ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ

May16,2026 | Jagrati Lahar Bureau | Chandigarh

 
ਪੰਜਾਬ ਪੁਲਿਸ ਡੈਮਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥਕੇਂਦਰ ਵੱਲੋਂ ਬੀਬੀਐਮਬੀ ਵਿੱਚ ਸੀਆਈਐਸਐਫ ਲਗਾਉਣਾ ਸੰਘੀ ਢਾਂਚੇ 'ਤੇ ਹਮਲਾ: ਬਰਿੰਦਰ ਗੋਇਲ
 
ਨਦੀਆਂ ਪੰਜਾਬ ਦੀਆਂਨੁਕਸਾਨ ਅਸੀਂ ਝੱਲੀਏ ਤਾਂ ਫੈਸਲਿਆਂ ਵਿੱਚ ਵੀ ਤਰਜੀਹ ਪੰਜਾਬ ਨੂੰ ਮਿਲੇਆਪਣੇ ਹੱਕਾਂ 'ਤੇ ਡਾਕਾ ਨਹੀਂ ਪੈਣ ਦਿਆਂਗੇ: ਗੋਇਲ
 
ਪੰਜਾਬ ਤੋਂ ਕੋਈ ਚੂਕ ਨਹੀਂ ਹੋਈਅਸੀਂ ਸਿਰਫ਼ ਆਪਣੇ ਪਾਣੀ 'ਤੇ ਪਹਿਰਾ ਦਿੱਤਾਖੱਟਰ ਭਾਵੇਂ ਕੇਂਦਰੀ ਮੰਤਰੀ ਬਣ ਗਏਪਰ ਹਰਿਆਣਾ ਪ੍ਰਤੀ ਉਨ੍ਹਾਂ ਦਾ ਮੋਹ ਅਜੇ ਵੀ ਬਰਕਰਾਰ ਹੈ: ਗੋਇਲ
 
50 ਸਾਲ ਪੁਰਾਣੀਆਂ ਪਰੰਪਰਾਵਾਂ ਨਾਲ ਛੇੜਛਾੜ ਬੰਦ ਕਰੇ ਕੇਂਦਰ ਸਰਕਾਰਬੀਬੀਐਮਬੀ ਵਿੱਚ ਪੰਜਾਬ ਦਾ ਹੱਕ ਬਰਕਰਾਰ ਰਹਿਣਾ ਚਾਹੀਦਾ ਹੈ: ਗੋਇਲ
 

ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ 'ਤੇ ਪੰਚਕੂਲਾ ਵਿਖੇ ਆਯੋਜਿਤ ਮੀਟਿੰਗ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸੂਬੇ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਸਾਹਮਣੇ ਬਹੁਤ ਹੀ ਸੰਜੀਦਗੀ ਅਤੇ ਦ੍ਰਿੜਤਾ ਨਾਲ ਪੰਜਾਬ ਦਾ ਪੱਖ ਰੱਖਿਆ। ਮੀਟਿੰਗ ਤੋਂ ਬਾਅਦ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਬਹੁਤ ਹੀ ਨਿਮਰਤਾ ਅਤੇ ਸਤਿਕਾਰ ਨਾਲ ਪੰਜਾਬ ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂਪਰ ਨਾਲ ਹੀ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਆਪਣੇ ਅਧਿਕਾਰਾਂ 'ਤੇ ਕਿਸੇ ਵੀ ਤਰ੍ਹਾਂ ਦਾ ਡਾਕਾ ਨਹੀਂ ਪੈਣ ਦੇਵੇਗਾ।
 
ਮੀਟਿੰਗ ਦੌਰਾਨ ਆਪਣੀ ਪਹਿਲੀ ਅਤੇ ਮੁੱਖ ਚਿੰਤਾ ਜ਼ਾਹਰ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਬੀਬੀਐਮਬੀ ਦੀ ਸਥਾਪਨਾ ਦੇ ਸਮੇਂ ਤੋਂ ਹੀ ਇਹ ਵਿਵਸਥਾ ਰਹੀ ਹੈ ਕਿ ਇਸ ਵਿੱਚ ਪਾਵਰ (ਬਿਜਲੀ) ਦਾ ਮੈਂਬਰ ਪੰਜਾਬ ਤੋਂ ਅਤੇ ਇਰੀਗੇਸ਼ਨ (ਸਿੰਚਾਈ) ਦਾ ਮੈਂਬਰ ਹਰਿਆਣਾ ਤੋਂ ਨਿਯੁਕਤ ਹੁੰਦਾ ਆਇਆ ਹੈ। ਇਹ 50 ਸਾਲਾਂ ਤੋਂ ਚਲੀ ਆ ਰਹੀ ਇੱਕ ਸਥਾਪਿਤ ਪਰੰਪਰਾ ਹੈ। ਪਰ ਕੇਂਦਰ ਸਰਕਾਰ ਨੇ 13 ਅਪ੍ਰੈਲ ਨੂੰ ਨਿਯਮਾਂ ਵਿੱਚ ਸੋਧ ਕਰਕੇ ਇਹ ਪ੍ਰਾਵਧਾਨ ਕਰ ਦਿੱਤਾ ਕਿ ਮੈਂਬਰ ਕਿਤੇ ਦਾ ਵੀ ਹੋ ਸਕਦਾ ਹੈ ਪਰੰਤੂ ਪੰਜਾਬ ਤੇ ਹਰਿਆਣਾ ਨੂੰ ਸਿਰਫ਼ ਤਰਜੀਹ ਦਿੱਤੀ ਜਾਵੇਗੀ।
 
ਉਨ੍ਹਾਂ ਨੇ ਸਵਾਲ ਉਠਾਇਆ ਕਿ ਜਦੋਂ ਇੰਨੇ ਦਹਾਕਿਆਂ ਤੋਂ ਇਹ ਵਿਵਸਥਾ ਬਿਨਾਂ ਕਿਸੇ ਸ਼ਿਕਾਇਤ ਦੇ ਸੁਚਾਰੂ ਢੰਗ ਨਾਲ ਚੱਲ ਰਹੀ ਸੀਤਾਂ ਇਸ ਬਦਲਾਅ ਦੀ ਕੀ ਲੋੜ ਸੀ? 'ਤਰਜੀਹਸ਼ਬਦ ਪੰਜਾਬ ਦੇ ਮਨ ਵਿੱਚ ਵੱਡੀ ਚਿੰਤਾ ਪੈਦਾ ਕਰਦਾ ਹੈਇਸ ਲਈ ਦਹਾਕਿਆਂ ਪੁਰਾਣੇ ਇਸ ਰਵਾਇਤੀ ਢਾਂਚੇ ਨੂੰ ਹੀ ਜਾਰੀ ਰੱਖਿਆ ਜਾਣਾ ਚਾਹੀਦਾ ਹੈ।
 
ਸੁਰੱਖਿਆ ਦੇ ਮੁੱਦੇ 'ਤੇ ਕੇਂਦਰ ਦੇ ਰੁਖ ਦਾ ਜ਼ੋਰਦਾਰ ਵਿਰੋਧ ਕਰਦਿਆਂ ਉਨ੍ਹਾਂ ਨੇ ਸੀਆਈਐਸਐਫ ਦੀ ਤਾਇਨਾਤੀ 'ਤੇ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਇੱਕ ਬਹੁਤ ਹੀ ਸਮਰੱਥ ਅਤੇ ਵਿਸ਼ਵ ਪ੍ਰਸਿੱਧ ਫੋਰਸ ਹੈਜਿਸ ਨੇ ਅੱਤਵਾਦ ਦੇ ਦੌਰ ਵਿੱਚ ਦੇਸ਼ ਦੀ ਅਖੰਡਤਾ ਲਈ ਆਪਣੀਆਂ ਅਤੇ ਆਪਣੇ ਪਰਿਵਾਰਾਂ ਦੀਆਂ ਕੁਰਬਾਨੀਆਂ ਦਿੱਤੀਆਂ ਹਨ। ਸਾਡੇ ਡੈਮਾਂ ਦੀ ਸੁਰੱਖਿਆ ਸ਼ੁਰੂ ਤੋਂ ਹੀ ਪੰਜਾਬ ਪੁਲਿਸ ਕਰਦੀ ਆ ਰਹੀ ਹੈ। ਅੱਜ ਵੀ ਸਰਹੱਦ ਦੇ ਨੇੜੇ ਸਥਿਤ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਦੀ ਸੁਰੱਖਿਆ ਪੰਜਾਬ ਪੁਲਿਸ ਹੀ ਸੰਭਾਲ ਰਹੀ ਹੈ। ਅਜਿਹੇ ਵਿੱਚ ਬੀਬੀਐਮਬੀ ਕੰਪਲੈਕਸਾਂ ਵਿੱਚ ਸੀਆਈਐਸਐਫ ਨੂੰ ਤਾਇਨਾਤ ਕਰਨ ਦਾ ਕੀ ਤਰਕ ਹੈਜਦੋਂ ਕਿਸੇ ਵੀ ਭਾਈਵਾਲ ਰਾਜ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ 'ਤੇ ਕੋਈ ਇਤਰਾਜ਼ ਨਹੀਂ ਸੀਤਾਂ ਕੇਂਦਰ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਦਖਲਅੰਦਾਜ਼ੀ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ ਹੈ।
 
ਕੈਬਨਿਟ ਮੰਤਰੀ ਨੇ ਪਾਣੀ ਦੇ ਮੁੱਦੇ 'ਤੇ ਪੰਜਾਬ ਦੀ ਉਦਾਰਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਕਦੇ ਵੀ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟਿਆ। ਸੂਬਾ ਆਪਣਾ ਕੀਮਤੀ ਜ਼ਮੀਨਦੋਜ਼ ਪਾਣੀ ਗੁਆਉਣ ਦੀ ਕੀਮਤ 'ਤੇ ਵੀ ਸਾਰੇ ਭਾਈਵਾਲ ਰਾਜਾਂ ਨੂੰ ਉਨ੍ਹਾਂ ਦੇ ਹਿੱਸੇ ਦਾ ਪਾਣੀ ਪੂਰੀ ਖੁਸ਼ੀ ਨਾਲ ਦੇ ਰਿਹਾ ਹੈ। ਉਨ੍ਹਾਂ ਨੇ ਪੁਰਜ਼ੋਰ ਸ਼ਬਦਾਂ ਵਿੱਚ ਕਿਹਾ ਕਿ ਕਿਉਂਕਿ ਨਦੀਆਂ ਪੰਜਾਬ ਵਿੱਚੋਂ ਹੋ ਕੇ ਵਗਦੀਆਂ ਹਨਉਨ੍ਹਾਂ ਦੀ ਦੇਖਭਾਲ ਪੰਜਾਬ ਕਰਦਾ ਹੈ ਅਤੇ ਹੜ੍ਹਾਂ ਦੇ ਸਮੇਂ ਨੁਕਸਾਨ ਵੀ ਪੰਜਾਬ ਹੀ ਝੱਲਦਾ ਹੈਇਸ ਲਈ ਪਾਣੀ ਨੂੰ ਡੈਮਾਂ ਵਿੱਚ ਇਕੱਠਾ ਕਰਨ ਅਤੇ ਇਸ ਦੇ ਪ੍ਰਬੰਧਨ ਨਾਲ ਜੁੜੇ ਫੈਸਲਿਆਂ ਵਿੱਚ ਪੰਜਾਬ ਨੂੰ ਤਰਜੀਹ ਮਿਲਣੀ ਚਾਹੀਦੀ ਹੈ। ਬੀਬੀਐਮਬੀ ਦੇ ਹਰ ਅਹਿਮ ਫੈਸਲੇ ਵਿੱਚ ਪੰਜਾਬ ਨੂੰ ਉਸਦਾ ਯੋਗ ਸਥਾਨ ਦਿੱਤਾ ਜਾਣਾ ਚਾਹੀਦਾ ਹੈਕਿਉਂਕਿ ਪਾਣੀ ਨੂੰ ਸੰਭਾਲਣ ਦੀ ਮੁੱਖ ਜ਼ਿੰਮੇਵਾਰੀ ਪੰਜਾਬ ਦੀ ਹੀ ਹੈ।
 
ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪੰਜਾਬ ਦੀ ਤਰਫੋਂ ਕਿਸੇ 'ਚੂਕਹੋਣ ਕਾਰਨ ਸੀਆਈਐਸਐਫ ਲਗਾਉਣ ਦੇ ਦਿੱਤੇ ਗਏ ਬਿਆਨ 'ਤੇ ਹੈਰਾਨੀ ਪ੍ਰਗਟ ਕਰਦਿਆਂ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਤੋਂ ਕੋਈ ਚੂਕ ਨਹੀਂ ਹੋਈ ਹੈਬਲਕਿ ਪੰਜਾਬ ਨੇ ਕੇਵਲ ਆਪਣੇ ਹੱਕ 'ਤੇ ਪਹਿਰਾ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਣੀ ਦੀ ਵੰਡ ਦੀ ਤੈਅ ਵਿਵਸਥਾ ਤਹਿਤ ਹਰਿਆਣਾ ਮਾਰਚ ਮਹੀਨੇ ਵਿੱਚ ਹੀ ਆਪਣੇ ਹਿੱਸੇ ਦਾ ਪਾਣੀ ਇਸਤੇਮਾਲ ਕਰ ਚੁੱਕਾ ਸੀ ਅਤੇ ਉਸ ਤੋਂ ਬਾਅਦ ਉਹ ਪੰਜਾਬ ਦੇ ਹਿੱਸੇ ਦਾ ਪਾਣੀ ਲੈਣਾ ਚਾਹੁੰਦਾ ਸੀਜਿਸਦਾ ਪੰਜਾਬ ਨੇ ਵਿਰੋਧ ਕੀਤਾ। ਹਰਿਆਣਾ ਨੂੰ ਵਾਰ-ਵਾਰ ਪਾਣੀ ਦਾ ਧਿਆਨ ਨਾਲ ਇਸਤੇਮਾਲ ਕਰਨ ਦੀ ਸਲਾਹ ਦਿੱਤੀ ਗਈ ਸੀਪਰ ਉਨ੍ਹਾਂ ਨੇ ਇਸ ਵੱਲ ਗੌਰ ਨਹੀਂ ਕੀਤਾ।
 
ਕੇਂਦਰੀ ਮੰਤਰੀ ਖੱਟਰ 'ਤੇ ਤੰਜ ਕਸਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਖੱਟਰ ਸਾਹਿਬ ਹੁਣ ਕੇਂਦਰ ਵਿੱਚ ਮੰਤਰੀ ਬਣ ਚੁੱਕੇ ਹਨਪਰ ਅਜਿਹਾ ਲੱਗਦਾ ਹੈ ਕਿ ਉਨ੍ਹਾਂ ਦਾ ਹਰਿਆਣਾ ਪ੍ਰਤੀ ਮੋਹ ਅਜੇ ਛੁੱਟਿਆ ਨਹੀਂ ਹੈ ਅਤੇ ਉਹ ਵਾਰ-ਵਾਰ ਉੱਥੇ ਹੀ ਅਟਕ ਜਾਂਦੇ ਹਨ।
 
ਮੰਤਰੀ ਗੋਇਲ ਨੇ ਕਿਹਾ ਕਿ ਜਦੋਂ ਸਾਰੇ ਭਾਈਵਾਲ ਰਾਜ ਆਪਸੀ ਤਾਲਮੇਲ ਨਾਲ ਬਿਹਤਰ ਢੰਗ ਨਾਲ ਕੰਮ ਕਰ ਰਹੇ ਹਨਤਾਂ ਕੇਂਦਰ ਸਰਕਾਰ ਨੂੰ ਇਸ ਤਰ੍ਹਾਂ ਦੀ ਬੇਲੋੜੀ ਦਖਲਅੰਦਾਜ਼ੀ ਕਰਨ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਸਾਫ਼ ਕੀਤਾ ਕਿ ਬੀਬੀਐਮਬੀ ਵੱਲੋਂ ਲਏ ਗਏ ਹਰ ਜਾਇਜ਼ ਅਤੇ ਸਹੀ ਫੈਸਲੇ ਦੀ ਉਨ੍ਹਾਂ ਨੇ ਹਮੇਸ਼ਾ ਸ਼ਲਾਘਾ ਕੀਤੀ ਹੈ ਅਤੇ ਪੰਜਾਬ ਅੱਗੇ ਵੀ ਮਿਲ ਕੇ ਚੱਲਣ ਲਈ ਤਿਆਰ ਹੈ। ਪਰਜੇਕਰ ਕੇਂਦਰ ਸਰਕਾਰ ਜਾਂ ਬੀਬੀਐਮਬੀ ਇਹ ਸੋਚਦੀ ਹੈ ਕਿ ਸੁਰੱਖਿਆ ਬਲਾਂ ਦੀ ਤਾਇਨਾਤੀ ਕਰਕੇ ਪੰਜਾਬ ਵਿਰੋਧੀ ਜਾਂ ਕੋਈ ਗਲਤ ਫੈਸਲੇ ਥੋਪੇ ਜਾ ਸਕਦੇ ਹਨਤਾਂ ਪੰਜਾਬ ਅਜਿਹੇ ਕਿਸੇ ਵੀ ਗਲਤ ਫੈਸਲੇ ਨੂੰ ਬਿਲਕੁਲ ਵੀ ਪ੍ਰਵਾਨ ਨਹੀਂ ਕਰੇਗਾ।

Punjab-Must-Get-Its-Rightful-Place-In-Bbmb-Decisions



TOP HEADLINES


*ਥਾਣਾ ਦੁੱਗਰੀ ਵੱਲੋਂ ਘਰ ਵਿੱਚ ਚੋਰੀ ਕਰਨ ਵਾਲਾ ਦੋਸ਼ੀ ਕਾਬੂ, ਕ
ਖੰਨਾ ਪੁਲਿਸ ਨੇ ਪਿੰਡ ਨਾਨਕਪੁਰ ਜਗੇੜਾ ਨੇੜੇ ਮਲੌਦ ਵਿਖੇ ਹੋਏ ਅੰ
ਜਵਾਬੀ ਕਾਰਵਾਈ ਵਿੱਚ ਪੁਲਿਸ ਦੀ ਗੋਲੀ ਨਾਲ ਕੈਦੀ ਦੀ ਮੌਤ
*ਆਪ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟ
*ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹ
*ਹੁੱਲੜਬਾਜ਼ੀ ਕਰਨ ਵਾਲੇ ਤਿੰਨ ਦੋਸ਼ੀ ਗ੍ਰਿਫਤਾਰ, ਕਰੇਟਾ ਕਾਰ ਨੂ
*ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਗਰ ਨਿਗਮ ਚੋਣਾਂ ਨੂੰ ਸੁਤੰਤਰ, ਨ
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾ
ਮੋਦੀ ਸਰਕਾਰ ਦੀ ਤਰ੍ਹਾਂ ਭਗਵੰਤ ਮਾਨ ਵੀ ਟੈਕਸ ਘਟਾ ਕੇ ਪੈਟਰੋਲ-ਡ
*ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ
ਐਨਓਸੀ ਨਾ ਮਿਲਣ ਕਾਰਨ ਲੋਕਾਂ ਨੂੰ ਭਾਰੀ ਇਹ ਪਰੇਸ਼ਾਨ ਹੋਣਾ ਪੈ ਰ
ਇੰਨੋਸੈਂਟ ਹਾਰਟਸ ਸਕੂਲ ਵਿੱਚ ਕਿਸ਼ੋਰ ਅਵਸਥਾ ਵਿੱਚ ਤਵਚਾ ਦੇਖਭਾਲ
*ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ਆਪ ਵਿੱਚ ਹੋਏ ਸ
ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਮਾਲੇਰਕੋਟਲਾ ਵਿਖੇ ਪ੍ਰਮ
ਜ਼ਿਲ੍ਹੇ ਵਿੱਚ ਰਾਸ਼ਟਰੀ ਡੇਂਗੂ ਦਿਵਸ ਮਨਾਇਆ, ਲੋਕਾਂ ਨੂੰ ਸਚੇਤ
ਅਣਅਧਿਕਾਰਤ ਤੌਰ ਤੇ ਖਰੀਦ ਅਤੇ ਸਟੋਰ ਕੀਤੀਆਂ ਖਾਦਾਂ ਤੇ ਕੀੜੇਮਾਰ
ਖੰਨਾ ਦੇ ਪਿੰਡ ਜਗੇੜਾ ਨੇੜੇ ਨੌਜੁਆਨ ਦੀ ਲਾਸ਼ ਮਿਲੀ, ਮਾਮਲਾ ਕਤਲ
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਕਰੀਬ ਨੌਂ ਘੰਟੇ ਬਾਅਦ ਸੁਰੱਖਿਅਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50102039

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us