*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ*

May22,2026 | Jagrati Lahar Bureau | Chandigarh



*ਫੈਸਲਾ 25 ਮਈ ਤੋਂ ਹੋਵੇਗਾ ਲਾਗੂ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਲੋਕ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਬਦਲਿਆ ਹੋਇਆ ਸਮਾਂ ਬਿਜਲੀ ਬਚਾਉਣ ਵਿੱਚ ਵੀ ਮਦਦ ਕਰੇਗਾ, ਪੀ.ਐਸ.ਪੀ.ਸੀ.ਐਲ. ਦਾ ਪੀਕ ਲੋਡ ਦੁਪਹਿਰ ਇਕ ਵਜੇ ਤੋਂ ਬਾਅਦ ਸ਼ੁਰੂ ਹੁੰਦਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਭਿਆਨਕ ਗਰਮੀ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਵਡੇਰੇ ਜਨਤਕ ਹਿੱਤ ਵਿੱਚ ਨਵੇਂ ਸਮੇਂ ਮੁਤਾਬਕ ਕੰਮਕਾਜ ਦਾ ਸਮਾਂ ਮੌਜੂਦਾ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਦੀ ਬਜਾਏ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ।
ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਦਲਿਆ ਹੋਇਆ ਸਮਾਂ 25 ਮਈ ਤੋਂ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ, "ਇਹ ਫੈਸਲਾ ਆਮ ਲੋਕਾਂ ਦੀ ਸਹੂਲਤ ਲਈ ਲਿਆ ਗਿਆ ਹੈ ਤਾਂ ਜੋ ਉਹ ਪੂਰੇ ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਆਸਾਨੀ ਨਾਲ ਆਪਣੇ ਕੰਮ ਕਰਵਾ ਸਕਣ। ਹਰ ਕਿਸੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਦਲੇ ਹੋਏ ਸਮੇਂ ਨਾਲ ਲੋਕ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਆਪਣੇ ਸਰਕਾਰੀ ਕੰਮ ਪੂਰੇ ਕਰ ਸਕਣਗੇ। ਉਨ੍ਹਾਂ ਕਿਹਾ, "ਇਸ ਕਦਮ ਨਾਲ ਮੁਲਾਜ਼ਮਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ, ਕਿਉਂਕਿ ਉਹ ਦਿਨ ਵੇਲੇ ਤਾਪਮਾਨ ਵਧਣ ਤੋਂ ਪਹਿਲਾਂ ਆਪਣੀ ਡਿਊਟੀ ਖ਼ਤਮ ਕਰ ਸਕਣਗੇ।"
ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਮੁਲਾਜ਼ਮਾਂ ਨੂੰ ਆਪਣੇ ਬੱਚਿਆਂ ਨਾਲ ਬਿਤਾਉਣ ਲਈ ਵਧੇਰੇ ਸਮਾਂ ਮਿਲੇਗਾ, ਜੋ ਕਿ ਸਕੂਲਾਂ ਅਤੇ ਕਾਲਜਾਂ ਦੇ ਬਦਲੇ ਹੋਏ ਸਮੇਂ ਕਾਰਨ ਲਗਭਗ ਉਸੇ ਸਮੇਂ ਘਰ ਪਰਤਣਗੇ। ਉਨ੍ਹਾਂ ਕਿਹਾ, "ਇਹ ਫੈਸਲਾ ਪੰਜਾਬ ਸਰਕਾਰ ਦੀ ਲੋਕ-ਪੱਖੀ ਪਹੁੰਚ ਅਤੇ ਨਾਗਰਿਕਾਂ ਦੇ ਰੋਜ਼ਾਨਾ ਜੀਵਨ ਨੂੰ ਬਿਹਤਰ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਨਵਾਂ ਸਮਾਂ ਸੂਬੇ ਭਰ ਦੇ ਸਕੂਲਾਂ ਤੇ ਕਾਲਜਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ 'ਤੇ ਲਾਗੂ ਹੋਵੇਗਾ। ਉਨ੍ਹਾਂ ਅੱਗੇ ਕਿਹਾ, "ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ ਅੰਕੜਿਆਂ ਅਨੁਸਾਰ  ਬਿਜਲੀ ਦਾ ਪੀਕ ਲੋਡ ਦੁਪਹਿਰ 1:00 ਵਜੇ ਤੋਂ ਬਾਅਦ ਸ਼ੁਰੂ ਹੁੰਦਾ ਹੈ, ਇਸ ਲਈ ਦਫ਼ਤਰਾਂ ਦਾ ਨਵਾਂ ਸਮਾਂ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ 'ਤੇ ਦਬਾਅ ਨੂੰ ਘੱਟ ਕਰਨ ਵਿੱਚ ਵੀ ਮਦਦ ਕਰੇਗਾ।"
ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਨਤਕ ਸਹੂਲਤਾਂ ਦੀ ਰਾਖੀ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Bhagwant-Mann-Cm-Punjab-



TOP HEADLINES


*ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ
ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦ
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ
*ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿ
*ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾ
*ਪੰਜਾਬ ਦੇ ਸਫਲ ਸੰਸਥਾਪਕਾਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰ
*ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲ
ਆਪ ਐਮਪੀ ਮਾਲਵਿੰਦਰ ਕੰਗ ਨੇ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਸ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
*ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35
ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ
*ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ
*ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦ
25 ਸਾਲਾਂ ਬਾਅਦ ਪਿੰਡ ਦੀਵਾ ਮੰਡੇਰ ਦੀ ਪੁਰਾਣੀ ਮੰਗ ਹੋਈ ਪੂਰੀ,
*ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ
ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਭਵਿੱਖ ਦੀ ਸਿੱਖਿਆ ਨੂੰ ਲੈ ਕੇ
ਮੋਹਾਲੀ ਨੂੰ ਮਿਲਿਆ ਨਵਾਂ ਮੇਅਰ,ਸਰਬਜੀਤ ਸਿੰਘ ਸਮਾਣਾ ਬਣੇ ਮੇਅਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50351073

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us