*ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ*

Apr29,2026 | Jagrati Lahar Bureau | Chandigarh



*ਰੇਲਵੇ ਧਮਾਕੇ ਦੀ ਜਾਂਚ ਜਾਰੀ; ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਹਰਿਆਣੇ ਵੱਲੋਂ ਪਾਣੀ ਦੇ ਆਪਣੇ ਹਿੱਸੇ ਦੀ ਸਮਝਦਾਰੀ ਨਾਲ ਵਰਤੋਂ ਕਰਨ ਸਦਕਾ ਇਸ ਸਾਲ ਪਾਣੀ ਸਬੰਧੀ ਕੋਈ ਵਿਵਾਦ ਪੈਦਾ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਕੇਂਦਰ ਨੇ ਅਨਾਜ ਦੀ ਢੋਆ-ਢੁਆਈ ਵਿੱਚ ਤੇਜ਼ੀ ਲਿਆਂਦੀ; ਝੋਨੇ ਦੇ ਸੁਚੱਜੇ ਭੰਡਾਰਨ ਨੂੰ ਯਕੀਨੀ ਬਣਾਉਣ ਲਈ 290 ਵਿਸ਼ੇਸ਼ ਰੇਲਗੱਡੀਆਂ ਚਲਾਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਚੰਡੀਗੜ੍ਹ, 29 ਅਪ੍ਰੈਲ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ 5 ਮਈ ਨੂੰ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਸੱਤ ਰਾਜ ਸਭਾ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ 6 ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਲੋਕਾਂ ਦੇ ਫਤਵੇ ਨਾਲ ਵਿਸ਼ਵਾਸਘਾਤ ਦੇ ਬਰਾਬਰ ਹਨ।
ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਨੂੰ ਰਾਸ਼ਟਰਪਤੀ ਭਵਨ ਤੋਂ ਪੁਸ਼ਟੀ ਹੋ ਗਈ ਹੈ ਅਤੇ 5 ਮਈ ਨੂੰ ਅਸੀਂ ਭਾਰਤ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਕੇ ਸੱਤ ਸੰਸਦ ਮੈਂਬਰਾਂ, ਜਿਨ੍ਹਾਂ ਵਿੱਚ ਪੰਜਾਬ ਦੇ ਛੇ ਮੈਂਬਰ ਵੀ ਸ਼ਾਮਲ ਹਨ, ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਪਾਰਟੀ ਬਦਲਣ ਦਾ ਮੁੱਦਾ ਉਠਾਵਾਂਗੇ। ਇਹ ਸੰਸਦ ਮੈਂਬਰ ਜਿਨ੍ਹਾਂ ਨੇ ਲੋਕਾਂ ਦੇ ਫਤਵੇ ਨਾਲ ਵਿਸ਼ਵਾਸਘਾਤ ਕੀਤਾ ਹੈ, ਕਿਸੇ ਵੀ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਗੱਦਾਰ ਹਨ।"
ਉਨ੍ਹਾਂ ਅੱਗੇ ਕਿਹਾ, "ਜੋ ਲੋਕ ਇਸ ਦਲ ਬਦਲੀ ਨੂੰ ਅੱਜ-ਕੱਲ੍ਹ ਦਾ ਰੁਝਾਨ ਜਾਂ ਪਰੰਪਰਾ ਦੱਸ ਰਹੇ ਹਨ, ਉਹ ਲੋਕਾਂ ਦੇ ਫਤਵੇ ਪ੍ਰਤੀ ਇਸ ਗੰਭੀਰ ਅਣਦੇਖੀ ਨੂੰ ਜਾਇਜ਼ ਠਹਿਰਾ ਰਹੇ ਹਨ। ਇਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਅਜਿਹਾ ਲੱਗਦਾ ਹੈ, ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰਨ ਵਾਲੇ ਲੋਕ ਆਪਣੀ ਵਫ਼ਾਦਾਰੀ ਬਦਲਣ ਦੀ ਤਿਆਰੀ ਕਰ ਰਹੇ ਹਨ।"
*ਬਜਟ ਅਤੇ ਹਰੇਕ ਬਿੱਲ ਦਾ ਸੁਚਾਰੂ ਢੰਗ ਨਾਲ ਪਾਸ ਹੋਣਾ ਵਿਧਾਨ ਸਭਾ ਵਿੱਚ ਸਾਡੇ ਬਹੁਮਤ ਨੂੰ ਸਾਬਤ ਕਰਦਾ ਹੈ; ਆਲੋਚਕਾਂ ਨੂੰ ਪਹਿਲਾਂ ਕੇਂਦਰ ਦੀਆਂ ਅਧੂਰੀਆਂ ਗਰੰਟੀਆਂ 'ਤੇ ਜਵਾਬ ਦੇਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਆਪਣੀ ਸਰਕਾਰ ਦੀ ਤਾਕਤ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਪੂਰਨ ਸਮਰਥਨ ਹੈ, ਜਿਸ ਕਰਕੇ ਫਲੋਰ ਟੈਸਟ ਦੀ ਕੋਈ ਵੀ ਮੰਗ ਬੇਲੋੜੀ ਹੈ। ਉਨ੍ਹਾਂ ਅੱਗੇ ਕਿਹਾ,"ਜਿੱਥੇ ਬਜਟ ਸੁਚਾਰੂ ਢੰਗ ਨਾਲ ਪਾਸ ਹੋਇਆ ਹੈ, ਉੱਥੇ ਹੀ ਹਰ ਛੋਟੇ ਜਾਂ ਵੱਡੇ ਬਿੱਲ ਨੇ ਸਫ਼ਲਤਾਪੂਰਵਕ ਫਲੋਰ ਟੈਸਟ ਪਾਸ ਕੀਤਾ, ਜੋ ਸਪੱਸ਼ਟ ਤੌਰ 'ਤੇ ਦਰਸਾਉਂਦਾ ਹੈ ਕਿ ਸਰਕਾਰ ਕੋਲ ਸਦਨ ਵਿੱਚ ਪੂਰਨ ਬਹੁਮਤ ਹੈ।"

ਆਲੋਚਕਾਂ 'ਤੇ ਨਿਸ਼ਾਨਾ ਸਾਧਦਿਆਂ  ਉਨ੍ਹਾਂ ਅੱਗੇ ਕਿਹਾ, "ਜੋ ਲੋਕ ਵਿਧਾਨ ਸਭਾ ਸੈਸ਼ਨ ਬੁਲਾਉਣ ਦੇ ਤਰਕ 'ਤੇ ਸਵਾਲ ਉਠਾ ਰਹੇ ਹਨ, ਉਨ੍ਹਾਂ ਨੂੰ ਸਾਡੇ ‘ਤੇ ਸਵਾਲ ਉਠਾਉਣ ਤੋਂ ਪਹਿਲਾਂ ਮੋਦੀ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਦਾ ਜਵਾਬ ਦੇਣਾ ਚਾਹੀਦਾ ਹੈ।"
*ਪੰਜਾਬ ਸਰਕਾਰ ਰੇਲਵੇ ਟਰੈਕ ਧਮਾਕੇ ਦੀ ਘਟਨਾ ‘ਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਾਉਣ ਲਈ ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਨਾਲ ਨਿਰੰਤਰ ਤਾਲਮੇਲ ਵਿੱਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਹਾਲ ਹੀ ਵਿੱਚ ਰੇਲਵੇ ਟਰੈਕ ਧਮਾਕੇ ਦੀ ਘਟਨਾ 'ਤੇ ਇੱਕ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਗ੍ਰਹਿ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿੱਚ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ "ਅਗਲੇ ਪਿਛਲੇ ਸਬੰਧਾਂ ਦਾ ਪਤਾ ਲਾਉਣ ਲਈ ਜਾਂਚ ਜਾਰੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।"
ਪਾਣੀ ਦੀ ਵੰਡ ਦੇ ਮੁੱਦੇ 'ਤੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਨੇ ਇਸ ਸਾਲ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਵਧੇਰੇ ਸਮਝਦਾਰੀ ਨਾਲ ਕੀਤੀ ਹੈ, ਜਿਸ ਨਾਲ ਵਿਵਾਦਾਂ ਤੋਂ ਬਚਾਅ ਰਿਹਾ ਹੈ।
*ਕੇਂਦਰ ਨੇ ਅਨਾਜ ਦੀ ਚੁਕਾਈ ਨੂੰ ਤੇਜ਼ ਕੀਤਾ; ਝੋਨੇ ਦੀ ਸਟੋਰੇਜ ਨੂੰ ਯਕੀਨੀ ਬਣਾਉਣ ਲਈ 290 ਵਿਸ਼ੇਸ਼ ਰੇਲਗੱਡੀਆਂ ਲਾਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ, ਪੰਜਾਬ ‘ਚੋਂ ਅਨਾਜ ਦੀ ਚੁਕਾਈ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, "ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਰਾਜ ਤੋਂ ਅਨਾਜ ਦੀ ਢੋਆ-ਢੁਆਈ ਲਈ 290 ਵਿਸ਼ੇਸ਼ ਰੇਲਗੱਡੀਆਂ ਇਸ ਕਾਰਜ ਵਿੱਚ ਲਗਾਈਆਂ ਗਈਆਂ ਹਨ, ਜਿਸ ਨਾਲ ਝੋਨੇ ਦੀ ਫਸਲ ਲਈ ਢੁਕਵੀਂ ਸਟੋਰੇਜ ਯਕੀਨੀ ਬਣੇਗੀ।"

Bhagwant-Mann-Cm-Punjab



TOP HEADLINES


*ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6
ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ
*ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰ
*ਸੀਐਮ ਭਗਵੰਤ ਸਿੰਘ ਮਾਨ ਅਤੇ ਮਨੀਸ਼ ਸਿਸੋਦੀਆ ਨੇ ਪਿੰਡ-ਪਿੰਡ ਜਥ
*ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼
ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ
ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁ
*ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟ
*ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿ
ਸਿਆਸੀ ਕਿੜਾ ਕੱਢਣ ਦੀ ਬਜਾਏ ਵਿਕਾਸ ਵੱਲ ਧਿਆਨ ਦੇਣ ਮੰਤਰੀ : ਕਾਂ
ਚਿੰਤਪੁਰਨੀ ਨੇੜੇ ਦਰਦਨਾਕ ਹਾਦਸਾ: 150 ਫੁੱਟ ਡੂੰਘੀ ਖੱਡ 'ਚ ਡਿ
ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ਆਪ ਵਿੱਚ ਸ਼ਾਮਲ*
*ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰ
ਫਿਰੋਜ਼ਪੁਰ ਦੇ ਸਪੂਤ ਅਤੇ ਬੀ.ਐੱਸ.ਐੱਫ. ਦੇ ਦਿੱਗਜ ਅਧਿਕਾਰੀ ਡਿਪ
ਲੁਧਿਆਣਾ ਦੇ ਡਾਕਟਰ ਵੱਲੋਂ 22 ਤੋਂ 26 ਮਈ ਤੱਕ ਜਨੀਵਾ ਵਿੱਚ ਡਬ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਗੋਡੇ ਬਦ
ਪੰਜਾਬੀ ਸਾਹਿਤ ਅਕਾਡਮੀ ਵੱਲੋਂ ਉੱਘੇ ਗਾਇਕ ਅਤੇ ਗੀਤਕਾਰ ਪਾਲੀ ਦੇ
*ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡ
*ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49954491

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us