ਭਾਜਪਾ ਨੇ ਭਾਰਤ ਨੂੰ 'ਵਿਸ਼ਵਗੁਰੂ' ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅੱਜ ਤਾਈਵਾਨ ਵਰਗਾ ਛੋਟਾ ਜਿਹਾ ਦੇਸ਼ ਵੀ ਭਾਰਤ ਨੂੰ ਪਿੱਛੇ ਛੱਡ ਗਿਆ ਹੈ: ਹਰਪਾਲ ਸਿੰਘ ਚੀਮਾ

May27,2026 | Jagrati Lahar Bureau | Chandigarh


 
ਭਾਜਪਾ ਦੇ 12 ਸਾਲਾਂ ਦੇ ਰਾਜ ਤੋਂ ਬਾਅਦ ਆਰਥਿਕਤਾ ਬਰਬਾਦ ਹੋ ਚੁੱਕੀ ਹੈ ਅਤੇ ਆਮ ਲੋਕ ਵਧਦੀਆਂ ਕੀਮਤਾਂ ਹੇਠ ਕੁਚਲੇ ਜਾ ਰਹੇ ਹਨਪ੍ਰਧਾਨ ਮੰਤਰੀ ਮੋਦੀ ਹੁਣ ਦੱਸਣ ਕਿ ਉਹ ਦੇਸ਼ ਦੀ ਆਰਥਿਕਤਾ ਨੂੰ ਕਿਵੇਂ ਸੰਭਾਲਣਗੇ: ਹਰਪਾਲ ਸਿੰਘ ਚੀਮਾ
 
140 ਕਰੋੜ ਭਾਰਤੀ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨਜਦੋਂ ਕਿ ਭਾਜਪਾ ਲਗਾਤਾਰ ਡਿੱਗ ਰਹੀ ਆਰਥਿਕਤਾ ਦੇ ਸੱਚ ਨੂੰ ਛੁਪਾ ਰਹੀ ਹੈ: ਹਰਪਾਲ ਸਿੰਘ ਚੀਮਾ
 
ਮੋਦੀ ਸਰਕਾਰ ਨੇ ਆਪਣੀ ਨਾਕਾਮ ਆਰਥਿਕਤਾ ਅਤੇ ਬਜਟ ਦੀ ਗੜਬੜੀ ਨੂੰ ਲੁਕਾਉਣ ਲਈ ਆਰਬੀਆਈ ਦੀ ਸੁਰੱਖਿਆ ਢਾਲ ਨੂੰ ਕਮਜ਼ੋਰ ਕੀਤਾ: ਹਰਪਾਲ ਸਿੰਘ ਚੀਮਾ
 
 
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਭਾਰਤੀ ਆਰਥਿਕਤਾ ਲਗਾਤਾਰ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਬਾਰਾਂ ਸਾਲਾਂ ਦੇ ਸ਼ਾਸਨ ਨੇ ਦੇਸ਼ ਨੂੰ ਆਰਥਿਕ ਮੰਦੀਵਧਦੇ ਕਰਜ਼ੇਮਹਿੰਗਾਈਬੇਰੁਜ਼ਗਾਰੀ ਅਤੇ ਨਿਵੇਸ਼ਕਾਂ ਦੇ ਡਿੱਗਦੇ ਭਰੋਸੇ ਦੇ ਮੋੜ 'ਤੇ ਲਿਆ ਖੜ੍ਹਾ ਕੀਤਾ ਹੈ।
 
ਜਾਰੀ ਕੀਤੇ ਇੱਕ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਭਾਰਤ ਨੂੰ "ਵਿਸ਼ਵਗੁਰੂ" ਬਣਾਉਣ ਦਾ ਵਾਅਦਾ ਕੀਤਾ ਸੀਪਰ ਅੱਜ ਦੇਸ਼ ਪ੍ਰਮੁੱਖ ਆਰਥਿਕ ਸੰਕੇਤਾਂ ਦੇ ਮਾਮਲੇ ਵਿੱਚ ਛੋਟੀਆਂ ਅਰਥਵਿਵਸਥਾਵਾਂ ਤੋਂ ਵੀ ਪਿੱਛੇ ਰਹਿ ਗਿਆ ਹੈ। ਉਨ੍ਹਾਂ ਕਿਹਾ, "ਤਾਈਵਾਨ ਦਾ ਮਾਰਕੀਟ ਕੈਪੀਟਲਾਈਜ਼ੇਸ਼ਨ ਹੁਣ ਭਾਰਤ ਨਾਲੋਂ ਅੱਗੇ ਲੰਘ ਗਿਆ ਹੈ। ਮਹਿਜ਼ 2.5 ਕਰੋੜ ਦੀ ਆਬਾਦੀ ਵਾਲਾ ਦੇਸ਼ 130 ਕਰੋੜ ਦੀ ਆਬਾਦੀ ਵਾਲੇ ਦੇਸ਼ ਤੋਂ ਅੱਗੇ ਨਿਕਲ ਗਿਆ ਹੈ। ਭਾਰਤਜੋ ਕਦੇ ਜੀ.ਡੀ.ਪੀ. ਦੇ ਆਕਾਰ ਦੇ ਹਿਸਾਬ ਨਾਲ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਆਰਥਿਕਤਾ ਸੀਹੁਣ ਖਿਸਕ ਕੇ 6ਵੇਂ ਸਥਾਨ 'ਤੇ ਆ ਗਿਆ ਹੈ।"
 
ਉਨ੍ਹਾਂ ਟਿੱਪਣੀ ਕੀਤੀ ਕਿ ਭੂਗੋਲਿਕ ਅਤੇ ਆਬਾਦੀ ਦੋਵਾਂ ਪੱਖੋਂ ਭਾਰਤ ਨਾਲੋਂ ਬਹੁਤ ਛੋਟਾ ਦੇਸ਼ ਅੱਗੇ ਲੰਘਣ ਵਿੱਚ ਕਾਮਯਾਬ ਰਿਹਾ ਹੈਜਦੋਂ ਕਿ ਭਾਜਪਾ ਸਰਕਾਰ ਆਰਥਿਕ ਮੁੱਦਿਆਂ 'ਤੇ ਜਵਾਬਦੇਹੀ ਤੋਂ ਲਗਾਤਾਰ ਭੱਜ ਰਹੀ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਉਹ ਭਾਰਤ ਨੂੰ ਵਿਸ਼ਵਗੁਰੂ ਬਣਾਉਣਾ ਚਾਹੁੰਦੇ ਸਨਪਰ ਅੱਜ ਜਾਪਾਨ ਤੋਂ ਵੀ ਛੋਟਾ ਅਤੇ ਮਹਿਜ਼ 2.5 ਕਰੋੜ ਦੀ ਆਬਾਦੀ ਵਾਲਾ ਦੇਸ਼ ਸਾਡੇ ਨਾਲੋਂ ਅੱਗੇ ਨਿਕਲ ਗਿਆ ਹੈ। ਮੋਦੀ ਜੀ ਨੂੰ ਹੁਣ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਦੇਸ਼ ਦੀ ਆਰਥਿਕਤਾ ਨੂੰ ਕਿਵੇਂ ਸੰਭਾਲਣ ਦੀ ਯੋਜਨਾ ਬਣਾ ਰਹੇ ਹਨ।"
 
ਵਿੱਤ ਮੰਤਰੀ ਨੇ ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਦੇ ਰਿਸਕ ਬਫਰ ਨਾਲ ਜੁੜੇ ਹਾਲ ਹੀ ਦੇ ਫੈਸਲੇ 'ਤੇ ਵੀ ਕੇਂਦਰ ਨੂੰ ਸਵਾਲ ਘੇਰੇ ਵਿੱਚ ਲਿਆ। ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਜਪਾ ਸਰਕਾਰ ਦੀ ਆਰਥਿਕਤਾ ਨੂੰ ਲੰਬੇ ਸਮੇਂ ਲਈ ਮਜ਼ਬੂਤ ​​ਕਰਨ ਦੀ ਬਜਾਏ ਆਰਜ਼ੀ ਉਪਾਵਾਂ ਰਾਹੀਂ ਆਪਣੇ ਬਜਟ ਨੂੰ ਸੰਭਾਲਣ ਦੀ ਬੇਚੈਨੀ ਨੂੰ ਜੱਗ-ਜ਼ਾਹਰ ਕਰਦਾ ਹੈ।
ਆਰਬੀਆਈ ਵੱਲੋਂ ਕੇਂਦਰ ਨੂੰ ਰਿਕਾਰਡ ਲਾਭਅੰਸ਼ (ਡਿਵੀਡੈਂਡ) ਟਰਾਂਸਫਰ ਕਰਨ ਤੋਂ ਪਹਿਲਾਂ ਆਪਣੇ ਕੰਟੀਜੈਂਟ ਰਿਸਕ ਬਫਰ ਨੂੰ 7.5% ਤੋਂ ਘਟਾ ਕੇ 6.5% ਕਰਨ ਦੀਆਂ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ ਫੈਸਲੇ ਦੇਸ਼ ਦੀ ਵਿੱਤੀ ਸਥਿਰਤਾ ਨੂੰ ਕਮਜ਼ੋਰ ਕਰ ਸਕਦੇ ਹਨ।
 
ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਅਸੀਂ ਇਸ ਮੁੱਦੇ ਨੂੰ ਉਦੋਂ ਵੀ ਚੁੱਕਿਆ ਸੀ ਜਦੋਂ ਆਰਬੀਆਈ ਨੇ ਭਾਰਤ ਸਰਕਾਰ ਨੂੰ 'ਰਿਕਾਰਡਲਾਭਅੰਸ਼ ਦਿੱਤਾ ਸੀ। ਅਜਿਹੇ ਟ੍ਰਾਂਸਫਰ ਭਾਰਤ ਦੇ ਸਭ ਤੋਂ ਮਹੱਤਵਪੂਰਨ ਵਿੱਤੀ ਸੰਸਥਾਨ ਦੀ ਜੋਖਮ-ਪ੍ਰਬੰਧਨ ਸਮਰੱਥਾ ਦੀ ਕੀਮਤ 'ਤੇ ਨਹੀਂ ਕੀਤੇ ਜਾ ਸਕਦੇ। ਇਸ ਸਰਕਾਰ ਨੂੰ ਸਿਰਫ਼ ਆਪਣਾ ਬਜਟ ਸੰਤੁਲਿਤ ਕਰਨ ਦਾ ਜਨੂੰਨ ਹੈਭਾਵੇਂ ਇਸ ਲਈ ਤੇਲ ਦੀਆਂ ਕੀਮਤਾਂ ਵਧਾਉਣੀਆਂ ਪੈਣਮਹਿੰਗਾਈ ਵਧੇ ਜਾਂ ਆਰਬੀਆਈ ਦੀ ਵਿੱਤੀ ਮਜ਼ਬੂਤੀ ਕਮਜ਼ੋਰ ਹੋਵੇ।"
 
ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਸਰਕਾਰ ਨੂੰ ਇਸ ਗੱਲ ਦਾ ਜਵਾਬ ਦੇਣਾ ਪਵੇਗਾ ਕਿ ਸਿਰਫ਼ ਬਜਟ ਪ੍ਰਬੰਧਨ ਲਈ ਆਰ.ਬੀ.ਆਈ. ਦੀ ਜੋਖਮ-ਪ੍ਰਬੰਧਨ ਸਮਰੱਥਾ ਨਾਲ ਸਮਝੌਤਾ ਕਿਉਂ ਕੀਤਾ ਗਿਆ। ਹਰਪਾਲ ਸਿੰਘ ਚੀਮਾ ਨੇ ਕਿਹਾ, "ਭਾਜਪਾ ਦਾ ਆਰਥਿਕ ਪ੍ਰਬੰਧ ਸਪੱਸ਼ਟ ਨਾਕਾਮੀ ਨੂੰ ਦਰਸਾਉਂਦਾ ਹੈ। ਆਮ ਨਾਗਰਿਕ ਮਹਿੰਗਾਈਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਕਮਜ਼ੋਰ ਹੁੰਦੀ ਆਰਥਿਕ ਸਥਿਰਤਾ ਦੇ ਰੂਪ ਵਿੱਚ ਇਸਦੀ ਕੀਮਤ ਚੁਕਾ ਰਹੇ ਹਨਜਦੋਂ ਕਿ ਸਰਕਾਰ ਲਗਾਤਾਰ ਤੱਥਾਂ ਨੂੰ ਛੁਪਾ ਰਹੀ ਹੈ ਅਤੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।"
 
ਪੰਜਾਬ ਦੇ ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼ ਨੂੰ ਭਟਕਾਉਣ ਵਾਲੀ ਰਾਜਨੀਤੀ ਅਤੇ ਸੁਰਖੀਆਂ ਬਟੋਰਨ ਵਾਲੇ ਪ੍ਰਬੰਧਾਂ ਦੀ ਬਜਾਏ ਪਾਰਦਰਸ਼ੀ ਆਰਥਿਕ ਸ਼ਾਸਨਘਰੇਲੂ ਮੰਗ ਨੂੰ ਮਜ਼ਬੂਤ ​​ਕਰਨਰੁਜ਼ਗਾਰ ਪੈਦਾ ਕਰਨਮਹਿੰਗਾਈ 'ਤੇ ਕਾਬੂ ਪਾਉਣ ਅਤੇ ਨਿਵੇਸ਼ਕਾਂ ਦਾ ਭਰੋਸਾ ਬਹਾਲ ਕਰਨ 'ਤੇ ਕੇਂਦਰਿਤ ਨੀਤੀਆਂ ਦੀ ਲੋੜ ਹੈ।

Bjp-Promised-To-Make-India-vishwaguru-But-Today-Even-Small-Country-Like-Taiwan-Has-Left-India-Behind-Harpal-Singh-Cheema



TOP HEADLINES


*ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ
*ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ
ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ
*ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ
ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦ
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ
*ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿ
*ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾ
*ਪੰਜਾਬ ਦੇ ਸਫਲ ਸੰਸਥਾਪਕਾਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰ
*ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲ
ਆਪ ਐਮਪੀ ਮਾਲਵਿੰਦਰ ਕੰਗ ਨੇ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਸ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
*ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35
ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ
*ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ
*ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦ
25 ਸਾਲਾਂ ਬਾਅਦ ਪਿੰਡ ਦੀਵਾ ਮੰਡੇਰ ਦੀ ਪੁਰਾਣੀ ਮੰਗ ਹੋਈ ਪੂਰੀ,

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50353696

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us