*ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ*

May6,2026 | Jagrati Lahar Bureau | Chandigarh



ਲੋੜੀਂਦੀ ਗਿਣਤੀ ਵਿੱਚ ਵਿਸ਼ੇਸ਼ ਰੇਲਗੱਡੀਆਂ ਅਲਾਟ ਨਹੀਂ ਕੀਤੀਆਂ ਜਾ ਰਹੀਆਂ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ

ਅਪ੍ਰੈਲ ਮਹੀਨੇ ਦੌਰਾਨ ਰੇਲ/ਸੜਕ/ਕੰਟੇਨਰਾਂ ਰਾਹੀਂ ਸਿਰਫ਼ 3.5 ਲੱਖ ਮੀਟਰਕ ਟਨ ਕਣਕ ਦੀ ਮੰਡੀਆਂ ‘ਚੋਂ ਸਿੱਧੀ ਚੁਕਾਈ ਕੀਤੀ ਗਈ

ਅਨਾਜ ਦੀ ਸਿੱਧੀ ਡਿਲੀਵਰੀ ਲਈ ਮਈ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰੋਜ਼ਾਨਾ ਸਿਰਫ਼ ਤਿੰਨ ਤੋਂ ਪੰਜ ਵਿਸ਼ੇਸ਼ ਰੇਲਾਂ ਪ੍ਰਦਾਨ ਕੀਤੀਆਂ ਜਾ ਰਹੀਆਂ

ਸੂਬਾ ਸਰਕਾਰ 122 ਲੱਖ ਮੀਟਰਕ ਟਨ ਦਾ ਖਰੀਦ ਟੀਚਾ ਮੁਕੰਮਲ ਕਰਨ ਨੇੜੇ

ਐਮ.ਐਸ.ਪੀ. ‘ਤੇ ਖਰਦੀ ਦੀ 29000 ਕਰੋੜ ਰੁਪਏ ਤੋਂ ਵੱਧ ਰਾਸ਼ੀ ਸਿੱਧੀ ਕਿਸਾਨਾਂ ਦੇ ਖਾਤਿਆਂ ‘ਚ ਤਬਦੀਲ ਕੀਤੀ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ


ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿੱਚ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਫ਼ੀ ਸਮੇਂ ਤੋਂ ਕੇਂਦਰ ਸਰਕਾਰ ਅੱਗੇ ਲਗਾਤਾਰ ਉਠਾਇਆ ਜਾ ਰਿਹਾ ਹੈ।

ਕੇਂਦਰ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਅਪ੍ਰੈਲ ਅਤੇ ਮਈ, 2026 ਦੇ ਮਹੀਨਿਆਂ ਦੌਰਾਨ ਅਨਾਜ ਦੀ ਚੁਕਾਈ ਲਈ 860 ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਸਬੰਧੀ ਬੇਨਤੀ ਕੀਤੀ ਗਈ ਸੀ, ਪਰ ਐਫ.ਸੀ.ਆਈ. ਦੁਆਰਾ ਲੋੜੀਂਦੀ ਗਿਣਤੀ ਵਿੱਚ ਇਹ ਰੇਲਾਂ ਪ੍ਰਦਾਨ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਇੱਕ ਹਫ਼ਤੇ ਵਿੱਚ 80 ਲੱਖ ਮੀਟ੍ਰਿਕ ਟਨ ਕਣਕ ਦੀ ਵੱਡੀ ਆਮਦ ਕਾਰਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਲੱਗਣ ਵਰਗੀ ਸਥਿਤੀ ਪੈਦਾ ਹੋ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਅਪ੍ਰੈਲ ਦੌਰਾਨ ਸਿਰਫ਼ 3.5 ਲੱਖ ਮੀਟ੍ਰਿਕ ਟਨ ਕਣਕ ਹੀ ਰੇਲ/ਸੜਕ/ਕੰਟੇਨਰਾਂ ਰਾਹੀਂ ਮੰਡੀਆਂ ‘ਚੋਂ ਸਿੱਧੀ ਚੁੱਕੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮਈ, 2026 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਨਾਜ ਦੀ ਸਿੱਧੀ ਡਲਿਵਰੀ ਲਈ ਰੋਜ਼ਾਨਾ ਸਿਰਫ਼ ਤਿੰਨ ਤੋਂ ਪੰਜ ਵਿਸ਼ੇਸ਼ ਰੇਲ ਗੱਡੀਆਂ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਪਰੋਕਤ ਹਾਲਾਤਾਂ ਦੇ ਬਾਵਜੂਦ  ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਮੁਸ਼ਕਲ ਰਹਿਤ ਖਰੀਦ ਸੀਜ਼ਨ ਨੂੰ ਯਕੀਨੀ ਬਣਾਇਆ ਹੈ ਅਤੇ 122 ਲੱਖ ਮੀਟਰਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਦਾ ਟੀਚਾ ਮੁਕੰਮਲ ਹੋਣ ਨੇੜੇ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 121.65 ਲੱਖ ਮੀਟਰਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ 120.89 ਲੱਖ ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ।

ਖਰੀਦੀ ਗਈ ਕਣਕ ਵਿੱਚੋਂ ਕੱਲ੍ਹ ਦੇਰ ਸ਼ਾਮ ਤੱਕ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 119.56 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 133203.15 ਮੀਟਰਕ ਟਨ ਖਰੀਦੀ ਹੈ।

ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨ ਭਾਈਚਾਰੇ ਦੁਆਰਾ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਅਨਾਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਹ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੀਆਂ ਮੰਡੀਆਂ ਦਾ ਨਿੱਜੀ ਤੌਰ 'ਤੇ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੁਸ਼ਕਲ ਰਹਿਤ ਖਰੀਦ ਸੀਜ਼ਨ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਦਿੱਕਤ-ਪਰੇਸ਼ਾਨੀ ਨਾ ਆਵੇ।

ਭੁਗਤਾਨ ਦੇ ਮਾਮਲੇ ਵਿੱਚ 29000 ਕਰੋੜ ਰੁਪਏ ਤੋਂ ਵੱਧ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਰਕਮ ਨੂੰ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਖਰੀਦ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 1896 ਖਰੀਦ ਕੇਂਦਰ ਅਤੇ ਲਗਭਗ 986 ਆਰਜ਼ੀ ਯਾਰਡ ਸਥਾਪਤ ਕਰਨ ਵਰਗੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜਨਰਲ ਮੈਨੇਜਰ ਵਿੱਤ ਸਰਵੇਸ਼ ਕੁਮਾਰ ਸ਼ਾਮਿਲ ਸਨ।


Union-Government-Not-Doing-Enough-To-Address-Space-Shortage-In-Mandis



TOP HEADLINES


ਖਰੜ ਦੇ ਵੈਸਟਰਨ ਟਾਵਰ 'ਚ Ed ਦੀ ਰੇਡ
*ਮਾਨਸੂਨ ਦੀਆਂ ਤਿਆਰੀਆਂ: ਮੇਅਰ, ਨਗਰ ਨਿਗਮ ਕਮਿਸ਼ਨਰ ਨੇ ਕੀਤੀ ਸ
ਭਗਵੰਤ ਮਾਨ ਸਰਕਾਰ ਹੇਠ ਨੌਕਰੀਆਂ ਤੇ ਉਦਯੋਗ ਮੁੜ ਪੰਜਾਬ ਵੱਲ ਵਾਪ
*ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖ
*ਪੰਜਾਬ ਪੁਲਿਸ ਦੇ ਯੁਵਾ ਸਾਂਝ ਪ੍ਰੋਗਰਾਮ ਨੇ 2358 ਰਾਹ ਤੋਂ ਭਟਕ
*ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗ
*ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾ
*ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀ
ਆਪ ਪੰਜਾਬ ਨੇ ਚੋਣਾਂ ਤੋਂ ਪਹਿਲਾਂ ਵੋਟਰਾਂ ਦਾ ਧਰੁਵੀਕਰਨ ਕਰਨ ਲਈ
ਆਪ ਪੰਜਾਬ ਨੇ ਪੰਜਾਬ ਦੇ ਵਿਧਾਇਕਾਂ ਲਈ ਭੇਡਾਂ-ਬੱਕਰੀਆਂ ਵਾਲੀ ਟਿ
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰ
*ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤ
*ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ
*ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰ
ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਨਗਰ ਕੌਂਸਲ ਜਗਰਾਉਂ ਲਈ ਅਬਜਰਵ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਗਈ ਚੈਕਿ
ਮੋਹਾਲੀ ਦੇ ਸੋਹਾਣਾ 'ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ, ਸੜਕ 'ਤ
Live: ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੌਰਾਨ Cm ਭ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50007746

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us