*‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ*

Apr12,2026 | Jagrati Lahar Bureau | Chandigarh



*ਕਿਹਾ  ਸੁਰੱਖਿਆ ਤੇ ਪੇਂਡੂ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ 550 ਕਰੋੜ ਰੁਪਏ ਦੀ ਪਹਿਲ ਤਹਿਤ 3 ਲੱਖ ਤੋਂ ਵੱਧ ਸੋਲਰ ਸਟ੍ਰੀਟ ਲਾਈਟਾਂ ਲਗਾਈਆਂ ਜਾਣਗੀਆਂ*

*ਸਾਰੀਆਂ ਸਟ੍ਰੀਟ ਲਾਈਟਾਂ ਦੀ ਕਮਾਂਡ ਤੇ ਕੰਟਰੋਲ ਸੈਂਟਰ ਰਾਹੀਂ ਹੋਵੇਗੀ ਨਿਗਰਾਨੀ, ਹਰੇਕ ਖ਼ਰਾਬ ਲਾਈਟ 3 ਦਿਨਾਂ ਦੇ ਅੰਦਰ ਠੀਕ ਕਰਨ ਦਾ ਪ੍ਰਬੰਧ ਬਣਾਇਆ ਜਾਵੇਗਾ ਯਕੀਨੀ : ਅਮਨ ਅਰੋੜਾ*

*ਪੰਜਾਬ ਸਰਕਾਰ ਨੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਹਮੇਸ਼ਾ ਵਿਕਾਸ ਅਤੇ ਲੋਕ ਪੱਖੀ ਪਹਿਲਕਦਮੀਆਂ ਨੂੰ ਦਿੱਤੀ ਤਰਜੀਹ* 



ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸਾਰੇ ਪਿੰਡਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਐਲ.ਈ.ਡੀ. ਸਟ੍ਰੀਟ ਲਾਈਟਾਂ ਨਾਲ ਰੌਸ਼ਨ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ 'ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ।

ਸਥਾਨਕ ਸਰਕਟ ਹਾਊਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਇਸ ਪ੍ਰਾਜੈਕਟ ਨੂੰ ਪਿੰਡਾਂ ਵਿੱਚ ਰੌਸ਼ਨੀ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇੱਕ ਦੱਸਿਆ, ਜਿਸ ਤਹਿਤ ਪੰਜਾਬ ਭਰ ਵਿੱਚ 3 ਲੱਖ ਤੋਂ ਵੱਧ ਸੋਲਰ ਐਲ.ਈ.ਡੀ. ਲਾਈਟਾਂ ਲਗਾਈਆਂ ਜਾਣਗੀਆਂ।

ਸ਼੍ਰੀ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ ਸ਼ਨੀਵਾਰ ਨੂੰ ਪਿੰਡਾਂ ਵਿੱਚ ਭਰੋਸੇਯੋਗ ਅਤੇ ਕਿਫਾਇਤੀ ਲਾਈਟਿੰਗ ਯਕੀਨੀ ਬਣਾਉਣ ਲਈ ਇਸ ਪ੍ਰੋਗਰਾਮ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਸੋਲਰ ਸਟ੍ਰੀਟ ਲਾਈਟਾਂ ਨੂੰ ਉਨ੍ਹਾਂ ਦੀ ਜ਼ੀਰੋ ਬਿਜਲੀ ਲਾਗਤ, ਭਰੋਸੇਯੋਗਤਾ ਅਤੇ ਪੇਂਡੂ ਖੇਤਰਾਂ ਲਈ ਢੁਕਵੀਂਆਂ ਹੋਣ ਕਰਕੇ ਤਰਜੀਹ ਦਿੱਤੀ ਜਾ ਰਹੀ ਹੈ। ਇਹ ਪ੍ਰਾਜੈਕਟ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਜੂਨ ਅਤੇ ਅਕਤੂਬਰ 2026 ਦਰਮਿਆਨ ਪੜਾਅਵਾਰ ਢੰਗ ਨਾਲ ਲਾਈਟਾਂ ਲਗਾਈਆਂ ਜਾਣਗੀਆਂ।ਯੋਜਨਾ ਲਈ ਸੋਧੇ ਹੋਏ ਫੰਡਿੰਗ ਪੈਟਰਨ ਦੀ ਪਾਲਣਾ ਕੀਤੀ ਜਾਵੇਗੀ, ਜਿਸ ਤਹਿਤ ਰਾਜ ਸਰਕਾਰ ਵੱਲੋਂ 70 ਫੀਸਦੀ ਅਤੇ ਗ੍ਰਾਮ ਪੰਚਾਇਤਾਂ ਵੱਲੋਂ 30 ਫੀਸਦੀ ਯੋਗਦਾਨ ਪਾਇਆ ਜਾਵੇਗਾ।

ਇਸ ਪਹਿਲਕਦਮੀ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਪਿੰਡਾਂ ਵਿੱਚ ਸਿਰਫ਼ 1.14 ਲੱਖ ਸਟ੍ਰੀਟ ਲਾਈਟਾਂ ਲਗਾਈਆਂ ਗਈਆਂ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਹੁਣ ਖ਼ਰਾਬ ਹੋ ਗਈਆਂ ਹਨ। ਨਵੀਂ ਯੋਜਨਾ ਤਹਿਤ ਸਾਰੀਆਂ ਲਾਈਟਾਂ ਸੱਤ ਸਾਲਾਂ ਦੇ ਸਾਲਾਨਾ ਰੱਖ-ਰਖਾਅ ਦੇ ਇਕਰਾਰਨਾਮੇ ਨਾਲ ਲਗਾਈਆਂ ਜਾਣਗੀਆਂ, ਜਿਸ ਤਹਿਤ ਖ਼ਰਾਬ ਹੋਣ ਦੀ ਸਥਿਤੀ ਵਿੱਚ ਉਨ੍ਹਾਂ ਨੂੰ ਤਿੰਨ ਦਿਨਾਂ ਦੇ ਅੰਦਰ ਬਦਲਣਾ ਯਕੀਨੀ ਬਣੇਗਾ।ਇਸ ਸਿਸਟਮ ਤਹਿਤ ਹਰੇਕ ਲਾਈਟ ਦੀ ਜੀਓ-ਟੈਗਿੰਗ, ਇਕ ਕਮਾਂਡ ਤੇ ਕੰਟਰੋਲ ਸੈਂਟਰ ਰਾਹੀਂ ਕੇਂਦਰੀਕ੍ਰਿਤ ਨਿਗਰਾਨੀ ਅਤੇ ਸ਼ਿਕਾਇਤਾਂ ਦਰਜ ਕਰਨ ਲਈ ਇੱਕ ਆਈ.ਵੀ.ਆਰ.ਹੈਲਪਲਾਈਨ ਸ਼ਾਮਲ ਹੋਵੇਗੀ।

ਸ਼੍ਰੀ ਅਰੋੜਾ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸੁਰੱਖਿਆ ਵਧੇਗੀ, ਖਾਸ ਕਰ ਔਰਤਾਂ ਦੀ ਸੁਰੱਖਿਆ ਯਕੀਨੀ ਬਣੇਗੀ। ਪੇਂਡੂ ਖੇਤਰਾਂ ਵਿੱਚ ਜੀਵਨ ਪੱਧਰ ਬਿਹਤਰ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਗ੍ਰੀਨ ਐਨਰਜੀ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਕਈ ਸੋਲਰ ਪ੍ਰਾਜੈਕਟਾਂ 'ਤੇ ਵੀ ਕੰਮ ਕਰ ਰਹੀ ਹੈ।

ਇਸ ਯੋਜਨਾ ਨੂੰ ਕ੍ਰਾਂਤੀਕਾਰੀ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਸੁਰੱਖਿਆ ਵਿੱਚ ਵਾਧਾ ਹੋਵੇਗਾ ਸਗੋਂ ਰਾਜ ਭਰ ਦੇ ਪਿੰਡਾਂ ਵਿੱਚ ਆਰਥਿਕ ਗਤੀਵਿਧੀਆਂ ਵੀ ਮਜ਼ਬੂਤ ਹੋਣਗੀਆਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਕੈਬਨਿਟ ਆਪਣੀਆਂ ਮੀਟਿੰਗਾਂ ਵਿੱਚ ਲੋਕ-ਪੱਖੀ ਨੀਤੀਆਂ ਅਤੇ ਪਹਿਲਕਦਮੀਆਂ ਨੂੰ ਲਗਾਤਾਰ ਤਰਜੀਹ ਦਿੰਦੀ ਹੈ, ਜਿਸ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ, ਮੁਫ਼ਤ ਬਿਜਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ, ਪੰਜਾਬ ਵਿੱਚ 9000 ਤੋਂ ਵੱਧ ਸਟੇਡੀਅਮਾਂ ਦਾ ਨਿਰਮਾਣ ਅਤੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਰੰਗਲਾ ਪੰਜਾਬ ਬਣਾਉਣ ਲਈ ਕਈ ਹੋਰ ਯੋਜਨਾਵਾਂ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਗ੍ਰਾਮ ਪੰਚਾਇਤਾਂ ’ਤੇ ਵਿੱਤੀ ਬੋਝ ਕਾਫ਼ੀ ਹੱਦ ਤੱਕ ਘਟਾਇਆ ਗਿਆ ਹੈ। ਪਹਿਲਾਂ ਪੰਚਾਇਤਾਂ ਨੂੰ ਸਟ੍ਰੀਟ ਲਾਈਟਾਂ ਲਗਾਉਣ ਲਈ 70 ਫੀਸਦੀ ਖਰਚ ਸਹਿਣ ਕਰਨਾ ਪੈਂਦਾ ਸੀ ਪਰ ਹੁਣ ਰਾਜ ਸਰਕਾਰ 70 ਫੀਸਦੀ ਖਰਚ ਸਹਿਣ ਕਰੇਗੀ ਜਦਕਿ ਪੰਚਾਇਤਾਂ ਦਾ ਯੋਗਦਾਨ ਸਿਰਫ਼ 30 ਫੀਸਦੀ ਹੋਵੇਗਾ। ਇਸ ਮੌਕੇ  'ਆਪ' ਆਗੂ ਆਤਮ ਪ੍ਰਕਾਸ਼ ਬਬਲੂ, ਤਰੁਣਦੀਪ ਸਿੰਘ ਵੀ ਮੌਜੂਦ ਸਨ।

Aman-Arora-Cabinet-Minister-



TOP HEADLINES


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿ
*ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿ
*ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾ
ਸੁਖਬੀਰ ਬਾਦਲ ਦਾ ‘ਮੰਡੀ ਦੌਰਾ’ ਇੱਕ ‘ਸਿਆਸੀ ਡਰਾਮਾ’ ਸਾਬਤ ਹੋਇਆ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ
*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰ
*ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
*ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਸੰਭਾਵੀ ਅਧਿਆਪਕਾਂ ਨੇ
*ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵ
*ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤ
ਲੁਧਿਆਣਾ ਚ ਕੈਬਨਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਨਿਕਲੀ ਈਡੀ
ਖੰਨਾ ਦੀ ਮੰਜਾ ਮਾਰਕੀਟ ਚ ਕੱਪੜਿਆਂ ਦੀ ਦੁਕਾਨ ਚ ਭਿਆਨਕ ਅੱਗ, ਲੱ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ
ਦੀਪਕ ਬਾਲੀ ਦਾ ਕੇਂਦਰ 'ਤੇ ਹਮਲਾ: ਈਡੀ ਦੀ ਕਾਰਵਾਈ ਇੱਕ ਰਾਜਨੀਤਿ
ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ
*ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ
ਇੰਨੋਸੈਂਟ ਹਾਰਟਸ ਵਿੱਚ ਦਸਵੀਂ ਦੀ ਪ੍ਰੀਖਿਆ ਵਿੱਚ ਗ੍ਰੀਨ ਮਾਡਲ ਟ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49845849

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us