ਵੜਿੰਗ ਵੱਲੋਂ ਵੈੱਬ ਸੀਰੀਜ਼ ‘ਤੇ ਪਾਬੰਦੀ ਵਾਸਤੇ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ

Apr22,2026 | Gautam Jalandhri | Chandigarh/ludhiana



ਕਿਹਾ: ਗੈਂਗਸਟਰ ਦੀ ਵਡਿਆਈ ਕਰਨਾ ਜਨਤਕ ਕਾਨੂੰਨ-ਵਿਵਸਥਾ ਲਈ ਖਤਰਾ

 ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਨਾਂਅ ਦੀ ਵੈੱਬ ਸੀਰੀਜ਼ ਦੇ ਪ੍ਰਸਾਰਣ ‘ਤੇ ਰੋਕ ਲਗਾਉਣ ਲਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਪਟੀਸ਼ਨ ਖ਼ਾਸ ਕਰਕੇ ਪੰਜਾਬ ਵਿੱਚ ਮੌਜੂਦਾ ਸਮਾਜਿਕ-ਅਪਰਾਧਿਕ ਮਾਹੌਲ ਨੂੰ ਧਿਆਨ ਵਿੱਚ ਰੱਖਦਿਆਂ, ਸਮਾਜ ਦੇ ਵੱਡੇ ਜਨਹਿਤ ਵਿੱਚ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਜਨਤਕ ਕਾਨੂੰਨ-ਵਿਵਸਥਾ, ਸਮਾਜਿਕ ਸਦਭਾਵਨਾ ਅਤੇ ਡਿਜ਼ਿਟਲ ਸਮੱਗਰੀ ਦੇ ਜ਼ਿੰਮੇਵਾਰ ਪ੍ਰਸਾਰਣ ਨਾਲ ਸੰਬੰਧਿਤ ਮਹੱਤਵਪੂਰਨ ਮੁੱਦੇ ਉਠਾਏ ਗਏ ਹਨ।

ਜਨਹਿਤ ਪਟੀਸ਼ਨ ਵਿੱਚ ਦਰਸਾਇਆ ਗਿਆ ਹੈ ਕਿ ਵਿਵਾਦਿਤ ਵੈੱਬ ਸੀਰੀਜ਼, ਇਸਦੇ ਪ੍ਰਚਾਰ ਸਮੱਗਰੀ ਅਤੇ ਵੇਰਵੇ ਤੋਂ ਸਪਸ਼ਟ ਹੁੰਦਾ ਹੈ ਕਿ ਇਹ ਇੱਕ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜ਼ਿੰਦਗੀ ਅਤੇ ਗਤੀਵਿਧੀਆਂ ਉੱਪਰ ਆਧਾਰਿਤ ਹੈ। ਵੈੱਬ ਸੀਰੀਜ ਵਿੱਚ ਉਸਦੀ ਇੱਕ ਵਿਦਿਆਰਥੀ ਆਗੂ ਤੋਂ ਅਪਰਾਧਿਕ ਗਿਰੋਹ ਦੇ ਮੁਖੀ ਬਣਨ ਤੱਕ ਨੂੰ ਦਰਸਾਇਆ ਗਿਆ ਹੈ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇੱਕ ਅਸਲ ਜ਼ਿੰਦਗੀ ਦੇ ਅਪਰਾਧੀ ਦੀ ਤਾਕਤ, ਪ੍ਰਭਾਵ ਅਤੇ ਵਾਧੇ ‘ਤੇ ਕੇਂਦਰਿਤ ਅਜਿਹਾ ਪ੍ਰਦਰਸ਼ਨ ਗੈਰ ਕਾਨੂੰਨੀ ਗਤੀਵਿਧੀਆਂ ਦੀ ਵਡਿਆਈ ਕਰਨ ਦਾ ਗੰਭੀਰ ਖਤਰਾ ਪੈਦਾ ਕਰਦਾ ਹੈ ਅਤੇ ਖ਼ਾਸ ਕਰਕੇ ਪ੍ਰਭਾਵਸ਼ੀਲ ਨੌਜਵਾਨਾਂ ਵਿੱਚ ਅਪਰਾਧਕ ਰਵੱਈਏ ਨੂੰ ਖਿੱਚਵਾਂ ਬਣਾ ਸਕਦਾ ਹੈ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਸ ਵੈੱਬ ਸੀਰੀਜ਼ ਵਿੱਚ ਸੰਗਠਿਤ ਅਪਰਾਧ ਅਤੇ ਇੱਕ ਅਸਲ ਗੈਂਗਸਟਰ ਦੀ ਵਡਿਆਈ ਕਰਨ ਨਾਲ ਜਨਤਕ ਕਾਨੂੰਨ-ਵਿਵਸਥਾ ਲਈ ਸਿੱਧਾ ਅਤੇ ਨਜ਼ਦੀਕੀ ਖਤਰਾ ਪੈਦਾ ਹੁੰਦਾ ਹੈ। ਖ਼ਾਸ ਕਰਕੇ ਜਦੋਂ ਪੰਜਾਬ ਵਰਗੇ ਸੰਵੇਦਨਸ਼ੀਲ ਖੇਤਰ ਵਿੱਚ ਜਿੱਥੇ ਗੈਂਗ ਸੰਸਕ੍ਰਿਤੀ ਅਤੇ ਨੌਜਵਾਨਾਂ ਦੀ ਸੰਵੇਦਨਸ਼ੀਲਤਾ ਦੇ ਮੁੱਦੇ ਪਹਿਲਾਂ ਹੀ ਮੌਜੂਦ ਹਨ। ਅਜਿਹੀ ਸਮੱਗਰੀ ਨਕਲ ਕਰਨ ਲਈ ਭੜਕਾ ਸਕਦੀ ਹੈ, ਅਪਰਾਧੀਆਂ ਦੀ ਹੀਰੋ ਵਜੋਂ ਪੂਜਾ ਨੂੰ ਸ਼ੈਅ ਦੇ ਸਕਦੀ ਹੈ ਅਤੇ ਅਪਰਾਧ ਕਰਨ ਤੇ ਕਾਨੂੰਨ ਦੇ ਡਰ ਨੂੰ ਘਟਾ ਸਕਦੀ ਹੈ।

ਉਕਤ ਪਟੀਸ਼ਨ ਰਾਹੀਂ ਅਦਾਲਤ ਤੋਂ ਮੰਗ ਕੀਤੀ ਗਈ ਹੈ ਕਿ ਉਚਿਤ ਰਿਟਾਂ/ਦਿਸ਼ਾ-ਨਿਰਦੇਸ਼ ਜਾਰੀ ਕਰਕੇ ਵਿਵਾਦਿਤ ਵੈੱਬ ਸੀਰੀਜ਼ ਦੇ ਰਿਲੀਜ਼ ‘ਤੇ ਰੋਕ ਲਗਾਈ ਜਾਵੇ ਜਾਂ ਵਿਕਲਪਕ ਤੌਰ ‘ਤੇ ਇਤਰਾਜਯੋਗ ਸਮੱਗਰੀ ਵਿੱਚ ਸੋਧ/ਹਟਾਉਣ ਦੇ ਹੁਕਮ ਦਿੱਤੇ ਜਾਣ। ਇਸਦੇ ਨਾਲ ਹੀ, ਓਟੀਟੀ ਪਲੇਟਫਾਰਮਾਂ ਲਈ ਵੀ ਹੋਰ ਸਖ਼ਤ ਨਿਯਮ ਬਣਾਉਣ ਦੀ ਮੰਗ ਕੀਤੀ ਗਈ ਹੈ, ਤਾਂ ਜੋ ਇਨ੍ਹਾਂ ਨੂੰ ਅਪਰਾਧਿਕ ਗਤੀਵਿਧੀਆਂ ਦੀ ਵਡਿਆਈ ਕਰਨ ਤੋਂ ਰੋਕਿਆ ਜਾ ਸਕੇ ਅਤੇ ਸੰਵਿਧਾਨਕ ਤੇ ਕਾਨੂੰਨੀ ਮਿਆਰਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।

Amarinder-Singh-Raja-Warring-President-Punjab-Congress-



TOP HEADLINES


ਮਾਲੇਰਕੋਟਲਾ ਵਿਧਾਇਕ ਡਾ ਜਮੀਲ ਉਰ ਰਹਿਮਾਨ ਤੋਂ 20 ਲੱਖ ਦੀ ਫਿਰੌ
ਚੰਡੀਗੜ੍ਹ ਪੁਲੀਸ ਵੱਲੋਂ ਗੈਂਗਸਟਰ ਗੋਲੂ ਗੋਹਾਨਾ ਮੁਕਾਬਲੇ ਦੌਰਾਨ
ਵੜਿੰਗ ਵੱਲੋਂ ਵੈੱਬ ਸੀਰੀਜ਼ ‘ਤੇ ਪਾਬੰਦੀ ਵਾਸਤੇ ਹਾਈ ਕੋਰਟ ਵਿੱਚ
*ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਖੰਨਾ ਪੁਲਿਸ ਦੀ ਵੱਡੀ ਕਾਰ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ
*ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ
ਖਰੜ ਪੁਲੀਸ ਨੇ ਪੁਲੀਸ ਪਾਰਟੀ ਤੇ ਹਮਲਾ ਕਰਨ ਵਾਲੇ 4 ਹਮਲਾਵਾਰ ਕੀ
ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 1 ਤੋਂ 3 ਮਈ ਤੱਕ ਹ
*ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮ
ਇੰਨੋਸੈਂਟ ਹਾਰਟਸ ਨੇ ਉਤਸ਼ਾਹ ਅਤੇ ਵਾਤਾਵਰਣ-ਅਨੁਕੂਲ ਗਤੀਵਿਧੀਆਂ
ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮ
*ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਬਲੈ
*ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.
ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ
ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49886735

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us