ਕਾਂਗਰਸ ਨੇ ਘੱਟੋ-ਘੱਟ ਰੋਜ਼ਾਨਾ ਮਜ਼ਦੂਰੀ 750 ਰੁਪਏ ਕਰਨ ਦੀ ਮੰਗ ਕੀਤੀ ਹੁਨਰਮੰਦ ਅਤੇ ਗੈਰ ਹੁਨਰਮੰਦ ਮਜ਼ਦੂਰਾਂ ਦੀ ਮਹੀਨਾਵਾਰ ਤਨਖਾਹ ਵਧਾਉਣ ਦੀ ਮੰਗ ਕੀਤੀ

May1,2026 | Jagrati Lahar Bureau | Chandigarh



ਮਜ਼ਦੂਰਾਂ ਦੀਆਂ ਮੰਗਾਂ ਦੇ ਸਮਰਥਨ ਵਿੱਚ ਵੜਿੰਗ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਬਾਹਰ ਧਰਨਾ

 ਸੈਂਕੜਿਆਂ ਕਾਂਗਰਸੀ ਵਰਕਰਾਂ ਅਤੇ ਮਜ਼ਦੂਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਦੇ ਸਮਰਥਨ ਵਿੱਚ ਅੱਜ ਮਈ ਦਿਵਸ/ਮਜ਼ਦੂਰ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਵਿਸ਼ਾਲ ਪ੍ਰਦਰਸ਼ਨ ਕੀਤਾ।

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਇਆ ਇਹ ਪ੍ਰਦਰਸ਼ਨ ਉਸ ਸਮੇਂ ਤੱਕ ਚੱਲਦਾ ਰਿਹਾ, ਜਦੋਂ ਤੱਕ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।

ਇਸ ਮੌਕੇ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ “ਵਿਸ਼ੇਸ਼ ਸੈਸ਼ਨ” ਪੰਜਾਬ ਸਰਕਾਰ ਵੱਲੋਂ ਸਿਰਫ਼ ਇੱਕ ਡਰਾਮਾ ਹੈ, ਕਿਉਂਕਿ ਪਿਛਲੇ ਚਾਰ ਸਾਲਾਂ ਦੌਰਾਨ ਜਦੋਂ ਸਰਕਾਰ ਕੋਲ ਮੌਕਾ ਸੀ, ਲੇਕਿਨ ਉਸਨੇ ਮਜ਼ਦੂਰਾਂ ਦੀ ਭਲਾਈ ਵਾਸਤੇ ਕੋਈ ਕਾਨੂੰਨ ਨਹੀਂ ਬਣਾਇਆ।

ਉਨ੍ਹਾਂ ਨੇ ਕਿਹਾ ਕਿ ਆਪਣੇ ਕਾਰਜਕਾਲ ਦੇ ਅਖੀਰਲੇ ਪੜਾਅ ਵਿੱਚ ਵਿਸ਼ੇਸ਼ ਸੈਸ਼ਨ ਸੱਦ ਕੇ ਆਪ ਨੇ ਆਪਣੀ ਹਕੀਕਤ ਸਾਹਮਣੇ ਲਿਆ ਦਿੱਤੀ ਹੈ ਕਿ ਉਹ ਮਜ਼ਦੂਰਾਂ ਦੇ ਨਾਮ ‘ਤੇ ਸਿਰਫ਼ ਨਾਟਕ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਅਸਲੀ ਮਜ਼ਦੂਰ ਅੱਜ ਧਰਨੇ ‘ਤੇ ਸੰਘਰਸ਼ ਕਰ ਰਹੇ ਹਨ, ਜਦਕਿ ਆਪ ਸਰਕਾਰ ਮਜ਼ਦੂਰ ਭਲਾਈ ਦੇ ਨਾਮ ‘ਤੇ ਸਿਰਫ਼ ਦਿਖਾਵਟੀ ਕਸਮਾਂ ਖਾ ਰਹੀ ਹੈ।

ਵੜਿੰਗ ਨੇ ਮੰਗ ਕੀਤੀ ਕਿ ਘੱਟੋ-ਘੱਟ ਰੋਜ਼ਾਨਾ ਮਜ਼ਦੂਰੀ 750 ਰੁਪਏ ਕੀਤੀ ਜਾਵੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਕਿਹਾ ਕਿ ਗੈਰ ਹੁਨਰਮੰਦ ਮਜ਼ਦੂਰਾਂ ਲਈ ਮਹੀਨਾਵਾਰ ਤਨਖਾਹ 15,000 ਤੋਂ 17,000 ਰੁਪਏ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ, ਅਰਧ-ਹੁਨਰਮੰਦ ਮਜ਼ਦੂਰਾਂ ਲਈ 19,000 ਤੋਂ 20,000 ਰੁਪਏ ਅਤੇ ਹੁਨਰਮੰਦ ਮਜ਼ਦੂਰਾਂ ਲਈ 20,000 ਤੋਂ 22,000 ਰੁਪਏ ਮਹੀਨਾਵਾਰ ਤਨਖਾਹ ਹੋਣੀ ਚਾਹੀਦੀ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ਕਿਸੇ ਨੂੰ ਵੀ ਕੋਈ ਸ਼ੱਕ ਨਹੀਂ ਹੈ ਕਿ ਆਪ ਨੇ ਇਹ ਸੈਸ਼ਨ ਮਜ਼ਦੂਰਾਂ ਦੇ ਨਾਂਮ ‘ਤੇ ਲੋਕਾਂ ਦਾ ਧਿਆਨ ਭਟਕਾਉਣ ਸੱਦਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਦਾ ਸਮਾਂ ਮੁੱਕ ਚੁੱਕਾ ਹੈ, ਕਿਉਂਕਿ ਇਸਦੇ ਕਾਰਜਕਾਲ ਦੇ ਹੁਣ ਸਿਰਫ਼ ਕੁਝ ਮਹੀਨੇ ਹੀ ਬਾਕੀ ਹਨ।

ਉਨ੍ਹਾਂ ਨੇ ਵਾਅਦਾ ਕੀਤਾ ਕਿ ਜਦੋਂ ਸੂਬੇ ਵਿੱਚ ਚੋਣਾਂ ਤੋਂ ਬਾਅਦ ਕਾਂਗਰਸ ਦੀ ਸਰਕਾਰ ਬਣੇਗੀ, ਤਾਂ ਮਜ਼ਦੂਰਾਂ ਲਈ ਘੱਟੋ-ਘੱਟ 750 ਰੁਪਏ ਰੋਜ਼ਾਨਾ ਮਜ਼ਦੂਰੀ ਯਕੀਨੀ ਬਣਾਈ ਜਾਵੇਗੀ ਅਤੇ ਹੋਰ ਸਾਰੀਆਂ ਮੰਗਾਂ ‘ਤੇ ਵੀ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਮਜ਼ਦੂਰਾਂ ਅਤੇ ਮਿਹਨਤੀ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਨੇ ਮਨਰੇਗਾ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਇਹ ਦੁਨੀਆ ਅੰਦਰ ਆਪਣੀ ਕਿਸਮ ਦਾ ਪਹਿਲਾ ਕਾਨੂੰਨ ਸੀ, ਜਿਸਨੇ ਦੇਸ਼ ਭਰ ਦੇ ਗੈਰ ਹੁਨਰਮੰਦ ਮਜ਼ਦੂਰਾਂ ਲਈ 100 ਦਿਨਾਂ ਦੇ ਰੋਜ਼ਗਾਰ ਦੀ ਗਾਰੰਟੀ ਦਿੱਤੀ ਸੀ।

Amarinder-Singh-Raja-Warring-President-Punjab-Congress-Leads-Dharna-Outside-Vidhan-Sabha-In-Support-Of-Labourers-Demands



TOP HEADLINES


*ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529
ਲੁਧਿਆਣਾ ਵਿੱਚ ਯੂ.ਪੀ.ਐਸ.ਸੀ ਪ੍ਰੀਲਿਮਜ਼ ਪ੍ਰੀਖਿਆ ਸ਼ਾਂਤੀਪੂਰਵਕ
*ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇ
*ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ
ਫੇਜ਼ 7 ’ਚ ਪੁਲੀਸ ਸਟਿਕਰ ਲੱਗੀ ਗੱਡੀ ’ਚੋਂ ਸ਼ਰਾਬ ਦਾ ਜ਼ਖੀਰਾ ਬ
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨ
ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੀ ਵਾਰਦਾਤ ਨੂੰ 24 ਘੰਟ
ਚੀਮਾ ਥਾਣਾ ਦੇ ਮੁੱਖ ਅਫਸਰ ਬਲਜੀਤ ਸਿੰਘ ਡੀ.ਜੀ.ਪੀ. ਡਿਸਕ ਨਾਲ ਸ
*ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.1
ਯੁੱਧ ਨਸ਼ਿਆਂ ਵਿਰੁਧ" ਤਹਿਤ ਖੰਨਾ ਪੁਲਿਸ ਵੱਲੋ 01 ਕੁਵਿੰਟਲ 02
​ਮਜੀਠਾ ਇਲਾਕੇ ਚ ਪੰਜਾਬ ਪੁਲਿਸ ਦੇ Asi ਦਾ ਗੋਲੀ ਮਾਰ ਕੇ ਕਤਲ​,
Cm ਭਗਵੰਤ ਮਾਨ ​ਖੇਡ ਖੇਤਰ ‘ਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਦਾ
ਪੁਲਿਸ ਜ਼ਿਲਾ ਖੰਨਾ ਦੀ ਦੋਰਾਹਾ ਦੀ ਪੁਲਿਸ ਨੂੰ ਮਿਲੀ ਕਾਮਯਾਬ ਵੀ
ਮੋਹਾਲੀ ਪੁਲੀਸ ਵਲੋਂ ਭੋਲੇ ਭਾਲੇ ਲੋਕਾਂ ਨਾਲ ਠੱਗੀਆਂ ਕਰਨ ਵਾਲਾ
ਸਰਪਲੱਸ ਜਾਂ ਆਰਥਿਕ ਸੰਕਟ ਦਾ ਸੰਕੇਤ? ਰੰਧਾਵਾ ਨੇ ਕੇਂਦਰ ਸਰਕਾਰ
*ਵੱਡਾ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ ਨਾਕਾਮ: ਦੋ ਹੋਰ
ਮਿਉਂਸਪਲ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ‘ਚ*
*ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਗੌਰਵ
ਮੋਹਾਲੀ 'ਚ ਈ.ਡੀ. ਨੇ ਬਿਲਡਰ ਅਜੇ ਸਹਿਗਲ ਨੂੰ ਕੀਤਾ ਗ੍ਰਿਫ਼ਤਾਰ,
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50170250

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us