*ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

May6,2026 | Jagrati Lahar Bureau | Ropar


 
• *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁਕਰਾਨਾ ਯਾਤਰਾ ਦੌਰਾਨ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲੋਕਾਂ ਨੂੰ ਸਮਰਪਿਤ ਕੀਤਾ*
• *ਬੇਅਦਬੀ ਦਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਹੁਣ ਨਵੇਂ ਕਾਨੂੰਨ ਤਹਿਤ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ; ਕੋਈ ਵੀ ਦੁਬਾਰਾ ਇਹ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
• *ਅਕਾਲੀ ਆਗੂਆਂ ਨੇ ਆਪਣੇ ਰਾਜ ਦੌਰਾਨ ਬੇਅਦਬੀ ਦੇ ਦੋਸ਼ੀਆਂ, ਨਸ਼ਿਆਂ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ; ਪੰਜਾਬ ਦੇ ਲੋਕ ਉਨ੍ਹਾਂ ਨੂੰ ਪੰਜਾਬ ਨਾਲ ਧੋਖਾ ਕਰਨ ਲਈ ਕਦੇ ਮੁਆਫ਼ ਨਹੀਂ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਕਾਨੂੰਨੀ ਸਜ਼ਾ ਯਕੀਨੀ ਬਣਾਈ ਹੈ।
 
ਸ਼ੁਕਰਾਨਾ ਯਾਤਰਾ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਸਥਾਈ ਰੋਕ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਹਿੰਮਤ ਨਾ ਕਰੇ। ਕਾਨੂੰਨ ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪਰਮਾਤਮਾ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰਨ ਦੀ ਸੇਵਾ ਬਖ਼ਸ਼ੀ, ਜੋ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਦਾ ਹੈ।"
 
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਕਾਨੂੰਨ ਬਾਰੇ ਜਾਗਰੂਕਤਾ ਫੈਲਾਉਣ ਅਤੇ ਇਹ ਯਕੀਨੀ ਬਣਾਉਣ ਕਿ ਜਨਤਾ ਨੂੰ ਪਤਾ ਲੱਗੇ ਕਿ ਬੇਅਦਬੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਹੁਣ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਅੱਗੇ ਕਿਹਾ, “ਸਜ਼ਾ ਦੇ ਡਰੋਂ, ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਸਮੇਤ ਵਿਰੋਧੀ ਧਿਰ ਦੇ ਚੋਟੀ ਦੇ ਆਗੂ ਪਹਿਲਾਂ ਹੀ ਭੱਜ ਰਹੇ ਹਨ।"
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਰਾਣੇ ਸ਼ਾਸਕਾਂ ਦਾ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਦਾ ਨਾ ਤਾਂ ਇਰਾਦਾ ਸੀ ਅਤੇ ਨਾ ਹੀ ਇੱਛਾ ਸ਼ਕਤੀ, ਜਿਸ ਕਾਰਨ ਉਨ੍ਹਾਂ ਦੇ ਸ਼ਾਸਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਰ-ਵਾਰ ਵਾਪਰੀਆਂ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਹੁਣ ਇਕ ਅਜਿਹਾ ਕਾਨੂੰਨ ਪਾਸ ਕੀਤਾ ਹੈ, ਜੋ ਇਸ ਨੂੰ ਹਮੇਸ਼ਾ ਲਈ ਖ਼ਤਮ ਕਰ ਦੇਵੇਗਾ ਕਿਉਂਕਿ ਕੋਈ ਵੀ ਦੁਬਾਰਾ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ।” ਅਕਾਲੀ ਲੀਡਰਸ਼ਿਪ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਭਰ ਵਿੱਚ ਬੇਅਦਬੀ ਦੀਆਂ ਘਟਨਾਵਾਂ ਦਾ ਵਿਰੋਧ ਕਰ ਰਹੇ ਨਿਰਦੋਸ਼ ਲੋਕਾਂ `ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ।
 
ਨਸ਼ਿਆਂ ਦੇ ਖ਼ਤਰੇ ਨੂੰ ਲੈ ਕੇ ਅਕਾਲੀ ਲੀਡਰਸ਼ਿਪ `ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ `ਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ, ਜੋ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਵਧਿਆ-ਫੁੱਲਿਆ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਪੰਜਾਬ ਦੇ ਨੌਜਵਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ ਕਿਉਂਕਿ ਨੌਜਵਾਨ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਗੱਡੀਆਂ ਵਿੱਚ ਸਪਲਾਈ ਕੀਤੇ ਗਏ ਨਸ਼ਿਆਂ ਦਾ ਸ਼ਿਕਾਰ ਹੋਏ। ਉਨ੍ਹਾਂ ਕਿਹਾ, “ਇਨ੍ਹਾਂ ਦੇ ਗੁਨਾਹ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਪੰਜਾਬ ਦੇ ਲੋਕ ਪੀੜ੍ਹੀਆਂ ਨੂੰ ਤਬਾਹ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਕਦੇ ਮੁਆਫ਼ ਨਹੀਂ ਕਰ ਸਕਦੇ।"
 
ਬੇਅਦਬੀ ਦੀਆਂ ਘਟਨਾਵਾਂ ਰਾਹੀਂ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਅਕਾਲੀ ਦਲ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਗੁਰਬਾਣੀ ਦੇ ਨਾਮ `ਤੇ ਵੋਟਾਂ ਮੰਗੀਆਂ ਅਤੇ ਨਾਲ ਹੀ ਗੁਰੂਆਂ ਦੀ ਬਾਣੀ ਦਾ ਨਿਰਾਦਰ ਕੀਤਾ। ਸਾਬਕਾ ਉਪ ਮੁੱਖ ਮੰਤਰੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਆਗੂ ਅਕਸਰ ਆਪਣੇ ਕਾਰਜਕਾਲ ਦੌਰਾਨ ਵਿਕਾਸ ਦਾ ਮਾਣ ਕਰਦੇ ਹਨ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਘਟਨਾਵਾਂ ਨੂੰ ਜਾਣ-ਬੁੱਝ ਕੇ ਨਜ਼ਰਅੰਦਾਜ਼ ਕਰਦੇ ਹਨ, ਜਿੱਥੇ ਬੇਅਦਬੀ ਹੋਈ ਅਤੇ ਮਾਸੂਮ ਲੋਕਾਂ ਦੀਆਂ ਜਾਨਾਂ ਗਈਆਂ।
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਕਾਲੀ ਲੀਡਰਸ਼ਿਪ ਨੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਸੂਬੇ ਨੂੰ ਸਮਾਜਿਕ ਅਤੇ ਆਰਥਿਕ ਤੌਰ `ਤੇ ਕਮਜ਼ੋਰ ਕਰਨ ਵਾਲੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਉਨ੍ਹਾਂ ਕਿਹਾ, “ਅਕਾਲੀਆਂ ਨੇ ਪੰਜਾਬੀਆਂ ਨੂੰ ਭਾਵਨਾਤਮਕ ਤੌਰ `ਤੇ ਤੋੜਿਆ ਅਤੇ ਮਾਫੀਆ ਨੂੰ ਬਚਾਇਆ, ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ। ਆਪਣੇ ਰਾਜ ਦੌਰਾਨ ਨਸ਼ਿਆਂ ਦੇ ਵਪਾਰ ਨੂੰ ਉਤਸ਼ਾਹਿਤ ਕਰਨ ਵਿੱਚ ਅਕਾਲੀਆਂ ਦੀ ਭੂਮਿਕਾ ਲੋਕਾਂ ਨਾਲ ਵਿਸ਼ਵਾਸਘਾਤ ਦੇ ਬਰਾਬਰ ਹੈ।"
 
ਸੁਖਬੀਰ ਸਿੰਘ ਬਾਦਲ `ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਜਨਤਾ ਵਿੱਚ ਆਪਣਾ ਆਧਾਰ ਪੂਰੀ ਤਰ੍ਹਾਂ ਗੁਆ ਦਿੱਤਾ ਹੈ ਅਤੇ ਹੁਣ ਰੈਲੀਆਂ ਵਿੱਚ ਭੀੜ ਜੁਟਾਉਣ ਲਈ ਤਨਖਾਹ ਵਾਲੇ ਕਾਮੇ ਬੁਲਾਏ ਜਾਂਦੇ ਹਨ। ਉਨ੍ਹਾਂ ਕਿਹਾ, “ਹਰ ਅਕਾਲੀ ਰੈਲੀ ਵਿੱਚ ਉਹੀ ਚਿਹਰੇ ਦਿਸਦੇ ਹਨ।" ਉਨ੍ਹਾਂ ਕਿਹਾ ਕਿ ਜਿਹੜੇ ਆਗੂ ਕਦੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਪੰਜਾਬ `ਤੇ ਰਾਜ ਕਰਨਗੇ, ਉਨ੍ਹਾਂ ਨੂੰ ਹੁਣ ਪੰਜਾਬ ਦੇ ਸਿਆਣੇ ਅਤੇ ਦਲੇਰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਧੱਕ ਦਿੱਤਾ ਹੈ। ਅਕਾਲੀ ਲੀਡਰਸ਼ਿਪ ਨੂੰ ਮੌਕਾਪ੍ਰਸਤ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਸਿਆਸੀ ਸਹੂਲਤ ਅਨੁਸਾਰ ਆਪਣਾ ਸਟੈਂਡ ਅਤੇ ਵਿਚਾਰਧਾਰਾ ਬਦਲਦੇ ਹਨ।
 
ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅਦਬੀ ਲਈ ਜ਼ਿੰਮੇਵਾਰ ਆਗੂ ਇਕ ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਅਤੇ ਆਪਣੀਆਂ ਗਲਤੀਆਂ ਜਨਤਕ ਤੌਰ `ਤੇ ਮੰਨੀਆਂ ਸਨ ਪਰ ਬਾਅਦ ਵਿੱਚ ਜਦੋਂ ਇਹ ਉਨ੍ਹਾਂ ਦੇ ਸਿਆਸੀ ਹਿੱਤਾਂ ਦੇ ਅਨੁਕੂਲ ਨਹੀਂ ਰਿਹਾ ਤਾਂ ਉਹ ਮੁੱਕਰ ਗਏ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਪੰਜਾਬ ਦੇ ਲੋਕ ਉਨ੍ਹਾਂ ਦਾ ਅਸਲੀ ਚਿਹਰਾ ਜਾਣਦੇ ਹਨ ਅਤੇ ਸਮਝਦੇ ਹਨ ਕਿ ਕਿਵੇਂ ਉਨ੍ਹਾਂ ਨੇ ਰਾਜਨੀਤਿਕ ਚਾਲਾਂ ਰਾਹੀਂ ਜਨਤਾ ਨੂੰ ਵਾਰ-ਵਾਰ ਗੁਮਰਾਹ ਕੀਤਾ ਹੈ।" ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਕਦੇ ਰਾਜਨੀਤਿਕ ਤੌਰ `ਤੇ ਅਜਿੱਤ ਮੰਨਿਆ ਜਾਂਦਾ ਸੀ, ਅੱਜ ਉਨ੍ਹਾਂ ਨੂੰ ਪਾਰਟੀ ਕਮੇਟੀ ਬਣਾਉਣ ਲਈ ਪੰਜ ਮੈਂਬਰ ਵੀ ਨਹੀਂ ਮਿਲ ਰਹੇ ਹਨ।
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਚੇਤੇ ਕਰਵਾਇਆ ਕਿ ਪੁਰਾਣੇ ਸ਼ਾਸਕਾਂ ਨੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਨਸ਼ਾ ਤਸਕਰਾਂ ਨੂੰ ਬਚਾਇਆ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕਿਆ ਗਿਆ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਅਕਾਲੀਆਂ ਨੂੰ ਇਨ੍ਹਾਂ ਗੁਨਾਹਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਇਕ ਹੋਰ ਢੁਕਵਾਂ ਸਬਕ ਸਿਖਾਉਣਗੇ।” ਉਨ੍ਹਾਂ ਕਿਹਾ ਕਿ ਵਾਰ-ਵਾਰ ਚੁਣੇ ਜਾਣ ਦੇ ਬਾਵਜੂਦ ਅਕਾਲੀਆਂ ਨੇ ਪੰਜਾਬ ਨਾਲ ਧੋਖਾ ਕੀਤਾ ਅਤੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਨੇ ਰਾਜਨੀਤਿਕ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਲੋਕ ਇਸ ਲਈ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰ ਸਕਦੇ।”
 
ਇਸ ਕਾਨੂੰਨ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖੁਸ਼ਕਿਸਮਤ ਹੈ ਕਿ ਉਸ ਨੂੰ ਅਜਿਹਾ ਇਤਿਹਾਸਕ ਐਕਟ ਪਾਸ ਕਰਨ ਦੀ ਜ਼ਿੰਮੇਵਾਰੀ ਮਿਲੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਪੰਜਾਬ ਵਿੱਚ ਸ਼ਾਂਤੀ, ਭਾਈਚਾਰਾ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼਼ ਦਾ ਹਿੱਸਾ ਸੀ।" ਉਨ੍ਹਾਂ ਕਿਹਾ ਕਿ ਇਹ ਐਕਟ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਂਦਾ ਹੈ।
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਕਾਨੂੰਨ ਭਵਿੱਖ ਵਿੱਚ ਵਾਪਰਨ ਵਾਲੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਪਵਿੱਤਰਤਾ ਦੀ ਰਾਖੀ ਕਰਨਾ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ਹੈ।
 
ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਲੋਕ ਇਸ ਕਾਨੂੰਨ ਦੇ ਲਾਗੂ ਹੋਣ `ਤੇ ਧੰਨਵਾਦ ਅਤੇ ਖ਼ੁਸ਼ੀ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ, “ਇਸ ਇਤਿਹਾਸਕ ਐਕਟ ਨੂੰ ਪਾਸ ਕਰਨ ਲਈ ਸਾਨੂੰ ਤਾਕਤ ਅਤੇ ਹਿੰਮਤ ਬਖ਼ਸ਼ਣ ਲਈ ਪਰਮਾਤਮਾ ਦਾ ਧੰਨਵਾਦ ਕਰਨ ਲਈ ਮੈਂ ਸ੍ਰੀ ਆਨੰਦਪੁਰ ਸਾਹਿਬ ਤੋਂ ਇਹ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ ਹੈ।" ਉਨ੍ਹਾਂ ਕਿਹਾ ਕਿ 9 ਮਈ ਤੱਕ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਦਮਦਮਾ ਸਾਹਿਬ, ਮਸਤੂਆਣਾ ਸਾਹਿਬ, ਗੁਰਦੁਆਰਾ ਦੁਖ ਨਿਵਾਰਨ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ।
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯਾਤਰਾ ਦਾ ਇੱਕੋ ਇੱਕ ਉਦੇਸ਼ ਪੰਜਾਬ ਸਰਕਾਰ ਨੂੰ ਇਸ ਮਹੱਤਵਪੂਰਨ ਕਾਨੂੰਨ ਨੂੰ ਲਾਗੂ ਕਰਨ ਦੇ ਯੋਗ ਬਣਾਉਣ ਲਈ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਹੈ। ਗਰਮੀ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਲਈ ਵਚਨਬੱਧ ਹਨ। ਉਨ੍ਹਾਂ ਕਿਹਾ, “ਦੂਜੇ ਆਗੂ ਮੌਸਮ ਦੇਖਣ ਤੋਂ ਬਾਅਦ ਹੀ ਬਾਹਰ ਨਿਕਲਦੇ ਹਨ ਪਰ ਮੈਂ ਲੋਕਾਂ ਦੀ ਭਲਾਈ ਲਈ ਲੋਕਾਂ ਵਿੱਚ ਹੀ ਰਹਿੰਦਾ ਹਾਂ।"
--------------

Previous-Rulers-Who-Shielded-Those-Responsible-For-Beadbi-Will-Soon-Be-Behind-Bars-Cm-Bhagwant-Singh-Mann



TOP HEADLINES


ਖਰੜ ਦੇ ਵੈਸਟਰਨ ਟਾਵਰ 'ਚ Ed ਦੀ ਰੇਡ
*ਮਾਨਸੂਨ ਦੀਆਂ ਤਿਆਰੀਆਂ: ਮੇਅਰ, ਨਗਰ ਨਿਗਮ ਕਮਿਸ਼ਨਰ ਨੇ ਕੀਤੀ ਸ
ਭਗਵੰਤ ਮਾਨ ਸਰਕਾਰ ਹੇਠ ਨੌਕਰੀਆਂ ਤੇ ਉਦਯੋਗ ਮੁੜ ਪੰਜਾਬ ਵੱਲ ਵਾਪ
*ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖ
*ਪੰਜਾਬ ਪੁਲਿਸ ਦੇ ਯੁਵਾ ਸਾਂਝ ਪ੍ਰੋਗਰਾਮ ਨੇ 2358 ਰਾਹ ਤੋਂ ਭਟਕ
*ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗ
*ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾ
*ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀ
ਆਪ ਪੰਜਾਬ ਨੇ ਚੋਣਾਂ ਤੋਂ ਪਹਿਲਾਂ ਵੋਟਰਾਂ ਦਾ ਧਰੁਵੀਕਰਨ ਕਰਨ ਲਈ
ਆਪ ਪੰਜਾਬ ਨੇ ਪੰਜਾਬ ਦੇ ਵਿਧਾਇਕਾਂ ਲਈ ਭੇਡਾਂ-ਬੱਕਰੀਆਂ ਵਾਲੀ ਟਿ
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰ
*ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿੱਚ ‘ਸ਼ੁਕਰਾਨਾ ਯਾਤ
*ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ
*ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰ
ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਨਗਰ ਕੌਂਸਲ ਜਗਰਾਉਂ ਲਈ ਅਬਜਰਵ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਗਈ ਚੈਕਿ
ਮੋਹਾਲੀ ਦੇ ਸੋਹਾਣਾ 'ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ, ਸੜਕ 'ਤ
Live: ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੌਰਾਨ Cm ਭ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50007783

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us