ਬਲਜੀਤ ਕੌਰ ਮੋਹਾਲੀ ਨੇ ਪੰਜਾਬ ਮਹਿਲਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਸੰਭਾਲਿਆ
May5,2026
| Gurvinder Singh Mohali | Mohali
ਔਰਤਾਂ ਦੀ ਸਿਆਸੀ ਸਰਗਰਮੀ ਵਧਾਉਣ ਅਤੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਦਾ ਅਹਿਦ ਲਿਆ
ਮੋਹਾਲੀ, 5 ਮਈ
ਗੁਰਵਿੰਦਰ ਸਿੰਘ
ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਨਵੀਂ ਨਿਯੁਕਤ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਪ੍ਰਦੇਸ਼ ਕਾਂਗਰਸ ਭਵਨ ਵਿਖੇ ਆਯੋਜਿਤ ਇਕ ਵਿਸ਼ੇਸ਼ ਸਮਾਗਮ ਦੌਰਾਨ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਜਿਕਰਯੋਗ ਹੈ ਕਿ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਅਲਕਾ ਲਾਂਬਾ ਵਲੋਂ ਬੀਤੇ ਦਿਨ ਮੁਹਾਲੀ ਨਗਰ ਨਿਗਮ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਮੁਹਾਲੀ ਨੂੰ ਪੰਜਾਬ ਮਹਿਲਾ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਸੀ । ਬੀਬੀ ਬਲਜੀਤ ਕੌਰ ਨੂੰ ਆਲ ਇੰਡੀਆ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਇੰਚਾਰਜ ਸ਼ਫੀਆ ਜੁਬੈਰ ਅਤੇ ਰਾਸ਼ਟਰੀ ਜਨਰਲ ਸਕੱਤਰ ਸੁਨੀਤਾ ਗਵਾਂਡੇ ਵੱਲੋਂ ਰਸਮੀ ਤੌਰ ਤੇ ਅਹੁਦੇ ਦਾ ਚਾਰਜ ਸੰਭਾਲਿਆ ਗਿਆ।ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਸ਼ਰਮਾ, ਮੁਹਾਲੀ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਸਵਰਨਜੀਤ ਕੌਰ, ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੌਂਸਲਰ ਨਰਪਿੰਦਰ ਸਿੰਘ ਰੰਗੀ, ਰੂਪਿੰਦਰ ਰੀਨਾ, ਪਰਮਜੀਤ ਹੈਪੀ, ਜਤਿੰਦਰ ਕੌਰ, ਦਵਿੰਦਰ ਵਾਲੀਆ, ਜਸਬੀਰ ਸਿੰਘ ਮਣਕੂ, ਜਸਪ੍ਰੀਤ ਸਿੰਘ ਗਿੱਲ, ਹਰਜੀਤ ਸਿੰਘ ਭੋਲੂ, ਕਾਂਗਰਸੀ ਆਗੂ ਪੂਨਮ ਜਾਮ, ਪਰਮਜੀਤ ਸਿੰਘ ਚੌਹਾਨ, ਜਤਿੰਦਰ ਸਿੰਘ ਸੋਢੀ, ਲਖਵੀਰ ਸਿੰਘ, ਜਤਿੰਦਰ ਪਾਲ ਡਿੰਪੀ, ਮਨਮੋਹਨ ਅਰੋੜਾ, ਬੂਟਾ ਸਿੰਘ, ਰਮਨ ਥਰੇਜਾ, ਗੁਰਮੀਤ ਸਿੰਘ, ਰਾਜਪਾਲ, ਅਰੁਣ, ਰਿਸ਼ੂ, ਮਨਦੀਪ ਕੌਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਰਹੇ। ਆਪਣੇ ਸੰਬੋਧਨ ਦੌਰਾਨ ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ ਨੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਸਮੇਤ ਪਾਰਟੀ ਹਾਈਕਮਾਨ, ਸੀਨੀਅਰ ਆਗੂਆਂ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਪੰਜਾਬ ਵਿੱਚ ਮਹਿਲਾ ਕਾਂਗਰਸ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਹਰ ਸੰਭਵ ਯਤਨ ਕਰਨਗੇ। ਉਹਨਾਂ ਕਿਹਾ ਕਿ ਔਰਤਾਂ ਨੂੰ ਸਿਆਸੀ ਤੌਰ ਤੇ ਸਰਗਰਮ ਕਰਕੇ ਆਪਣੇ ਅਧਿਕਾਰਾਂ ਲਈ ਜਾਗਰੂਕ ਕਰਨਾ ਅਤੇ ਪਾਰਟੀ ਨੂੰ ਮਜਬੂਤ ਕਰਨਾ ਉਹਨਾਂ ਦੀ ਪਹਿਲ ਹੋਵੇਗੀ ਅਤੇ ਉਹ ਪੂਰੇ ਪੰਜਾਬ ਦਾ ਦੌਰਾ ਕਰਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਣਗੇ। ਇਸ ਮੌਕੇ ਪਾਰਟੀ ਦੀ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ, ਮਹਿਲਾਵਾਂ ਨੂੰ ਵੱਡੀ ਗਿਣਤੀ ਵਿੱਚ ਸੰਗਠਨ ਨਾਲ ਜੋੜਨ ਅਤੇ ਜ਼ਮੀਨੀ ਪੱਧਰ ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਵੀ ਲਿਆ ਗਿਆ।
Mohali-News-