ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਖਰੜ ਵਿੱਚ ਜ਼ੋਰਦਾਰ ਰੋਸ਼ ਪ੍ਰਦਰਸ਼ਨ

May17,2026 | Jagrati Lahar Bureau | Kharar

ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਖਰੜ ਵਿੱਚ ਜ਼ੋਰਦਾਰ ਰੋਸ਼ ਪ੍ਰਦਰਸ਼ਨ
ਖਰੜ, 17 ਮਈ — ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਸ਼੍ਰੀ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਹਲਕਾ ਖਰੜ ਵਿੱਚ BJP ਦੀ ਮੋਦੀ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮਹਿੰਗਾਈ ਦੇ ਮੁੱਦੇ ‘ਤੇ ਆਪਣਾ ਗੁੱਸਾ ਜਾਹਿਰ ਕੀਤਾ।

ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਪਿਸ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਕਾਰਨ ਟਰਾਂਸਪੋਰਟ ਤੋਂ ਲੈ ਕੇ ਰੋਜ਼ਾਨਾ ਦੀ ਵਰਤੋਂ ਵਾਲੀਆਂ ਵਸਤੂਆਂ ਦੇ ਭਾਅ ਵੀ ਲਗਾਤਾਰ ਵਧ ਰਹੇ ਹਨ, ਜਿਸ ਨਾਲ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੋਕਾਂ ਨਾਲ ਮਹਿੰਗਾਈ ਘਟਾਉਣ ਦੇ ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਹਾਲਾਤ ਇਸਦੇ ਉਲਟ ਹਨ। ਗਰੀਬ, ਮਜ਼ਦੂਰ, ਕਿਸਾਨ ਅਤੇ ਮੱਧ ਵਰਗ ਦਾ ਜੀਵਨ ਮੁਸ਼ਕਲ ਹੋ ਚੁੱਕਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਿੱਚ ਲੱਗੀ ਹੋਈ ਹੈ ਜਦਕਿ ਆਮ ਲੋਕਾਂ ਦੀਆਂ ਮੁਸ਼ਕਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣ ਕੇ ਖੜੀ ਰਹੀ ਹੈ ਅਤੇ ਅੱਗੇ ਵੀ ਜਨਤਾ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਲਈ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਕਾਂਗਰਸ ਪਾਰਟੀ ਵੱਲੋਂ ਹੋਰ ਵੱਡੇ ਪੱਧਰ ‘ਤੇ ਆੰਦੋਲਨ ਕੀਤਾ ਜਾਵੇਗਾ।

ਇਸ ਮੌਕੇ ਮਹਿਲਾ ਕਾਂਗਰਸ ਕਮੇਟੀ ਮੋਹਾਲੀ ਦੀ ਪ੍ਰਧਾਨ ਸਵਰਨਜੀਤ ਕੌਰ, ਜਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਵਿਸ਼ਾਲ ਬੱਟੂ, ਵਾਈਸ ਪ੍ਰੈਜ਼ੀਡੈਂਟ ਜਿਲ੍ਹਾ ਮੋਹਾਲੀ ਡਾ. ਰਘਵੀਰ ਸਿੰਘ ਬੰਗੜ, ਸੀਨੀਅਰ ਕਾਂਗਰਸੀ ਆਗੂ ਗੁਰਿੰਦਰ ਸਿੰਘ ਕੈਰੋਂ, ਸੋਸ਼ਲ ਮੀਡੀਆ ਇੰਚਾਰਜ ਸਰਭਜੀਤ ਕੌਰ, ਵਿਕਾਸ ਕਪੂਰ, ਜਸਪਾਲ ਸਿੰਘ, ਸਿਟੀ ਕਾਂਗਰਸ ਕਮੇਟੀ ਦੇ ਸਕੱਤਰ ਬਾਬੂ ਸਿੰਘ ਪਮੋਰ, ਰਛਪਾਲ ਸਿੰਘ ਨੀਟਾ, ਮਨਜੀਤ ਕੌਰ ਸੋਨੂ, ਵਰਿੰਦਰ ਭਾਮਾ, ਨਿਰਮਲ ਸਿੰਘ ਹਰਲਾਲਪੁਰ, ਮਨਜੀਤ ਸਿੰਘ ਬੱਤਰਾ, ਐਡਵੋਕੇਟ ਨਰਿੰਦਰ ਸਿੰਘ ਅਤੇ ਰੌਮੀ ਦਸ਼ਮੇਸ਼ ਨਗਰ ਹਾਜ਼ਰ ਸਨ।

Amarinder-Singh-Raja-Warring-Chandigarh-Punjab-



TOP HEADLINES


*ਅਰਵਿੰਦ ਕੇਜਰੀਵਾਲ ਨੇ ਨੀਟ ਪ੍ਰੀਖਿਆਰਥੀਆਂ ਨੂੰ ਕਿਹਾ, ‘ਆਪਣੀਆਂ
ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਖਰੜ ਵ
*42 ਸਾਲਾਂ ਵਿਅਕਤੀ ਨੇ ਨਹਿਰ ਦੇ ਵਿੱਚ ਮਾਰੀ ਛਾਲ, ਕਾਰੋਬਾਰ ਨੂੰ
*ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 57
ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਐਸਆਈਆਰ ਅਭਿਆਸ ਨੂੰ ਲੈ ਕੇ ਜਤ
*ਗੁਰਦਾਸਪੁਰ ਵਿਖੇ ਗ੍ਰਨੇਡ ਸੁੱਟਣ ਦੇ ਮਾਮਲੇ ‘ਚ ਤਿੰਨ ਮੁਲਜ਼ਮ ਗ
*ਸਾਇਲੈਂਟ ਕਿਲਰ-ਹਾਈਪਰਟੈਨਸ਼ਨ ਵਿਰੁੱਧ ਪੰਜਾਬ ਦੀ ਲੜਾਈ ਹੋਈ ਹੋਰ
ਗੁਰਦਾਸਪੁਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ ,ਦੁਕਾਨ ਦੇ ਨੇੜੇ ਹੈਂ
*ਥਾਣਾ ਦੁੱਗਰੀ ਵੱਲੋਂ ਘਰ ਵਿੱਚ ਚੋਰੀ ਕਰਨ ਵਾਲਾ ਦੋਸ਼ੀ ਕਾਬੂ, ਕ
ਖੰਨਾ ਪੁਲਿਸ ਨੇ ਪਿੰਡ ਨਾਨਕਪੁਰ ਜਗੇੜਾ ਨੇੜੇ ਮਲੌਦ ਵਿਖੇ ਹੋਏ ਅੰ
ਜਵਾਬੀ ਕਾਰਵਾਈ ਵਿੱਚ ਪੁਲਿਸ ਦੀ ਗੋਲੀ ਨਾਲ ਕੈਦੀ ਦੀ ਮੌਤ
*ਆਪ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟ
*ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋ
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ 'ਤੇ ਹ
*ਹੁੱਲੜਬਾਜ਼ੀ ਕਰਨ ਵਾਲੇ ਤਿੰਨ ਦੋਸ਼ੀ ਗ੍ਰਿਫਤਾਰ, ਕਰੇਟਾ ਕਾਰ ਨੂ
*ਰਾਜ ਚੋਣ ਕਮਿਸ਼ਨ, ਪੰਜਾਬ ਨੇ ਨਗਰ ਨਿਗਮ ਚੋਣਾਂ ਨੂੰ ਸੁਤੰਤਰ, ਨ
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾ
ਮੋਦੀ ਸਰਕਾਰ ਦੀ ਤਰ੍ਹਾਂ ਭਗਵੰਤ ਮਾਨ ਵੀ ਟੈਕਸ ਘਟਾ ਕੇ ਪੈਟਰੋਲ-ਡ
*ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50110475

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us