ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ- ਕੇਜਰੀਵਾਲ

May2,2026 | Jagrati Lahar Bureau | New Delhi


 
ਦਹਾਕਿਆਂ ਤੱਕ ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ‘ਪੈਸੇ ਨਹੀਂ ਹਨ’ ਦਾ ਬਹਾਨਾ ਬਣਾਉਂਦੀਆਂ ਰਹੀਆਂ- ਕੇਜਰੀਵਾਲ
 
ਅੱਜ ਪੰਜਾਬ ਨੇ ਇਹ ਸਾਬਤ ਕਰ ਦਿੱਤਾ ਕਿ ਗੱਲ ਸਿਰਫ਼ ਪੈਸੇ ਦੀ ਨਹੀਂਸਗੋਂ ਨੇਕ ਨੀਅਤ ਦੀ ਸੀ- ਕੇਜਰੀਵਾਲ
 
ਇਸ ਪੈਸੇ ਦੀ ਵਰਤੋਂ ਪੰਜਾਬ ਦੀ ਜਨਤਾ ਦੀ ਸੇਵਾ ਲਈ ਕੀਤੀ ਜਾ ਰਹੀ ਹੈਇਹੀ ਹੈ ‘ਆਪ’ ਦਾ ਮਾਡਲ- ਕੇਜਰੀਵਾਲ
 
ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਇਹ ਸਭ ਤੋਂ ਵੱਧ ਵਾਧਾ ਹੈ ਜੋ ਰਾਸ਼ਟਰੀ ਔਸਤ ਨਾਲੋਂ ਵੀ ਕਿਤੇ ਜ਼ਿਆਦਾ ਹੈ- ਸੌਰਭ ਭਾਰਦਵਾਜ
 
ਨਵੀਂ ਦਿੱਲੀ, 02 ਮਈ
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਇਸ ਵਾਰ ਰਿਕਾਰਡ ਜੀਐਸਟੀ ਇਕੱਠਾ ਕੀਤਾ ਹੈ। ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦੇ ਇਸ ਸਭ ਤੋਂ ਵੱਧ ਮਾਲੀਆ ਵਾਧੇ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਹੋਰ ਆਗੂਆਂ ਨੇ ਭਗਵੰਤ ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਨੂੰ ਸਿਹਰਾ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੀ ਨਾਕਾਮੀ ਨੂੰ ਲੁਕਾਉਣ ਲਈ ਪੈਸਾ ਨਾ ਹੋਣ ਦਾ ਬਹਾਨਾ ਬਣਾਉਂਦੀਆਂ ਸਨਪਰ ਸੀ.ਐਮ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਨੇ ਇਸ ਸੱਚਾਈ ਨੂੰ ਸਾਬਤ ਕਰ ਦਿੱਤਾ ਹੈ ਕਿ ਗੱਲ ਸਿਰਫ਼ ਪੈਸੇ ਦੀ ਨਹੀਂਸਗੋਂ ਨੇਕ ਨੀਅਤ ਦੀ ਸੀ।
 
ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ‘ਐਕਸ’ 'ਤੇ ਸਾਂਝੀ ਕੀਤੀ ਗਈ ਜੀ.ਐਸ.ਟੀ. ਸੰਗ੍ਰਹਿ ਦੀ ਜਾਣਕਾਰੀ ਨੂੰ ਰੀ-ਟਵੀਟ ਕਰਦਿਆਂ ਕਿਹਾ ਕਿ ਦਹਾਕਿਆਂ ਤੱਕ ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ‘ਪੈਸੇ ਨਹੀਂ ਹਨ’ ਦਾ ਬਹਾਨਾ ਬਣਾਉਂਦੀਆਂ ਰਹੀਆਂ। ਪਰ ਅੱਜ ਪੰਜਾਬ ਨੇ ਇਸ ਸੱਚਾਈ ਨੂੰ ਸਾਬਤ ਕਰ ਦਿੱਤਾ ਹੈ ਕਿ ਗੱਲ ਸਿਰਫ਼ ਪੈਸੇ ਦੀ ਨਹੀਂਸਗੋਂ ਨੇਕ ਇਰਾਦੇ ਦੀ ਸੀ। ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿਕਾਰਡ ਵਾਧਾ ਹੋਇਆ ਹੈ ਅਤੇ ਹੁਣ ਉਸ ਪੈਸੇ ਦੀ ਵਰਤੋਂ ਪੰਜਾਬ ਦੀ ਜਨਤਾ ਦੀ ਸੇਵਾ ਵਿੱਚ ਕੀਤੀ ਜਾ ਰਹੀ ਹੈ। ਇਹੀ ਹੈ ਆਮ ਆਦਮੀ ਪਾਰਟੀ ਦਾ ਮਾਡਲ।
 
ਆਮ ਆਦਮੀ ਪਾਰਟੀ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਇਸ ਨੂੰ ਇੱਕ ਸ਼ਾਨਦਾਰ ਪ੍ਰਾਪਤੀ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਸਾਲ ਵਿੱਚ ਜੀ.ਐਸ.ਟੀ. ਸੰਗ੍ਰਹਿ ਵਿੱਚ ਇਤਿਹਾਸਕ 66 ਫੀਸਦੀ ਦਾ ਵਾਧਾ ਦਰਜ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਵਾਧਾ ਹੈ। ਇਹ ਸਾਰੇ ਪ੍ਰਮੁੱਖ ਰਾਜਾਂ ਅਤੇ ਰਾਸ਼ਟਰੀ ਔਸਤ ਨਾਲੋਂ ਵੀ ਵੱਧ ਹੈਜੋ ਕਿਸੇ ਵੀ ਰਾਜ ਦੁਆਰਾ ਦਰਜ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਧ ਵਾਧਾ ਹੈ।

Record-Surge-In-Punjab-s-Revenue-Driven-By-Bhagwant-Mann-Govt-s-Honest-Governance-Arvind-Kejriwal



TOP HEADLINES


*ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਡਰੋਨ–ਡਰੱਗਸ–ਗੰ
*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ
*ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ
ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਵਿਸ਼ਵ ਪ੍ਰੈੱਸ ਆਜ਼ਾਦੀ ਦਿਹਾੜ
*ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਦੇ ਬੀ.ਆਰ.ਐਸ ਨਗਰ,
*ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਪ੍ਰੇਮ ਵੈਸ
*ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆ
*ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 64
*ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਆਪ ਵੱਲੋਂ ਕਾਲੇ
*ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ
ਗੈਸ ਸਿਲੰਡਰਾਂ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਆਪ ਟਰੇਡ ਵਿੰਗ ਦ
*ਖੰਨਾ ਪੁਲਿਸ ਦੀ ਇਮਾਨਦਾਰੀ ਦੀ ਮਿਸਾਲ: 60 ਹਜ਼ਾਰ ਦਾ ਸੋਨੇ ਦਾ
ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸ
*ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰ
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮ
*12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ‘ਚ ਰੂਪਨਗਰ ਦੀਆਂ ਲੜਕੀਆ
*ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭ
ਮਾਨ ਸਰਕਾਰ ਦੇ ਇਮਾਨਦਾਰ ਸ਼ਾਸਨ ਸਦਕਾ ਪੰਜਾਬ ਦੇ ਮਾਲੀਏ ਵਿੱਚ ਰਿ
*ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟ
ਆਪ ਦੀ ਟਰੇਡ ਵਿੰਗ ਵਲੋਂ ਗੈਸ ਸਿਲੰਡਰਾਂ ਦੀਆਂ ਕੀਮਤਾਂ ‘ਚ ਵਾਧੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49983701

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us