ਨੈਤਿਕਤਾ ਦੇ ਆਧਾਰ ਤੇ ਸੱਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ: ਹਰਚੰਦ ਸਿੰਘ ਬਰਸਟ

Apr25,2026 | Jagrati Lahar Bureau | Chandigarh


--- ਆਮ ਆਦਮੀ ਪਾਰਟੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਮਜ਼ਬੂਤ
--- ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ - ਬਰਸਟ

 ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਇਹ ਨੀਤੀਆਂ ਸਿੱਧੇ ਤੌਰ ਤੇ ਲੋਕਤੰਤਰ ਦੇ ਵਿਰੁੱਧ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਿਯੁਕਤ ਕੀਤੇ ਗਏ ਸਾਰੇ ਹੀ ਰਾਜ ਸਭਾ ਮੈਂਬਰ ਵੋਟਾਂ ਰਾਹੀਂ ਰਾਜ ਸਭਾ ਮੈਂਬਰ ਨਹੀਂ ਬਣੇ ਹਨ। ਇਹਨਾਂ ਨੂੰ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਿੱਤਾਂ ਨੂੰ ਰਾਜ ਸਭਾ ਵਿੱਚ ਚੁੱਕਣ ਵਾਸਤੇ ਬਤੌਰ ਰਾਜ ਸਭਾ ਮੈਂਬਰ ਨਿਯੁਕਤ ਕੀਤਾ ਗਿਆ ਸੀ, ਤਾਂ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਆਵਾਜ਼ ਅਤੇ ਉਹਨਾਂ ਦੇ ਹੱਕਾਂ ਦੀ ਗੱਲ ਰਾਜ ਸਭਾ ਵਿੱਚ ਬੁਲੰਦ ਕੀਤੀ ਜਾ ਸਕੇ। 
ਸ. ਬਰਸਟ ਨੇ ਅੱਗੇ ਕਿਹਾ ਕਿ ਇਹਨਾਂ ਮੈਂਬਰਾਂ ਨੇ ਪੰਜਾਬ ਦੇ ਹੱਕਾਂ ਦੀ ਗੱਲ ਤਾਂ ਕੀ ਕਰਨੀ ਸੀ, ਉਲਟਾ ਜਿਸ ਪਾਰਟੀ ਅਤੇ ਆਗੂਆਂ ਵੱਲੋਂ ਇਹਨਾਂ ਨੂੰ ਰਾਜ ਸਭਾ ਵਰਗੀ ਵਕਾਰੀ ਮੈਂਬਰਸ਼ਿਪ ਲਈ ਨਿਯੁਕਤ ਕੀਤਾ ਗਿਆ, ਉਸੇ ਦੇ ਹੀ ਖ਼ਿਲਾਫ਼ ਆਪਣੀ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ। ਜੇ ਇਹਨਾਂ ਵਿੱਚ ਹਿੰਮਤ ਅਤੇ ਨੈਤਿਕਤਾ ਹੈ ਤਾਂ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਤੁਰੰਤ ਅਸਤੀਫਾ ਦੇਣ ਅਤੇ ਪੰਜਾਬ ਵਿੱਚ ਆ ਕੇ ਕਿਸੇ ਵੀ ਜਗ੍ਹਾ ਤੋਂ ਆਪਣਾ ਵਕਾਰ ਸਿੱਧ ਕਰਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਲੋਕਾਂ ਦੀ ਸੇਵਾ ਲਈ ਡਟੀ ਹੋਈ ਹੈ। ਆਮ ਆਦਮੀ ਪਾਰਟੀ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰਨ ਵਾਲਿਆਂ ਨੂੰ ਪੰਜਾਬ ਦੇ ਲੋਕ ਕਦੇ ਵੀ ਮੂੰਹ ਨਹੀਂ ਲਗਾਉਣਗੇ।

Harchand-Singh-Barsat-Chairman-Punjab-Mandi-Board



TOP HEADLINES


ਸਟੈਂਡ-ਅੱਪ ਇੰਡੀਆ ਸਕੀਮ 2031 ਤੱਕ ਵਧਾਉਣ ਫ਼ੈਸਲਾ ਪੰਜਾਬ ਦੇ ਦਲ
*ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼
ਬਿਕਰਮ ਸਿੰਘ ਮਜੀਠੀਆ ਅਤੇ ਬਾਦਲ ਪਰਿਵਾਰ ਨਾਲ ਤਸਵੀਰਾਂ ਫਾਜ਼ਿਲਕਾ
ਕਿਸਾਨਾਂ ਦੇ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਅਤੇ ਚੁੱਕਿਆ ਜਾਵੇ
ਸੋਨੀਆ ਗਾਂਧੀ ਦੀ ਕਿਤਾਬ ਵਿੱਚ 1984 ਦੇ ਸਿੱਖ ਕਤਲੇਆਮ ਬਾਰੇ ਪੇਸ
ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਜ਼ਿਲ੍ਹਾ ਅਤੇ ਜ਼ੋਨਲ ਇੰਚਾਰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜ
ਅਜਨਾਲਾ ਤੋਂ ਵਾਰਿਸ ਪੰਜਾਬ ਦੇ’ ਹਲਕਾ ਇੰਚਾਰਜ ਰਹੇ ਭਾਈ ਸੁਰਿੰਦਰ
ਅਦਾਲਤ ਵੱਲੋਂ ਪੰਜਾਬ ਪੁਲਿਸ ਦਾ ਸਾਬਕਾ ਐਸ ਐਸ ਪੀ ਗੁਰਮੀਤ ਸਿੰਘ
ਖੰਨਾ ਦੀ ਬੁੱਕ ਮਾਰਕੀਟ ’ਚ ਚੌਂਕੀਦਾਰ ’ਤੇ ਪੰਜ ਵਿਅਕਤੀਆਂ ਦਾ ਹਮ
*ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ
*ਪੰਜਾਬ ਵਿੱਚ ਜਨਗਣਨਾ 2027 - ਪੜਾਅ 2 ਦੀ ਸ਼ੁਰੂਆਤ: ਜਨਗਣਨਾ ਬਾ
ਸੋਨੀਆ ਗਾਂਧੀ ਦੀ ਕਿਤਾਬ ਪਰਿਵਾਰ ਤੇ ਕਾਂਗਰਸ ਦੇ 1984 ਦੇ ਪਾਪਾਂ
ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ,ਉੱਘੇ ਆਗੂ ਵਿਨੋਦ ਕੁਮਾਰ
ਚਰਨਜੀਤ ਸਿੰਘ ਚੰਨੀ ਦੀ ਦਲਿਤ ਸਿਆਸਤ ਬੇਨਕਾਬ, ਦਲਿਤ ਆਗੂ ਰਣਜੀਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ਪੇਂਡੂ ਖੇਡ ਮੈਦ
ਪੰਜਾਬ ਮੰਗਦਾ ਇਨਸਾਫ਼ ਮੁਹਿੰਮ ਦਾ ਆਗਾਜ਼; ਪੰਜਾਬ ਨਾਲ ਹੋਈ ਬੇਇਨ
*ਡਾ. ਹਿਮਾਂਸ਼ੂ ਅਗਰਵਾਲ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਜੋਂ
ਚੋਣਾਂ ਤੋਂ ਪਹਿਲਾਂ ਜੰਡਿਆਲਾ ਗੁਰੂ ਵਿੱਚ ਕਾਂਗਰਸ ਨੂੰ ਵੱਡਾ ਝਟਕ
ਕਾਂਗਰਸ ਮੁਹੱਬਤ ਦੀ ਦੁਕਾਨ’ ਦੀ ਗੱਲ ਕਰਦੀ ਹੈ, ਪਰ ਅੰਦਰ ‘ਮਾਫ਼ੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52960744

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us