*ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

May13,2026 | Jagrati Lahar Bureau | New Delhi

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੀ ਰਾਜਨੀਤੀ ਵਿੱਚ ਆਉਣ ਦੀ ਪੇਸ਼ਕਸ਼ ਠੁਕਰਾਉਣ ਤੋਂ ਬਾਅਦ ਉਸ ਖਿਲਾਫ ਧਮਕਾਉਣ ਦੀ ਸਿਆਸਤ ਸ਼ੁਰੂ ਹੋ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੂਬੇ 'ਚ 'ਰੰਗਲਾ ਪੰਜਾਬ ਤੇ ਲੋਕ ਪੱਖੀ ਸ਼ਾਸਨ' ਹੀ 'ਆਪ' ਦਾ ਚੋਣ ਮੁੱਦਾ ਹੋਵੇਗਾ: ਭਗਵੰਤ ਸਿੰਘ ਮਾਨ


ਨਵੀਂ ਦਿੱਲੀ; 13 ਮਈ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਇਸ ਨੂੰ ਲੱਖਾਂ ਵਿਦਿਆਰਥੀਆਂ ਨਾਲ ਵਿਸ਼ਵਾਸਘਾਤ ਦੱਸਿਆ ਜਿਨ੍ਹਾਂ ਦੇ ਸੁਪਨੇ ਪ੍ਰੀਖਿਆ ਪ੍ਰਣਾਲੀ ਵਿੱਚ ਵਾਰ-ਵਾਰ ਅਸਫਲਤਾਵਾਂ ਕਾਰਨ ਚੂਰ-ਚੂਰ ਹੋ ਗਏ ਹਨ। ਕਈ ਮੁੱਦਿਆਂ 'ਤੇ ਭਾਜਪਾ ਨੂੰ ਨਿਸ਼ਾਨਾ ਬਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਭਾਜਪਾ ਦੇ ਇਸ਼ਾਰੇ 'ਤੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀ ਮੁਹਿੰਮ ਵਿੱਢੀ ਗਈ  ਹੈ।
ਪੰਜਾਬ ਚੋਣਾਂ ਤੋਂ ਪਹਿਲਾਂ ਲੋਕ ਪੱਖੀ ਸ਼ਾਸਨ ਅਤੇ ਭਲਾਈ ਨੂੰ 'ਆਪ' ਦੇ ਕੇਂਦਰੀ ਚੋਣ ਮੁੱਦੇ ਵਜੋਂ ਪੇਸ਼ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ "ਰੰਗਲਾ ਪੰਜਾਬ" ਦੇ ਮੁੱਦੇ 'ਤੇ ਨਵੇਂ ਸਿਰੇ ਤੋਂ ਫਤਵਾ ਮੰਗੇਗੀ, ਜਿਸ ਵਿੱਚ ਮੁਫਤ ਬਿਜਲੀ, ਨਕਦੀ ਰਹਿਤ ਸਿਹਤ ਸੰਭਾਲ ਅਤੇ ਵਿਕਾਸ-ਮੁਖੀ ਸ਼ਾਸਨ ਨੂੰ ਪ੍ਰਮੁੱਖ ਰੂਪ ਵਿਚ ਉਜਾਗਰ ਕੀਤਾ ਜਾਵੇਗਾ।
ਮੀਡੀਆ ਨਾਲ ਗੱਲਬਾਤ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਟ ਪਰਚਾ ਲੀਕ ਹੋਣ ਦੀ ਘਟਨਾ ਨੇ ਲੱਖਾਂ ਉਮੀਦਵਾਰਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ ਅਤੇ ਨਿਰਪੱਖ ਪ੍ਰੀਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਵਿੱਚ ਕੇਂਦਰ ਦੀ ਅਸਫਲਤਾ ਨੂੰ ਜਗ ਜ਼ਾਹਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, "ਵਿਦਿਆਰਥੀਆਂ ਨੇ ਅਣਥੱਕ ਮਿਹਨਤ ਕੀਤੀ ਅਤੇ ਪ੍ਰੀਖਿਆ ਪਾਸ ਕਰਨ ਦੀ ਉਮੀਦ ਵਿੱਚ ਰਾਤਾਂ ਜਾਗ ਕੇ ਲੰਘਾਈਆਂ , ਪਰ ਪੇਪਰ ਲੀਕ ਨੇ ਉਨ੍ਹਾਂ ਦੀਆਂ ਰੀਝਾਂ ਵਲੂੰਧਰ ਦਿੱਤੀਆਂ ਹਨ।"
ਮੁੱਖ ਮੰਤਰੀ ਨੇ ਕਿਹਾ, "ਪ੍ਰੀਖਿਆਰਥੀ ਡੂੰਘੇ ਸਦਮੇ ਵਿੱਚ ਹਨ ਕਿਉਂਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਭਵਿੱਖੀ ਆਸਾਂ ਨਾਲ ਹੋਈ ਇਸ ਧੋਖਾਧੜੀ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਇਸ ਪੇਪਰ ਲੀਕ ਕਾਰਨ ਲੱਖਾਂ ਉਮੀਦਾਂ ਟੁੱਟ ਗਈਆਂ ਹਨ। ਕੇਂਦਰ ਨੂੰ ਪ੍ਰੀਖਿਆ ਸੁਤੰਤਰ ਅਤੇ ਨਿਰਪੱਖ ਰੂਪ ਵਿਚ ਕਰਵਾਉਣ ਨੂੰ ਯਕੀਨੀ ਬਣਾਉਣਾ ਚਾਹੀਦਾ ਸੀ, ਜਿਸ ਨਾਲ ਲੱਖਾਂ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੀ ਸੀ।"

*ਦਿਲਜੀਤ ਦੋਸਾਂਝ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ ਧਮਕਾਉਣ ਦੀ ਰਾਜਨੀਤੀ ਹੋਈ ਸ਼ੁਰੂ*

ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਪ੍ਰਸਿੱਧ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਭਾਜਪਾ ਨੇ ਉਨ੍ਹਾਂ ਵਿਰੁੱਧ ਡਰਾਉਣ-ਧਮਕਾਉਣ ਦੀਆਂ ਚਾਲਾਂ ਦਾ ਸਹਾਰਾ ਲਿਆ। ਉਨ੍ਹਾਂ ਕਿਹਾ ਕਿ "ਤਾਮਿਲਨਾਡੂ ਦੇ ਰਾਜਨੀਤਿਕ ਪਿੜ ਵਿੱਚ ਅਭਿਨੇਤਾ ਵਿਜੇ ਦੀ ਸਫਲਤਾ ਤੋਂ ਬਾਅਦ, ਭਾਜਪਾ ਨੂੰ ਅਹਿਸਾਸ ਹੋਇਆ ਕਿ ਕਲਾਕਾਰਾਂ ਨੂੰ ਵਧੇਰੇ ਜਨਤਕ ਮਾਨਤਾ ਮਿਲਦੀ ਹੈ ਅਤੇ ਇਸ ਲਈ ਉਨ੍ਹਾਂ ਨੇ ਦਿਲਜੀਤ ਦੋਸਾਂਝ ਨੂੰ ਰਾਜਨੀਤੀ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ,"
ਉਨ੍ਹਾਂ  ਕਿਹਾ ਕਿ "ਜਦੋਂ ਤੋਂ ਦਿਲਜੀਤ ਸਿੰਘ ਨੇ ਭਾਜਪਾ ਦੀ ਪੇਸ਼ਕਸ਼ ਠੁਕਰਾ ਦਿੱਤੀ ਹੈ, ਉਨ੍ਹਾਂ ਵਿਰੁੱਧ ਧਮਕਾਉਣ ਦੀ ਸਿਆਸਤ ਸ਼ੁਰੂ ਹੋ ਗਈ ਹੈ, ਜੋ ਕਿ ਮੂਲੋਂ ਗਲਤ ਹੈ। ਉਨ੍ਹਾਂ ਦੇ ਮੈਨੇਜਰ ਦੇ ਘਰ 'ਤੇ ਹਮਲਾ ਕਰਨਾ ਧਮਕੀ ਦੀ ਇਸ ਰਾਜਨੀਤੀ ਨੂੰ ਦਰਸਾਉਂਦਾ ਹੈ,"

*ਵਿਕਾਸ ਅਤੇ ਭਲਾਈ ਏਜੰਡਾ 'ਆਪ' ਨੂੰ ਸੱਤਾ ਵਿੱਚ ਵਾਪਸ ਲਿਆਵੇਗਾ*


ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ "ਰੰਗਲਾ ਪੰਜਾਬ" ਬਣਾਉਣਾ ਪੰਜਾਬ ਵਿੱਚ 'ਆਪ' ਦਾ ਇੱਕੋ ਇੱਕ ਚੋਣ ਮੁੱਦਾ ਰਹੇਗਾ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 'ਆਪ' ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ  ਕਿ  "ਪੰਜਾਬ ਦੇ ਵਿਦਿਆਰਥੀ ਨੀਟ, ਜੇ.ਈ.ਈ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਲਗਭਗ 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਅਤੇ ਲੋਕ 10 ਲੱਖ ਰੁਪਏ ਦਾ ਨਕਦੀ ਰਹਿਤ ਡਾਕਟਰੀ ਇਲਾਜ ਕਰਵਾ ਰਹੇ ਹਨ,"
ਮੁੱਖ ਮੰਤਰੀ ਨੇ ਜੋਰ ਦਿੰਦਿਆਂ ਕਿਹਾ ਕਿ "ਅਸੀਂ ਵਿਕਾਸ, ਭਲਾਈ ਅਤੇ ਇਮਾਨਦਾਰ ਸ਼ਾਸਨ ਦੇ ਏਜੰਡੇ ਨਾਲ ਲੋਕਾਂ ਕੋਲ ਜਾਵਾਂਗੇ। ਪੰਜਾਬ ਵਿੱਚ ਸਰਬਪੱਖੀ ਵਿਕਾਸ ਹੋ ਰਿਹਾ ਹੈ ਅਤੇ ਲੋਕ ਇਨ੍ਹਾਂ ਪਹਿਲਕਦਮੀਆਂ ਦਾ ਦਿਲੋਂ ਸਮਰਥਨ ਕਰ ਰਹੇ ਹਨ। ਅਸੀਂ ਵੱਡੇ ਫਤਵੇ ਨਾਲ ਦੁਬਾਰਾ ਸਰਕਾਰ ਬਣਾਵਾਂਗੇ,"


Neet-Paper-Leak-Has-Shattered-Dreams-Of-Lakhs-Of-Students-It-Is-Centre-s-Failure-Fraud-With-Aspirants-Cm-Bhagwant-Singh-Mann



TOP HEADLINES


*ਕੇਜਰੀਵਾਲ ਦੀ ਵੱਡੀ ਜਿੱਤ, ਆਬਕਾਰੀ ਕੇਸ ਤੋਂ ਹਟੇ ਜੱਜ ਸਵਰਨ ਕਾ
ਚੋਣ ਕਮਿਸ਼ਨ ਦੀ ਨਿਰਪੱਖਤਾ ਖ਼ਤਰੇ ਵਿੱਚ, ਭਾਜਪਾ ਚੋਣਾਂ ਨੂੰ ਪ੍ਰ
ਚੋਣਾਂ ਤੋਂ ਠੀਕ ਪਹਿਲਾਂ Sir ਕਿਉਂ ਕਰਵਾਈ ਜਾ ਰਹੀ ਹੈ? : ਵੜਿੰਗ
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ
ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ
*ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵ
*ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂ
ਕਾਂਗਰਸ ਪਾਰਟੀ ਵੱਲੋਂ ਜਗਰਾਓ ਨਗਰ ਕੌਂਸਲ ਦੀਆਂ ਚੋਣਾਂ ਵਾਸਤੇ ਉਮ
ਅੰਗਦ ਦੀਪ ਸੋਹਲ ਸਰਬ ਸੰਮਤੀ ਨਾਲ ਬਣੇ ਤਰਨ ਤਾਰਨ ਜ਼ਿਲ੍ਹਾ ਪ੍ਰੀਸ਼ਦ
ਫਰੀਦਕੋਟ ਵਿੱਚ ਵਿਰੋਧੀ ਪਾਰਟੀਆਂ ਨੂੰ ਵੱਡਾ ਝਟਕਾ: ਕਈ ਵੱਡੇ ਆਗੂ
ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁ
ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਈ ਨਵੀਆਂ ਹਦਾਇਤਾਂ ਜਾਰੀ
14 ਖਰੀਫ਼ ਫ਼ਸਲਾਂ 'ਤੇ ਇਤਿਹਾਸਕ Msp ਵਾਧਾ — Pm ਮੋਦੀ ਦੀ ਅੰਨਦ
ਇੰਨੋਸੈਂਟ ਹਾਰਟਸ ਸਕੂਲ ਵੱਲੋਂ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ
​live : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਜਾ ਰਹੀ ਪ
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਹੋਏ ਹਮਲੇ
ਖੰਨਾ ’ਚ ਆਦਮਖੋਰ ਕੁੱਤਿਆਂ ਦਾ ਕਹਿਰ, ਮਜ਼ਦੂਰ ਨੂੰ ਜਿੰਦਾ ਨੋਚ ਕ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50081562

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us