜੰਡਾ ਲੋਕਾਂ ਦੀ ਬਜਾਏ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਮਹਿਦੂਦ ਹੈ।’’

ਮੁੱਖ ਮੰਤਰੀ ਮਾਨ ਨੇ ਆਪਣੀ ਸਰਕਾਰ ਦੀਆਂ ਤਰਜੀਹਾਂ ਹਵਾਲਾ ਦਿੰਦਿਆਂ ਕਿਹਾ, ‘‘ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੇ ,ਪਰ ਸਿੱਖਿਆ ਹੀ ਅਜਿਹਾ ਸੋਮਾ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਖੁਸ਼ਹਾਲੀ ਲਿਆ ਸਕਦਾ ਹੈ। ਸਿੱਖਿਆ ਉਹ ਚਾਨਣ ਹੈ ਜੋ ਹਨੇਰੇ ਨੂੰ ਦੂਰ ਕਰਕੇ ਦੁਨੀਆ ਨੂੰ ਰੌਸ਼ਨ ਕਰਦੀ ਹੈ ਅਤੇ ਸੂਬਾ ਸਰਕਾਰ ਇਸ ’ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਸਰਕਾਰ ਸਰਕਾਰੀ ਸਕੂਲਾਂ ਨੂੰ ਬਦਲਣ ਲਈ ਸਖ਼ਤ ਯਤਨ ਕਰ ਰਹੀ ਹੈ ਜਿਸ ਕਾਰਨ ਵਿਦਿਆਰਥੀ ਹਰ ਖੇਤਰ ਵਿੱਚ ਅੱਗੇ ਆ ਰਹੇ ਹਨ।’’

ਖੇਤੀਬਾੜੀ ਅਤੇ ਬਿਜਲੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਰਾਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਗਈ ਹੈ। ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਰਹੀ ਹੈ। ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ।’’

ਲੋਕ ਭਲਾਈ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ। ਇਸ ਯੋਜਨਾ ਤਹਿਤ 1.65 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ ਅਤੇ ਮੈਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਾ ਹਾਂ।”’’

ਉਨ੍ਹਾਂ ਅੱਗੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਇਹ ਲੋਕਾਂ ਦੀ ਭਲਾਈ ’ਤੇ ਖਰਚ ਕੀਤਾ ਜਾ ਰਿਹਾ ਹੈ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਸੂਬਾ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ,  ਟੋਲ ਪਲਾਜ਼ੇ ਬੰਦ ਹੋਣ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਅਤੇ ਬੁਨਿਆਦੀ ਢਾਂਚਾ ਉਸਾਰਿਆ ਜਾ ਰਿਹਾ ਹੈ। ਯੁੱਧ ਨਸ਼ਿਆਂ ਵਿਰੁੱਧ ਵਰਗੇ ਲੋਕਪੱਖੀ ਪ੍ਰੋਗਰਾਮ ਨੇ ਸੂਬੇ ਵਿੱਚ ਨਸ਼ਿਆਂ ਦਾ ਲੱਕ ਤੋੜਿਆ ਹੈ।”

ਹੋਰ ਯੋਜਨਾਵਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਰ ਔਰਤ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ 1500 ਰੁਪਏ ਪ੍ਰਤੀ ਮਹੀਨਾ ਪ੍ਰਾਪਤ ਕਰਨ ਦੀ ਹੱਕਦਾਰ ਹੋਵੇਗੀ। ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਸਕੀਮ ਲਈ ਯੋਗ ਹੋਣਗੀਆਂ। ਪੰਜਾਬ ਦੀਆਂ 97 ਫੀਸਦ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9300 ਕਰੋੜ ਰੁਪਏ ਅਲਾਟ ਕੀਤੇ ਹਨ।”

ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਵੀ ਮੌਜੂਦ ਸਨ।

Bhagwant-mann-cm-punjab-



TOP HEADLINES


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿ
*ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿ
*ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾ
ਸੁਖਬੀਰ ਬਾਦਲ ਦਾ ‘ਮੰਡੀ ਦੌਰਾ’ ਇੱਕ ‘ਸਿਆਸੀ ਡਰਾਮਾ’ ਸਾਬਤ ਹੋਇਆ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ
*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰ
*ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
*ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਸੰਭਾਵੀ ਅਧਿਆਪਕਾਂ ਨੇ
*ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵ
*ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤ
ਲੁਧਿਆਣਾ ਚ ਕੈਬਨਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਨਿਕਲੀ ਈਡੀ
ਖੰਨਾ ਦੀ ਮੰਜਾ ਮਾਰਕੀਟ ਚ ਕੱਪੜਿਆਂ ਦੀ ਦੁਕਾਨ ਚ ਭਿਆਨਕ ਅੱਗ, ਲੱ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ
ਦੀਪਕ ਬਾਲੀ ਦਾ ਕੇਂਦਰ 'ਤੇ ਹਮਲਾ: ਈਡੀ ਦੀ ਕਾਰਵਾਈ ਇੱਕ ਰਾਜਨੀਤਿ
ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ
*ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ
ਇੰਨੋਸੈਂਟ ਹਾਰਟਸ ਵਿੱਚ ਦਸਵੀਂ ਦੀ ਪ੍ਰੀਖਿਆ ਵਿੱਚ ਗ੍ਰੀਨ ਮਾਡਲ ਟ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49844433

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us