*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ*

Apr17,2026 | Gurvinder Singh Mohali | Mohali/chandigarh


 *ਨਵੇਂ ਫਲੀਟ ਦਾ ਉਦੇਸ਼ ਟੈਕਸ ਚੋਰੀ ਨੂੰ ਰੋਕਣਾ ਅਤੇ ਰੀਅਲ-ਟਾਈਮ ਨਿਗਰਾਨੀ ਨੂੰ ਵਧਾਉਣਾ ਹੈ: ਹਰਪਾਲ ਸਿੰਘ ਚੀਮਾ*

 *ਵਿੱਤੀ ਸਾਲ 2025-26 ਲਈ ਪੰਜਾਬ ਨੇ ਸ਼ੁੱਧ ਜੀ.ਐਸ.ਟੀ. ਵਿੱਚ 12.52% ਅਤੇ ਆਬਕਾਰੀ ਮਾਲੀਏ ਵਿੱਚ 9.15% ਦਾ ਸ਼ਾਨਦਾਰ ਵਾਧਾ ਦਰਜ ਕੀਤਾ: ਹਰਪਾਲ ਸਿੰਘ ਚੀਮਾ*

 *ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ ਦੁਆਰਾ ਲਗਾਏ ਗਏ ਜੁਰਮਾਨਿਆਂ ਵਿੱਚ ਚਾਰ ਗੁਣਾ ਤੋਂ ਵੱਧ ਦਾ ਵਾਧਾ ਬਿਨਾਂ ਕਿਸੇ ਸਮਝੌਤੇ ਵਾਲੀ ਇਨਫੋਰਸਮੈਂਟ ਨੂੰ ਦਰਸਾਉਂਦਾ: ਹਰਪਾਲ ਸਿੰਘ ਚੀਮਾ*

 *ਭਗਵੰਤ ਮਾਨ ਸਰਕਾਰ ਨੇ ਟੈਕਸ ਚੋਰੀ ਨੂੰ ਰੋਕਣ ਅਤੇ ਮਾਲੀਆ ਸੁਰੱਖਿਅਤ ਕਰਨ ਲਈ ਨਵੇਂ ਫਲੀਟ ਨਾਲ ਜ਼ਮੀਨੀ ਪੱਧਰ 'ਤੇ ਨਿਗਰਾਨੀ ਵਧਾਈ: ਹਰਪਾਲ ਸਿੰਘ ਚੀਮਾ*


ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਜਸ਼ੀਲ ਗਤੀਸ਼ੀਲਤਾ ਅਤੇ ਇਨਫੋਰਸਮੈਂਟ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਲਈ 25 ਨਵੀਆਂ ਬਲੈਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਫੀਲਡ ਵਿੱਚ ਮੌਜੂਦਗੀ ਵਿੱਚ ਕਾਫ਼ੀ ਵਾਧਾ ਹੋਵੇਗਾ, ਟੈਕਸ ਚੋਰੀ ਨੂੰ ਨੱਥ ਪਾਈ ਜਾਵੇਗੀ, ਅਤੇ ਪੰਜਾਬ ਸਰਕਾਰ ਲਈ ਮਾਲੀਆ ਇਕੱਤਰ ਕਰਨ ਨੂੰ ਹੁਲਾਰਾ ਮਿਲੇਗਾ।

ਪ੍ਰੈਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅੱਜ ਸਾਡੇ ਸੂਬਾ ਪ੍ਰਸ਼ਾਸਨ ਲਈ ਇੱਕ ਅਹਿਮ ਕਦਮ ਹੈ ਕਿਉਂਕਿ ਅਸੀਂ ਆਬਕਾਰੀ ਅਤੇ ਕਰ ਵਿਭਾਗ ਦੀ ਕਾਰਜਸ਼ੀਲ ਗਤੀਸ਼ੀਲਤਾ ਅਤੇ ਇਨਫੋਰਸਮੈਂਟ ਸਮਰੱਥਾਵਾਂ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣ ਲਈ ਅਧਿਕਾਰਤ ਤੌਰ 'ਤੇ 25 ਨਵੇਂ ਬਲੈਰੋ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ।"

ਜ਼ਮੀਨੀ ਪੱਧਰ 'ਤੇ ਕਾਰਵਾਈਆਂ ਨੂੰ ਮਜ਼ਬੂਤ ਕਰਨ ਅਤੇ ਵਿਆਪਕ ਭੂਗੋਲਿਕ ਪਹੁੰਚ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, "ਵੱਧ ਤੋਂ ਵੱਧ ਭੂਗੋਲਿਕ ਕਵਰੇਜ ਅਤੇ ਕਾਰਜਸ਼ੀਲ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ, ਵਿਭਾਗ ਨੇ ਲਗਭਗ 2.21 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਇਹ 25 ਬਲੈਰੋ ਵਾਹਨ ਖਰੀਦੇ ਹਨ। ਇਹਨਾਂ ਵਾਹਨਾਂ ਨੂੰ ਵੱਖ-ਵੱਖ ਜ਼ਿਲ੍ਹਿਆਂ, ਇਨਫੋਰਸਮੈਂਟ ਵਿੰਗਾਂ ਅਤੇ ਸਾਡੀਆਂ ਮਹੱਤਵਪੂਰਨ ਮੋਬਾਈਲ ਯੂਨਿਟਾਂ ਵਿੱਚ ਤਾਇਨਾਤ ਕੀਤਾ ਜਾਵੇਗਾ।"

ਪੰਜਾਬ ਦੇ ਵਿੱਤ ਨੂੰ ਮਜ਼ਬੂਤ ਕਰਨ ਵਿੱਚ ਵਿਭਾਗ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਆਬਕਾਰੀ ਅਤੇ ਕਰ ਵਿਭਾਗ ਪੂਰੇ ਸੂਬੇ ਵਿੱਚ ਟੈਕਸ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਵਿੱਤੀ ਸਾਲ 2025-26 ਦੌਰਾਨ, ਵਿਭਾਗ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪਿਛਲੇ ਵਿੱਤੀ ਸਾਲ 2024-25 ਦੇ ਮੁਕਾਬਲੇ ਟੈਕਸ ਉਗਰਾਹੀ ਵਿੱਚ ਸਿਹਤਮੰਦ ਵਾਧਾ ਦਰਜ ਕੀਤਾ ਗਿਆ।"

ਮਜ਼ਬੂਤ ਮਾਲੀਆ ਵਾਧੇ ਦਾ ਵੇਰਵਾ ਦਿੰਦੇ ਹੋਏ, ਉਨ੍ਹਾਂ ਕਿਹਾ, "ਕੁੱਲ ਟੈਕਸ ਮਾਲੀਏ ਵਿੱਚ ਸਾਲ-ਦਰ-ਸਾਲ ਮਜ਼ਬੂਤ ਵਾਧਾ ਦੇਖਣ ਨੂੰ ਮਿਲਿਆ ਹੈ। ਕੁੱਲ ਜੀ.ਐਸ.ਟੀ. ਕੁਲੈਕਸ਼ਨ 11.87% ਵੱਧ ਕੇ 24,799.18 ਕਰੋੜ ਰੁਪਏ ਤੋਂ 27,744.05 ਕਰੋੜ ਰੁਪਏ ਹੋ ਗਈ ਹੈ, ਜਦੋਂ ਕਿ ਸ਼ੁੱਧ ਜੀ.ਐਸ.ਟੀ. ਕੁਲੈਕਸ਼ਨ 12.52% ਦੇ ਵਾਧੇ ਨਾਲ 23,642.08 ਕਰੋੜ ਰੁਪਏ ਤੋਂ 26,601.12 ਕਰੋੜ ਰੁਪਏ ਹੋ ਗਈ ਹੈ। ਇਸੇ ਤਰ੍ਹਾਂ, ਸਾਡੇ ਆਬਕਾਰੀ ਮਾਲੀਏ ਵਿੱਚ 9.15% ਦਾ ਵਾਧਾ ਹੋਇਆ ਹੈ, ਜੋ 2024-25 ਵਿੱਚ 10,752.80 ਕਰੋੜ ਰੁਪਏ ਦੇ ਮੁਕਾਬਲੇ 11,736.57 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।"

ਇਨਫੋਰਸਮੈਂਟ ਦੇ ਨਤੀਜਿਆਂ ਵਿੱਚ ਹੋਏ ਵੱਡੇ ਸੁਧਾਰ ਨੂੰ ਰੇਖਾਂਕਿਤ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇੱਕ ਸ਼ਾਨਦਾਰ ਪ੍ਰਾਪਤੀ ਇਨਫੋਰਸਮੈਂਟ ਗਤੀਵਿਧੀਆਂ ਵਿੱਚ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ ਦੀ ਬੇਮਿਸਾਲ ਕਾਰਗੁਜ਼ਾਰੀ ਰਹੀ ਹੈ। ਵਿੱਤੀ ਸਾਲ 2024-25 ਵਿੱਚ, ਸੜਕੀ ਚੈਕਿੰਗ ਅਤੇ ਨਿਰੀਖਣਾਂ ਰਾਹੀਂ ਲਗਾਇਆ ਗਿਆ ਕੁੱਲ ਜੁਰਮਾਨਾ 321.04 ਕਰੋੜ ਰੁਪਏ ਸੀ।"

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਮੈਨੂੰ ਇਹ ਦੱਸਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਵਿੱਤੀ ਸਾਲ 2025-26 ਵਿੱਚ ਇਹ ਤੇਜ਼ੀ ਨਾਲ ਵੱਧ ਕੇ 1,384.09 ਕਰੋੜ ਰੁਪਏ ਹੋ ਗਿਆ ਹੈ, ਜੋ ਜੁਰਮਾਨਾ ਲਗਾਉਣ ਵਿੱਚ ਚਾਰ ਗੁਣਾ ਤੋਂ ਵੱਧ ਅਤੇ ਵਸੂਲੀ ਵਿੱਚ ਲਗਭਗ ਛੇ ਗੁਣਾ ਵਾਧਾ ਦਰਸਾਉਂਦਾ ਹੈ। ਇਹ ਵੱਡਾ ਸੁਧਾਰ ਸਾਡੇ ਵਿਭਾਗ ਦੀ ਲਗਨ, ਕੁਸ਼ਲਤਾ ਅਤੇ ਮਜ਼ਬੂਤ ਜ਼ਮੀਨੀ-ਪੱਧਰੀ ਇਨਫੋਰਸਮੈਂਟ ਯਤਨਾਂ ਨੂੰ ਉਜਾਗਰ ਕਰਦਾ ਹੈ।"

ਨਵੇਂ ਸ਼ਾਮਲ ਕੀਤੇ ਫਲੀਟ ਦੀ ਰਣਨੀਤਕ ਮਹੱਤਤਾ ਬਾਰੇ ਦੱਸਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਰਣਨੀਤਕ ਪਹਿਲਕਦਮੀ ਨਾਲ ਸਾਡੇ ਅਧਿਕਾਰੀਆਂ ਦੀ ਫੀਲਡ ਵਿੱਚ ਮੌਜੂਦਗੀ ਦੇ ਕਾਫੀ ਹੱਦ ਤੱਕ ਮਜ਼ਬੂਤ ਹੋਣ ਦੀ ਉਮੀਦ ਹੈ। ਇਹ ਸਿੱਧੇ ਤੌਰ 'ਤੇ ਤੁਰੰਤ ਨਿਰੀਖਣ ਅਤੇ ਜਾਂਚ ਦੇ ਯੋਗ ਬਣਾਵੇਗਾ, ਅੰਤਰ-ਰਾਜੀ ਮਾਲ ਦੀ ਆਵਾਜਾਈ ਦੀ ਸਾਡੀ ਨਿਗਰਾਨੀ ਵਿੱਚ ਸੁਧਾਰ ਕਰੇਗਾ, ਅਤੇ ਟੈਕਸ ਚੋਰੀ ਨੂੰ ਰੋਕਣ ਵਿੱਚ ਸਾਡੀ ਸਮੁੱਚੀ ਪ੍ਰਭਾਵਸ਼ੀਲਤਾ ਨੂੰ ਵਧਾਏਗਾ।"

ਉਨ੍ਹਾਂ ਅੱਗੇ ਕਿਹਾ, "ਨਤੀਜੇ ਵਜੋਂ, ਇਹ ਅਗਾਂਹਵਧੂ ਕਦਮ ਸਰਕਾਰ ਲਈ ਉੱਚ ਮਾਲੀਆ ਪੈਦਾ ਕਰਨ ਵਿੱਚ ਭਾਰੀ ਯੋਗਦਾਨ ਪਾਵੇਗਾ।"

ਵਿਭਾਗ ਦੇ ਭਵਿੱਖਮੁਖੀ ਦ੍ਰਿਸ਼ਟੀਕੋਣ ਦੀ ਰੂਪਰੇਖਾ ਉਲੀਕਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਸ ਮਜ਼ਬੂਤ ਫਲੀਟ ਦੇ ਸ਼ਾਮਲ ਹੋਣ ਨਾਲ ਰੀਅਲ-ਟਾਈਮ ਨਿਗਰਾਨੀ, ਤੁਰੰਤ ਕਾਰਵਾਈ ਅਤੇ ਪੂਰੇ ਖੇਤਰ ਵਿੱਚ ਟੈਕਸ ਦੀ ਪਾਲਣਾ ਵਿੱਚ ਸੁਧਾਰ ਲਈ ਵਿਭਾਗ ਦੀ ਸਮਰੱਥਾ ਵਿੱਚ ਹੋਰ ਵਾਧਾ ਹੋਵੇਗਾ। ਅਸੀਂ ਆਉਣ ਵਾਲੇ ਸਾਲਾਂ ਵਿੱਚ ਨਿਰੰਤਰ ਅਤੇ ਬਿਹਤਰ ਕਾਰਜਕੁਸ਼ਲਤਾ ਲਈ ਰਾਹ ਪੱਧਰਾ ਕਰ ਰਹੇ ਹਾਂ, ਅਤੇ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡਾ ਟੈਕਸ ਬੁਨਿਆਦੀ ਢਾਂਚਾ ਚੌਕਸ ਰਹੇ ਅਤੇ ਟੈਕਸ ਚੋਰੀ ਨਾਲ ਕੋਈ ਸਮਝੌਤਾ ਨਾ ਹੋਵੇ।"
-----------

Harpal-Cheema-Fm-Punjab-



TOP HEADLINES


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿ
*ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿ
*ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾ
ਸੁਖਬੀਰ ਬਾਦਲ ਦਾ ‘ਮੰਡੀ ਦੌਰਾ’ ਇੱਕ ‘ਸਿਆਸੀ ਡਰਾਮਾ’ ਸਾਬਤ ਹੋਇਆ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ
*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰ
*ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
*ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਸੰਭਾਵੀ ਅਧਿਆਪਕਾਂ ਨੇ
*ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵ
*ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤ
ਲੁਧਿਆਣਾ ਚ ਕੈਬਨਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਨਿਕਲੀ ਈਡੀ
ਖੰਨਾ ਦੀ ਮੰਜਾ ਮਾਰਕੀਟ ਚ ਕੱਪੜਿਆਂ ਦੀ ਦੁਕਾਨ ਚ ਭਿਆਨਕ ਅੱਗ, ਲੱ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ
ਦੀਪਕ ਬਾਲੀ ਦਾ ਕੇਂਦਰ 'ਤੇ ਹਮਲਾ: ਈਡੀ ਦੀ ਕਾਰਵਾਈ ਇੱਕ ਰਾਜਨੀਤਿ
ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ
*ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ
ਇੰਨੋਸੈਂਟ ਹਾਰਟਸ ਵਿੱਚ ਦਸਵੀਂ ਦੀ ਪ੍ਰੀਖਿਆ ਵਿੱਚ ਗ੍ਰੀਨ ਮਾਡਲ ਟ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49844437

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us