ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Apr24,2026 | Jagrati Lahar Bureau | Chandigarh



* ਭਾਜਪਾ ਅਤੇ ਇਨ੍ਹਾਂ ਸੰਸਦ ਮੈਂਬਰਾਂ ਨੇ ਪੰਜਾਬ ਨਾਲ ਧੋਖਾ ਕੀਤਾ ਹੈ, ਜਿਸ ਲਈ ਪੰਜਾਬ ਉਨ੍ਹਾਂ ਨੂੰ ਢੁਕਵਾਂ ਜਵਾਬ ਜ਼ਰੂਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ ਵਿੱਚ ਕੋਈ ਅਧਾਰ ਨਾ ਹੋਣ ਕਰਕੇ ਭਾਜਪਾ ਸਾਡੇ ਆਗੂਆਂ ਨੂੰ ਖਰੀਦਣ ਲਈ ਸਿਆਸੀ ਜੋੜ-ਤੋੜ ਅਤੇ ਡਰਾਉਣ-ਧਮਕਾਉਣ ਵਰਗੇ ਪੈਂਤੜੇ ਅਜ਼ਮਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਜਿਵੇਂ ਭਾਜਪਾ ਵਿੱਚ ਪਹਿਲਾਂ ਸ਼ਾਮਲ ਹੋਏ ਆਗੂਆਂ ਨੂੰ ਨੁੱਕਰੇ ਲਾ ਦਿੱਤਾ ਗਿਆ, ਪੰਜਾਬ ਦੇ ਇਨ੍ਹਾਂ ਗੱਦਾਰਾਂ ਦਾ ਵੀ ਇਹੀ ਹਾਲ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਜਦੋਂ ਭਾਜਪਾ ਨੂੰ ਆਪ ਸਰਕਾਰ ‘ਚ ਕੋਈ ਭ੍ਰਿਸ਼ਟਾਚਾਰ ਨਹੀਂ ਮਿਲਿਆ, ਇਸ ਨੇ ਸਾਡੀ ਪਾਰਟੀ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਪੰਜਾਬ ਵਿੱਚ ਸਕੂਲਾਂ ਅਤੇ ਹਸਪਤਾਲਾਂ ਤੋਂ ਲੈ ਕੇ ਸੜਕਾਂ ਅਤੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਤੱਕ, ਕੰਮ ਹੁੰਦਾ ਦੇਖ ਕੇ ਭਾਜਪਾ ਬੌਖਲਾ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਜੇ ਭਾਜਪਾ ਨੇ ਮੇਰੇ ਵੱਲੋਂ ਸਾਢੇ ਚਾਰ ਸਾਲਾਂ ਵਿੱਚ ਕੀਤੇ ਕੰਮਾਂ ਦਾ ਥੋੜ੍ਹਾ ਜਿਹਾ ਹਿੱਸਾ ਵੀ ਕੰਮ ਕੀਤੇ ਹੁੰਦੇ ਤਾਂ ਉਨ੍ਹਾਂ ਨੂੰ ਹੋਰਨਾਂ ਪਾਰਟੀ ਦੇ ਆਗੂਆਂ ਨੂੰ ਡਰਾਉਣ-ਧਮਕਾਉਣ ਅਤੇ ਖਰੀਦਣ ਲਈ ਈ.ਡੀ. ਤੇ ਸੀ.ਬੀ.ਆਈ. ਵਰਗੇ ਹੱਥਕੰਡੇ ਨਾ ਵਰਤਣੇ ਪੈਂਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਧੋਖਾ ਕੀਤਾ, ਪੰਜਾਬ ਗੱਦਾਰਾਂ ਨੂੰ ਸਬਕ ਸਿਖਾਉਣਾ ਚੰਗੀ ਤਰ੍ਹਾਂ ਜਾਣਦੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮੈਨੂੰ ਕਮਜ਼ੋਰ ਕਰਨ ਲਈ ਬੀਜੇਪੀ ਚਾਹੇ ਕੋਈ ਵੀ ਤਿਕੜਮ ਲਾ ਲਵੇ, ਮੈਂ 'ਬੇਅਦਬੀ' ਦੇ ਮੁੱਦੇ ਤੋਂ ਪਿੱਛੇ ਨਹੀਂ ਹਟਾਂਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਅਪ੍ਰੈਲ:


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਇੱਕ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਜਦੋਂ ਤੋਂ 'ਬੇਅਦਬੀ' ਵਿਰੁੱਧ ਸਖ਼ਤ ਕਾਨੂੰਨ ਬਣਾਏ ਗਏ ਹਨ, ਭਾਜਪਾ ਦੀ ਬੇਚੈਨੀ ਸਪੱਸ਼ਟ ਦਿਖਾਈ ਦੇ ਰਹੀ ਹੈ ਕਿਉਂਕਿ ਭਾਜਪਾ ਪੰਜਾਬ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ 'ਤੇ ਪੰਜਾਬ ਸਰਕਾਰ ਦੀ ਫੈਸਲਾਕੁੰਨ ਕਾਰਵਾਈ ਨੂੰ ਸਵੀਕਾਰ ਨਹੀਂ ਕਰ ਪਾ ਰਹੀ। ਉਨ੍ਹਾਂ ਕਿਹਾ ਕਿ ਭਾਜਪਾ, ਜਿਸ ਨੂੰ ਪੰਜਾਬ ਨੇ ਵਾਰ-ਵਾਰ ਨਕਾਰਿਆ ਹੈ, ਸੂਬੇ ਅਤੇ ਆਮ ਆਦਮੀ ਪਾਰਟੀ (ਆਪ) ਪ੍ਰਤੀ ਬਦਲਾਖ਼ੋਰੀ ਤੇ ਦੁਸ਼ਮਣੀ ਵਾਲਾ ਰਵੱਈਆ ਅਪਣਾ ਕੇ ਡਰਾਉਣ-ਧਮਕਾਉਣ, ਲਾਲਚ ਦੇਣ ਅਤੇ ਦਲ-ਬਦਲੀ ਦੇ ਯਤਨਾਂ ਰਾਹੀਂ ਭ੍ਰਿਸ਼ਟਾਚਾਰ ਮੁਕਤ ਆਪ ਸਰਕਾਰ ਨੂੰ ਕਮਜ਼ੋਰ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।

ਪਾਰਟੀ ਛੱਡਣ ਵਾਲਿਆਂ ਅਤੇ ਅਜਿਹੇ ਕਦਮ ਚੁੱਕਣ ਲਈ ਮਜਬੂਰ ਕਰਨ ਵਾਲਿਆਂ ਦੀ ਸਖ਼ਤ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਸਿਆਸੀ ਆਧਾਰ ਨਾ ਮਾਤਰ ਹੋਣ ਕਰਕੇ ਉਹ ਅਜਿਹੀਆਂ ਘਟੀਆਂ ਚਾਲਾਂ ਚੱਲ ਰਹੀ ਹੈ ਕਿਉਂਕਿ ਆਪ ਸਰਕਾਰ ਵੱਲੋਂ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਰੋਜ਼ਗਾਰ ਦੇ ਮਾਮਲੇ ਵਿੱਚ ਪ੍ਰਤੱਖ ਸੁਧਾਰਾਂ ਨੇ ਬੀਜੇਪੀ ਤੇ ਹੋਰ ਵਿਰੋਧੀ ਧਿਰਾਂ ਦਾ ਸੰਤੁਲਨ ਪੂਰੀ ਤਰ੍ਹਾਂ ਵਿਗਾੜ ਦਿੱਤਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਆਪ' ਦੀ ਤਾਕਤ ਆਮ ਲੋਕ ਹਨ ਅਤੇ ਸਿਧਾਂਤਕ ਮਾਪਦੰਡ ਤੇ ਕ੍ਰਾਂਤੀਕਾਰੀ ਸੋਚ ਸਾਡੀ ਪਾਰਟੀ ਦਾ ਆਧਾਰ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਨਾਲ ਦਗਾ ਕਮਾਉਣ ਵਾਲੇ ਲੋਕਾਂ ਨੂੰ ਪੰਜਾਬ ਦੇ ਵਸਨੀਕਾਂ ਨੇ ਸਦਾ ਜਵਾਬ ਦਿੱਤਾ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੀਆਂ ਘਟੀਆਂ ਚਾਲਾਂ ਨਾਲ ਲੋਕਤੰਤਰੀ ਰਾਜ ਪੰਜਾਬ ਵਿੱਚ ਰਾਜਨੀਤਿਕ ਸਫ਼ਲਤਾ ਹਾਸਲ ਨਹੀਂ ਹੋ ਸਕਦੀ।

ਅੱਜ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਅਤੇ ਅਣਖੀ ਲੋਕ ਉਨ੍ਹਾਂ ਗੱਦਾਰਾਂ ਨੂੰ ਕਦੇ ਮੁਆਫ ਨਹੀਂ ਕਰਨਗੇ ਜਿਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਪੰਜਾਬੀ ਕਦੇ ਵੀ ਵਿਸ਼ਵਾਸਘਾਤ ਕਰਨ ਵਾਲਿਆਂ ਨੂੰ ਨਹੀਂ ਭੁੱਲਦੇ ਅਤੇ ਜਿਨ੍ਹਾਂ ਨੇ ਵੀ ਉਨ੍ਹਾਂ ਨੂੰ ਧੋਖਾ ਦੇਣ ਦਾ ਸੋਚਿਆ, ਉਹ ਲੋਕ ਸਿਆਸਤ ਵਿੱਚੋਂ ਲੋਪ ਹੋ ਗਏ। ਕਮਾਲੂ, ਮਾਨਸ਼ਾਹੀਆ ਅਤੇ ਹੋਰਾਂ ਅਜਿਹੇ ਕਈ ਆਗੂਆਂ ਨੇ ਜਦੋਂ ਵੀ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਤਾਂ ਲੋਕਾਂ ਨੂੰ ਉਨ੍ਹਾਂ ਦਾ ਅਜਿਹਾ ਸਫ਼ਾਇਆ ਕੀਤਾ ਕਿ ਉਹ ਅੱਜ ਯਾਦਾਂ ਵਿੱਚੋਂ ਵੀ ਮਿਟ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਤੰਤਰ ਵਿੱਚ ਪਾਰਟੀ ਸਰਵਉੱਚ ਹੈ, ਨਾ ਕਿ ਉਹ ਵਿਅਕਤੀ ਜੋ ਆਪਣੀ ਮਰਜ਼ੀ ਅਤੇ ਫਾਇਦੇ ਲਈ ਦਲ ਬਦਲਦੇ ਰਹਿੰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਈ ਆਗੂਆਂ ਨੂੰ ਤਾਂ ਬਿਨਾਂ ਕਿਸੇ ਕੋਈ ਠੋਸ ਯੋਗਦਾਨ ਦੇ ਅਹੁਦੇ ਹਾਸਲ ਹੋਏ ਪਰ ਬਾਅਦ ਵਿੱਚ ਉਨ੍ਹਾਂ ਨੇ ਆਪਣੇ ਨਿੱਜੀ ਮੁਫ਼ਾਦਾਂ ਲਈ ਆਪਣੀ ਮਾਂ ਪਾਰਟੀ ਨੂੰ ਧੋਖਾ ਦੇਣਾ ਚੁਣਿਆ। ਭਾਜਪਾ ਦਾ ਅਸਲੀ ਨਾਮ 'ਕੱਢੇ ਛੱਡੇ ਪਾਰਟੀ' ਹੈ ਕਿਉਂਕਿ ਇਹ ਆਪਣੀ 'ਵਾਸ਼ਿੰਗ ਮਸ਼ੀਨ' ਦੀ ਵਰਤੋਂ ਹੋਰਨਾਂ ਪਾਰਟੀਆਂ ਦੇ ਦਾਗੀ ਆਗੂਆਂ ਨੂੰ ਸਾਫ਼ ਕਰਨ ਲਈ ਕਰਦੀ ਹੈ। ਭਾਜਪਾ ਚਾਹੇ ਕਿਸੇ ਵੀ ਢੰਗ-ਤਰੀਕੇ ਕਿੰਨੇ ਵੀ ਆਗੂਆਂ ਨੂੰ ਆਪਣੇ ਪਾਲੇ ਵਿੱਚ ਲੈ ਲਵੇ, ਪਰ ਪੰਜਾਬ ਵਿਰੋਧੀ ਮਾਨਸਿਕਤਾ ਕਾਰਨ ਪੰਜਾਬ ਵਿੱਚ ਉਸਦਾ ਕੋਈ ਅਧਾਰ ਨਹੀਂ ਬਣ ਸਕਦਾ।

ਪੰਜਾਬ ਨੂੰ ਕਮਜ਼ੋਰ ਕਰਨ ਦੀ ਯੋਜਨਾਬੱਧ ਕੋਸ਼ਿਸ਼ ਦਾ ਪਰਦਾਫਾਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਪੰਜਾਬ ਦੀ ਦੁਸ਼ਮਣ ਹੈ, ਜਿਸਨੇ ਪੇਂਡੂ ਵਿਕਾਸ ਫੰਡ (ਆਰਡੀਐਫ), ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਫੰਡ ਅਤੇ ਹੋਰ ਯੋਜਨਾਵਾਂ ਅਧੀਨ ਸੂਬੇ ਦੇ ਫੰਡਾਂ ਦੇ ਹਿੱਸੇ ਨੂੰ ਰੋਕ ਰੱਖਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ਕਾਰਜਾਂ ਵਿੱਚ ਵਿਘਨ ਪੈ ਰਿਹਾ ਹੈ। ਪੰਜਾਬ ਵਿੱਚ ਕੋਈ ਅਧਾਰ ਨਾ ਹੋਣ ਕਰਕੇ, ਭਾਜਪਾ ਕੇਂਦਰੀ ਏਜੰਸੀਆਂ ਦੀ ਵਰਤੋਂ ਰਾਹੀਂ ਸਾਡੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਅਤੇ ਪੰਜਾਬੀ ਅਜਿਹੀਆਂ ਘਟੀਆਂ ਚਾਲਾਂ ਦਾ ਸਖ਼ਤ ਵਿਰੋਧ ਕਰਨਗੇ ਅਤੇ ਗੱਦਾਰਾਂ ਨੂੰ ਚੰਗੀ ਤਰ੍ਹਾਂ ਸਬਕ ਸਿਖਾਉਣਗੇ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਭਰ ਵਿੱਚ ਭਾਜਪਾ ਦੀ ਰਾਜਨੀਤਿਕ ਰਣਨੀਤੀ, ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨ ਦੀ ਰਹੀ ਹੈ। ਭਾਜਪਾ ਸਿਰਫ਼ ਦੂਜੀਆਂ ਪਾਰਟੀਆਂ ਨੂੰ ਤੋੜਨਾ ਜਾਣਦੀ ਹੈ ਕਿਉਂਕਿ ਇਸ ਕੋਲ ਭਰੋਸੇਯੋਗ ਲੀਡਰਸ਼ਿਪ ਦੀ ਘਾਟ ਹੈ। ਉਨ੍ਹਾਂ ਨੇ ਮਮਤਾ ਬੈਨਰਜੀ ਦੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ, ਊਧਵ ਠਾਕਰੇ ਦੀ ਪਾਰਟੀ ‘ਚ ਵੰਡੀਆਂ ਪਾਈਆਂ ਅਤੇ ਸ਼ਰਦ ਪਵਾਰ ਦੀ ਪਾਰਟੀ ਦਾ ਵੀ ਇਹੀ ਹਾਲ ਕੀਤਾ। ਨਵੀਨ ਪਟਨਾਇਕ, ਦੁਸ਼ਯੰਤ ਚੌਟਾਲਾ ਅਤੇ ਨਿਤੀਸ਼ ਕੁਮਾਰ ਵਰਗੇ ਆਗੂਆਂ ਨੂੰ ਵੀ ਇਸੇ ਤਰ੍ਹਾਂ ਦੀਆਂ ਚਾਲਾਂ ਰਾਹੀਂ ਨਿਸ਼ਾਨਾ ਬਣਾਇਆ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਰਾਜ ਸਭਾ ਮੈਂਬਰ, ਜੋ ਹੁਣ ਆਪਣੇ ਨਿੱਜੀ ਹਿੱਤਾਂ ਕਾਰਨ 'ਆਪ' ਵਿੱਚ ਘੁਟਣ ਮਹਿਸੂਸ ਕਰ ਰਿਹਾ ਹੈ, ਨੇ ਕੋਠੀ ਨੰਬਰ 50 ਵਿੱਚ ਸੱਤਾ ਦਾ ਆਨੰਦ ਮਾਣਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪਹਿਲੇ ਦਿਨ ਤੋਂ ਹੀ ਆਮ ਆਦਮੀ ਪਾਰਟੀ ਦੇ ਪੰਜਾਬ-ਪੱਖੀ ਅਤੇ ਲੋਕ-ਪੱਖੀ ਰੁਖ਼ ਕਾਰਨ ਇਸਨੂੰ ਨੁਕਸਾਨ ਪਹੁੰਚਾਉਣ 'ਤੇ ਤੁਲੀ ਹੋਈ ਹੈ। ਸਾਡੇ ਮੈਂਬਰਾਂ ਨੂੰ ਖਰੀਦਣ ਲਈ ਆਪ੍ਰੇਸ਼ਨ ਲੋਟਸ ਸ਼ੁਰੂ ਕੀਤਾ ਗਿਆ ਸੀ। ਭਾਜਪਾ, ਜਿਸਦਾ ਪੰਜਾਬ ਵਿੱਚ ਕੋਈ ਅਧਾਰ ਨਹੀਂ ਹੈ, ਨੇ ਦਾਗੀ ਆਗੂਆਂ ਨੂੰ ਕਲੀਨ ਚਿੱਟ ਦੇਣ ਲਈ ਇੱਥੇ ਆਪਣੀ 'ਵਾਸ਼ਿੰਗ ਮਸ਼ੀਨ' ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਅਤੇ ਉਸਦੇ ਪਿੱਠੂਆਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਸਾਡੀ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਕਿਵੇਂ ਪ੍ਰਦਾਨ ਕੀਤੀ ਹੈ, ਭ੍ਰਿਸ਼ਟਾਚਾਰ ਤੋਂ ਬਿਨਾਂ 65000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਕਿਵੇਂ ਦਿੱਤੀਆਂ ਗਈਆਂ, ਸੜਕਾਂ ਵਿੱਚ ਸੁਧਾਰ ਕੀਤਾ ਗਿਆ, ਟੋਲ ਪਲਾਜ਼ਾ ਬੰਦ ਕੀਤੇ , ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਹੋਈ ਹੈ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਗਿਆ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਵਿੱਚ ਹਰੇਕ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲਦਾ ਹੈ, ਜਿਸ ਵਿੱਚ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸ਼ਾਮਲ ਹਨ। ਉਨ੍ਹਾਂ ਕਿਹਾ, ‘‘ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਦਿਨ ਵੇਲੇ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਕੀਤੀ ਗਈ ਸੀ।”

ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਹੁਣ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ,‘‘ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਕੀਤੀ ਜਾ ਰਹੀ ਹੈ। ਮਾਵਾਂ- ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 43000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵਿਸ਼ਾਲ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, ‘‘ਅਸੀਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਵੀ ਪਾਸ ਕੀਤਾ ਹੈ, ਜਿਸ ਨਾਲ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਈ ਗਈ ਹੈ।’’

ਇਹ ਦੁਹਰਾਉਂਦੇ ਹੋਏ ਕਿ ਭਾਜਪਾ ਪੰਜਾਬ ਦੀ ਤਰੱਕੀ ਤੋਂ ਬੇਚੈਨ ਹੈ, ਉਨ੍ਹਾਂ ਕਿਹਾ, “ਭਾਜਪਾ ਪੰਜਾਬ ਦੀ ਖੁਸ਼ਹਾਲੀ ਤੋਂ ਨਾਖੁਸ਼ ਹੈ ਅਤੇ ਡੂੰਘੀਆਂ ਸਾਜ਼ਿਸ਼ਾਂ ਰਚ ਰਹੀ ਹੈ। ਪੰਜਾਬੀ ’ਆਪ’ ਨਾਲ ਡਟ ਕੇ ਖੜ੍ਹੇ ਹਨ ਅਤੇ ਇਹ ਸੱਤ ਆਗੂ ਪੂਰੀ ਪਾਰਟੀ ਦੀ ਨੁਮਾਇੰਦਗੀ ਨਹੀਂ ਕਰਦੇ। ਉਨ੍ਹਾਂ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ, ‘‘ਕੈਪਟਨ ਭਾਜਪਾ ਵਿੱਚ ਅਲੱਗ-ਥਲੱਗ ਮਹਿਸੂਸ ਕਰ ਰਹੇ ਹਨ ਅਤੇ ਸੁਖਪਾਲ ਖਹਿਰਾ ਵਰਗੇ ਹੋਰਾਂ ਦਾ ਵੀ ਇਹੋ ਹਾਲ ਹੋਇਆ ਹੈ”।

ਪਾਰਟੀ ਦੇ ਵਿਚਾਰਧਾਰਕ ਆਧਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਾਰਟੀ ਖੂਨ-ਪਸੀਨੇ ਅਤੇ ਕੁਰਬਾਨੀ ਨਾਲ ਬਣੀ ਹੈ। ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਮੈਂ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਕਰੀਅਰ ਛੱਡ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ, ‘‘ ਮੈਂ ਭਾਜਪਾ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਮੈਨੂੰ ਖਰੀਦਣ, ਪਰੇਸ਼ਾਨ ਕਰਨ ਜਾਂ ਡਰਾਉਣ ਦੀ ਕੋਸ਼ਿਸ਼ ਕਰਨ। ਉਨ੍ਹਾਂ ਕਿਹਾ ਕਿ ਨਾ ਤਾਂ ਭਾਜਪਾ ਅਤੇ ਨਾ ਹੀ ਇਸ ਦੀਆਂ ਕੇਂਦਰੀ ਏਜੰਸੀਆਂ ਕੋਲ ਅਜਿਹਾ ਕਰਨ ਦੀ ਹਿੰਮਤ ਹੈ।

“ਇਨ੍ਹਾਂ ਆਗੂਆਂ ਨੂੰ ਪੰਜਾਬ ਦੀ ਸੇਵਾ ਕਰਨ ਲਈ ਅਹਿਮ ਅਹੁਦੇ ਦਿੱਤੇ ਗਏ ਸਨ, ਪਰ ਉਨ੍ਹਾਂ ਨੇ ਆਪਣੇ ਆਹੁਦਿਆਂ ਤੇ ਜਿੰਮੇਵਾਰੀਆਂ ਨਾਲ ਸਮਝੌਤਾ ਕੀਤਾ। ਭਾਵੇਂ ਵਿਗਿਆਨ ਅਤੇ ਤਕਨਾਲੋਜੀ ਵਿੱਚ ਬਹੁਤ ਤਰੱਕੀ ਹੋਈ ਹੈ ਪਰ ਕਿਸੇ ਦੇ ਦਿਲ ਵਿੱਚ ਕੀ ਹੈ , ਇਹ ਕੋਈ ਵੀ ਮਸ਼ੀਨ ਨਹੀਂ ਪੜ੍ਹ ਸਕਦੀ। ਪੰਜਾਬੀਆਂ ਨੇ ਉਨ੍ਹਾਂ ਨੂੰ ਆਪਣੀਆਂ ਇੱਛਾਵਾਂ ਦੀ ਨੁਮਾਇੰਦਗੀ ਕਰਨ ਲਈ ਚੁਣਿਆ ਸੀ, ਪਰ ਉਨ੍ਹਾਂ ਨੇ ਨਿੱਜੀ ਹਿੱਤਾਂ ਲਈ ਲੋਕਾਂ ਨਾਲ ਧੋਖਾ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ’ਆਪ’ ਰਾਸ਼ਟਰੀ ਸਾਖ਼ ਵਾਲੀ ਪਾਰਟੀ ਹੈ ਅਤੇ ਇਹ ਕਿਸੇ ਵੀ ਖੇਤਰ ਤੱਕ ਸੀਮਤ ਨਹੀਂ ਹੈ।  ਉਨ੍ਹਾਂ ਕਿਹਾ,‘‘ਇਸ ਦਲ ਬਦਲੀ ਤੋਂ ਬਾਅਦ, ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ (ਪੀਏਸੀ) ਭਵਿੱਖ ਦਾ ਰਸਤਾ ਤੈਅ ਕਰੇਗੀ, ਜਿਸ ਵਿੱਚ ਅਨੁਸ਼ਾਸਨੀ ਕਾਰਵਾਈ ਵੀ ਸ਼ਾਮਲ ਹੈ। ਸਾਡਾ ਵਿਧਾਇਕ ਦਲ ਪੰਜਾਬ ਦੀ ਤਰੱਕੀ ਲਈ ਇੱਕਜੁੱਟ ਅਤੇ ਵਚਨਬੱਧ ਹੈ।”

ਅਖ਼ੀਰ ਵਿੱਚ ਉਨ੍ਹਾਂ ਕਿਹਾ, ‘‘ਭਾਜਪਾ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਸ ਦੀਆਂ ਚਾਲਾਂ ਪੰਜਾਬ ਵਿੱਚ ਸਫਲ ਨਹੀਂ ਹੋਣਗੀਆਂ। ਪੰਜਾਬੀ ਇਸ ਧੋਖੇਬਾਜ਼ੀ ਲਈ ਸਬਕ ਸਿਖਾਉਣਗੇ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: ‘‘ਭਾਜਪਾ ਹਮੇਸ਼ਾ ਪੰਜਾਬ ਵਿਰੋਧੀ ਰਹੀ ਹੈ। ਜਦੋਂ ਤੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਪਾਸ ਕੀਤੇ ਗਏ ਹਨ, ਭਾਜਪਾ ਅੰਦਰ ਬੇਚੈਨੀ ਦਿਖਾਈ ਦੇ ਰਹੀ ਹੈ ਅਤੇ ਉਹ ਇਸਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ। ਪੰਜਾਬ ਵਿੱਚ ਵਾਰ-ਵਾਰ ਹਾਰਾਂ ਦਾ ਸਾਹਮਣਾ ਕਰਨ ਤੋਂ ਬਾਅਦ ਭਾਜਪਾ ਨੇ ਲਗਾਤਾਰ ਪੰਜਾਬ ਅਤੇ ਆਮ ਆਦਮੀ ਪਾਰਟੀ ਪ੍ਰਤੀ ਦੁਸ਼ਮਣੀ ਰੱਖੀ ਹੈ। ਅਸੀਂ ਪਾਰਟੀ ਛੱਡਣ ਵਾਲਿਆਂ ਅਤੇ ਉਨ੍ਹਾਂ ਨੂੰ ਸ਼ਾਮਲ ਕਰਨ ਵਾਲਿਆਂ ਦੋਵਾਂ ਦੀ ਸਖ਼ਤ ਨਿੰਦਾ ਕਰਦੇ ਹਾਂ।’’

ਉਨ੍ਹਾਂ ਕਿਹਾ,‘‘ਪੰਜਾਬ ਦੀ ਪਵਿੱਤਰ ਧਰਤੀ ਤੋਂ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ’ਆਪ’ ਆਮ ਲੋਕਾਂ ਦੀ ਪਾਰਟੀ ਹੈ ਅਤੇ ਲੋਕ ਸਾਡੀ ਅਸਲ ਤਾਕਤ ਹਨ। ਪੰਜਾਬ ਦੇ ਲੋਕ ਉਨ੍ਹਾਂ ਨੂੰ ਜ਼ਰੂਰ ਸਬਕ ਸਿਖਾਉਣਗੇ ਜਿਨ੍ਹਾਂ ਨੇ ਸੂਬੇ ਨਾਲ ਵਿਸ਼ਵਾਸਘਾਤ ਕੀਤਾ ਹੈ। ਅਜਿਹੀਆਂ ਚਾਲਾਂ ਉਨ੍ਹਾਂ ਨੂੰ ਪੰਜਾਬ ਜਿੱਤਣ ਵਿੱਚ ਮਦਦ ਨਹੀਂ ਕਰਨਗੀਆਂ। ਲੋਕਤੰਤਰ ਵਿੱਚ, ਲੋਕ ਸਰਵਉੱਚ ਹੁੰਦੇ ਹਨ ਅਤੇ ਆਮ ਲੋਕ ਸਾਡੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਨੇ ਅਖ਼ੀਰ ਵਿੱਚ ਕਿਹਾ ਕਿ ਆਪ’ ਇੱਕ ਇਨਕਲਾਬੀ ਵਿਚਾਰਧਾਰਾ ਵਾਲੀ ਪਾਰਟੀ ਹੈ ਜੋ ਇੱਕਜੁੱਟ ਹੈ ਅਤੇ ਸੱਚਾਈ ਪ੍ਰਤੀ ਦ੍ਰਿੜ੍ਹ ਹੈ।
---------------

Ever-Since-Law-Against-Beadbi-Was-Enacted-Bjp-Has-Been-Conspiring-To-Weaken-Eliminate-Me-Cm-Bhagwant-Singh-Mann



TOP HEADLINES


*ਕੇਜਰੀਵਾਲ ਦੀ ਅਪੀਲ 'ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀ
ਰਵਨੀਤ ਬਿੱਟੂ ਮੁਆਫ਼ੀ ਮੰਗੇ, ਨਹੀਂ ਤਾਂ ਲੋਕ ਸਬਕ ਸਿਖਾਉਣਗੇ ਡਾ.
ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2
ਆਮ ਆਦਮੀ ਪਾਰਟੀ ਨੇ ਪੰਜਾਬ ਸੋਸ਼ਲ ਮੀਡੀਆ ਵਿੰਗ ਲਈ ਨਵੇਂ ਅਹੁਦੇਦ
ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ 'ਆਪ
--ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ
ਲੁਧਿਆਣਾ ਵਿੱਚ ਸ਼ਿਕਾਇਤ ਨਿਵਾਰਣ ਮੁਹਿੰਮ ਤਹਿਤ ਵਪਾਰੀਆਂ ਦੀਆਂ ਬ
ਥਾਣਿਆਂ ’ਚ ਹੁਣ ਨਹੀਂ ਲੱਗਣਗੇ ਪੁਰਾਣੇ ਵਾਹਨਾਂ ਦੇ ਢੇਰ, ਐਸਐਸਪੀ
ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ
*ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘
*ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾ
ਲੁਧਿਆਣਾ ਪੁਲਿਸ ਨੇ ਗਾਇਕ ਯਸ਼ਇੰਦਰ ਕੌਰ ਦੀ ਹੱਤਿਆ ਦੇ ਮਾਮਲੇ ਵਿ
*ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆ
*ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10
*ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ
*ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ
ਮਨਪ੍ਰੀਤ ਸਿੰਘ ਅਯਾਲੀ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ
*ਡਿਜੀਟਲ ਜਨਗਣਨਾ-2027: ਨਗਰ ਨਿਗਮ ਲੁਧਿਆਣਾ ਦੇ ਕਰਮਚਾਰੀ- ਸ਼ੁਭ
ਐਸ.ਆਈ.ਆਰ ਨੂੰ ਲੈਕੇ ਆਪ ਦਾ ਐਲਾਨ - “ਪੰਜਾਬ ਵਿੱਚ ਨਹੀਂ ਚੱਲਣ ਦ
ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50137843

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us