ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ; ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ: ਹਰਪਾਲ ਸਿੰਘ ਚੀਮਾ

May12,2026 | Rahul Soni | Amritsar/chandigarh


ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਕੰਮ ਜਲਦ ਸ਼ੁਰੂ ਹੋਵੇਗਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵਿਸ਼ਵ ਪੱਧਰ `ਤੇ ਗੁਰੂ ਸਾਹਿਬ ਦਾ ਸੰਦੇਸ਼ ਫੈਲਾਉਣ ਲਈ ਵੱਡੇ ਪੱਧਰ `ਤੇ ਮਨਾ ਰਹੀ ਹੈ : ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਜੀ ਵੱਲੋਂ 650 ਸਾਲ ਪਹਿਲਾਂ ਦਿੱਤੇ ਸਮਾਨਤਾ ਅਤੇ ਸਭ ਨੂੰ ਬਰਾਬਰ ਮੌਕੇ ਦੇਣ ਦੇ ਸਿਧਾਂਤਾਂ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਜਾਵੇ : ਲਾਲ ਚੰਦ ਕਟਾਰੂਚੱਕ

ਸਮਾਜਿਕ ਪਖੰਡਵਾਦ ਵਿਰੁੱਧ ਲੜਨ ਅਤੇ ਸਮੁੱਚੀ ਮਾਨਵਤਾ ਨੂੰ ਗਲੇ ਲਗਾਉਣ ਵਾਲੇ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਕਿਸੇ ਇੱਕ ਭਾਈਚਾਰੇ ਤੱਕ ਸੀਮਤ ਨਹੀਂ ਕੀਤਾ ਜਾਣਾ ਚਾਹੀਦਾ: ਕੁਲਦੀਪ ਸਿੰਘ ਧਾਲੀਵਾਲ

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸੂਬੇ ਭਰ ਵਿੱਚ ਡਾਕੂਮੈਂਟਰੀ ਪ੍ਰਦਰਸ਼ਨ, ਡਰੋਨ ਸ਼ੋਅ ਅਤੇ ਵਿਸ਼ਾਲ ਸ਼ੋਭਾ ਯਾਤਰਾਵਾਂ ਨਾਲ ਮਨਾਏਗੀ: ਦੀਪਕ ਬਾਲੀ*


ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ, “ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ ਅਨੁਸਾਰ ਕੰਮ ਕਰ ਰਹੀ ਹੈ।”

ਹਰਪਾਲ ਸਿੰਘ ਚੀਮਾ ਨੇ ਦੱਸਿਆ, “ਪੰਜਾਬ ਸਰਕਾਰ ਵੱਲੋਂ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਫਰੀਦਪੁਰ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਦਾ ਕੰਮ ਬਹੁਤ ਜਲਦ ਸ਼ੁਰੂ ਹੋਵੇਗਾ।”

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ, “ਭਾਵੇਂ ਕਿ ਭਾਰਤ ਸਮੇਤ ਦੁਨੀਆਂ ਦੇ ਸਾਰੇ ਦੇਸ਼ਾਂ ਦੇ ਸੰਵਿਧਾਨ ਸਮਾਨਤਾ ਅਤੇ ਇਨਸਾਫ਼ ਦੀ ਗੱਲ ਕਰਦੇ ਹਨ, ਪਰ ਸ੍ਰੀ ਗੁਰੂ ਰਵਿਦਾਸ ਜੀ ਨੇ ਕਰੀਬ 650 ਸਾਲ ਪਹਿਲਾਂ ਹੀ ਇਹ ਸੰਦੇਸ਼ ਅਧਿਆਤਮਿਕ ਰੂਪ ਵਿੱਚ ਮਨੁੱਖਤਾ ਤੱਕ ਪਹੁੰਚਾਇਆ ਅਤੇ ਦੁਨੀਆਂ ਨੂੰ ‘ਬੇਗਮਪੁਰਾ’ ਦਾ ਸੰਕਲਪ ਦਿੱਤਾ। ਅੱਜ ਵੀ ਸਮਾਜ ਵਿੱਚੋਂ ਵਿਤਕਰਾ ਖ਼ਤਮ ਕਰਨ ਅਤੇ ਸਮਾਨਤਾ ਲਿਆਉਣ ਲਈ ਸ੍ਰੀ ਗੁਰੂ ਰਵਿਦਾਸ ਜੀ ਦੇ ਸਿਧਾਂਤਾਂ `ਤੇ ਚੱਲਣ ਦੀ ਲੋੜ ਹੈ।”

ਸ਼ਤਾਬਦੀ ਸਮਾਗਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਆਪਣੇ ਮਹਾਨ ਗੁਰੂਆਂ ਦੀਆਂ ਸ਼ਤਾਬਦੀਆਂ ਮਨਾ ਰਹੇ ਹਾਂ। ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਅਤੇ ਗੁਰੂ ਸਾਹਿਬ ਦਾ ਸੰਦੇਸ਼ ਪੂਰੀ ਦੁਨੀਆਂ ਤੱਕ ਪਹੁੰਚਾਉਣ ਲਈ ਸਾਲ ਭਰ ਵਿਸ਼ੇਸ਼ ਪ੍ਰੋਗਰਾਮ ਕਰਵਾਉਣ ਦਾ ਐਲਾਨ ਕੀਤਾ ਸੀ।”

ਹਰਪਾਲ ਸਿੰਘ ਚੀਮਾ ਨੇ ਕਿਹਾ, “ਅਜਿਹੇ ਸੈਮੀਨਾਰਾਂ ਦਾ ਮਕਸਦ ਯੂਨੀਵਰਸਿਟੀਆਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ ਅਧਿਆਤਮਿਕ ਮਾਹੌਲ ਸਿਰਜਣਾ ਅਤੇ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਜੀ ਦੇ ਸਮਾਜਿਕ ਸੁਧਾਰ ਦੇ ਸੰਦੇਸ਼ ਨਾਲ ਜੋੜਨਾ ਹੈ।”

ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ `ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਸੰਤ ਗੁਰਦੀਪ ਗਿਰੀ ਜੀ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਦੇ 40 ਸ਼ਬਦ ਅਤੇ ਇੱਕ ਸਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ। ਗੁਰੂ ਰਵਿਦਾਸ ਜੀ ਨੇ ਆਪਣੀ ਬਾਣੀ ਵਿੱਚ ਪ੍ਰੇਮ ਅਤੇ ਭਗਤੀ ਨੂੰ ਵਿਸ਼ੇਸ਼ ਮਹੱਤਵ ਦਿੱਤਾ ਅਤੇ ਸਮਾਜਿਕ ਨਾਬਰਾਬਰੀ ਤੇ ਜਾਤ-ਪਾਤ ਦੇ ਵਿਤਕਰੇ ਦੇ ਖ਼ਿਲਾਫ਼ ਆਵਾਜ਼ ਉਠਾਈ।”

ਨੌਜਵਾਨ ਪੀੜ੍ਹੀ ਨੂੰ ਸੰਬੋਧਨ ਕਰਦਿਆਂ ਸੰਤ ਗੁਰਦੀਪ ਗਿਰੀ ਜੀ ਨੇ ਕਿਹਾ, “ਨੌਜਵਾਨਾਂ ਨੂੰ ਜਾਤ-ਪਾਤ ਅਤੇ ਸਮਾਜਿਕ ਵੰਡ ਤੋਂ ਉੱਪਰ ਉੱਠ ਕੇ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ `ਤੇ ਚੱਲਣਾ ਚਾਹੀਦਾ ਹੈ।”

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ 650 ਸਾਲ ਪਹਿਲਾਂ ਦਿੱਤੇ ਸਮਾਨਤਾ ਅਤੇ ਸਭ ਨੂੰ ਬਰਾਬਰ ਮੌਕੇ ਦੇਣ ਦੇ ਸਿਧਾਂਤਾਂ ਨੂੰ ਆਪਣੇ ਵਿਹਾਰਕ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦਾ ਸੰਦੇਸ਼ ਵਿਸ਼ਵ ਪੱਧਰ `ਤੇ ਫੈਲਾਉਣ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।”

ਉਨ੍ਹਾਂ ਅੱਗੇ ਕਿਹਾ, “ਅਜਿਹੇ ਸੈਮੀਨਾਰ ਅਤੇ ਵਿਚਾਰ-ਚਰਚਾਵਾਂ ਨੌਜਵਾਨ ਵਿਦਿਆਰਥੀਆਂ ਦੇ ਮਨਾਂ ਵਿੱਚ ਆਰਥਿਕ ਨਾਬਰਾਬਰੀ, ਵਿਤਕਰੇ ਅਤੇ ਸਮਾਜਿਕ ਅਨਿਆਂ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣ ਵਿੱਚ ਮਦਦਗਾਰ ਸਾਬਤ ਹੋਣਗੀਆਂ। ਜਿਸ ਨਾਬਰਾਬਰੀ ਅਤੇ ਵਿਤਕਰੇ ਦੇ ਖ਼ਿਲਾਫ਼ ਸ੍ਰੀ ਗੁਰੂ ਰਵਿਦਾਸ ਜੀ ਨੇ 650 ਸਾਲ ਪਹਿਲਾਂ ਆਵਾਜ਼ ਉਠਾਈ ਸੀ, ਉਸ ਦੀਆਂ ਜੜ੍ਹਾਂ ਅੱਜ ਵੀ ਸਮਾਜ ਵਿੱਚ ਮੌਜੂਦ ਹਨ ਅਤੇ ਨੌਜਵਾਨਾਂ ਨੂੰ ਸਮਾਜਿਕ ਸਮਾਨਤਾ ਲਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ `ਤੇ ਚੱਲਣਾ ਚਾਹੀਦਾ ਹੈ।”

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਵਿਭਾਗ ਦੇ ਮੁੱਖੀ ਪ੍ਰੋ. ਮਨਜਿੰਦਰ ਸਿੰਘ ਨੇ ਆਪਣੇ ਕੁੰਜੀਵਤ ਭਾਸ਼ਣ ਦੌਰਾਨ ਕਿਹਾ, “ਗੁਰੂ ਰਵਿਦਾਸ ਜੀ ਨੇ ਸਮਾਜ ਦੇ ਸਭ ਤੋਂ ਪਿਛੜੇ ਵਰਗਾਂ ਨੂੰ ਵੀ ਸਨਮਾਨ ਅਤੇ ਆਤਮ ਵਿਸ਼ਵਾਸ ਦਿੱਤਾ।”

ਪ੍ਰੋ. ਮਨਜਿੰਦਰ ਸਿੰਘ ਨੇ ਕਿਹਾ, “ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਵਿਸ਼ਵ ਰਾਜਨੀਤਿਕ ਚਿੰਤਨ ਲਈ ਵੱਡੀ ਦੇਣ ਸਾਬਤ ਹੋ ਸਕਦੀ ਹੈ। ਰਾਜਨੀਤਿਕ ਵਿਦਵਾਨਾਂ ਨੂੰ ‘ਬੇਗਮਪੁਰਾ’ ਦੇ ਸੰਕਲਪ ਦਾ ਅਧਿਐਨ ਕਰਕੇ ਉਸ ਨੂੰ ਵਿਸ਼ਵ ਰਾਜਨੀਤੀ ਸ਼ਾਸਤਰ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਪਨਿਸ਼ਦਾਂ ਅਤੇ ਭਾਰਤੀ ਦਰਸ਼ਨ ਵਿੱਚ ਜੋ ਅਧਿਆਤਮਿਕ ਗਿਆਨ ਸੀ, ਉਸ ਨੂੰ ਗੁਰੂ ਰਵਿਦਾਸ ਜੀ ਨੇ ਆਮ ਲੋਕਾਂ ਦੀ ਭਾਸ਼ਾ ਵਿੱਚ ਸਮਝਾਇਆ।”

ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅਪਣਾ ਕੇ ਸਮਾਜ ਵਿੱਚੋਂ ਪਖੰਡਵਾਦ ਨੂੰ ਖ਼ਤਮ ਕਰਕੇ ਬਰਾਬਰੀ ਵਾਲਾ ਸਮਾਜ ਸਿਰਜਿਆ ਜਾ ਸਕਦਾ ਹੈ।”

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਗੁਰੂ ਰਵਿਦਾਸ ਜੀ ਨੇ ਉਸ ਦੱਬੇ-ਕੁਚਲੇ ਅਤੇ ਹਾਸ਼ੀਏ `ਤੇ ਧੱਕੇ ਗਏ ਵਰਗ ਵਿੱਚ ਆਸ ਅਤੇ ਸਨਮਾਨ ਦੀ ਭਾਵਨਾ ਜਗਾਈ, ਜਿਸ ਨੂੰ ਉਸ ਸਮੇਂ ‘ਅਛੂਤ’ ਮੰਨਿਆ ਜਾਂਦਾ ਸੀ।”

ਉਨ੍ਹਾਂ ਅੱਗੇ ਕਿਹਾ, “ਸਮਾਨਤਾ ਦਾ ਸੰਦੇਸ਼ ਦੇਣ ਵਾਲੇ, ਸਮਾਜਿਕ ਪਖੰਡਵਾਦ ਵਿਰੁੱਧ ਲੜਨ ਵਾਲੇ ਅਤੇ ਸਮੁੱਚੀ ਮਾਨਵਤਾ ਨੂੰ ਆਪਣੇ ਕਲਾਵੇ ਵਿੱਚ ਲੈਣ ਵਾਲੇ ਇਸ ਕ੍ਰਾਂਤੀਕਾਰੀ ਸੰਤ ਨੂੰ ਕਿਸੇ ਇੱਕ ਭਾਈਚਾਰੇ ਤੱਕ ਸੀਮਤ ਨਹੀਂ ਕੀਤਾ ਜਾਣਾ ਚਾਹੀਦਾ। ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨੂੰ ਪੂਰੀ ਦੁਨੀਆਂ ਵਿੱਚ ਫੈਲਾਇਆ ਜਾਣਾ ਚਾਹੀਦਾ ਹੈ।”

ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਧੰਨਵਾਦ ਕਰਦਿਆਂ ਦੱਸਿਆ, “ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ `ਤੇ ਮਨਾ ਰਹੀ ਹੈ। ਸੂਬੇ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਡਾਕੂਮੈਂਟਰੀ ਫ਼ਿਲਮਾਂ ਦਿਖਾਈਆਂ ਜਾਣਗੀਆਂ, ਡਰੋਨ ਸ਼ੋਅ ਕਰਵਾਏ ਜਾਣਗੇ ਅਤੇ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ।”  ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਈਸ ਚੇਅਰਮੈਨ ਸ੍ਰੀ ਜਸਕਰਨ ਸਿੰਘ ਬੰਦੇਸ਼ਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ, ਐੱਸ.ਡੀ.ਐੱਮ. ਅੰਮ੍ਰਿਤਸਰ-2 ਸ. ਗੁਰਮੰਦਰ ਸਿੰਘ, ਪ੍ਰੋ. ਰਵਿੰਦਰ ਰਾਜੂ, ਪ੍ਰੋ. ਬਲਜੀਤ ਕੌਰ ਰਿਆੜ, ਆਪ ਦੇ ਮਾਝਾ ਮੀਡੀਆ ਇੰਚਾਰਜ ਐਡਵੋਕੇਟ ਅਰਵਿੰਦਰ ਸਿੰਘ ਭੱਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਅਧਿਆਪਕ ਵੀ ਹਾਜ਼ਰ ਸਨ। ਸਮਾਗਮ ਦੇ ਅਖੀਰ ਵਿੱਚ ਆਏ ਹੋਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।


Harpal-Cheema-Fm-Punjab-



TOP HEADLINES


*ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ
*ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ
ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੇ ਲਿਆਂਦੀ ਇਤਿਹਾਸਕ
*ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲ
ਸੀਬੀਆਈ ਅਤੇ ਈਡੀ ਦੇ ਛਾਪੇ ਰਾਜਨੀਤੀ ਤੋਂ ਪ੍ਰੇਰਿਤ, ਭਾਜਪਾ ਵਿਰੋ
*ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ
ਕੇਂਦਰੀ ਏਜੰਸੀਆਂ ਨੂੰ ਦਖਲ ਦਾ ਮੌਕਾ ਦੇਣ ਲਈ ਆਪ ਖੁਦ ਜ਼ਿੰਮੇਵਾਰ
*ਜ਼ਿਲ੍ਹੇ ਦੀਆਂ ਵੱਖ-ਵੱਖ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਦੀ
*ਐੱਸਐੱਸਪੀ ਡਾ. ਦਰਪਣ ਆਹਲੂਵਾਲੀਆ ਦੀ ਵਧੀਆ ਕਾਰਜਸ਼ੈਲੀ ਸਦਕਾ ਐਮ
ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ
ਜਮੀਨਾਂ ਦੀਆਂ ਰਜਿਸਟਰੀਆਂ ਨਾ ਹੋਣ ਕਰਕੇ ਪਰੇਸ਼ਾਨ ਲੋਕ; ਆਮ ਲੋਕਾ
*ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ*
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026
*ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ —
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਗ੍ਰੰਥੀ ਸਿੰਘਾਂ ਦੀ ਮੁਲਕ ਪੱਧਰ ਦੀ ਸੰਸਥਾ ਨੇ ਬੇਅਦਬੀ ਵਿਰੋਧੀ ਇ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼
ਖੰਨਾ ਵਿੱਚ ਦਰਦਨਾਕ ਹਾਦਸਾ: ਬਜ਼ੁਰਗ ਔਰਤ ਦੀ ਮੌਤ, ਜ਼ਖ਼ਮੀ ਪਤੀ
*ਲੁਧਿਆਣਾ ਵਿੱਚ ਬਕਾਇਆ ਚਲਾਨਾਂ ਵਾਲੇ ਵਾਹਨਾਂ ਖ਼ਿਲਾਫ਼ ਸਖ਼ਤ ਕਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50058169

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us