ਅਕਾਲੀ ਦਲ ਨੇ ਬਿਜਲੀ ਕੱਟਾਂ ਵਿਰੁੱਧ ਮੋਹਾਲੀ ਡੀ.ਸੀ. ਦਫ਼ਤਰ ਅੱਗੇ ਦਿੱਤਾ ਵਿਸ਼ਾਲ ਧਰਨਾ
Apr30,2026
| Gurvinder Singh Mohali | Mohali
ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿੱਚ ਬਿਜਲੀ ਸਪਲਾਈ ਦੀ ਮਾੜੀ ਹਾਲਤ ਨੂੰ ਲੈ ਕੇ ਪੰਜਾਬ ਭਰ ਵਿੱਚ ਜਿਲ੍ਹਾ ਅਤੇ ਤਹਿਸੀਲ ਹੈਡਕਵਾਟਰਾਂ ਤੇ ਧਰਨੇ ਦੇਣ ਦੇ ਪ੍ਰੋਗਰਾਮ ਤਹਿਤ ਬਿਜਲੀ ਦੇ ਲੰਬੇ ਅਤੇ ਅਣਮਿੱਥੇ ਕੱਟਾਂ ਵਿਰੁੱਧ ਡੀ ਸੀ ਦਫਤਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਵਲੋਂ ਕੀਤੀ ਗਈ ਜਿਸ ਦੌਰਾਨ ਅਕਾਲੀ ਵਰਕਰਾਂ ਵਲੋਂ ਧਰਨਾ ਦਿੱਤਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਦੇ ਅਖੀਰ ਵਿੱਚ ਅਕਾਲੀ ਦਲ ਦੇ ਆਗੂਆਂ ਵੱਲੋਂ ਭਗਵੰਤ ਮਾਨ ਮੁੱਖ ਮੰਤਰੀ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦਾ ਗੰਭੀਰ ਸੰਕਟ ਸਰਕਾਰ ਦੀ ਪ੍ਰਸ਼ਾਸਕੀ ਅਯੋਗਤਾ ਦਾ ਸਿੱਧਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ, ਵਪਾਰੀ ਅਤੇ ਆਮ ਸ਼ਹਿਰੀ, ਗਰਮੀ ਦੇ ਕਹਿਰ ਅਤੇ ਬਿਜਲੀ ਕੱਟਾਂ ਕਾਰਨ ਤ੍ਰਾਹ-ਤ੍ਰਾਹ ਕਰ ਰਿਹਾ ਹੈ, ਪਰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਸਿਰਫ਼ ਪ੍ਰਚਾਰ ਵਿੱਚ ਮਸਤ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਹੋਇਆ, ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਛਿੰਦੀ ਪ੍ਰਧਾਨ ਟ੍ਰਾਂਸਪੋਰਟ ਵਿੰਗ ਪੰਜਾਬ, ਸਰਬਜੀਤ ਸਿੰਘ ਪਾਰਸ, ਹਰਜੀਤ ਸਿੰਘ ਸੀ ਏ, ਸਤਿੰਦਰ ਸਿੰਘ ਗਿੱਲ, ਸਿਮਰਨਜੀਤ ਸਿੰਘ ਢਿੱਲੋਂ, ਕੈਪਟਨ ਰਮਨਦੀਪ ਸਿੰਘ ਬਾਵਾ, ਕਰਮ ਸਿੰਘ ਬਬਰਾ, ਸਿਵਇੰਦਰ ਸਿੰਘ ਲੱਖੋਵਾਲ, ਬੀਬੀ ਭੁਪਿੰਦਰ ਕੌਰ ਗੋਸਲ (ਪ੍ਰਧਾਨ ਇਸਤਰੀ ਅਕਾਲੀ ਦਲ ਸ਼ਹਿਰੀ), ਬੀਬੀ ਰੁਪਿੰਦਰ ਕੌਰ ਧੜਾਕ (ਪ੍ਰਧਾਨ ਇਸਤਰੀ ਅਕਾਲੀ ਦਲ ਦਿਹਾਤੀ), ਤਰਸੇਮ ਸਿੰਘ ਗੁੰਧੋ ਨੇ ਵੀ ਸੰਬੋਧਨ ਕੀਤਾ।
Akali-Dal-Protest-Power-Cut