*ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

May22,2026 | Jagrati Lahar Bureau | Chandigarh



*ਅਸੀਂ ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ ਬਣਾਵਾਂਗੇ ਅਤੇ ਕੁੱਤਿਆਂ ਦੀ ਦੇਖਭਾਲ ਕਰਾਂਗੇ, ਜਿੱਥੇ ਇਨ੍ਹਾਂ ਅਵਾਰਾ ਕੁੱਤਿਆਂ ਦੀ ਸਹੀ ਸੰਭਾਲ ਹੋ ਸਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਅਸੀਂ ਭੀੜ-ਭੜੱਕੇ ਵਾਲੀਆਂ ਸਾਰੀਆਂ ਜਨਤਕ ਥਾਵਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਵਾਂਗੇ ਤਾਂ ਜੋ ਬੱਚੇ, ਬਜ਼ੁਰਗ ਅਤੇ ਪਰਿਵਾਰ ਬਿਨਾਂ ਕਿਸੇ ਡਰ ਤੋਂ ਘੁੰਮ-ਫਿਰ ਸਕਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪੰਜਾਬ ਸਰਕਾਰ ਪੂਰੇ ਸੂਬੇ ਦੇ ਲੋਕਾਂ ਦੇ ਜਾਨ, ਮਾਲ ਅਤੇ ਸੁਰੱਖਿਆ ਲਈ ਵਚਨਬੱਧ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*


ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਬਾਰੇ ਵਧਦੀਆਂ ਚਿੰਤਾਵਾਂ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ, ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਜਾਨਵਰਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਂਦੇ ਹੋਏ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰੇਗੀ। ਬੱਚਿਆਂ, ਬਜ਼ੁਰਗਾਂ ਅਤੇ ਪਰਿਵਾਰਾਂ ਨੂੰ ਜਨਤਕ ਥਾਵਾਂ `ਤੇ ਬਿਨਾਂ ਕਿਸੇ ਡਰ ਤੋਂ ਘੁੰਮਣ-ਫਿਰਨ ਦੇ ਯੋਗ ਬਣਾਉਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਵਾਰਾ ਕੁੱਤਿਆਂ ਨੂੰ ਵੱਧ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਤਬਦੀਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਲਈ ਲੋੜੀਂਦੇ ਆਸਰਾ ਘਰ ਬਣਾਏ ਅਤੇ ਚਲਾਏ ਜਾਣਗੇ। ਉਨ੍ਹਾਂ ਮਨੁੱਖੀ ਜਾਨਾਂ ਤੇ ਜਾਨਵਰਾਂ ਦੀ ਭਲਾਈ ਦੋਵਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਸੁਪਰੀਮ ਕੋਰਟ ਵੱਲੋਂ 19 ਮਈ 2026 ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪਹਿਲਾਂ ਹੀ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ, “ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ, ਅਵਾਰਾ ਕੁੱਤਿਆਂ ਨੂੰ ਵੱਧ ਭੀੜ ਵਾਲੀਆਂ ਸਾਰੀਆਂ ਜਨਤਕ ਥਾਵਾਂ ਤੋਂ ਹਟਾਇਆ ਜਾਵੇਗਾ ਤਾਂ ਜੋ ਬੱਚੇ, ਬਜ਼ੁਰਗ ਅਤੇ ਪਰਿਵਾਰ ਬਿਨਾਂ ਡਰ ਤੋਂ ਆਜ਼ਾਦੀ ਨਾਲ ਘੁੰਮ ਸਕਣ।"

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ (ਆਸਰਾ ਘਰ) ਬਣਾਏਗੀ ਅਤੇ ਉਨ੍ਹਾਂ ਦੀ ਦੇਖਭਾਲ ਕਰੇਗੀ, ਜਿੱਥੇ ਅਵਾਰਾ ਕੁੱਤਿਆਂ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇਗੀ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਮੁੱਦੇ ਦੇ ਮਾਨਵੀ ਤੇ ਕਾਨੂੰਨੀ ਹੱਲ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ, “ਹਲਕਾਅ ਤੇ ਲਾਇਲਾਜ ਬਿਮਾਰੀ ਤੋਂ ਪੀੜਤ ਜਾਂ ਅਜਿਹੇ ਕੁੱਤੇ ਜੋ ਬਹੁਤ ਜ਼ਿਆਦਾ ਖ਼ਤਰਨਾਕ ਹਨ ਅਤੇ ਮਨੁੱਖੀ ਜਾਨ ਲਈ ਖ਼ਤਰਾ ਬਣੇ ਹੋਏ ਹਨ, ਦੇ ਮਾਮਲਿਆਂ ਵਿੱਚ ਕਾਨੂੰਨੀ ਤੌਰ `ਤੇ ਮਨਜ਼ੂਰਸ਼ੁਦਾ ਕਦਮ, ਜਿਸ ਵਿੱਚ ਦਰਦ-ਰਹਿਤ ਮੌਤ ਵੀ ਸ਼ਾਮਲ ਹੈ, ਸਬੰਧੀ ਜਾਨਵਰਾਂ ਉੱਤੇ ਅੱਤਿਆਚਾਰ ਦੀ ਰੋਕਥਾਮ ਐਕਟ ਤੇ ਏ.ਬੀ.ਸੀ. ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਕਦਮ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਅਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਮਨੁੱਖੀ ਜਾਨਾਂ ਲਈ ਗੰਭੀਰ ਖ਼ਤਰਾ ਹੈ। ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਘਟਨਾਵਾਂ ਨੇ ਨਾਗਰਿਕਾਂ ਵਿੱਚ ਵਿਆਪਕ ਚਿੰਤਾ ਪੈਦਾ ਕੀਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਲਈ ਇਸ ਮੁੱਦੇ `ਤੇ ਫੈਸਲਾਕੁੰਨ ਕਾਰਵਾਈ ਕਰਨਾ ਜ਼ਰੂਰੀ ਹੋ ਗਿਆ ਸੀ।"

ਜਨਤਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੇ ਹਰ ਫੈਸਲੇ ਦਾ ਉਦੇਸ਼ ਆਮ ਆਦਮੀ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ, “ਜਨਤਕ ਸੁਰੱਖਿਆ ਨਾਲ ਜੁੜੇ ਮੁੱਦਿਆਂ ਅਤੇ ਆਮ ਲੋਕਾਂ ਲਈ ਮਹੱਤਵ ਰੱਖਣ ਵਾਲੇ ਮਾਮਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਤਰਜੀਹ ਦਿੱਤੀ ਜਾਂਦੀ ਹੈ।"

ਐਕਸ `ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਪੰਜਾਬ ਸਰਕਾਰ 19 ਮਈ 2026 ਨੂੰ ਆਏ ਸੁਪਰੀਮ ਕੋਰਟ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰੇਗੀ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ, ਅਸੀਂ ਵੱਧ ਭੀੜ-ਭੜੱਕੇ ਵਾਲੀਆਂ ਸਾਰੀਆਂ ਜਨਤਕ ਥਾਵਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਵਾਂਗੇ ਤਾਂ ਜੋ ਬੱਚੇ, ਬਜ਼ੁਰਗ ਨਾਗਰਿਕ ਅਤੇ ਪਰਿਵਾਰ ਆਪਣੀ ਸੁਰੱਖਿਆ ਦੇ ਡਰ ਤੋਂ ਬਿਨਾਂ ਆਜ਼ਾਦੀ ਨਾਲ ਘੁੰਮ-ਫਿਰ ਸਕਣ। ਅਸੀਂ ਕੁੱਤਿਆਂ ਲਈ ਲੋੜੀਂਦੀ ਗਿਣਤੀ ਵਿੱਚ ਆਸਰਾ ਘਰ ਬਣਾਵਾਂਗੇ ਅਤੇ ਉਨ੍ਹਾਂ ਦੀ ਦੇਖਭਾਲ ਕਰਾਂਗੇ, ਜਿੱਥੇ ਇਨ੍ਹਾਂ ਅਵਾਰਾ ਕੁੱਤਿਆਂ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇ।

ਉਨ੍ਹਾਂ ਲਿਖਿਆ, “ਹਲਕਾਅ ਤੇ ਲਾਇਲਾਜ ਬਿਮਾਰੀ ਤੋਂ ਪੀੜਤ ਜਾਂ ਖ਼ਤਰਨਾਕ ਕੁੱਤਿਆਂ, ਜੋ ਮਨੁੱਖੀ ਜਾਨ ਲਈ ਖ਼ਤਰਾ ਹਨ, ਦੇ ਮਾਮਲਿਆਂ ਵਿੱਚ ਕਾਨੂੰਨੀ ਤੌਰ `ਤੇ ਮਨਜ਼ੂਰਸ਼ੁਦਾ ਕਦਮ ਚੁੱਕੇ ਜਾਣਗੇ, ਜਿਨ੍ਹਾਂ ਵਿੱਚ ਦਰਦ-ਰਹਿਤ ਮੌਤ ਵੀ ਸ਼ਾਮਲ ਹੈ। ਇਸ ਲਈ ਜਾਨਵਰਾਂ ਉੱਤੇ ਅੱਤਿਆਚਾਰ ਦੀ ਰੋਕਥਾਮ ਐਕਟ ਅਤੇ ਏ.ਬੀ.ਸੀ. ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਾਂਗੇ।"

Punjab-Govt-To-Implement-Supreme-Court-Orders-On-Stray-Dogs-Across-Punjab-In-True-Letter-Spirit-Cm-Bhagwant-Singh-Mann



TOP HEADLINES


*ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ
ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦ
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ
*ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿ
*ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾ
*ਪੰਜਾਬ ਦੇ ਸਫਲ ਸੰਸਥਾਪਕਾਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰ
*ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲ
ਆਪ ਐਮਪੀ ਮਾਲਵਿੰਦਰ ਕੰਗ ਨੇ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਸ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
*ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35
ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ
*ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ
*ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦ
25 ਸਾਲਾਂ ਬਾਅਦ ਪਿੰਡ ਦੀਵਾ ਮੰਡੇਰ ਦੀ ਪੁਰਾਣੀ ਮੰਗ ਹੋਈ ਪੂਰੀ,
*ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ
ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਭਵਿੱਖ ਦੀ ਸਿੱਖਿਆ ਨੂੰ ਲੈ ਕੇ
ਮੋਹਾਲੀ ਨੂੰ ਮਿਲਿਆ ਨਵਾਂ ਮੇਅਰ,ਸਰਬਜੀਤ ਸਿੰਘ ਸਮਾਣਾ ਬਣੇ ਮੇਅਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50351084

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us