*ਭਾਜਪਾ ਵੱਲੋਂ ਪੰਜਾਬ ਨੂੰ ਆਰਥਿਕ ਪੈਕੇਜ ਨਾ ਦੇਣਾ ਅਤੇ ਮਤਰੇਈ ਵਰਗਾ ਸਲੂਕ - ਜਤਿੰਦਰ ਖੰਗੂੜਾ*
*ਪੰਜਾਬ ਵਿੱਚ ਹੜ੍ਹਾਂ ਨਾਲ ਵੱਡਾ ਨੁਕਸਾਨ ਹੋਇਆ, ਪਰ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਕੋਈ ਮਦਦ ਨਹੀਂ ਦਿੱਤੀ*
ਆਮ ਆਦਮੀ ਪਾਰਟੀ ਲੁਧਿਆਣਾ ਸ਼ਹਿਰੀ ਵੱਲੋਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਲੁਧਿਆਣਾ ਫੇਰੀ ਦਾ ਕਾਲੇ ਝੰਡਿਆਂ ਨਾਲ ਤੀਖਾ ਵਿਰੋਧ ਕੀਤਾ ਗਿਆ।
ਜਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਜਤਿੰਦਰ ਖੰਗੂੜਾ ਦੀ ਅਗਵਾਈ ਵਿੱਚ ਆਪ ਆਗੂਆਂ ਨੇ ਮੁੱਖ ਮੰਤਰੀ ਦਾ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਪ੍ਰਤੀ ਭਾਜਪਾ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ।
ਇਸ ਮੌਕੇ ਜਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ ਨੇ ਕਿਹਾ,
“ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਲਈ ਅਜੇ ਤੱਕ ਇੱਕ ਵੀ ਰੁਪਏ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਭਾਜਪਾ ਹਮੇਸ਼ਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਵਿਵਹਾਰ ਕਰਦੀ ਆਈ ਹੈ। ਇੱਕ ਮਈ ਨੂੰ ਹੀ ਭਾਜਪਾ ਸਰਕਾਰ ਨੇ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 993 ਰੁਪਏ ਦਾ ਵਾਧਾ ਕੀਤਾ ਹੈ, ਜਿਸ ਕਾਰਨ ਢਾਬਾ-ਹੋਟਲ ਵਾਲੇ ਆਪਣਾ ਕਾਰੋਬਾਰ ਬੰਦ ਕਰਨ ਲਈ ਮਜਬੂਰ ਹੋ ਰਹੇ ਹਨ। ਭਾਜਪਾ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਦੀਆਂ ਭਰਪੂਰ ਕੋਸ਼ਿਸ਼ਾਂ ਕਰ ਰਹੀ ਹੈ, ਫਿਰ ਵੀ ਪੰਜਾਬ ਨੂੰ ਕੋਈ ਆਰਥਿਕ ਪੈਕੇਜ ਨਾ ਦੇ ਕੇ ਆਪਣੀ ਨਫ਼ਰਤ ਸਾਫ਼ ਜ਼ਾਹਰ ਕਰ ਰਹੀ ਹੈ।”
ਇਸ ਮੌਕੇ ਪ੍ਰਮੁੱਖ ਸ਼ਖਸੀਅਤਾਂ ਜਿਨਾਂ ਵਿੱਚ ਲੁਧਿਆਣਾ ਲੋਕ ਸਭਾ ਇੰਚਾਰਜ ਅਤੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਸੀਨੀਅਰ ਡਿਪਟੀ ਮੇਅਰ ਰਕੇਸ਼ ਪ੍ਰੈਸ਼ਰ ਲੁਧਿਆਣਾ ਦੀ ਸਕੱਤਰ ਨਿਧੀ ਗੁਪਤਾ, ਮੀਡੀਆ ਇੰਚਾਰਜ ਪੁਨੀਤ ਸਾਹਨੀ, ਸੋਸ਼ਲ ਮੀਡੀਆ ਇੰਚਾਰਜ ਗੁਰਪ੍ਰੀਤ ਸਿੰਘ ਰਾਜਾ, ਯੂਥ ਵਿੰਗ ਦੇ ਪ੍ਰਧਾਨ ਅਮਰਿੰਦਰ ਸਿੰਘ ਐਮਪੀ ਜਵੱਦੀ, ਸੁਖਵਿੰਦਰ ਸਿੰਘ, ਹਨੀ ਬੇਦੀ, ਸੰਦੀਪ ਬੈਂਸ, ਦਵਿੰਦਰ ਸ਼ੇਰਪੁਰੀ, ਪਰਮਵੀਰ ਸਿੰਘ,ਪ੍ਰਸ਼ਾਦ ਸਤਨਾਮ ਸਿੰਘ ਸਨੀ ਮਾਸਟਰ, ਮਨਪ੍ਰੀਤ ਕੌਰ, ਬਲਜਿੰਦਰ ਕੌਰ, ਜਸਪ੍ਰੀਤ ਕੌਰ, ਕੌਂਸਲਰ ਮਨਿੰਦਰ ਘੁੰਮਣ, ਚੇਅਰਮੈਨ ਬਲਜਿੰਦਰ ਬੰਟੀ, ਪਰਮਿੰਦਰ ਸੰਧੂ, ਰਾਜੂ ਕੋਨੋਜੀਆ, ਪ੍ਰਦੀਪ ਅੱਪੂ, ਦਸ਼ਮੇਸ਼ ਸਿੰਘ, ਮਨਪ੍ਰੀਤ ਸਿੰਘ, ਦਵਿੰਦਰ ਵਰਮਾ, ਚਰਨਜੀਤ ਸਿੰਘ, ਬਿੱਟੂ ਭੁੱਲਰ, ਰਾਜਕੁਮਾਰ ਅਗਰਵਾਲ ਚਰਨਪ੍ਰੀਤ ਲਾਂਬਾ ਅਤੇ ਆਪ ਦੇ ਹੋਰ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਮੌਜੂਦ ਸਨ।