*ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼*

Apr29,2026 | Jagrati Lahar Bureau | Chandigarh



*ਅਤਿ-ਆਧੁਨਿਕ ਜਿੰਮ, ਸਟੇਡੀਅਮ ਅਤੇ ਖੇਡ ਕਿੱਟਾਂ ਨੌਜਵਾਨਾਂ ਨੂੰ ਨਿਪੁੰਨ ਖਿਡਾਰੀ ਬਣਾਉਣਗੀਆਂ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ*



ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਸਬੰਧੀ ਆਪਣੀ ਵਚਨਬੱਧਤਾ ਤਹਿਤ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਅਧਿਕਾਰੀਆਂ ਨੂੰ ਸੂਬੇ ਵਿੱਚ 3,100 ਪੇਂਡੂ ਸਟੇਡੀਅਮਾਂ ਦੇ ਨਿਰਮਾਣ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇਸ ਪਹਿਲਕਦਮੀ ਤਹਿਤ ਅਤਿ-ਆਧੁਨਿਕ ਜਿੰਮ ਸਥਾਪਤ ਕਰਨੇ ਅਤੇ ਖੇਡ ਕਿੱਟਾਂ ਦੀ ਵੰਡ ਕਰਨਾ ਵੀ ਸ਼ਾਮਲ ਹੈ, ਤਾਂ ਜੋ ਨੌਜਵਾਨਾਂ ਨੂੰ ਨਿਪੁੰਨ ਖਿਡਾਰੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਇਆ ਜਾ ਸਕੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪਹਿਲਕਦਮੀ ਦੇ ਪਹਿਲੇ ਪੜਾਅ ਵਿੱਚ 1350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਪਿੰਡਾਂ ਵਿੱਚ 3100 ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਪੇਂਡੂ ਖੇਡ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਕੇ ਨੌਜਵਾਨਾਂ ਨੂੰ ਸਰੀਰਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪਹੁੰਚਯੋਗ ਸਥਾਨ ਤਿਆਰ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਸਟੇਡੀਅਮਾਂ ਵਿੱਚ ਚਾਰਦਿਵਾਰੀ, ਗੇਟ, ਜੌਗਿੰਗ ਟਰੈਕ, ਪੱਧਰੇ ਖੇਡ ਮੈਦਾਨ, ਵਾਲੀਬਾਲ ਕੋਰਟ, ਸਟੋਰੇਜ ਰੂਮ ਅਤੇ ਬੂਟੇ ਲਗਾਉਣ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਉੱਭਰ ਰਹੇ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਲਈ "ਚੋਣਵੇਂ ਮਾਡਲ ਸਟੇਡੀਅਮਾਂ" ਨੂੰ ਟਰਫ ਅਤੇ ਹੋਰ ਉੱਨਤ ਬੁਨਿਆਦੀ ਢਾਂਚੇ ਨਾਲ ਵਿਕਸਤ ਕੀਤਾ ਜਾਵੇਗਾ।

ਸ. ਸੌਂਦ ਨੇ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 3,000 ਅਤਿ-ਆਧੁਨਿਕ ਜਿੰਮ ਵੀ ਸਥਾਪਤ ਕੀਤੇ ਜਾਣਗੇ। ਪਹਿਲੇ ਪੜਾਅ ਵਿੱਚ 35 ਕਰੋੜ ਰੁਪਏ ਦੀ ਲਾਗਤ ਨਾਲ 1,000 ਸਥਾਨਾਂ 'ਤੇ ਜਿੰਮ ਸਥਾਪਤ ਕੀਤੇ ਜਾਣਗੇ। ਪਿੰਡਾਂ ‘ਚ ਬਣਾਏ ਜਾਣ ਵਾਲੇ ਜਿੰਮ ਵਿੱਚ ਬਾਰਬੈਲ, ਵੇਟਲਿਫਟਿੰਗ ਸੈੱਟ, ਬੈਂਚ, ਡੰਬਲ, ਕੇਟਲਬੈਲ, ਰੈਕ ਅਤੇ ਫਲੋਰ ਮੈਟ ਸਮੇਤ ਆਧੁਨਿਕ ਫਿਟਨੈਸ ਉਪਕਰਣ ਹੋਣਗੇ।

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਜ਼ਮੀਨੀ ਪੱਧਰ 'ਤੇ ਗੁਣਵੱਤਾ ਵਾਲੇ ਉਪਕਰਣਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਵੰਡੇਗੀ। ਹਰੇਕ ਕਿੱਟ ਵਿੱਚ ਸਥਾਨਕ ਖਿਡਾਰੀਆਂ ਲਈ ਕ੍ਰਿਕਟ ਦਾ ਸਮਾਨ, ਵਾਲੀਬਾਲ ਅਤੇ ਫੁੱਟਬਾਲ ਸੈੱਟ ਸ਼ਾਮਲ ਹੋਵੇਗਾ।

ਸ. ਸੌਂਦ ਨੇ ਅੱਗੇ ਕਿਹਾ, “ਸਾਡਾ ਧਿਆਨ ਸਿਰਫ਼ ਬੁਨਿਆਦੀ ਢਾਂਚੇ ਦੇ ਨਿਰਮਾਣ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਜ਼ਮੀਨੀ ਪੱਧਰ 'ਤੇ ਇੱਕ ਮਜ਼ਬੂਤ ਖੇਡ ਸੱਭਿਆਚਾਰ ਤਿਆਰ ਕਰਨਾ ਹੈ। ਆਧੁਨਿਕ ਸਹੂਲਤਾਂ ਅਤੇ ਮਿਆਰੀ ਉਪਕਰਣ ਪ੍ਰਦਾਨ ਕਰਕੇ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਪਿੰਡ ਦੇ ਹਰ ਨੌਜਵਾਨ ਨੂੰ ਖੇਡਾਂ ਅਤੇ ਚੰਗੀ ਸਿਹਤ ਦਾ ਬਰਾਬਰ ਮੌਕਾ ਮਿਲੇ। ਇਹ ਪਹਿਲ ਹੁਨਰ ਨੂੰ ਨਿਖਾਰਣ ਅਤੇ ਇੱਕ ਸਿਹਤਮੰਦ ਅਤੇ ਅਨੁਸ਼ਾਸਿਤ ਪੀੜ੍ਹੀ ਦੇ ਨਿਰਮਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ।”

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸੌਂਦ ਨੇ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਅਤੇ ਚੰਗੀ ਸਿਹਤ ਸਬੰਧੀ ਗਤੀਵਿਧੀਆਂ ਵੱਲ ਲਿਜਾ ਕੇ ਨਸ਼ਿਆਂ ਦੀ ਲਾਹਣਤ ਤੋਂ ਦੂਰ ਰੱਖਣਾ ਹੈ ਅਤੇ ਉਨ੍ਹਾਂ ਨੂੰ ਨਵੀਆਂ ਬੁਲੰਦੀਆਂ ਛੋਹਣ ਦੇ ਮੌਕੇ ਪ੍ਰਦਾਨ ਕਰਨਾ ਹੈ।

Ensure-Timely-Completion-And-Quality-Works-



TOP HEADLINES


*ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6
ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ
*ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰ
*ਸੀਐਮ ਭਗਵੰਤ ਸਿੰਘ ਮਾਨ ਅਤੇ ਮਨੀਸ਼ ਸਿਸੋਦੀਆ ਨੇ ਪਿੰਡ-ਪਿੰਡ ਜਥ
*ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ
ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁ
*ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟ
*ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿ
ਸਿਆਸੀ ਕਿੜਾ ਕੱਢਣ ਦੀ ਬਜਾਏ ਵਿਕਾਸ ਵੱਲ ਧਿਆਨ ਦੇਣ ਮੰਤਰੀ : ਕਾਂ
ਚਿੰਤਪੁਰਨੀ ਨੇੜੇ ਦਰਦਨਾਕ ਹਾਦਸਾ: 150 ਫੁੱਟ ਡੂੰਘੀ ਖੱਡ 'ਚ ਡਿ
ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ਆਪ ਵਿੱਚ ਸ਼ਾਮਲ*
*ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰ
ਫਿਰੋਜ਼ਪੁਰ ਦੇ ਸਪੂਤ ਅਤੇ ਬੀ.ਐੱਸ.ਐੱਫ. ਦੇ ਦਿੱਗਜ ਅਧਿਕਾਰੀ ਡਿਪ
ਲੁਧਿਆਣਾ ਦੇ ਡਾਕਟਰ ਵੱਲੋਂ 22 ਤੋਂ 26 ਮਈ ਤੱਕ ਜਨੀਵਾ ਵਿੱਚ ਡਬ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਗੋਡੇ ਬਦ
ਪੰਜਾਬੀ ਸਾਹਿਤ ਅਕਾਡਮੀ ਵੱਲੋਂ ਉੱਘੇ ਗਾਇਕ ਅਤੇ ਗੀਤਕਾਰ ਪਾਲੀ ਦੇ
*ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡ
*ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49954478

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us