*ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ*

Apr23,2026 | Jagrati Lahar Bureau | Sri Anandpur Sahib/chandiga



*ਕੈਬਨਿਟ ਮੰਤਰੀ ਨੇ ਸਤਲੁਜ ਕੰਢੇ ਚਲ ਰਹੇ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ*

*ਧਾਰਮਿਕ ਤੇ ਖੇਤਰੀ ਜੋੜ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ- ਕੈਬਨਿਟ ਮੰਤਰੀ*


ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੋਧੀਪੁਰ, ਅਗੰਮਪੁਰ, ਹਰਸਾਬੇਲਾ ਅਤੇ ਅਜੋਲੀ ਖੇਤਰਾਂ ਦਾ ਦੌਰਾ ਕਰਕੇ ਚੱਲ ਰਹੇ ਹੜ੍ਹ-ਰੋਕੂ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਤਲੁਜ ਦਰਿਆ ਦੇ ਕੰਢੇ ਹੋ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਤੋਂ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।
   
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਲੋਧੀਪੁਰ, ਜੋ ਸਤਲੁਜ ਦਰਿਆ ਦੇ ਖੱਬੇ ਕੰਢੇ ਤੇ ਸਥਿਤ ਹੈ। ਭਵਿੱਖ ਵਿੱਚ ਦਰਿਆ ਦੇ ਕੰਢਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਲ 2026 ਵਿੱਚ ਲੋਧੀਪੁਰ ਹੜ੍ਹ ਸੁਰੱਖਿਆ ਪ੍ਰੋਜੈਕਟ ਤਹਿਤ ਕੁੱਲ 1700 ਫੁੱਟ ਲੰਬਾਈ ਵਿੱਚ ਕੰਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਚਰਨ ਗੰਗਾ ਨਦੀ ਉੱਤੇ 300 ਫੁੱਟ ਦੀ ਪੁਨਰ ਨਿਰਮਾਣ ਅਤੇ ਸਤਲੁਜ ਦਰਿਆ ਉੱਤੇ 1400 ਫੁੱਟ ਰਿਵੇਟਮੈਂਟ ਨਾਲ ਨਾਲ 13 ਸਟੱਡ ਬਣਾਉਣ ਦਾ ਕੰਮ ਸ਼ਾਮਲ ਹੈ। ਇਸ ਪ੍ਰੋਜੈਕਟ ਦੀ ਕੁੱਲ ਲਾਗਤ ਲਗਭਗ 4.62 ਕਰੋੜ ਰੁਪਏ ਹੈ ਅਤੇ ਇਸ ਨਾਲ ਪਿੰਡ ਲੋਧੀਪੁਰ ਅਤੇ ਬੁਰਜ ਸਮੇਤ ਨਜ਼ਦੀਕੀ ਖੇਤਰਾਂ ਨੂੰ ਹੜ੍ਹਾਂ ਤੋਂ ਬਚਾਅ ਮਿਲੇਗਾ ਅਤੇ ਖੇਤੀਬਾੜੀ ਜ਼ਮੀਨਾਂ ਦੀ ਸੁਰੱਖਿਆ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇਗੀ।
   
ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅਗੰਮਪੁਰ ਦਾ ਪੁਲ ਬਹੁਤ ਹੀ ਮਹੱਤਵਪੂਰਨ ਹੈ ਕਿਉਂਕਿ ਇਹ ਮਾਲਵਾ/ਪੁਆਧ ਖੇਤਰਾਂ ਨੂੰ ਦੋਆਬਾ ਅਤੇ ਮਾਝੇ ਨਾਲ ਜੋੜਦਾ ਹੈ। ਇਸ ਤੋਂ ਇਲਾਵਾ ਇਹ ਪੁਲ ਧਾਰਮਿਕ ਪੱਖੋਂ ਵੀ ਅਹਿਮ ਹੈ ਕਿਉਂਕਿ ਇਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸ੍ਰੀ ਅਕਾਲ ਤਖਤ ਸਾਹਿਬ ਨਾਲ ਜੋੜਦਾ ਹੈ। ਇਸ ਕਾਰਨ ਇਹ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਗਹਿਰਾ ਸਬੰਧ ਰੱਖਦਾ ਹੈ। ਉਨ੍ਹਾਂ ਨੇ ਯਾਦ ਕਰਵਾਇਆ ਕਿ ਸਾਲ 2025 ਦੌਰਾਨ ਅਗੰਮਪੁਰ ਪੁਲ ਨੂੰ ਭਾਰੀ ਖਤਰਾ ਪੈਦਾ ਹੋ ਗਿਆ ਸੀ, ਪਰ ਸਰਕਾਰ ਵੱਲੋਂ ਤੁਰੰਤ ਕੀਤੀਆਂ ਕਾਰਵਾਈਆਂ ਨਾਲ ਇਸਨੂੰ ਸੁਰੱਖਿਅਤ ਰੱਖਿਆ ਗਿਆ। ਇਸ ਤਜਰਬੇ ਤੋਂ ਸਿੱਖ ਲੈਂਦਿਆਂ ਹੁਣ ਪੁਲ ਦੇ ਆਲੇ-ਦੁਆਲੇ ਵਿਸ਼ਾਲ ਪੱਧਰ ‘ਤੇ ਹੜ੍ਹ-ਰੋਕੂ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ।
       
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਾਲ ਕੁੱਲ 6570 ਫੁੱਟ (ਤਕਰੀਬਨ 2 ਕਿ.ਮੀ.) ਲੰਬਾਈ ਵਿੱਚ ਹੜ੍ਹ-ਰੋਕੂ ਕੰਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ‘ਤੇ ਤਕਰੀਬਨ 19.72 ਕਰੋੜ ਰੁਪਏ ਖਰਚ ਹੋ ਰਹੇ ਹਨ। ਅਗੰਮਪੁਰ ਸਲਾਈਸ-ਵਨ ਅਤੇ ਪੁਲ ਦੇ ਉੱਪਰਲੇ ਹਿੱਸੇ ਵਿੱਚ 3920 ਫੁੱਟ ਲੰਬਾਈ ਵਿੱਚ 12.05 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਜਾਰੀ ਹੈ, ਜਿਸ ਵਿੱਚ 3280 ਫੁੱਟ ਰਿਵੈਟਮੈਂਟ ਅਤੇ 31 ਸਟੱਡਸ ਦੀ ਉਸਾਰੀ ਸ਼ਾਮਲ ਹੈ। ਇਸ ਨਾਲ ਅਗੰਮਪੁਰ ਅਤੇ ਕਰੈਸ਼ਰ ਜੋਨ ਖੇਤਰ ਨੂੰ ਵੱਡਾ ਲਾਭ ਮਿਲੇਗਾ।
     
ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਹਰਸਾਬੇਲਾ ਵਿਖੇ 2650 ਫੁੱਟ ਲੰਬਾਈ ਵਿੱਚ 7.67 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ-ਰੋਕੂ ਕੰਮ ਕੀਤੇ ਜਾ ਰਹੇ ਹਨ, ਜਿਸ ਵਿੱਚ 2300 ਫੁੱਟ ਰਿਵੈਟਮੈਂਟ ਅਤੇ 23 ਸਟੱਡਸ ਦੀ ਉਸਾਰੀ ਸ਼ਾਮਲ ਹੈ। ਮੰਤਰੀ ਨੇ ਦੁਹਰਾਇਆ ਕਿ ਸਰਕਾਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਸਾਰੇ ਪ੍ਰੋਜੈਕਟ ਉੱਚ ਗੁਣਵੱਤਾ ਨਾਲ ਸਮੇਂ ਸਿਰ ਪੂਰੇ ਕੀਤੇ ਜਾਣਗੇ।
   
ਕੈਬਨਿਟ ਮੰਤਰੀ ਨੇ ਦੱਸਿਆ ਕਿ ਹੜ੍ਹ ਸੁਰੱਖਿਆ ਦੇ ਤਹਿਤ ਅਜੌਲੀ ਵਿਖੇ 1500 ਫੁੱਟ ਰਿਵੇਟਮੈਂਟ ਅਤੇ 14 ਨੰਬਰ ਸਟੱਡ ਬਣਾਉਣ ਦਾ ਕੰਮ ਮਨਜ਼ੂਰ ਕੀਤਾ ਗਿਆ ਹੈ, ਜਿਸ ‘ਤੇ ਤਕਰੀਬਨ 3.45 ਕਰੋੜ ਰੁਪਏ ਦੀ ਲਾਗਤ ਆਏਗੀ। ਇਹ ਪ੍ਰੋਜੈਕਟ ਸਤਲੁਜ ਦਰਿਆ ਦੇ ਵਹਾਅ ਨੂੰ ਕਾਬੂ ਕਰਨ ਅਤੇ ਭਵਿੱਖ ਵਿੱਚ ਹੜ੍ਹਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਲਈ ਮਹੱਤਵਪੂਰਨ ਕਦਮ ਸਾਬਤ ਹੋਵੇਗਾ, ਜਿਸ ਨਾਲ ਅਜੌਲੀ, ਦਬਖੇੜਾ ਅਤੇ ਕਲਿੱਤਰਾ ਪਿੰਡਾਂ ਦੇ ਵਸਨੀਕਾਂ ਅਤੇ ਖੇਤੀਬਾੜੀ ਜ਼ਮੀਨ ਨੂੰ ਵੱਡੀ ਰਾਹਤ ਮਿਲੇਗੀ।

ਮੰਤਰੀ ਗੋਇਲ ਨੇ ਦੱਸਿਆ ਕਿ ਨਜ਼ਾਇਜ਼ ਮਾਇਨਿੰਗ ਰੋਕਣ ਲਈ ਵੀ ਮਾਡਰਨੀਜੇਸ਼ਨ ਤਹਿਤ ਸਖ਼ਤ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 132 ਪੁਆਇੰਟਾਂ ਤੇ ਕੰਮ ਚੱਲ ਰਿਹਾ ਹੈ ਤੇ ਇਹ 30 ਮਈ ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਡੇ ਵਲੋਂ ਲੋਕਾਂ ਦੀ ਭਲਾਈ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਐਸ.ਡੀ.ਐਮ ਸੁਖਪਾਲ ਸਿੰਘ ਸ੍ਰੀ ਅਨੰਦਪੁਰ ਸਾਹਿਬ, ਡੀਐੱਸਪੀ ਜਸ਼ਨਦੀਪ ਸਿੰਘ, ਚੇਅਰਮੈਨ ਕਮਿੱਕਰ ਸਿੰਘ ਡਾਢੀ, ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ, ਰਮਨਦੀਪ ਸਿੰਘ ਬੈਂਸ ਸੁ. ਇੰਜੀਨਿਅਰ, ਸੰਦੀਪ ਸਿੰਘ ਮੰਗਤ ਕਾਰਜਕਾਰੀ ਇੰਜੀਨਿਅਰ, ਵਰੁਣ ਐਸ.ਡੀ.ਓ ਰੂਪਨਗਰ ਡਰੇਨੇਜ ਸਬ ਡਵੀਜਨ, ਨਿਸ਼ਾਤ ਗਰਗ ਐਸ.ਡੀ.ਓ ਸ੍ਰੀ ਚਮਕੌਰ ਸਾਹਿਬ ਡਰੇਨੇਜ, ਭਾਵੁਕ ਸ਼ਰਮਾ ਕਾਰਜਕਾਰੀ ਇੰਜੀਨਿਅਰ ਸ੍ਰੀ ਅਨੰਦਪੁਰ ਸਾਹਿਬ, ਨਰਿੰਦਰ ਕੁਮਾਰ ਐਸ.ਡੀ.ਓ ਨੰਗਲ, ਦਿਨੇਸ਼ ਗੁਪਤਾ ਐਸ.ਡੀ.ਓ ਸ੍ਰੀ ਅਨੰਦਪੁਰ ਸਾਹਿਬ, ਗੁਰਜੀਤ ਸਿੰਘ ਐਸ.ਡੀ.ਓ ਨੂਰਪੁਰ ਬੇਦੀ ਤੇ ਅਧਿਕਾਰੀ ਹਾਜ਼ਰ ਸਨ।
--------

Punjab-Govt-Undertakes-Rs-19-72-Crore-Flood-Protection-Works-To-Secure-Agampur-Bridge-Barinder-Kumar-Goyal



TOP HEADLINES


ਪੁਲਿਸ ਨੇ ਭਾਜਪਾ ਆਗੂ ਸਰਪੰਚ ਤੋ 50 ਲੱਖ ਰੁਪਏ ਦੀ ਫਰੌਤੀ ਮੰਗਣ
ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵ
*ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋ
ਪ੍ਰੈਸਨਿਜ ਐਂਡ ਪਵਾਇਜ : ਇੰਨੋਸੈਂਟ ਹਾਰਟਸ ਸਪੋਰਟਸ ਹੱਬ ਲੋਹਾਰਾਂ
*ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ
*ਅੰਮ੍ਰਿਤਸਰ ਵਿੱਚ Bjp ਨੂੰ ਮਿਲੀ ਮਜ਼ਬੂਤੀ, ਵੱਖ-ਵੱਖ ਦਲਾਂ ਦੇ
ਵੜਿੰਗ ਨੇ ਪੰਜਾਬ ਭਰ ਵਿੱਚ ਲੱਗ ਰਹੇ ਬੇਹਿਸਾਬ ਬਿਜਲੀ ਦੇ ਕੱਟਾਂ
ਸੀ.ਬੀ.ਐਸ.ਈ. ਐਫੀਲੀਏਟਿਡ ਸਕੂਲਜ਼ ਐਸੋਸੀਏਸ਼ਨ (casa), ਜਲੰਧਰ ਵ
*ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾ
*ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ
*ਸੁਨੀਲ ਜਾਖੜ ਦੇ ਬਿਆਨ 'ਤੇ ਨੀਲ ਗਰਗ ਦਾ ਪਲਟਵਾਰ- ਜਿਨ੍ਹਾਂ ਨੇ
ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ
ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾ
‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ
*ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ
*ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11
*ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼
ਵੜਿੰਗ ਨੇ ਮੋਦੀ ਨੂੰ ਚਿੱਠੀ ਲਿੱਖ ਕੇ ‘ਲਾਰੈਂਸ ਆਫ ਪੰਜਾਬ’ ‘ਤੇ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਿਨਲੈਂਡ ਦੌਰੇ ਉੱਤੇ ਪੁੱਜੇ, ਦੁ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49897559

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us