ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

May7,2026 | Jagrati Lahar Bureau | Tarn Taran



ਲੋਕਾਂ ਨੇ ਬਾਬਾ ਨਾਨਕ ਦੇ ਪੈਰੋਕਾਰ ਸਮਝ ਕੇ ਜਿਨ੍ਹਾਂ 'ਤੇ ਭਰੋਸਾ ਕੀਤਾ, ਉਨ੍ਹਾਂ ਨੇ ਹੀ ਗੁਰੂ ਸਾਹਿਬ 'ਬਾਣੀ' ਦਾ ਨਿਰਾਦਰ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਨੂੰਨ ਤੋਂ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਸਿਰਫ਼ ਇਕਲੌਤਾ ਪਰਿਵਾਰ ਹੀ ਨਾਖੁਸ਼, ਕਿਉਂਕਿ ਹੁਣ ਬੇਅਦਬੀ ਦੇ ਦੋਸ਼ੀ ਬਖਸ਼ੇ ਨਹੀਂ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨ ਦੀ ਕੋਸ਼ਿਸ਼ ਕਰਨ ਵਾਲਾ ਉਮਰ ਕੈਦ ਤੱਕ ਜੇਲ੍ਹ ‘ਚ ਸੜੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ

ਤਰਨ ਤਾਰਨ, 7 ਮਈ 2026:


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਅੱਜ ਅਕਾਲੀਆਂ ਦੇ ਕਾਰਜਕਾਲ ਦੌਰਾਨ 'ਬੇਅਦਬੀ' ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ ਆਗੂਆਂ ਨੇ ਸਿੱਖ ਸੰਗਤ ਨੂੰ ਇਨਸਾਫ਼ ਤਾਂ ਕੀ ਦੇਣਾ ਸੀ ਬਲਕਿ ਉਲਟਾ ਉਨ੍ਹਾਂ ਨੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ। ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ  ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ  ਪੱਟੀ ਵਿਖੇ ਇਕੱਠ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਲੋਕ ਕਦੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਪੰਜਾਬ 'ਤੇ ਰਾਜ ਕਰਨਗੇ, ਅੱਜ ਉਹ ਆਪਣੀਆਂ ਮੀਟਿੰਗਾਂ ਲਈ 25 ਲੋਕਾਂ ਨੂੰ ਵੀ ਇਕੱਠਾ ਨਹੀਂ ਕਰ ਪਾ ਰਹੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਖੁਦ 'ਬੇਅਦਬੀ' ਦੀਆਂ ਘਟਨਾਵਾਂ ਵਿੱਚ ਸ਼ਾਮਲ ਰਹੇ ਹਨ, ਜਿਸ ਕਾਰਨ ਉਹ ਕਦੇ ਵੀ ਅਜਿਹਾ ਕਾਨੂੰਨ ਨਹੀਂ ਲਿਆਏ। ਲੋਕ, ਖਾਸ ਕਰਕੇ ਮਾਝਾ ਖੇਤਰ ਦੇ ਲੋਕ, ਉਨ੍ਹਾਂ ਨੂੰ ਬਾਬਾ ਨਾਨਕ ਦੇ ਪੈਰੋਕਾਰ ਸਮਝ ਕੇ ਵੋਟ ਦਿੰਦੇ ਰਹੇ, ਪਰ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 'ਬੇਅਦਬੀ' ਨਾਲ 'ਬਾਣੀ' ਦਾ ਘੋਰ ਅਪਮਾਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀਆਂ ਦੀ ਸਰਕਾਰ ਵੇਲੇ ਅਜਿਹੇ ਹਾਲਾਤ ਸਨ ਕਿ ਇਸ ਸਬੰਧੀ ਨਾ ਤਾਂ ਕੋਈ ਢੁਕਵੀਂ ਕਾਰਵਾਈ ਕੀਤੀ ਗਈ ਅਤੇ ਨਾ ਹੀ ਕਿਸੇ ਦੋਸ਼ੀ ਦੀ ਪਛਾਣ ਕੀਤੀ ਗਈ ਅਤੇ ਪੁਲਿਸ ਸਿਰਫ਼ ਇਹ ਬਿਆਨ ਦਿੰਦੀ ਰਹੀ ਕਿ ਦੋਸ਼ੀ ਕੋਈ ਅਣਜਾਣ ਵਿਅਕਤੀ ਹਨ।

ਇਸ ਕਾਨੂੰਨ ਨੂੰ ਲੈ ਕੇ ਵਿਰੋਧੀ ਧਿਰ ਦੇ ਸਟੈਂਡ 'ਤੇ ਟਿੱਪਣੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਕਦੇ ਦਾਅਵਾ ਕਰਦੇ ਸਨ ਕਿ ਉਹ 25 ਸਾਲ ਰਾਜ ਕਰਨਗੇ, ਅੱਜ ਉਨ੍ਹਾਂ ਦੇ ਨਾਲ 25 ਲੋਕ ਵੀ ਨਹੀਂ ਹਨ। ਪੂਰੀ ਦੁਨੀਆ ਇਨ੍ਹਾਂ ਕਾਨੂੰਨਾਂ ਤੋਂ ਖੁਸ਼ ਹੈ, ਪਰ ਸ਼੍ਰੋਮਣੀ ਕਮੇਟੀ ਨੂੰ ਕੰਟਰੋਲ ਕਰਨ ਵਾਲਾ ਇਕਲੌਤਾ ਪਰਿਵਾਰ ਨਾਖੁਸ਼ ਹੈ ਅਤੇ ਕਹਿ ਰਿਹਾ ਹੈ ਕਿ ਪੰਥ ਇਸ ਕਾਨੂੰਨ ਨੂੰ ਮਨਜ਼ੂਰ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤਾਂ ਸਗੋਂ ਇਸ ਕਾਨੂੰਨ ਦੇ ਲਾਗੂਕਰਨ ਦਾ ਸਵਾਗਤ ਕਰਨਾ ਅਤੇ ਇਸ ਕਦਮ ਦਾ ਸਮਰਥਨ ਕਰਨਾ ਚਾਹੀਦਾ ਹੈ ਤਾਂ ਜੋ ਕੋਈ ਵੀ ਦੁਬਾਰਾ ਅਜਿਹੇ ਘਿਨਾਉਣੇ ਅਪਰਾਧ ਕਰਨ ਦੀ ਹਿੰਮਤ ਨਾ ਕਰੇ।

ਉਨ੍ਹਾਂ ਅੱਗੇ ਕਿਹਾ ਕਿ ਇਹ ਗੁਰੂ ਸਾਹਿਬ ਦੇ ਆਸ਼ੀਰਵਾਦ ਅਤੇ ਉਨ੍ਹਾਂ ਵੱਲੋਂ ਬਖ਼ਸੀ ਸਮਰੱਥਾ ਅਤੇ ਸੋਝੀ ਦਾ ਹੀ ਨਤੀਜਾ ਹੈ ਕਿ ਅਸੀਂ ਇਹ ਕਾਨੂੰਨ ਲਾਗੂਕਰਨ ਦੇ ਯੋਗ ਹੋਏ, ਜਿਸਦੀ ਲੋਕ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੈਂ ਇੱਥੇ ਸਰਵ ਸ਼ਕਤੀਮਾਨ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਇਆ ਹਾਂ, ਜਿਨ੍ਹਾਂ ਨੇ ਸਾਡੀ ਸਰਕਾਰ ਨੂੰ 'ਬੇਅਦਬੀ' ਵਿਰੁੱਧ ਕਾਨੂੰਨ ਬਣਾਉਣ ਦੀ ਇਹ ਵੱਡੀ ਜ਼ਿੰਮੇਵਾਰੀ ਸੌਂਪੀ। ਉਨ੍ਹਾਂ ਕਿਹਾ ਕਿ ਲੋਕਾਂ ਦੁਆਰਾ ਵਰਸਾਇਆ ਗਿਆ ਅਥਾਹ ਪਿਆਰ ਇਸ ਕਾਨੂੰਨ ਲਈ ਉਨ੍ਹਾਂ ਵੱਲੋਂ ਲਗਾਤਾਰ ਕੀਤੀ ਅਰਦਾਸ ਅਤੇ ਉਨ੍ਹਾਂ ਦੇ ਕਾਨੂੰਨ ਪ੍ਰਤੀ ਸਮਰਥਨ ਨੂੰ ਦਰਸਾਉਂਦਾ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਭਰ ਦੇ ਕਈ ਪ੍ਰਮੁੱਖ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਰਾਜ ਸਰਕਾਰ ਨੇ ਇੱਕ ਬੇਹੱਦ ਮਜ਼ਬੂਤ ਤੇ ਪ੍ਰਭਾਵਸ਼ਾਲੀ ਕਾਨੂੰਨ ਤਿਆਰ ਕੀਤਾ ਹੈ, ਜਿਸ ਨਾਲ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਦੀ ਹਿੰਮਤ ਵੀ ਨਹੀਂ ਕਰੇਗਾ। ਜੇਕਰ ਭਵਿੱਖ ਵਿੱਚ ਕੋਈ ਅਜਿਹਾ ਅਪਰਾਧ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਹ ਆਪਣੀ ਪੂਰੀ ਜ਼ਿੰਦਗੀ ਮਰਨ ਤੱਕ ਜੇਲ੍ਹ ਵਿੱਚ ਬਿਤਾਏਗਾ। ਉਨ੍ਹਾਂ ਕਿਹਾ ਕਿ ਇਹ ਕੋਈ ਮੇਰੀ ਪ੍ਰਾਪਤੀ ਨਹੀਂ, ਇਹ ਗੁਰੂ ਸਾਹਿਬ ਦਾ ਆਸ਼ੀਰਵਾਦ ਹੈ, ਜਿਨ੍ਹਾਂ ਨੇ ਇਹ ਸਭ ਸੰਭਵ ਬਣਾਇਆ ਅਤੇ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ।

ਸਰਹੱਦੀ ਖੇਤਰਾਂ ਵਿੱਚ ਵਿਕਾਸ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, "ਪਿਛਲੀਆਂ ਸਰਕਾਰਾਂ ਵੀ ਅਜਿਹਾ ਕਾਨੂੰਨ ਬਣਾ ਸਕਦੀਆਂ ਸਨ, ਪਰ ਉਨ੍ਹਾਂ ਵਿੱਚ ਇੱਛਾ ਸ਼ਕਤੀ ਦੀ ਘਾਟ ਸੀ। ਉਨ੍ਹਾਂ ਨਾਲ ਹੀ ਕਿਹਾ ਕਿ ਰਾਜ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਮਾਝਾ ਖੇਤਰ ਵਿੱਚ ਵਿਕਾਸ ਦੀ ਕੋਈ ਕਮੀ ਨਾ ਰਹੇ। ਉਨ੍ਹਾਂ ਅੱਗੇ ਕਿਹਾ ਕਿ ਨਵੇਂ ਸਕੂਲ ਅਤੇ ਹਸਪਤਾਲ ਬਣਾਏ ਜਾਣਗੇ, ਜਿੱਥੇ ਢੁਕਵਾਂ ਸਟਾਫ਼ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਅਧਿਆਪਕ ਅਤੇ ਡਾਕਟਰ ਸਰਹੱਦੀ ਖੇਤਰਾਂ ਵਿੱਚ ਡਿਊਟੀ ਤੋਂ ਕਤਰਾਉਂਦੇ ਸਨ ਅਤੇ ਤੁਰੰਤ ਆਪਣੇ ਤਬਾਦਲੇ ਦੀ ਮੰਗ ਕਰਦੇ ਸਨ, ਪਰ ਹੁਣ ਅਜਿਹਾ ਨਹੀਂ ਹੈ।

ਸਰਕਾਰੀ ਸੇਵਾਵਾਂ ਵਿੱਚ ਸੁਧਾਰਾਂ ਬਾਰੇ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇੱਕ ਕਾਨੂੰਨ ਲਿਆਂਦਾ ਹੈ ਜਿਸ ਵਿੱਚ ਸਰਕਾਰੀ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਦੀ ਕਨਫਰਮੇਸ਼ਨ ਹੋਣ ਤੋਂ ਪਹਿਲਾਂ ਘੱਟੋ-ਘੱਟ ਦੋ ਸਾਲ ਸਰਹੱਦੀ ਖੇਤਰਾਂ ਵਿੱਚ ਡਿਊਟੀ ਨਿਭਾਉਣੀ ਹੋਵੇਗੀ ਅਤੇ ਇਹੀ ਸ਼ਰਤ ਡਾਕਟਰਾਂ 'ਤੇ ਵੀ ਲਾਗੂ ਹੁੰਦੀ ਹੈ। ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਰੰਗਲਾ ਪੰਜਾਬ ਬਣਾਉਣ ਲਈ ਸਖ਼ਤ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ 2022 ਵਿੱਚ ਲੋਕਾਂ ਦੁਆਰਾ ਮੈਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਿਹਾ ਹਾਂ, ਅਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ ਜਿੱਥੇ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ, ਬੱਚਿਆਂ ਲਈ ਸ਼ਾਨਦਾਰ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ, 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਸ਼ਹਿਰ ਸਾਫ਼-ਸੁਥਰੇ ਹੋ ਰਹੇ ਹਨ, ਸੀਵਰੇਜ ਸਿਸਟਮ ਅਪਗ੍ਰੇਡ ਕੀਤਾ ਜਾ ਰਿਹਾ ਹੈ, ਹਸਪਤਾਲਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ ਅਤੇ ਹਰ ਪਰਿਵਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਇਲਾਜ ਪ੍ਰਾਪਤ ਕਰ ਸਕਦਾ ਹੈ।

ਕਿਸਾਨਾਂ ਲਈ ਸਮਰਥਨ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ। ਸੂਬਾ ਸਰਕਾਰ ਨੇ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਹਨ ਅਤੇ ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦਾ ਪਾਣੀ ਹਰ ਖੇਤ ਅਤੇ ਟੇਲਾਂ ਤੱਕ ਪਹੁੰਚੇ।
------

Bhagwant-Mann-Cm-Punjab



TOP HEADLINES


ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਭਾਜਪਾ ਈਡੀ
ਕਾਂਗਰਸ ਦੇ ਸਾਬਕਾ ਰਾਸ਼ਟਰੀ ਟਰੇਡ ਯੂਨੀਅਨ ਦੇ ਜਨਰਲ ਸਕੱਤਰ ਕੰਵਰ
*ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ‘ਆਪ੍ਰੇਸ਼ਨ ਸਿੰਦੂਰ
*ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -
*ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ
ਇੰਨੋਸੈਂਟ ਹਾਰਟਸ ਸਕੂਲ ਵੱਲੋਂ “ਕੌਫੀ ਵਿਦ ਦ ਸਟੂਡੈਂਟ ਕੌਂਸਲ 20
Ed ਰੈਡ ਤੋਂ ਬਾਅਦ ਵਿਰੋਧਿਆਂ ਦੇ ਸਵਾਲਾਂ ਤੇ ​ਕੈਬਿਨੇਟ ਮੰਤਰੀ ਅ
*ਮੁੱਖ ਮੰਤਰੀ ਵੱਲੋਂ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ
ਪੰਜਾਬ ਵਿੱਚ ਭਾਜਪਾ ਦੀ ਈਡੀ ਛਾਪੇਮਾਰੀ, ਡਰਾਉਣ-ਧਮਕਾਉਣ ਅਤੇ ਗੁੰ
ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ
ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕ
*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿ
ਆਈ.ਪੀ.ਐੱਸ. ਰਵਜੋਤ ਗਰੇਵਾਲ ਨੇ ਸੰਗਰੂਰ ਦੇ ਨਵੇਂ ਐਸ.ਐਸ.ਪੀ. ਵਜ
Vet Varsity Showcases Culture Of Punjab In The Heritag
ਗੁਰਮੀਤ ਸਿੰਘ ,ਪੀ.ਪੀ.ਐਸ. ਨੇ ਬਤੌਰ ਸੀਨੀਅਰ ਪੁਲਿਸ ਕਪਤਾਨ ਮਾਲੇ
ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ
*ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50017585

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us