*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ*

Apr11,2026 | Rajender Singh Jadon | Chandigarh


*ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਸਾਲ ਭਰ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸੈਮੀਨਾਰ, ਕੀਰਤਨ, ਯਾਤਰਾਵਾਂ ਅਤੇ ਪੌਦੇ ਲਾਉਣ ਦੀਆਂ ਮੁਹਿੰਮਾਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਵਿਸ਼ਵਵਿਆਪੀ ਜਸ਼ਨਾਂ ਲਈ ਸੰਤ ਸਮਾਜ ਮਾਰਗਦਰਸ਼ਨ ਕਰੇਗਾ, ਸਾਡੀ ਸਰਕਾਰ ਨੇ ਉਨ੍ਹਾਂ ਦੇ ਸੁਝਾਵਾਂ ਦੀ ਮੰਗ ਕੀਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਪੰਜਾਬ ਸਰਕਾਰ ਵਿਸ਼ਵ ਪੱਧਰ 'ਤੇ ਲੈ ਕੇ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*


ਚੰਡੀਗੜ੍ਹ, 11 ਅਪ੍ਰੈਲ 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ।
ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਵਨ ਵਿਖੇ ਸੰਤ ਸਮਾਜ ਨਾਲ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਪੱਧਰੀ ਸਮਾਗਮਾਂ ਅਤੇ ਪਹਿਲਕਦਮੀਆਂ ਦੀ ਲੜੀ ਦੀ ਰੂਪਰੇਖਾ ਤਿਆਰ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਸੈਮੀਨਾਰ, ਕੀਰਤਨ ਸਮਾਗਮ, ਯਾਤਰਾਵਾਂ, ਪੌਦੇ ਲਗਾਉਣ ਦੀਆਂ ਮੁਹਿੰਮਾਂ ਅਤੇ 650 ਏਕੜ ਵਿੱਚ 'ਗੁਰੂ ਰਵਿਦਾਸ ਬਗੀਚੀਆਂ' ਲਾਉਣਾ ਸ਼ਾਮਲ ਹੈ ਅਤੇ ਇਸ ਸਬੰਧੀ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਹੋਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਮੈਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਸੁਭਾਗ ਹਾਸਲ ਹੋਇਆ ਹੈ। ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿਉਂਕਿ ਗੁਰੂ ਜੀ ਦੇ ਸੰਦੇਸ਼ ਨੂੰ ਦੁਨੀਆ ਭਰ ਤੱਕ ਪਹੁੰਚਾਉਣਾ ਸਾਡਾ ਸਮੂਹਿਕ ਫਰਜ਼ ਹੈ।"
ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਹਰ ਭੇਦਭਾਵ ਤੋਂ ਮੁਕਤ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਕੀਤੀ ਸੀ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਅਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇ। ਅਸੀਂ ਹਾਲ ਹੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਸਮਾਗਮ ਕਰਵਾਏ ਸਨ।”
ਸਮਾਗਮ ਦੀਆਂ ਤਿਆਰੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਸਾਂਝਾ ਕੀਤਾ, “ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਯੋਜਨਾ ਉਲੀਕੀ ਗਈ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਅਤੇ ਅਜਿਹੇ ਸਮਾਨਤਾਵਾਦੀ ਸਮਾਜ ਦੀ ਨੀਂਹ ਰੱਖੀ ਜਿੱਥੇ ਕੋਈ ਵੀ ਦੁਖੀ ਨਾ ਹੋਵੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਦੇ ਆਧਾਰ 'ਤੇ ਸਮਾਜ ਦੀ ਉਸਾਰੀ ਲਈ ਵਚਨਬੱਧ ਹੈ, ਜੋ ਮਨੁੱਖਤਾ ਨੂੰ ਬਰਾਬਰੀ ਵੱਲ ਸੇਧਿਤ ਕਰਦੇ ਰਹਿੰਦੇ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਗਰੀਬਾਂ ਅਤੇ ਪਛੜੇ ਵਰਗ ਦੇ ਲੋਕਾਂ ਲਈ ਮਹਾਨ ਅਧਿਆਤਮਿਕ ਦੂਤ ਅਤੇ ਮਸੀਹਾ ਸਨ, ਜਿਨ੍ਹਾਂ ਨੇ ਸਾਨੂੰ ਨੈਤਿਕ ਜੀਵਨ ਜਿਉਣ ਦੀ ਸੇਧ ਦਿੱਤੀ। ਇਹ ਪ੍ਰਕਾਸ਼ ਪੁਰਬ ਇੱਕ ਅਜਿਹਾ ਸਮਾਜ ਸਿਰਜਣ ਲਈ ਆਪਣੇ ਆਪ ਨੂੰ ਦੁਬਾਰਾ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਵਿਅਕਤੀ ਸਵੈ-ਮਾਣ ਅਤੇ ਸਨਮਾਨ ਨਾਲ ਵਿਤਕਰੇ ਤੋਂ ਮੁਕਤ ਰਹਿੰਦਾ ਹੈ।”
ਮੁੱਖ ਮੰਤਰੀ ਨੇ ਕਿਹਾ, "ਮੈਂ ਸੰਤ ਸਮਾਜ ਨੂੰ 650ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਵਵਿਆਪੀ ਜਸ਼ਨਾਂ ਲਈ ਮਾਗਰਦਰਸ਼ਨ ਕਰਨ ਅਤੇ ਸੁਝਾਅ ਦੇਣ ਦੀ ਅਪੀਲ ਕਰਦਾ ਹਾਂ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਹ ਜਸ਼ਨ ਮੇਰੇ ਕਾਰਜਕਾਲ ਦੌਰਾਨ ਮਨਾਏ ਜਾ ਰਹੇ ਹਨ। ਸਾਡੀ ਸਰਕਾਰ ਇਹ ਸਮਾਗਮ ਸਭ ਤੋਂ ਢੁਕਵੇਂ ਢੰਗ ਨਾਲ ਮਨਾਉਣਾ ਯਕੀਨੀ ਬਣਾਏਗੀ। ਮੈਂ ਸੰਤ ਸਮਾਜ ਨੂੰ ਪ੍ਰੋਗਰਾਮਾਂ ਨੂੰ ਉਲੀਕਣ ਲਈ ਆਪਣੇ ਸੁਝਾਵਾਂ ਨਾਲ ਸਾਡਾ ਮਾਰਗਦਰਸ਼ਨ ਕਰਨ ਦੀ ਅਪੀਲ ਕਰਦਾ ਹਾਂ।"
ਸਾਲ ਭਰ ਚੱਲਣ ਵਾਲੇ ਜਸ਼ਨਾਂ ਵਿੱਚ ਸੈਮੀਨਾਰ ਅਤੇ ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਤੀਰਥ ਯਾਤਰਾ, ਸਕੂਲ ਵਾਰ ਮੁਕਾਬਲੇ, ਦਸਤਾਵੇਜ਼ੀ ਸ਼ੋਅ, ਡਰੋਨ ਸ਼ੋਅ, ਖੂਨਦਾਨ ਕੈਂਪ, ਪੌਦੇ ਲਾਉਣ ਦੀ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਗੁਰੂ ਰਵਿਦਾਸ ਜੀ ਬਗੀਚੀਆਂ ਦੀ ਸਥਾਪਨਾ ਪੰਜਾਬ ਭਰ ਵਿੱਚ ਕੁੱਲ 650 ਏਕੜ ਪੰਚਾਇਤੀ ਜ਼ਮੀਨ 'ਤੇ ਪ੍ਰਤੀ ਜ਼ਿਲ੍ਹਾ ਔਸਤਨ 6.50 ਲੱਖ ਪੌਦੇ ਲਾਉਣ ਦੀ ਮੁਹਿੰਮ ਦੇ ਨਾਲ-ਨਾਲ ਮੈਰਾਥਨ, ਸ਼ੋਭਾ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਹੋਰਨਾਂ ਪ੍ਰੋਗਰਾਮਾਂ ਰਾਹੀਂ ਕੀਤੀ ਜਾਵੇਗੀ।
650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਪ੍ਰਦਰਸ਼ਨੀ ਦਾ ਉਦਘਾਟਨ, ਕਥਾ ਅਤੇ ਕੀਰਤਨ ਦਰਬਾਰ, ਸ੍ਰੀ ਗੁਰੂ ਰਵਿਦਾਸ ਜੀ ਦੇ ਯੋਗਦਾਨ ਨੂੰ ਸਮਰਪਿਤ ਸੰਤ ਸੰਮੇਲਨ, ਮੀਨਾਰ-ਏ-ਬੇਗਮਪੁਰਾ ਵਿਖੇ 3ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ, ਗੁਰੂ ਰਵਿਦਾਸ ਜੀ ਦੀ ਬਾਣੀ 'ਤੇ ਕਾਨਫਰੰਸ ਅਤੇ ਹੋਰ ਪ੍ਰੋਗਰਾਮ ਸ਼ਾਮਲ ਹੋਣਗੇ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਲਾਲ ਚੰਦ ਕਟਾਰੂਚੱਕ ਅਤੇ ਡਾ. ਰਵਜੋਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਸਲਾਹਕਾਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦੀਪਕ ਬਾਲੀ ਅਤੇ ਹੋਰ ਵੀ ਮੌਜੂਦ ਸਨ।
-------

Bhagwant-Mann-Cm-Punjab



TOP HEADLINES


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿ
*ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿ
*ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾ
ਸੁਖਬੀਰ ਬਾਦਲ ਦਾ ‘ਮੰਡੀ ਦੌਰਾ’ ਇੱਕ ‘ਸਿਆਸੀ ਡਰਾਮਾ’ ਸਾਬਤ ਹੋਇਆ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ
*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰ
*ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
*ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਸੰਭਾਵੀ ਅਧਿਆਪਕਾਂ ਨੇ
*ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵ
*ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤ
ਲੁਧਿਆਣਾ ਚ ਕੈਬਨਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਨਿਕਲੀ ਈਡੀ
ਖੰਨਾ ਦੀ ਮੰਜਾ ਮਾਰਕੀਟ ਚ ਕੱਪੜਿਆਂ ਦੀ ਦੁਕਾਨ ਚ ਭਿਆਨਕ ਅੱਗ, ਲੱ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ
ਦੀਪਕ ਬਾਲੀ ਦਾ ਕੇਂਦਰ 'ਤੇ ਹਮਲਾ: ਈਡੀ ਦੀ ਕਾਰਵਾਈ ਇੱਕ ਰਾਜਨੀਤਿ
ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ
*ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ
ਇੰਨੋਸੈਂਟ ਹਾਰਟਸ ਵਿੱਚ ਦਸਵੀਂ ਦੀ ਪ੍ਰੀਖਿਆ ਵਿੱਚ ਗ੍ਰੀਨ ਮਾਡਲ ਟ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49846025

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us