*ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਿਰਜਣਾ ਕਰਕੇ ਗੁਰੂ ਗੋਬਿੰਦ ਸਿੰਘ ਜੀ ਨੇ ਸਮਾਜਿਕ ਬਰਾਬਰੀ ਦਾ ਦਿੱਤਾ ਸੰਦੇਸ਼ : ਚੇਅਰਮੈਨ ਜਸਵੀਰ ਸਿੰਘ ਗੜ੍ਹੀ*

Apr14,2026 | Balraj Khanna | Ludhiana



*1699 ਦੀ ਵਿਸਾਖੀ ਨੇ ਦਿੱਤੀ ਸਿੱਖ ਕੌਮ ਨੂੰ ਵਿਲੱਖਣ ਪਹਿਚਾਣ : ਜਸਵੀਰ ਸਿੰਘ ਗੜ੍ਹੀ*

*ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਵਿਸਾਖੀ ਤੇ ਖਾਲਸਾ ਪੰਥ ਦੀ ਮਹਾਨ ਵਿਰਾਸਤ ਨੂੰ ਕੀਤਾ ਨਮਨ*

*ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਵਿਸਾਖੀ ਮੌਕੇ ਗੁਰੂ ਸਾਹਿਬ ਦੇ ਉਪਦੇਸ਼ ਅਪਣਾਉਣ ਦੀ ਕੀਤੀ ਅਪੀਲ*


ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਖਾਲਸਾ ਪੰਥ ਦੀ ਸਿਰਜਣਾ ਲਈ ਦਸਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਯਾਦ ਕਰਦਿਆਂ ਕਿਹਾ ਕਿ 1699 ਵਿੱਚ ਵਿਸਾਖੀ ਵਾਲੇ ਦਿਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ 'ਖਾਲਸਾ ਪੰਥ' ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਇੱਕ ਵਿਲੱਖਣ ਪਛਾਣ ਦਿੱਤੀ ਅਤੇ ਸਮਾਜ ਵਿੱਚੋ ਊਚ-ਨੀਚ, ਜਾਤ-ਪਾਤ ਦਾ ਵਿਤਕਰਾ ਖਤਮ ਕੀਤਾ। ਜਿਸ ਦੇ ਚੱਲਦੇ ਹਰ ਕੋਈ ਗੁਰੂ ਸਾਹਿਬ ਨੂੰ ਯਾਦ ਕਰ ਰਿਹਾ ਹੈ। ਉਨ੍ਹਾਂ ਮਨੁੱਖਤਾ ਲਈ ਆਪਣਾ ਸਾਰਾ ਪਰਿਵਾਰ ਕੁਰਬਾਨ ਕਰ ਦਿੱਤਾ।

ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸੋਮਵਾਰ ਬੀਤੀ ਸ਼ਾਮ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਵਸ‌ ਨੂੰ ਸਮਰਪਿਤ ਲੁਧਿਆਣਾ ਵਿਖੇ ਕਰਵਾਏ ਗਏ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ।

ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਇਸ ਇਤਿਹਾਸਕ ਦਿਨ ਦੌਰਾਨ ਵਿਸਾਖੀ ਦੇ ਮੌਕੇ ‘ਤੇ ਗੁਰੂ ਸਾਹਿਬ ਨੇ ਪੰਜ‌ ਪਿਆਰੇ ਸਾਜ ਕੇ ਸਿੱਖਾਂ ਨੂੰ ਨਵੀਂ ਪਹਿਚਾਣ ਦਿੱਤੀ। ਖਾਲਸਾ ਪੰਥ ਦੀ ਸਿਰਜਣਾ ਨਾਲ ਸਿੱਖ ਕੌਮ ਨੂੰ ਇੱਕ ਵਿਲੱਖਣ ਰੂਪ ਮਿਲਿਆ, ਜਿਸ ਵਿੱਚ ਹਰ ਇੱਕ ਵਿਅਕਤੀ ਨੂੰ ਬਰਾਬਰੀ ਦਾ ਦਰਜਾ ਦਿੱਤਾ ਗਿਆ। ਗੁਰੂ ਸਾਹਿਬ ਨੇ ਸਾਬਤ ਕੀਤਾ ਕਿ ਮਨੁੱਖ ਦੀ ਅਸਲ ਪਹਿਚਾਣ ਉਸਦੀ ਕਰਮਸ਼ੀਲਤਾ ਅਤੇ ਆਤਮਿਕਤਾ ਨਾਲ ਹੁੰਦੀ ਹੈ, ਨਾ ਕਿ ਉਸਦੇ ਜਨਮ ਜਾਂ ਜਾਤ ਨਾਲ।

ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਉਪਦੇਸ਼ ਰਾਹੀਂ ਜਾਤ-ਪਾਤ ਦੇ ਭੇਦਭਾਵ ਨੂੰ ਖਤਮ ਕਰਨ ਦਾ ਮਹਾਨ ਸੰਦੇਸ਼ ਦਿੱਤਾ। ਗੁਰੂ ਸਾਹਿਬ ਨੇ ਸਾਨੂੰ ਸਿੱਖਿਆ ਦਿੱਤੀ ਕਿ ਸਾਰੇ ਮਨੁੱਖ ਇੱਕੋ ਰੱਬ ਦੀ ਸੰਤਾਨ ਹਨ ਅਤੇ ਕਿਸੇ ਵੀ ਕਿਸਮ ਦੀ ਅਸਮਾਨਤਾ ਮਨੁੱਖਤਾ ਦੇ ਖਿਲਾਫ਼ ਹੈ। ਖਾਲਸਾ ਪੰਥ ਦੇ ਸਿਧਾਂਤਾਂ ਵਿੱਚ ਨਿਆਂ, ਸਚਾਈ, ਨਿਰਭਉਤਾ ਅਤੇ ਸੇਵਾ ਦਾ ਵਿਸ਼ੇਸ਼ ਮਹੱਤਵ ਹੈ। ਇਹ ਸਿਧਾਂਤ ਅੱਜ ਵੀ ਸਿੱਖ ਕੌਮ ਨੂੰ ਪ੍ਰੇਰਿਤ ਕਰਦੇ ਹਨ ਅਤੇ ਸਮਾਜ ਵਿੱਚ ਸੱਚਾਈ ਅਤੇ ਨਿਆਂ ਦੀ ਸਥਾਪਨਾ ਲਈ ਮਾਰਗ ਦਰਸ਼ਨ ਕਰਦੇ ਹਨ।

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਦੱਸਿਆ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਅਦੁੱਤੀ ਕੁਰਬਾਨੀਆਂ ਨਾਲ ਭਰਿਆ ਪਿਆ ਹੈ। ਉਨ੍ਹਾਂ ਨੇ ਆਪਣੇ ਪਿਤਾ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਪ੍ਰੇਰਣਾ ਲੈਂਦਿਆਂ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਸਭ ਕੁਝ ਵਾਰ ਦਿੱਤਾ। ਉਨ੍ਹਾਂ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਇਤਿਹਾਸ ਵਿੱਚ ਅਦੁੱਤੀ ਉਦਾਹਰਨ ਹੈ, ਜੋ ਅੱਜ ਵੀ ਹਰ ਇਕ ਮਨੁੱਖ ਨੂੰ ਅਡਿੱਗਤਾ ਅਤੇ ਧਰਮ ਦੀ ਰੱਖਿਆ ਲਈ ਪ੍ਰੇਰਿਤ ਕਰਦੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਜੋ ‘ਖਾਲਸਾ ਪੰਥ’ ਦੀ ਸਿਰਜਣਾ ਕੀਤੀ ਉਹ ਅੱਜ ਵੀ ਸੰਸਾਰ ਲਈ ਪ੍ਰੇਰਣਾ ਦਾ ਸਰੋਤ ਹੈ। ਸਾਨੂੰ ਗੁਰੂ ਸਾਹਿਬ ਦੇ ਦਿਖਾਏ ਰਸਤੇ ‘ਤੇ ਚੱਲਦਿਆਂ ਸੱਚਾਈ, ਇਮਾਨਦਾਰੀ ਅਤੇ ਸੇਵਾ ਦੇ ਮੂਲ ਮੰਤਰ ਨੂੰ ਅਪਣਾਉਣਾ ਚਾਹੀਦਾ ਹੈ।

ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਸਮਾਜਿਕ ਬਰਾਬਰੀ ਦਾ ਜੋ ਸੰਦੇਸ਼ ਦਿੱਤਾ, ਉਹ ਅੱਜ ਦੇ ਸਮੇਂ ਵਿੱਚ ਹੋਰ ਵੀ ਜ਼ਿਆਦਾ ਮਹੱਤਵਪੂਰਨ ਹੈ। ਜਦੋਂ ਦੁਨੀਆ ਵਿੱਚ ਅਜੇ ਵੀ ਕਈ ਤਰ੍ਹਾਂ ਦੇ ਭੇਦਭਾਵ ਮੌਜੂਦ ਹਨ, ਗੁਰੂ ਸਾਹਿਬ ਦੀ ਸਿੱਖਿਆ ਸਾਨੂੰ ਇੱਕਜੁਟ ਹੋਣ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਸਾਖੀ ਦੇ ਇਸ ਪਾਵਨ ਦਿਹਾੜੇ ‘ਤੇ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਆਪਣੀ ਜ਼ਿੰਦਗੀ ਵਿੱਚ ਲਾਗੂ ਕਰਨ।

ਉਨ੍ਹਾਂ ਕਿਹਾ ਕਿ 1699 ਦੀ ਵਿਸਾਖੀ ਸਿਰਫ ਸਿੱਖ ਕੌਮ ਲਈ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਇੱਕ ਪ੍ਰੇਰਣਾਦਾਇਕ ਹੈ। ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਸੱਚਾਈ ਅਤੇ ਨਿਆਂ ਲਈ ਖੜ੍ਹੇ ਹੋਣਾ ਕਿੰਨਾ ਜ਼ਰੂਰੀ ਹੈ। ਗੁਰੂ ਗੋਬਿੰਦ ਸਿੰਘ ਜੀ ਦੀ ‘ਖਾਲਸਾ ਪੰਥ’ ਸਿਰਜਣਾ ਅੱਜ ਵੀ ਸਾਨੂੰ ਨਿਰਭਉ ਅਤੇ ਨਿਰਵੈਰ ਰਹਿਣ ਦੀ ਪ੍ਰੇਰਣਾ ਦਿੰਦੀ ਹੈ।

ਅੰਤ ਵਿੱਚ, ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਦੇਣ ‘ਖਾਲਸਾ ਪੰਥ’ ਸਿਰਫ ਇੱਕ ਧਾਰਮਿਕ ਪਹਿਚਾਣ ਨਹੀਂ, ਸਗੋਂ ਮਨੁੱਖਤਾ ਦੀ ਭਲਾਈ ਲਈ ਇੱਕ ਜੀਵਨ ਮਾਰਗ ਹੈ। ਇਹ ਸਾਨੂੰ ਸਿਖਾਉਂਦਾ ਹੈ ਕਿ ਅਸੀਂ ਕਿਸ ਤਰ੍ਹਾਂ ਸੱਚਾਈ, ਨਿਆਂ ਅਤੇ ਬਰਾਬਰੀ ਦੇ ਮੂਲ ਸਿਧਾਂਤਾਂ ਨੂੰ ਅਪਣਾਕੇ ਇੱਕ ਬਿਹਤਰ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।

ਵਿਸਾਖੀ ਦੇ ਇਸ ਪਾਵਨ ਮੌਕੇ ‘ਤੇ ਚੇਅਰਮੈਨ ਗੜ੍ਹੀ ਵੱਲੋਂ ਸਾਰਿਆਂ ਨੂੰ ਇਹ ਸੰਦੇਸ਼ ਦਿੱਤਾ ਗਿਆ ਕਿ ਉਹ ਗੁਰੂ ਸਾਹਿਬ ਦੇ ਦਿਖਾਏ ਮਾਰਗ ‘ਤੇ ਚੱਲਦਿਆਂ ਸਮਾਜ ਵਿੱਚ ਪਿਆਰ, ਸਾਂਝ ਅਤੇ ਏਕਤਾ ਨੂੰ ਮਜ਼ਬੂਤ ਬਣਾਉਣ ਲਈ ਆਪਣਾ ਯੋਗਦਾਨ ਪਾਉਣ।

Jasveer-Singh-Garhi-Chairperson-Punjab-Sc-Commission-



TOP HEADLINES


ਖੰਨਾ ਵਿੱਚ 70 ਫੁੱਟ ਡੂੰਘੇ ਖੂਹ ‘ਚ ਡਿੱਗੇ ਵਿਅਕਤੀ ਦੀ ਬਚਾਈ ਜਾ
70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾ
ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕ
*ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ
ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ ਸ
*ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅ
ਆਪ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਈਡੀ ਦੀ ਰੇਡ 'ਤੇ ਕੇ
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ
*ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅ
ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ ਸ
44 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਅਤੇ 4 ਕਿਲੋਗ੍ਰਾਮ ਅਫੀਮ ਬ੍ਰ
*ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀ
ਦੋਰਾਹਾ ਪੁਲਿਸ ਨੇ ਦੋ ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਅਤੇ ਇੱਕ
ਪੰਜਾਬ ਦੌਰੇ 'ਤੇ ਕੇਂਦਰੀ ਟੀਮਾਂ, ਹਾਲੇ ਰਾਹਤ ਦੀ ਕੋਈ ਉਮੀਦ ਨਹੀ
ਕੇਂਦਰ ਸਰਕਾਰ ਦੀ ਕੈਸ਼ਲੈਸ ਟੋਲ ਪ੍ਰਣਾਲੀ ਦੇ ਖਿਲਾਫ਼ ਸੂਬਾ ਭਰ ਦ
ਇੰਨੋਸੈਂਟ ਹਾਰਟਸ ਵੱਲੋਂ ਰਚਨਾਤਮਕ ਕੋਲਾਜ ਗਤੀਵਿਧੀ ਨਾਲ ਮਨਾਇਆ ਵ
ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਦੀ
*ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ
ਮਸ਼ਹੂਰ ਕਾਰੋਬਾਰੀ ਦੀ ਆੜਤ ਦੁਕਾਨ ਤੇ ਕੁਝ ਅਣਪਛਾਤੇ ਵਿਅਕਤੀ ਗੋਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49821154

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us