ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਰੇਆਮ ਗਾਲ੍ਹਾਂ ਕੱਢਣੀਆਂ ਅਤੇ ਇੱਕ ਮਹਿਲਾ ਐਸਐਸਪੀ ਨੂੰ ਧਮਕਾਉਣਾ ਬੇਹੱਦ ਨਿੰਦਣਯੋਗ ਅਤੇ ਸ਼ਰਮਨਾਕ ਹੈ: ਬਲਤੇਜ ਪੰਨੂ

May27,2026 | Jagrati Lahar Bureau | Chandigarh

 
ਧੂਰੀ ਨਗਰ ਕੌਂਸਲ ਚੋਣਾਂ ਦੌਰਾਨ ਭਾਜਪਾ ਆਗੂ ਦਾ ਵਿਵਹਾਰ ਸੱਤਾ ਦੇ ਹੰਕਾਰ ਅਤੇ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ
 
ਭਾਜਪਾ ਆਗੂ ਨੂੰ ਪੰਜਾਬ ਪੁਲਿਸ ਅਤੇ ਇੱਕ ਮਹਿਲਾ ਅਧਿਕਾਰੀ ਦਾ ਅਪਮਾਨ ਕਰਨ ਲਈ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ: ਬਲਤੇਜ ਪੰਨੂ
 
ਭਾਜਪਾ ਸਾਂਸਦ ਰਵਨੀਤ ਬਿੱਟੂ ਨਿਯਮਾਂ ਦੀ ਉਲੰਘਣਾ ਕਰਕੇ ਧੂਰੀ ਚੋਣਾਂ ਵਿੱਚ ਪਹੁੰਚੇਵਰਦੀਧਾਰੀ ਮੁਲਾਜ਼ਮਾਂ ਨਾਲ ਹੱਥੋਪਾਈ ਕੀਤੀ ਅਤੇ ਜਾਤੀਸੂਚਕ ਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ: ਬਲਤੇਜ ਪੰਨੂ
 
ਪੰਜਾਬ ਪੁਲਿਸ ਨੂੰ 'ਦਲਾਲਕਹਿ ਕੇ ਉਨ੍ਹਾਂ ਦਾ ਅਪਮਾਨ ਕਰਨ ਵਾਲੇ ਰਵਨੀਤ ਬਿੱਟੂ ਸ਼ਾਇਦ ਇਹ ਭੁੱਲ ਗਏ ਕਿ ਨਿਯਮਾਂ ਵਿੱਚ ਢਿੱਲ ਦੇ ਕੇ ਉਨ੍ਹਾਂ ਦੇ ਆਪਣੇ ਭਰਾ ਨੂੰ ਇਸੇ ਫੋਰਸ ਵਿੱਚ ਨੌਕਰੀ ਦਿੱਤੀ ਗਈ ਸੀ: ਬਲਤੇਜ ਪੰਨੂ
 
ਭਗਵੰਤ ਮਾਨ ਸਰਕਾਰ ਪੰਜਾਬ ਪੁਲਿਸ ਅਤੇ ਆਪਣੇ ਅਧਿਕਾਰੀਆਂ ਨਾਲ ਚੱਟਾਨ ਵਾਂਗ ਖੜ੍ਹੀ ਹੈਕਿਸੇ ਨੂੰ ਵੀ ਕਾਨੂੰਨ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਬਲਤੇਜ ਪੰਨੂ
 
 
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਕੱਲ੍ਹ ਧੂਰੀ ਨਗਰ ਨਿਗਮ ਚੋਣਾਂ ਦੌਰਾਨ ਕੀਤੇ ਗਏ ਵਿਵਹਾਰ ਨੂੰ ਬੇਹੱਦ ਸ਼ਰਮਨਾਕਨਿੰਦਣਯੋਗ ਅਤੇ ਉਨ੍ਹਾਂ ਦੀ ਘਟੀਆ ਮਾਨਸਿਕਤਾ ਦਾ ਪ੍ਰਤੀਕ ਦੱਸਿਆ ਹੈ। ਪੰਨੂ ਨੇ ਕਿਹਾ ਕਿ ਕੇਂਦਰ ਸਰਕਾਰ ਵਿੱਚ ਇੱਕ ਜ਼ਿੰਮੇਵਾਰ ਮੰਤਰਾਲਾ ਸੰਭਾਲ ਰਹੇ ਵਿਅਕਤੀ ਵੱਲੋਂ ਆਨ-ਕੈਮਰਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਗਾਲ੍ਹਾਂ ਕੱਢਣਾਇੱਕ ਮਹਿਲਾ ਐੱਸਐੱਸਪੀ ਦਾ ਅਪਮਾਨ ਕਰਨਾ ਅਤੇ ਕਾਨੂੰਨ ਦੀਆਂ ਧੱਜੀਆਂ ਉਡਾਉਣਾ ਇਹ ਸਾਬਤ ਕਰਦਾ ਹੈ ਕਿ ਭਾਜਪਾ ਦੇ ਆਗੂਆਂ ਦੇ ਸਿਰ ਸੱਤਾ ਦਾ ਹੰਕਾਰ ਚੜ੍ਹ ਕੇ ਬੋਲ ਰਿਹਾ ਹੈ।
 
ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨਾ ਤਾਂ ਧੂਰੀ ਦੇ ਵਸਨੀਕ ਹਨ ਅਤੇ ਨਾ ਹੀ ਉੱਥੋਂ ਦੇ ਵੋਟਰ ਹਨ। ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਬਾਹਰੀ ਵਿਅਕਤੀਆਂ ਦਾ ਇਲਾਕੇ ਵਿੱਚ ਰਹਿਣਾ ਗ਼ੈਰ-ਕਾਨੂੰਨੀ ਹੈਪਰ ਬਿੱਟੂ ਨੇ ਨਾ ਸਿਰਫ਼ ਨਿਯਮਾਂ ਨੂੰ ਛਿੱਕੇ ਟੰਗਿਆ ਬਲਕਿ ਭਾਰੀ ਪੁਲਿਸ ਫੋਰਸ ਦੇ ਕੰਮ ਵਿੱਚ ਸਿੱਧੇ ਤੌਰ 'ਤੇ ਵਿਘਨ ਪਾਇਆ।
 
ਪੰਨੂ ਨੇ ਕਿਹਾ ਕਿ ਮੈਂ ਸਵੇਰ ਤੋਂ ਉਹ ਵੀਡੀਓ ਕਈ ਵਾਰ ਦੇਖੀ ਹੈ ਅਤੇ ਮੈਨੂੰ ਆਪਣੀਆਂ ਅੱਖਾਂ ਅਤੇ ਕੰਨਾਂ 'ਤੇ ਯਕੀਨ ਨਹੀਂ ਹੋ ਰਿਹਾ ਕਿ ਇੱਕ ਕੇਂਦਰੀ ਮੰਤਰੀ ਸਿਰਫ਼ ਮੀਡੀਆ ਵਿੱਚ ਸੁਰਖੀਆਂ ਬਟੋਰਨ ਲਈ ਇਸ ਹੱਦ ਤੱਕ ਗਿਰ ਸਕਦਾ ਹੈ। ਬਿੱਟੂ ਨੇ ਡਿਊਟੀ 'ਤੇ ਤਾਇਨਾਤ ਇੱਕ ਗੁਰਸਿੱਖ ਪੁਲਿਸ ਮੁਲਾਜ਼ਮ ਦਾ ਕਾਲਰ ਫੜਿਆਉਸ ਨਾਲ ਬਦਤਮੀਜ਼ੀ ਕੀਤੀ ਅਤੇ ਪੁਲਿਸ ਨੂੰ 'ਦਲਾਲਵਰਗੇ ਘਟੀਆ ਸ਼ਬਦਾਂ ਨਾਲ ਸੰਬੋਧਨ ਕੀਤਾ।
 
ਪੰਨੂ ਨੇ ਸਖ਼ਤ ਵਿਰੋਧ ਪ੍ਰਗਟ ਕਰਦਿਆਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀ ਪੁਲਿਸ ਕਮਾਨ ਇੱਕ ਯੋਗ ਮਹਿਲਾ ਅਧਿਕਾਰੀਐੱਸਐੱਸਪੀ ਮੈਡਮ ਨਵਜੋਤ ਕੌਰ ਗ੍ਰੇਵਾਲ ਦੇ ਹੱਥਾਂ ਵਿੱਚ ਹੈਜੋ ਆਪਣੀ ਸਖ਼ਤ ਮਿਹਨਤ ਅਤੇ ਪੜ੍ਹਾਈ ਦੇ ਦਮ 'ਤੇ ਇਸ ਮੁਕਾਮ 'ਤੇ ਪਹੁੰਚੀ ਹੈ। ਰਵਨੀਤ ਬਿੱਟੂ ਨੇ ਇੱਕ ਮਹਿਲਾ ਅਧਿਕਾਰੀ ਨੂੰ ਧਮਕੀ ਭਰੇ ਲਹਿਜੇ ਵਿੱਚ ਕਿਹਾ ਕਿ 'ਜੇਕਰ ਤੁਸੀਂ ਮਹਿਲਾ ਨਾ ਹੁੰਦੇ ਤਾਂ ਮੈਂ ਪਤਾ ਨਹੀਂ ਕੀ ਕਰ ਦਿੰਦਾ'। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਰੇਆਮ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ। ਪੰਜਾਬ ਪੁਲਿਸਜਿਸ ਨੇ ਦੇਸ਼ ਵਿੱਚੋਂ ਅੱਤਵਾਦ ਦਾ ਖ਼ਾਤਮਾ ਕੀਤਾ ਅਤੇ ਜੋ ਅੱਜ ਨਸ਼ਿਆਂ ਖ਼ਿਲਾਫ਼ ਦੇਸ਼ ਵਿੱਚ ਸਭ ਤੋਂ ਸ਼ਾਨਦਾਰ ਕੰਮ ਕਰ ਰਹੀ ਹੈਉਸ ਨੂੰ ਇਸ ਤਰ੍ਹਾਂ ਅਪਮਾਨਿਤ ਕਰਨਾ ਬੇਹੱਦ ਸ਼ਰਮਨਾਕ ਹੈ।
 
ਪੰਨੂ ਨੇ ਰਵਨੀਤ ਬਿੱਟੂ ਨੂੰ ਉਨ੍ਹਾਂ ਦਾ ਇਤਿਹਾਸ ਯਾਦ ਦਿਵਾਉਂਦਿਆਂ ਕਿਹਾ ਕਿ ਬਿੱਟੂ ਜੀਜੇਕਰ ਇਹ ਫੋਰਸ ਇੰਨੀ ਹੀ ਮਾੜੀ ਹੈਤਾਂ ਤੁਸੀਂ ਇਹ ਕਿਵੇਂ ਭੁੱਲ ਗਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਤੁਹਾਡੇ ਆਪਣੇ ਸਗੇ ਭਰਾ ਦੀ ਪੰਜਾਬ ਪੁਲਿਸ ਵਿੱਚ ਭਰਤੀ ਤਰਸ ਦੇ ਅਧਾਰ 'ਤੇ ਹੋਈ ਸੀਉਸ ਸਮੇਂ ਤੁਹਾਡੇ ਭਰਾ ਲਈ ਉਮਰਸਿਖਿਆ ਅਤੇ ਸਾਰੇ ਨਿਯਮ-ਕਾਨੂੰਨ ਬਦਲ ਦਿੱਤੇ ਗਏ ਸਨ। ਅੱਜ ਤੁਸੀਂ ਜਿਸ ਇੰਸਪੈਕਟਰ ਅਤੇ ਡੀਐੱਸਪੀ ਨੂੰ ਸ਼ਰੇਆਮ ਗਾਲ੍ਹਾਂ ਕੱਢ ਰਹੇ ਹੋਉਹ ਬਿਨਾਂ ਕਿਸੇ ਸਿਫ਼ਾਰਸ਼ ਅਤੇ ਰਿਸ਼ਵਤ ਦੇ ਆਪਣੀ ਯੋਗਤਾ ਨਾਲ ਉੱਥੇ ਪਹੁੰਚੇ ਹਨ। ਹੋ ਸਕਦਾ ਹੈ ਜਿਸ ਅਹੁਦੇ 'ਤੇ ਤੁਹਾਡਾ ਭਰਾ ਬੈਠਾ ਹੈਉਹ ਕਿਸੇ ਹੱਕਦਾਰ ਅਤੇ ਕਾਬਲ ਨੌਜਵਾਨ ਦਾ ਹੱਕ ਮਾਰ ਕੇ ਦਿੱਤੀ ਗਈ ਹੋਵੇ।
 
ਪੰਨੂ ਨੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਭਾਜਪਾ ਨੂੰ ਘੇਰਿਆ ਅਤੇ ਕਿਹਾ ਕਿ ਪੰਜਾਬ ਪੁਲਿਸ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੀ ਬਰਾਮਦਗੀ ਵਿੱਚ ਪੂਰੇ ਦੇਸ਼ ਵਿੱਚੋਂ ਸਭ ਤੋਂ ਅੱਗੇ ਹੈ। ਜੇਕਰ ਬਿੱਟੂ ਵਿੱਚ ਹਿੰਮਤ ਹੈਤਾਂ ਉਹ ਗੁਜਰਾਤ ਦੇ ਪੋਰਟ (ਬੰਦਰਗਾਹ) 'ਤੇ ਫੜੇ ਜਾਣ ਵਾਲੇ ਉਸ ਨਸ਼ੇ 'ਤੇ ਸਵਾਲ ਉਠਾਉਣ ਜਿਸ ਨੂੰ ਉੱਥੇ 'ਚੂਹੇ ਖਾ ਜਾਂਦੇ ਹਨ'। ਭਾਜਪਾ ਸ਼ਾਸਤ ਰਾਜਾਂ ਵਿੱਚ ਕਾਨੂੰਨ-ਵਿਵਸਥਾ ਦੀ ਜੋ ਬਦਹਾਲ ਸਥਿਤੀ ਹੈਉਸ 'ਤੇ ਗੱਲ ਕਰਨ ਦੀ ਬਜਾਏ ਬਿੱਟੂ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ।
 
ਬਲਤੇਜ ਪੰਨੂ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਆਪਣੀ ਸਮੁੱਚੀ ਪੁਲਿਸ ਫੋਰਸ ਅਤੇ ਅਧਿਕਾਰੀਆਂ ਦੇ ਪਿੱਛੇ ਮਜ਼ਬੂਤੀ ਨਾਲ ਖੜ੍ਹੀ ਹੈ। ਪੰਜਾਬ ਪੁਲਿਸ ਦੇ ਮਨੋਬਲ ਨੂੰ ਤੋੜਨ ਦੀ ਭਾਜਪਾਈ ਸਾਜ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
 
ਉਨ੍ਹਾਂ ਕਿਹਾ ਕਿ ਬਿੱਟੂ ਜੀਪੰਜਾਬ ਦੇ ਲੋਕ ਵੱਡੇ ਦਿਲ ਵਾਲੇ ਹਨ ਅਤੇ ਮਾਫ਼ ਕਰਨਾ ਜਾਣਦੇ ਹਨ। ਜੇਕਰ ਤੁਹਾਡੇ ਤੋਂ ਇਹ ਹਰਕਤ ਅਣਜਾਣੇ ਵਿੱਚ ਹੋਈ ਹੈਤਾਂ ਤੁਸੀਂ ਪੰਜਾਬ ਪੁਲਿਸਮਹਿਲਾ ਅਧਿਕਾਰੀ ਅਤੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਮਾਤਾ-ਪਿਤਾ ਤੋਂ ਤੁਰੰਤ ਬਿਨਾਂ ਸ਼ਰਤ ਮੁਆਫੀ ਮੰਗੋ ਅਤੇ ਜੇਕਰ ਇਹ ਸਭ ਤੁਸੀਂ ਜਾਣਬੁੱਝ ਕੇ ਆਪਣੀ ਘਟੀਆ ਰਾਜਨੀਤੀ ਚਮਕਾਉਣ ਲਈ ਕੀਤਾ ਹੈਤਾਂ ਕਾਨੂੰਨ ਆਪਣਾ ਕੰਮ ਬਖ਼ੂਬੀ ਕਰਨਾ ਜਾਣਦਾ ਹੈ।

Bjp-s-Union-Minister-Ravneet-Bittu-Openly-Abusing-Punjab-Police-Officers-Threatening-Woman-Ssp-



TOP HEADLINES


ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ
*ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ
*ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ
ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ
*ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ
ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦ
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ
*ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿ
*ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾ
*ਪੰਜਾਬ ਦੇ ਸਫਲ ਸੰਸਥਾਪਕਾਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰ
*ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲ
ਆਪ ਐਮਪੀ ਮਾਲਵਿੰਦਰ ਕੰਗ ਨੇ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਸ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
*ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35
ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ
*ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ
*ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50353881

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us