ਤੇਲ ਖਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ ਮੰਗਿਆ ਸਪਸ਼ਟੀਕਰਨ ਊਰਜਾ ਅਤੇ ਆਰਥਿਕ ਸੰਕਟ ‘ਤੇ ਚਰਚਾ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ

May18,2026 | Jagrati Lahar Bureau | Chandigarh


ਕਿਹਾ: ਹਾਲਾਤ ਬਦ ਤੋਂ ਬਦਤਰ ਹੋ ਰਹੇ; ਪ੍ਰਧਾਨ ਮੰਤਰੀ ਵਿਦੇਸ਼ ਦੌਰਿਆਂ ਵਿੱਚ ਰੁੱਝੇ ਹੋਏ

ਚੰਡੀਗੜ੍ਹ, 18 ਮਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਤੇਲ ਦੀ ਖਰੀਦ ਉੱਪਰ ਲਿਮਿਟ ਲਗਾਉਣ ਸੰਬੰਧੀ ਆ ਰਹੀਆਂ ਖਬਰਾਂ ‘ਤੇ ਭਾਰਤ ਸਰਕਾਰ ਤੋਂ ਸਪਸ਼ਟੀਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕੋਈ ਸਪਸ਼ਟੀਕਰਨ ਜਾਂ ਭਰੋਸਾ ਨਾ ਦਿੱਤੇ ਜਾਣ ਕਾਰਨ ਲੋਕਾਂ ਵਿੱਚ ਘਬਰਾਹਟ ਦਾ ਮਾਹੌਲ ਬਣਿਆ ਹੋਇਆ ਹੈ।

ਤੇਲ ਦੀ ਖਰੀਦ ਉੱਪਰ ਲਿਮਿਟ ਲਾਗੂ ਹੋਣ ਦੀਆਂ ਖਬਰਾਂ ‘ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਇਹ ਆਉਣ ਵਾਲੇ ਸਮੇਂ ਲਈ ਕਾਫੀ ਚਿੰਤਾਜਨਕ ਅਤੇ ਭਿਆਨਕ ਸੰਕੇਤ ਹਨ। ਉਨ੍ਹਾਂ ਨੇ ਕਿਹਾ ਕਿ ਜੇਕੇ ਅਸੀਂ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਲਈ ਵੀ ਲੋੜੀਂਦੇ ਤੇਲ ਦਾ ਪ੍ਰਬੰਧ ਨਹੀਂ ਕਰ ਸਕਦੇ ਹਾਂ, ਤਾਂ ਇਸ ਨਾਲ ਅਰਥਵਿਵਸਥਾ ਪੂਰੀ ਤਰ੍ਹਾਂ ਡਗਮਗਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਅਤੇ ਖਾਸ ਤੌਰ ‘ਤੇ ਪ੍ਰਧਾਨ ਮੰਤਰੀ ਨੂੰ ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਦੀ ਵਿਦੇਸ਼ ਫੇਰੀ ਤੇ ਟਿੱਪਣੀ ਕਰਦਿਆਂ ਕਿਹਾ ਕਿ ਦੇਸ਼ ਦੇ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ, ਜਦਕਿ ਸਾਡੇ ਪ੍ਰਧਾਨ ਮੰਤਰੀ ਵਿਦੇਸ਼ ਦੌਰਿਆਂ ਵਿੱਚ ਰੁੱਝੇ ਹੋਏ ਹਨ।

ਲੁਧਿਆਣਾ ਤੋਂ ਸੰਸਦ ਮੈਂਬਰ ਵੜਿੰਗ ਨੇ ਇਹ ਵੀ ਮੰਗ ਕੀਤੀ ਹੈ ਕਿ ਦੇਸ਼ ਦੇ ਸਾਹਮਣੇ ਖੜ੍ਹੇ ਊਰਜਾ ਅਤੇ ਆਰਥਿਕ ਸੰਕਟ ‘ਤੇ ਚਰਚਾ ਲਈ ਸਰਕਾਰ ਨੂੰ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਚਾਹੀਦਾ ਹੈ।

ਇਸ ਦੌਰਾਨ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਵੱਲੋਂ ਪਹਿਲਾਂ ਦਿੱਤੀਆਂ ਚੇਤਾਵਨੀਆਂ ਦਾ ਹਵਾਲਾ ਦਿੰਦਿਆਂ, ਵੜਿੰਗ ਨੇ ਕਿਹਾ ਕਿ ਉਹ ਲਗਾਤਾਰ ਸਰਕਾਰ ਨੂੰ ਚੇਤਾਵਨੀ ਦਿੰਦੇ ਆ ਰਹੇ ਹਨ ਕਿ ਦੇਸ਼ ਦੀ ਆਰਥਿਕ ਸਥਿਤੀ ਕਮਜ਼ੋਰ ਹੋ ਰਹੀ ਹੈ ਅਤੇ ਜ਼ਮੀਨੀ ਹਾਲਾਤ ਠੀਕ ਨਹੀਂ ਹਨ।

ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਸਰਕਾਰ ਨੂੰ ਇਮਾਨਦਾਰੀ ਨਾਲ ਚੁਣੌਤੀਆਂ ਦਾ ਮੁਲਾਂਕਣ ਕਰਨਾ ਚਾਹੀਦਾ ਹੈ ਅਤੇ ਸੰਕਟ ਹੋਰ ਗਹਿਰਾ ਹੋਣ ਤੋਂ ਪਹਿਲਾਂ ਸੁਧਾਰਾਤਮਕ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਤੇਲ ‘ਤੇ ਪਾਬੰਦੀਆਂ ਲਗਾਉਣ ਜਾਂ ਲੋਕਾਂ ਨੂੰ ਖਰੀਦਦਾਰੀ ਤੋਂ ਬਚਣ ਲਈ ਕਹਿਣ ਨਾਲ ਰਾਸ਼ਟਰੀ ਸੰਕਟ ਦਾ ਹੱਲ ਨਹੀਂ ਨਿਕਲੇਗਾ।

ਵੜਿੰਗ ਨੇ ਸੁਝਾਅ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ‘ਤੇ ਸਿੱਧੇ ਤੌਰ ‘ਤੇ ਦੇਸ਼ ਨੂੰ ਸੰਬੋਧਨ ਕਰਨਾ ਚਾਹੀਦਾ ਹੈ ਅਤੇ ਦੇਸ਼ ਸਾਹਮਣੇ ਖੜ੍ਹੀਆਂ ਅਸਲ ਚੁਣੌਤੀਆਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ ਤੇ ਸੰਸਦ ਵਿੱਚ ਲੋਕਾਂ ਸਾਹਮਣੇ ਸਪਸ਼ਟ ਰੋਡਮੈਪ ਪੇਸ਼ ਕਰਨਾ ਚਾਹੀਦਾ ਹੈ।

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪ੍ਰਧਾਨ ਮੰਤਰੀ ਨੂੰ ਤੁਰੰਤ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਵਿਰੋਧੀ ਧਿਰ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕੌਮੀ ਚਿੰਤਾ ਦੇ ਸਮੇਂ ਸਾਂਝੀ ਚਰਚਾ ਅਤੇ ਮਿਲ ਕੇ ਹੱਲ ਕੱਢਣ ਦੀ ਲੋੜ ਹੁੰਦੀ ਹੈ, ਨਾ ਕਿ ਇਕ-ਤਰਫਾ ਫੈਸਲੇ ਲੈਣ ਦੀ।

ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਭਾਰਤ ਦੇ ਲੋਕ ਗੁੰਝਲ ਨਹੀਂ, ਹੱਲ ਦੇ ਹੱਕਦਾਰ ਹਨ। ਇਸ ਚੁਣੌਤੀ ਭਰੇ ਦੌਰ ਵਿੱਚ ਨੌਕਰੀਆਂ, ਕਾਰੋਬਾਰ, ਸਪਲਾਈ ਚੇਨਾਂ ਅਤੇ ਆਮ ਲੋਕਾਂ ਦੀ ਰੋਜ਼ਮਰਾ ਜ਼ਿੰਦਗੀ ਦੀ ਸੁਰੱਖਿਆ ਲਈ ਸਰਕਾਰ ਨੂੰ ਮਜ਼ਬੂਤ ਐਕਸ਼ਨ ਪਲਾਨ ਪੇਸ਼ ਕਰਨਾ ਚਾਹੀਦਾ 

Fuel-Rationing-Punjab-Congress-President-Amarinder-Singh-Raja-Warring-Seeks-Clarification-From-Center



TOP HEADLINES


*ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲ
ਤੇਲ ਖਰੀਦ ਉਪਰ ਲਿਮਿਟ ਲਗਾਉਣ ਨੂੰ ਲੈ ਕੇ ਵੜਿੰਗ ਨੇ ਕੇਂਦਰ ਤੋਂ
*ਥਾਣਾ ਕੂੰਮ ਕਲਾਂ ਪੁਲਿਸ ਵੱਲੋਂ ਚੋਰੀ ਕਰਨ ਵਾਲੇ ਗਿਰੋਹ ਦੇ 4 ਮ
*ਲੁਧਿਆਣਾ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇਨਟੇਨਸਿਵ ਸੁਧਾਈ (ਐਸ.ਆ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖ
ਭਾਜਪਾ ਵਿੱਚ ਜਾਣ ਤੋਂ ਇਨਕਾਰ ਕਰਨ 'ਤੇ ਸੰਜੀਵ ਅਰੋੜਾ ਤੋਂ ਬਾਅਦ
ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼
ਮਨੀਸ਼ ਸਿਸੋਦੀਆ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦ
ਆਈ.ਐਮ.ਏ. ਲੁਧਿਆਣਾ ਵੱਲੋਂ ਨਿਊਰੋਸਰਜਰੀ ਦੇ ਭਵਿੱਖ ਅਤੇ ਵਰਕ-ਲਾਈ
ਲੁਧਿਆਣਾ ਵਿੱਚ ਟਾਰਗੇਟ ਸ਼ੂਟਿੰਗ ਦੀਆਂ ਸੰਭਾਵੀ ਕੋਸ਼ਿਸ਼ਾਂ ਨਾਕਾਮ;
*ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵ
ਬੈਂਕ ਮੁਲਾਜ਼ਮਾਂ ਨੇ ਲਾਇਆ ਧਰਨਾ, 25-26 ਮਈ ਨੂੰ ਕਰਨਗੇ ਹੜਤਾਲ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀ
ਤੁਹਾਡੀ ਸਿਹਤ, ਸਾਡੀ ਜ਼ਿੰਮੇਵਾਰੀ ਦੇ ਸੰਕਲਪ ਨਾਲ ਡਾ. ਐਮ.ਡੀ. ਬ
ਖੰਨਾ ਪੁਲਿਸ ਵੱਲੋ ਗਰੀਬ ਪਰਿਵਾਰਾ ਜਾਂ ਲੋੜਵੰਦ ਪਰਿਵਾਰਾ ਤੋ ਨਵਜ
​'ਆਪ' ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਦ
*ਅਰਵਿੰਦ ਕੇਜਰੀਵਾਲ ਨੇ ਨੀਟ ਪ੍ਰੀਖਿਆਰਥੀਆਂ ਨੂੰ ਕਿਹਾ, ‘ਆਪਣੀਆਂ
ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਖ਼ਿਲਾਫ਼ ਕਾਂਗਰਸ ਦਾ ਖਰੜ ਵ
*42 ਸਾਲਾਂ ਵਿਅਕਤੀ ਨੇ ਨਹਿਰ ਦੇ ਵਿੱਚ ਮਾਰੀ ਛਾਲ, ਕਾਰੋਬਾਰ ਨੂੰ
*ਗੈਂਗਸਟਰਾਂ ‘ਤੇ ਵਾਰ ਦਾ 117ਵਾਂ ਦਿਨ: ਪੰਜਾਬ ਪੁਲਿਸ ਵੱਲੋਂ 57

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50121519

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us