*ਪੰਜਾਬ ਦੇ ਸਿਹਤ ਮੰਤਰੀ ਨੇ ਅੱਪਗ੍ਰੇਡ ਕੀਤੇ ਈਐਸਆਈ ਹੈੱਡਕੁਆਰਟਰਾਂ ਦਾ ਕੀਤਾ ਉਦਘਾਟਨ, ਸਿਹਤ ਸੰਭਾਲ ਸੇਵਾਵਾਂ ਦੇ ਵਿਸਥਾਰ ਲਈ ਸੂਬਾ ਪੱਧਰੀ ਸਮੀਖਿਆ ਮੀਟਿੰਗ ਕੀਤੀ*

Apr16,2026 | Jagrati Lahar Bureau | Chandigarh


*— ਡਾ. ਬਲਬੀਰ ਸਿੰਘ ਵੱਲੋਂ ਈਐਸਆਈ ਲੈਬ ਟੈਸਟਾਂ ਵਿੱਚ 43 ਫੀਸਦ ਵਾਧੇ ਦੀ ਸ਼ਲਾਘਾ; 15 ਲੱਖ ਬੀਮਾਯੁਕਤ ਕਾਮਿਆਂ ਲਈ ਨਕਦ ਰਹਿਤ ਤੀਜੇ ਦਰਜੇ ਦੀ ਦੇਖਭਾਲ ਦੇ ਵਿਸਥਾਰ ਦਾ ਐਲਾਨ*



ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਪੰਜਾਬ ਦੇ ਨਵੀਨੀਕਰਨ ਕੀਤੇ ਮੁੱਖ ਦਫਤਰ ਦਾ ਉਦਘਾਟਨ ਕੀਤਾ ਅਤੇ ਇਸ ਪ੍ਰਾਜੈਕਟ ‘ਤੇ ਲਾਗਤ ਲਗਭਗ 21 ਲੱਖ ਰੁਪਏ ਖਰਚ ਕੀਤੇ ਗਏ ਹਨ। ਉਦਘਾਟਨ ਉਪਰੰਤ ਮੰਤਰੀ ਨੇ ਸੂਬੇ ਭਰ ਵਿੱਚ ਈਐਸਆਈ ਸੇਵਾਵਾਂ ਦੀ ਪ੍ਰਭਾਵਸ਼ੀਲਤਾ ਅਤੇ ਵਿਸਥਾਰ ਦਾ ਮੁਲਾਂਕਣ ਕਰਨ ਲਈ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।  

ਮੀਟਿੰਗ ਦੌਰਾਨ, ਡਾ. ਬਲਬੀਰ ਸਿੰਘ ਨੇ ਸੂਬੇ ਦੀ ਤਿੰਨ ਕਰੋੜ ਆਬਾਦੀ ਦੀ ਭਲਾਈ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਖਾਸ ਤੌਰ 'ਤੇ 15 ਲੱਖ ਬੀਮਾਯੁਕਤ ਵਿਅਕਤੀਆਂ (ਆਈਪੀ) ਅਤੇ ਉਨ੍ਹਾਂ ਦੇ 15 ਲੱਖ ਆਸ਼ਰਿਤਾਂ ਨੂੰ ਪ੍ਰਦਾਨ ਕੀਤੀ ਗਈ ਸਮਾਜਿਕ ਸੁਰੱਖਿਆ ਦੇ ਵਿਆਪਕ ਨੈਟਵਰਕ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਈਐਸਆਈ ਅਧੀਨ ਸੂਬੇ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਵਿੱਚ ਅਹਿਮ ਬਦਲਾਅ ਕੀਤੇ ਗਏ ਹਨ ਅਤੇ ਇਹ ਹੁਣ 6 ਵਿਸ਼ੇਸ਼ ਹਸਪਤਾਲਾਂ ਅਤੇ 69 ਡਿਸਪੈਂਸਰੀਆਂ ਦੇ ਵਿਆਪਕ ਨੈੱਟਵਰਕ ਅਧੀਨ ਕਾਰਜਸ਼ੀਲ ਹਨ, ਜਿਸ ਤਹਿਤ ਸੂਬੇ ਭਰ ਦੀ ਹਰੇਕ ਡਿਸਪੈਂਸਰੀ ‘ਚ ਡੇਅਕੇਅਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।

ਸਮੀਖਿਆ ਮੀਟਿੰਗ ਦੌਰਾਨ, ਡਾਇਰੈਕਟਰ ਸਿਹਤ ਸੇਵਾਵਾਂ (ਈਐਸਆਈ) ਡਾ. ਅਨਿਲ ਗੋਇਲ ਨੇ ਵਿਕਾਸ ਸਬੰਧੀ ਅਹਿਮ ਅੰਕੜੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਓਪੀਡੀ ਵਿੱਚ ਮੈਡੀਕਲ ਪਹੁੰਚ ‘ਚ 14 ਫ਼ੀਸਦ ਵਾਧਾ ਹੋਇਆ ਅਤੇ ਆਈਪੀਡੀ ਵਿੱਚ ਦਾਖਲ ਹੋਣ ਦੀ ਦਰ ਵਿੱਚ 21 ਫੀਸਦ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ ਜਿਸ ਦੇ ਨਤੀਜੇ ਵਜੋਂ ਲੈਬ ਟੈਸਟਾਂ ਵਿੱਚ 43 ਫ਼ੀਸਦ ਵਾਧਾ ਅਤੇ ਐਕਸ-ਰੇ ਸੇਵਾਵਾਂ ਵਿੱਚ 22 ਫ਼ੀਸਦ ਵਾਧਾ ਹੋਇਆ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਚਾਰ ਪ੍ਰਮੁੱਖ ਈਐਸਆਈ ਹਸਪਤਾਲਾਂ ਵਿੱਚ ਅਲਟਰਾਸਾਊਂਡ ਮਸ਼ੀਨਾਂ ਸਥਾਪਿਤ ਅਤੇ ਕਾਰਜਸ਼ੀਲ ਕੀਤੀਆਂ ਗਈਆਂ ਹਨ ਅਤੇ ਡਾਇਗਨੌਸਟਿਕਸ ਸੇਵਾਵਾਂ ਦੇ ਆਧੁਨਿਕੀਕਰਨ ਲਈ 7 ਹੈਂਡਹੈਲਡ ਐਕਸ-ਰੇ ਯੂਨਿਟਾਂ ਸਥਾਪਤ ਕਰਨਾ ਵਿਚਾਰ ਅਧੀਨ ਹੈ। ਮਰੀਜ਼ਾਂ ਦੀ ਸੁਰੱਖਿਆ ਅਤੇ ਨਿਰਵਿਘਨ ਦੇਖਭਾਲ ਨੂੰ ਯਕੀਨੀ ਬਣਾਉਣ ਲਈ, ਸਾਰੇ ਹਸਪਤਾਲਾਂ ਨੂੰ ਆਈਪੀਐਚਐਸ ਮਿਆਰਾਂ ਅਨੁਸਾਰ ਆਕਸੀਜਨ ਬੈਕਅੱਪ ਨਾਲ ਲੈਸ ਕੀਤਾ ਗਿਆ ਹੈ ਅਤੇ ਇਸ ਸਬੰਧੀ ਇਕ ਮਜ਼ਬੂਤ ਪਾਵਰ ਬੁਨਿਆਦੀ ਢਾਂਚਾ ਸਥਾਪਤ ਕੀਤਾ ਗਿਆ ਹੈ ਜਿਸ ਵਿੱਚ ਹੌਟਲਾਈਨਾਂ, ਜਨਰੇਟਰ ਸੈੱਟ ਅਤੇ ਜਲੰਧਰ, ਫਗਵਾੜਾ ਅਤੇ ਅੰਮ੍ਰਿਤਸਰ ਵਿੱਚ ਨਵੇਂ ਸੂਰਜੀ ਊਰਜਾ ਪਲਾਟ ਸ਼ਾਮਲ ਹਨ।

ਸਿਹਤ ਮੰਤਰੀ ਨੇ ਤੀਜੇ ਦਰਜੇ ਅਤੇ ਦੂਜੇ ਦਰਜੇ ਦੀ ਦੇਖਭਾਲ ਦੇ ਵਿਸਥਾਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਈਐਸਆਈ ਲਾਭਪਾਤਰੀ ਹੁਣ 140 ਹਸਪਤਾਲਾਂ ਵਿੱਚ ਨਕਦ ਰਹਿਤ ਇਲਾਜ ਪ੍ਰਾਪਤ ਕਰ ਸਕਦੇ ਹਨ, ਜਿਨ੍ਹਾਂ ਵਿੱਚ 139 ਨਿੱਜੀ ਸੰਸਥਾਵਾਂ ਅਤੇ ਜੀਐਮਸੀ ਪਟਿਆਲਾ, ਅੰਮ੍ਰਿਤਸਰ ਅਤੇ ਪੰਜਾਬ ਬਿਲੀਅਰੀ ਇੰਸਟੀਚਿਊਟ ਵਰਗੀਆਂ ਪ੍ਰਮੁੱਖ ਸਰਕਾਰੀ ਸੰਸਥਾਵਾਂ ਸ਼ਾਮਲ ਹਨ।

ਉਨ੍ਹਾਂ ਨੇ ਭਵਿੱਖੀ ਪ੍ਰੋਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ ਜਿਨ੍ਹਾਂ ਵਿੱਚ ਮਾਲੇਰਕੋਟਲਾ ਵਿੱਚ ਇੱਕ ਮੈਡੀਕਲ ਕਾਲਜ, ਡੇਰਾਬੱਸੀ ਅਤੇ ਬਠਿੰਡਾ ਵਿੱਚ 100 ਬੈੱਡਾਂ ਵਾਲੇ ਹਸਪਤਾਲ ਅਤੇ ਫੋਕਲ ਪੁਆਇੰਟ ਪਟਿਆਲਾ ਵਿਖੇ ਇੱਕ ਨਵੇਂ ਪੌਲੀਕਲੀਨਿਕ ਦੀ ਸਥਾਪਨਾ ਸ਼ਾਮਲ ਹੈ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਸੂਬੇ ਕੋਲ ਪਹਿਲਾਂ ਹੀ 784 ਜ਼ਰੂਰੀ ਦਵਾਈਆਂ ਦਾ ਸਟਾਕ ਉਪਲੱਬਧ ਹੈ ਜਿਸ ਲਈ 10 ਫੀਸਦ ਗੁਣਵੱਤਾ ਜਾਂਚ ਸਬੰਧੀ ਸਖਤ ਪ੍ਰੋਟੋਕੋਲ ਲਾਗੂ ਕੀਤਾ ਗਿਆ ਹੈ। ਈਐਸਆਈਸੀ ਨਿਯਮਾਂ ਮੁਤਾਬਕ 86 ਮਾਹਰ ਡਾਕਟਰਾਂ ਅਤੇ 47 ਸਟਾਫ ਨਰਸਾਂ ਦੀ ਮੌਜੂਦਾ ਘਾਟ ਨੂੰ ਵੇਖਦਿਆਂ, ਉਨ੍ਹਾਂ ਭਰੋਸਾ ਦਿੱਤਾ ਕਿ ਡਿਸਪੈਂਸਰੀਆਂ ਵਿੱਚ ਰੱਖ-ਰਖਾਅ ਅਤੇ ਡਬਲ-ਸ਼ਿਫਟ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਭਰਤੀ ਅਤੇ "ਈਐਸਆਈ ਸੋਸਾਇਟੀ" ਦਾ ਗਠਨ ਪ੍ਰਗਤੀ ਅਧੀਨ ਹੈ।

ਡਾ. ਬਲਬੀਰ ਸਿੰਘ ਨੇ ਫੀਲਡ ਅਫਸਰਾਂ ਨੂੰ ਉਨ੍ਹਾਂ ਦੀ ਨਿਗਰਾਨੀ ਸਬੰਧੀ ਕਾਰਜਾਂ ਵਿੱਚ ਸਹਾਇਤਾ ਲਈ ਕਿਰਾਏ 'ਤੇ ਲਏ ਗਏ 10 ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਜਿਸ ਨਾਲ ਬਿਹਤਰ ਨਿਗਰਾਨੀ ਯਕੀਨੀ ਬਣਾਈ ਜਾਵੇਗੀ।

ਅੰਤ ਵਿੱਚ, ਮੰਤਰੀ ਨੇ ਕਿਹਾ ਕਿ ਹੁਣ ਬਿਹਤਰ ਅਤੇ ਨਿਰਵਿਘਨ ਢੰਗ ਨਾਲ ਈਐਸਆਈ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਸੇਵਾਵਾਂ ਡਾਇਰੈਕਟੋਰੇਟ (ਈਐਸਆਈ) ਦੀ ਇਮਾਰਤ ਦੇ ਨਵੀਨੀਕਰਨ ਨਾਲ ਸਟਾਫ ਲਈ ਕੰਮ ਕਰਨ ਲਈ ਬਿਹਤਰ ਮਾਹੌਲ ਯਕੀਨੀ ਬਣਾਇਆ ਗਿਆ ਹੈ।

ਮੀਟਿੰਗ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਹਤਿੰਦਰ ਕੌਰ; ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਦੇ ਡਾਇਰੈਕਟਰ ਡਾ. ਅਦਿਤੀ ਸਲਾਰੀਆ; ਈਐਸਆਈ ਦੇ ਰਿਜ਼ਨਲ ਡਾਇਰੈਕਟਰ ਡਾ. ਪੰਕਜ ਵੋਹਰਾ ਸਮੇਤ ਡਿਪਟੀ ਡਾਇਰੈਕਟਰ, ਸਹਾਇਕ ਡਾਇਰੈਕਟਰ, ਪ੍ਰੋਗਰਾਮ ਅਫ਼ਸਰ ਅਤੇ ਹੋਰ ਅਧਿਕਾਰੀ ਤੇ ਸਟਾਫ਼ ਵੀ ਮੌਜੂਦ ਸੀ।
---------

Dr-Balbir-Singh-Health-Minister-Punjab



TOP HEADLINES


*ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼
ਰੋਕਥਾਮ ਤੋਂ ਸੁਰੱਖਿਆ ਵੱਲ: ਵਿਸ਼ਵ ਮਲੇਰੀਆ ਦਿਵਸ ਮੌਕੇ ਲੁਧਿਆਣਾ
*ਪੀ.ਏ.ਯੂ ਲੁਧਿਆਣਾ ਵਿੱਚ ਸਿਵਲ ਡਿਫੈਂਸ ਮੌਕ ਡ੍ਰਿਲ ਸਫਲਤਾਪੂਰਵਕ
*ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ
ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ
*ਆਪ ਆਗੂਆਂ ਦੇ ਘਰਾਂ 'ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮ
*ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱ
ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਹਰਜੀਤ ਸਿੰਘ ਪੰ
ਸੁਨੀਲ ਜਾਖੜ ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸੰਸਦਾਂ ਦਾ
ਮਹਿਲਾ ਰਿਜ਼ਰਵੇਸ਼ਨ ਬਿੱਲ ‘ਤੇ ਆਪ ਪਾਰਟੀ ਦੇ ਰੁਖ ਦੇ ਵਿਰੋਧ ਵ
*ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅ
*ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ
ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਨੇ ਜਿਲ੍ਹਾ ਹਸਪਤਾਲ ਦਾ
*ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ
ਡੀ.ਆਈ.ਜੀ. ਕੁਲਦੀਪ ਚਾਹਲ ਵੱਲੋਂ ਕ੍ਰਾਈਮ ਰਿਵਿਊ ਮੀਟਿੰਗ ਨਸ਼ਾ ਤ
*ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸ
ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕ
*ਵਾਇਰਲ ਵੀਡੀਓ ਤੋਂ ਸ਼ੁਰੂ ਹੋਇਆ ਮਿਸ਼ਨ, ਗਰੀਬ ਪਰਿਵਾਰ ਤੱਕ ਪਹੁ
ਪੁਲਿਸ ਨੇ ਭਾਜਪਾ ਆਗੂ ਸਰਪੰਚ ਤੋ 50 ਲੱਖ ਰੁਪਏ ਦੀ ਫਰੌਤੀ ਮੰਗਣ
ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49911834

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us