ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਫੈਸਲਾ ਸੱਚਾਈ, ਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ 'ਤੇ ਅਧਾਰਤ ਹੈ, ਆਪ ਪੰਜਾਬ ਦੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ

Apr27,2026 | Jagrati Lahar Bureau | Chandigarh


 
ਨਿਆਂ ਅਤੇ ਸਵੈ-ਮਾਣ ਲਈ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਹੋਣਾ ਚਾਹੀਦਾ ਹੈਅਰਵਿੰਦ ਕੇਜਰੀਵਾਲ ਨੇ ਮਿਸਾਲ ਕਾਇਮ ਕੀਤੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
ਜਦੋਂ ਨਿਆਂਪਾਲਿਕਾ ਦੀ ਨਿਰਪੱਖਤਾ 'ਤੇ ਸਵਾਲ ਉੱਠਦੇ ਹਨਤਾਂ ਜਨਤਾ ਦਾ ਭਰੋਸਾ ਡੋਲ ਜਾਂਦਾ ਹੈਅਸੀਂ ਸਾਰੇ ਅਰਵਿੰਦ ਕੇਜਰੀਵਾਲ ਦੇ ਨਾਲ ਦ੍ਰਿੜਤਾ ਨਾਲ ਖੜ੍ਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
ਜਦੋਂ ਨਿਆਂ 'ਤੇ ਸਿਆਸੀ ਪਰਛਾਵੇਂ ਪੈਂਦੇ ਹਨਤਾਂ ਸੱਚ ਅਤੇ ਨਿਰਪੱਖਤਾ ਦੋਵਾਂ ਦਾ ਨੁਕਸਾਨ ਹੁੰਦਾ ਹੈਭਾਜਪਾ ਨਾਲ ਜੁੜੇ ਮਾਮਲਿਆਂ ਵਿੱਚ ਸ਼ੰਕੇ ਪੈਦਾ ਹੋਣਾ ਸੁਭਾਵਿਕ ਹੈ: ਅਮਨ ਅਰੋੜਾ
 
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਿਸੇ ਆਗੂ ਨੇ ਸਿਸਟਮ ਦੀਆਂ ਚਿੰਤਾਵਾਂ ਨੂੰ ਉਜਾਗਰ ਕਰਨ ਲਈ ਅਜਿਹਾ ਰਸਤਾ ਚੁਣਿਆ ਹੈਅਰਵਿੰਦ ਕੇਜਰੀਵਾਲ ਦਾ ਕਦਮ ਇਤਿਹਾਸਕ ਹੈ: ਹਰਪਾਲ ਸਿੰਘ ਚੀਮਾ
 
ਨਿਆਂ ਸਿਰਫ਼ ਹੋਣਾ ਹੀ ਨਹੀਂ ਚਾਹੀਦਾਸਗੋਂ ਹੁੰਦਾ ਹੋਇਆ ਦਿਖਾਈ ਵੀ ਦੇਣਾ ਚਾਹੀਦਾ ਹੈਅਰਵਿੰਦ ਕੇਜਰੀਵਾਲ ਦਾ ਸਟੈਂਡ ਜ਼ਮੀਰ ਦੀ ਆਵਾਜ਼ ਹੈ: ਹਰਜੋਤ ਸਿੰਘ ਬੈਂਸ
 
 
ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਨਾ ਹੋਣ ਦੇ ਫੈਸਲੇ ਦਾ ਜ਼ੋਰਦਾਰ ਸਮਰਥਨ ਕੀਤਾ ਹੈ। ਪਾਰਟੀ ਨੇ ਇਸ ਨੂੰ ਸੱਚਾਈਸਵੈ-ਮਾਣ ਅਤੇ ਗਾਂਧੀਵਾਦੀ ਸਤਿਆਗ੍ਰਹਿ ਦੇ ਫਲਸਫੇ ਵਿੱਚ ਰਚਿਆ ਹੋਇਆ ਇੱਕ ਸਿਧਾਂਤਕ ਕਦਮ ਕਰਾਰ ਦਿੱਤਾ ਹੈ।
 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'X' 'ਤੇ ਲਿਖਿਆ, "ਅਰਵਿੰਦ ਕੇਜਰੀਵਾਲ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇਨਸਾਫ਼ ਅਤੇ ਸਵੈ-ਮਾਣ ਲਈ ਇਨਸਾਨ ਨੂੰ ਸਭ ਕੁਝ ਕੁਰਬਾਨ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਜਦੋਂ ਨਿਆਂਪਾਲਿਕਾ ਦੀ ਨਿਰਪੱਖਤਾ 'ਤੇ ਸਵਾਲ ਉੱਠਦੇ ਹਨਤਾਂ ਜਨਤਾ ਦਾ ਵਿਸ਼ਵਾਸ ਡੋਲ ਜਾਂਦਾ ਹੈ। ਅਸੀਂ ਸਾਰੇ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਾਂ।"
 
ਇਸ ਦੌਰਾਨ 'ਆਪਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, "ਜਦੋਂ ਨਿਆਂ 'ਤੇ ਸਿਆਸੀ ਪਰਛਾਵੇਂ ਪੈਂਦੇ ਹਨਤਾਂ ਸੱਚ ਅਤੇ ਨਿਰਪੱਖਤਾ ਦੋਵਾਂ ਦਾ ਨੁਕਸਾਨ ਹੁੰਦਾ ਹੈ। ਭਾਜਪਾ ਅਤੇ ਇਸਦੇ ਵਿਚਾਰਧਾਰਕ ਤਾਣੇ-ਬਾਣੇ ਨਾਲ ਜੁੜੇ ਮਾਮਲਿਆਂ ਵਿੱਚਨਿਰਪੱਖਤਾ 'ਤੇ ਸ਼ੱਕ ਪੈਦਾ ਹੋਣਾ ਸੁਭਾਵਿਕ ਹੈ।"
 
ਅਰਵਿੰਦ ਕੇਜਰੀਵਾਲ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਅਮਨ ਅਰੋੜਾ ਨੇ ਕਿਹਾ, "ਸਤਿਆਗ੍ਰਹਿ ਦਾ ਰਸਤਾ ਅਪਣਾਉਣ ਦਾ ਉਨ੍ਹਾਂ ਦਾ ਫੈਸਲਾ ਮਹਾਤਮਾ ਗਾਂਧੀ ਤੋਂ ਪ੍ਰੇਰਿਤ ਇੱਕ ਸ਼ਾਂਤੀਪੂਰਨ ਪਰ ਪ੍ਰਭਾਵਸ਼ਾਲੀ ਵਿਰੋਧ ਨੂੰ ਦਰਸਾਉਂਦਾ ਹੈ। ਜਨਤਾ ਦਾ ਵਿਸ਼ਵਾਸ ਬਹਾਲ ਕਰਨ ਲਈ ਨਿਆਂਪਾਲਿਕਾ ਨੂੰ ਇਨ੍ਹਾਂ ਉਠਾਈਆਂ ਜਾ ਰਹੀਆਂ ਚਿੰਤਾਵਾਂ ਦਾ ਨੋਟਿਸ ਲੈਣਾ ਚਾਹੀਦਾ ਹੈ।"
 
ਦੂਜੇ ਪਾਸੇਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਕਦਮ ਬੇਮਿਸਾਲ ਹੈ। ਆਜ਼ਾਦੀ ਤੋਂ ਬਾਅਦ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਕਿਸੇ ਆਗੂ ਨੇ ਸਿਸਟਮ ਨਾਲ ਜੁੜੀਆਂ ਚਿੰਤਾਵਾਂ ਨੂੰ ਉਜਾਗਰ ਕਰਨ ਲਈ ਅਜਿਹਾ ਰਸਤਾ ਚੁਣਿਆ ਹੈ। ਅਰਵਿੰਦ ਕੇਜਰੀਵਾਲ ਦਾ ਫੈਸਲਾ ਇੱਕ ਸਿਧਾਂਤਕ ਸਟੈਂਡ ਹੈਜਿਸਦਾ ਉਦੇਸ਼ ਨਿਆਂ ਵਿੱਚ ਵਿਸ਼ਵਾਸ ਨੂੰ ਬਰਕਰਾਰ ਰੱਖਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਰਹੇ।"
 
ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ, "ਨਿਆਂ ਪ੍ਰਣਾਲੀ ਦੀ ਭਰੋਸੇਯੋਗਤਾ ਨਾ ਸਿਰਫ਼ ਨਿਰਪੱਖਤਾ 'ਤੇਸਗੋਂ ਉਸ ਨਿਰਪੱਖਤਾ ਦੀ ਪਾਰਦਰਸ਼ਤਾ 'ਤੇ ਵੀ ਨਿਰਭਰ ਕਰਦੀ ਹੈ। ਜਦੋਂ ਕਾਰਵਾਈ ਦੀ ਨਿਰਪੱਖਤਾ ਬਾਰੇ ਜਨਤਕ ਸਵਾਲ ਉੱਠਦੇ ਹਨਤਾਂ ਅਜਿਹਾ ਸਟੈਂਡ ਲੈਣਾ ਜ਼ਰੂਰੀ ਹੋ ਜਾਂਦਾ ਹੈ ਜੋ ਪ੍ਰਣਾਲੀ ਦੀ ਮਰਿਆਦਾ ਦੀ ਰੱਖਿਆ ਕਰੇ।"
 
ਇਸ ਦੌਰਾਨਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਨਿਆਂ ਸਿਰਫ਼ ਹੋਣਾ ਹੀ ਨਹੀਂ ਚਾਹੀਦਾਸਗੋਂ ਹੁੰਦਾ ਹੋਇਆ ਦਿਖਾਈ ਵੀ ਦੇਣਾ ਚਾਹੀਦਾ ਹੈ। ਇਹ ਕਾਨੂੰਨੀ ਪ੍ਰਣਾਲੀ ਦੀ ਬੁਨਿਆਦ ਹੈ। ਜਦੋਂ ਇਸ ਬੁਨਿਆਦੀ ਮਿਆਰ 'ਤੇ ਵੀ ਸ਼ੱਕ ਹੋਵੇਤਾਂ ਪਿੱਛੇ ਹਟਣਾ ਕਮਜ਼ੋਰੀ ਨਹੀਂਸਗੋਂ ਜ਼ਮੀਰ ਦੀ ਆਵਾਜ਼ ਹੈ।" ਹਰਜੋਤ ਸਿੰਘ ਬੈਂਸ ਨੇ ਅਰਵਿੰਦ ਕੇਜਰੀਵਾਲ ਦੇ ਇਸ ਸਟੈਂਡ ਨੂੰ ਸਲਾਮ ਵੀ ਕੀਤਾ।
 
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘਲਾਲ ਚੰਦ ਕਟਾਰੂਚੱਕਹਰਦੀਪ ਸਿੰਘ ਮੁੰਡੀਆਂ ਅਤੇ ਹਰਭਜਨ ਸਿੰਘ ਈਟੀਓ ਨੇ ਵੀ ਇਸੇ ਤਰ੍ਹਾਂ ਦੇ ਵਿਚਾਰ ਪ੍ਰਗਟ ਕਰਦਿਆਂ ਕੇਜਰੀਵਾਲ ਨਾਲ ਇਕਜੁੱਟਤਾ ਪ੍ਰਗਟਾਈ ਅਤੇ ਸੱਚ ਤੇ ਨਿਆਂ ਦੀ ਲੜਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
 
'ਆਪਪੰਜਾਬ ਦੇ ਆਗੂਆਂ ਨੇ ਸਮੂਹਿਕ ਤੌਰ 'ਤੇ ਕਿਹਾ ਕਿ ਇਹ ਫੈਸਲਾ ਨਿਆਂਪਾਲਿਕਾ ਦੇ ਵਿਰੁੱਧ ਨਹੀਂ ਹੈਸਗੋਂ ਇਸ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਣ ਦਾ ਸੱਦਾ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਆਪਣੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਪਾਰਦਰਸ਼ਤਾਨਿਰਪੱਖਤਾ ਅਤੇ ਕਾਨੂੰਨ ਦੇ ਰਾਜ ਲਈ ਖੜ੍ਹੀ ਰਹੇਗੀ।

Aap-Punjab-Leadership-Stands-Firmly-With-Aap-National-Convenor-Arvind-Kejriwal



TOP HEADLINES


*ਕੇਜਰੀਵਾਲ ਦੀ ਅਪੀਲ 'ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀ
ਰਵਨੀਤ ਬਿੱਟੂ ਮੁਆਫ਼ੀ ਮੰਗੇ, ਨਹੀਂ ਤਾਂ ਲੋਕ ਸਬਕ ਸਿਖਾਉਣਗੇ ਡਾ.
ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2
ਆਮ ਆਦਮੀ ਪਾਰਟੀ ਨੇ ਪੰਜਾਬ ਸੋਸ਼ਲ ਮੀਡੀਆ ਵਿੰਗ ਲਈ ਨਵੇਂ ਅਹੁਦੇਦ
ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ 'ਆਪ
--ਗਿੱਲ ਕਲਾਂ, ਬਠਿੰਡਾ ਭਾਰਤ ਸਰਕਾਰ ਵੱਲੋਂ ਭਾਈਚਾਰਕ ਸਾਂਝ 'ਤੇ
ਲੁਧਿਆਣਾ ਵਿੱਚ ਸ਼ਿਕਾਇਤ ਨਿਵਾਰਣ ਮੁਹਿੰਮ ਤਹਿਤ ਵਪਾਰੀਆਂ ਦੀਆਂ ਬ
ਥਾਣਿਆਂ ’ਚ ਹੁਣ ਨਹੀਂ ਲੱਗਣਗੇ ਪੁਰਾਣੇ ਵਾਹਨਾਂ ਦੇ ਢੇਰ, ਐਸਐਸਪੀ
ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ
*ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘
*ਨਸ਼ਾ ਤਸਕਰੀ ਨੈਟਵਰਕਾਂ ਨਾਲ ਜੁੜੇ 3 ਵਿਅਕਤੀ ਫ਼ਿਰੋਜ਼ਪੁਰ ਵਿੱਚ ਕਾ
ਲੁਧਿਆਣਾ ਪੁਲਿਸ ਨੇ ਗਾਇਕ ਯਸ਼ਇੰਦਰ ਕੌਰ ਦੀ ਹੱਤਿਆ ਦੇ ਮਾਮਲੇ ਵਿ
*ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆ
*ਦੁਬਈ ਅਧਾਰਤ ਡਰੱਗ ਕਾਰਟੇਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 10
*ਛੱਤਬੀੜ ਚਿੜੀਆਘਰ ਨੇ ਜਾਨਵਰਾਂ ਨੂੰ ਗਰਮੀਆਂ ਦੌਰਾਨ ਤਿੱਖੜ ਧੁੱਪ
*ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ
ਮਨਪ੍ਰੀਤ ਸਿੰਘ ਅਯਾਲੀ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ
*ਡਿਜੀਟਲ ਜਨਗਣਨਾ-2027: ਨਗਰ ਨਿਗਮ ਲੁਧਿਆਣਾ ਦੇ ਕਰਮਚਾਰੀ- ਸ਼ੁਭ
ਐਸ.ਆਈ.ਆਰ ਨੂੰ ਲੈਕੇ ਆਪ ਦਾ ਐਲਾਨ - “ਪੰਜਾਬ ਵਿੱਚ ਨਹੀਂ ਚੱਲਣ ਦ
ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50138165

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us