ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ ਨੇ ਕਿਹਾ, ਪੰਜਾਬ ਭਰ ਵਿੱਚ, ਲੋਕਾਂ ਨੇ ਸਪੱਸ਼ਟ ਸੁਨੇਹਾ ਦਿੱਤਾ ਹੈ: ਉਹ ਚੰਗੇ ਸ਼ਾਸਨ ਦੀ ਕਦਰ ਕਰਦੇ ਹਨ ਅਤੇ 'ਆਪ' ਸਰਕਾਰ ਦੇ ਕੰਮ ਤੋਂ ਸੰਤੁਸ਼ਟ ਹਨ

May29,2026 | Jagrati Lahar Bureau | Chandigarh

 
ਵਿੱਤ ਮੰਤਰੀ ਹਰਪਾਲ ਚੀਮਾ ਅਤੇ ਵਿਧਾਇਕ ਧਾਲੀਵਾਲ,ਬਲਤੇਜ ਪੰਨੂ ਸਮੇਤ ਪਾਰਟੀ ਦੇ ਤਮਾਮ ਆਗੂ ਅਤੇ ਅਹੁਦੇਦਾਰ ਰਹੇ ਮੌਜੂਦਮਿਠਾਈ ਵੰਡ ਕੇ ਇੱਕ-ਦੂਜੇ ਨੂੰ ਦਿੱਤੀ ਵਧਾਈ
 
ਪੰਜਾਬ ਦੀ ਜਨਤਾ ਨੇ ਅਰਵਿੰਦ ਕੇਜਰੀਵਾਲ ਦੀ ਰਾਜਨੀਤੀ ਅਤੇ ਭਗਵੰਤ ਮਾਨ ਦੇ ਕੰਮ 'ਤੇ ਲਗਾਈ ਮੋਹਰ:ਮਨੀਸ਼ ਸਿਸੋਦੀਆ
 
ਲੋਕਾਂ ਨੇ 'ਈਡੀ ਪਾਰਟੀ' (ਭਾਜਪਾ) ਨੂੰ ਨਕਾਰਿਆ, 1,142 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ:ਸਿਸੋਦੀਆ
 
ਪਿੰਡਾਂ ਤੋਂ ਬਾਅਦ ਹੁਣ ਸ਼ਹਿਰਾਂ 'ਤੇ ਵੀ 'ਆਪਦਾ ਕਬਜ਼ਾਜਨਤਾ ਨੂੰ ਪਸੰਦ ਆ ਰਿਹਾ ਮਾਨ ਸਰਕਾਰ ਦਾ ਕੰਮ:ਸਿਸੋਦੀਆ
 
 
ਪੰਜਾਬ ਵਿੱਚ ਨਗਰ ਨਿਗਮ ਤੇ ਕੌਂਸਲ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬੰਪਰ ਜਿੱਤ ਹਾਸਲ ਕੀਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਰਿਹਾ। ਸਵੇਰ ਤੋਂ ਹੀ ਨਤੀਜਿਆਂ ਦੇ ਰੁਝਾਨ 'ਆਪਦੇ ਪੱਖ ਵਿੱਚ ਆਉਣ ਤੋਂ ਬਾਅਦ ਪਾਰਟੀ ਆਗੂ ਤੇ ਵਰਕਰ ਦਫ਼ਤਰ 'ਤੇ ਇਕੱਠਾ ਹੋਣਾ ਸ਼ੁਰੂ ਹੋ ਗਏ।
 
ਜਿੱਤ ਦੀ ਖ਼ੁਸ਼ੀ ਵਿੱਚ ਪਾਰਟੀ ਮੁੱਖ ਦਫ਼ਤਰ ਵਿਖੇ ਵਰਕਰਾਂ ਨੇ ਢੋਲ ਦੀ ਥਾਪ 'ਤੇ ਜੰਮ ਕੇ ਭੰਗੜਾ ਪਾਇਆ ਅਤੇ ਇੱਕ-ਦੂਜੇ ਨੂੰ ਲੱਡੂ ਖਵਾ ਕੇ ਅਤੇ ਵਧਾਈ ਦੇ ਕੇ ਜਿੱਤ ਦਾ ਜਸ਼ਨ ਮਨਾਇਆ।
 
ਇਸ ਵਿਜੇ ਉਤਸਵ ਦੇ ਮੌਕੇ 'ਤੇ ਆਪ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆਵਿੱਤ ਮੰਤਰੀ ਹਰਪਾਲ ਸਿੰਘ ਚੀਮਾਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਨ੍ਹਾਂ ਤੋਂ ਇਲਾਵਾ ਪਾਰਟੀ ਦੇ ਤਮਾਮ ਸੀਨੀਅਰ ਆਗੂਵਿਧਾਇਕ ਅਤੇ ਅਹੁਦੇਦਾਰ ਵੀ ਇਸ ਜਸ਼ਨ ਵਿੱਚ ਸ਼ਾਮਲ ਹੋਏ।
 
ਇਸ ਮੌਕੇ ਮੌਜੂਦ ਸੀਨੀਅਰ ਆਗੂਆਂ ਨੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ 'ਤੇ ਜਨਤਾ ਦੀ ਮੋਹਰ ਹੈ। ਨਗਰ ਨਿਗਮਾਂ ਵਿੱਚ ਵੀ ਹੁਣ 'ਆਪਦੀ ਸਰਕਾਰ ਬਣਨ ਨਾਲ ਸ਼ਹਿਰਾਂ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ।
 
ਉੱਥੇ ਹੀ, 'ਆਪਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਵੀ ਪੰਜਾਬ ਦੀ ਜਨਤਾ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੇ ਬਹੁਤ ਵੱਡਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ, "ਇਨ੍ਹਾਂ ਚੋਣਾਂ ਵਿੱਚ 'ਆਪਦੇ ਪੱਖ ਵਿੱਚ ਆਏ ਨਤੀਜਿਆਂ ਨੂੰ ਲੈ ਕੇ ਮੈਂ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਾ ਹਾਂਜਿਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੰਨਾ ਵੱਡਾ ਸਨਮਾਨ ਅਤੇ ਆਸ਼ੀਰਵਾਦ ਦਿੱਤਾ ਹੈ।"
 
ਜਨਤਾ ਨੇ ਸਾਫ਼ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਅਰਵਿੰਦ ਕੇਜਰੀਵਾਲ ਦਾ ਇਮਾਨਦਾਰੀ ਦੀ ਰਾਜਨੀਤੀ ਕਰਨ ਦਾ ਤਰੀਕਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਿਛਲੇ 4 ਸਾਲਾਂ ਦਾ ਕੰਮ ਕਰਨ ਦਾ ਅੰਦਾਜ਼ ਬੇਹੱਦ ਪਸੰਦ ਆ ਰਿਹਾ ਹੈ।
 
ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਜਦੋਂ ਪੰਜਾਬ ਵਿੱਚ ਜ਼ਿਲ੍ਹਾ ਪੰਚਾਇਤ ਦੀਆਂ ਚੋਣਾਂ ਹੋਈਆਂ ਸਨਉਦੋਂ ਪਿੰਡਾਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇੱਕਤਰਫ਼ਾ ਬੰਪਰ ਜਿੱਤ ਦਿਵਾਈ ਸੀ ਅਤੇ ਹੁਣ ਨਗਰ ਨਿਗਮ/ਕੌਂਸਲ ਦੀਆਂ ਚੋਣਾਂ ਵਿੱਚਖ਼ਾਸ ਕਰਕੇ ਸ਼ਹਿਰਾਂ ਦੇ ਲੋਕਾਂ ਨੇ ਇਹ ਸਪਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਉਨ੍ਹਾਂ ਨੂੰ ਸਾਡੀ ਸਰਕਾਰ ਦੇ ਜਨਹਿਤ ਦੇ ਕੰਮ ਪਸੰਦ ਆ ਰਹੇ ਹਨ।
 
ਸਿਸੋਦੀਆ ਨੇ ਕਿਹਾ ਕਿ ਮਾਨ ਸਾਹਿਬ ਦੀ ਸਰਕਾਰ ਨੇ ਬਿਜਲੀਪਾਣੀਰੁਜ਼ਗਾਰਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਜੋ ਕ੍ਰਾਂਤੀਕਾਰੀ ਕਦਮ ਚੁੱਕੇ ਹਨਜਨਤਾ ਨੇ ਅੱਜ ਉਸ 'ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਪੰਜਾਬ ਦੇ ਇਸ ਚੋਣ ਨਤੀਜਿਆਂ ਨੇ ਦੋ ਬੇਹੱਦ ਸਾਫ਼ ਸੰਦੇਸ਼ ਦਿੱਤੇ ਹਨ। ਪਹਿਲਾ ਸੰਦੇਸ਼ ਜਨਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਕਾਸ ਕਾਰਜਾਂ ਨੂੰ ਆਪਣਾ ਸਮਰਥਨ ਦੇ ਕੇ ਦਿੱਤਾ ਹੈਅਤੇ ਦੂਜਾ ਕਰਾਰਾ ਸੰਦੇਸ਼ ਜਨਤਾ ਨੇ 'ਈਡੀ ਪਾਰਟੀ' (ਭਾਜਪਾ) ਨੂੰ ਦਿੱਤਾ ਹੈ। ਪੰਜਾਬ ਦੇ ਜਾਗਰੂਕ ਵੋਟਰਾਂ ਨੇ ਇਹ ਸਾਫ਼ ਦੱਸ ਦਿੱਤਾ ਹੈ ਕਿ ਪੰਜਾਬ ਦੀ ਧਰਤੀ 'ਤੇ 'ਈਡੀ ਪਾਰਟੀਅਤੇ ਉਸ ਦੀ ਬਦਲਾਖੋਰੀ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਇਸ ਚੋਣ ਵਿੱਚ ਜਨਤਾ ਨੇ 'ਈਡੀ ਪਾਰਟੀਨੂੰ ਇਸ ਕਦਰ ਨਕਾਰਿਆ ਹੈ ਕਿ ਉਨ੍ਹਾਂ ਦੇ 1142 ਉਮੀਦਵਾਰਾਂ ਦੀ ਜ਼ਮਾਨਤ ਤੱਕ ਜ਼ਬਤ ਹੋ ਗਈ ਹੈ।
 
ਉਨ੍ਹਾਂ ਅੱਗੇ ਕਿਹਾ ਕਿ ਸਾਡੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਾਲ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਇਤਿਹਾਸਕ ਬਹੁਮਤ ਨਾਲ ਜਿੱਤਣ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ। ਹਾਲਾਂਕਿ ਵਿਧਾਨ ਸਭਾ ਚੋਣਾਂ ਵਿੱਚ ਅਜੇ ਸਮਾਂ ਹੈਪਰ ਨਗਰ ਨਿਗਮ/ਕੌਂਸਲ ਚੋਣਾਂ ਵਿੱਚ ਜਿੱਤੇ ਸਾਡੇ ਇਹ ਤਮਾਮ ਨਵੇਂ ਚੁਣੇ ਗਏ ਮੇਅਰ ਅਤੇ ਕੌਂਸਲਰ ਹੁਣ ਜ਼ਮੀਨੀ ਪੱਧਰ 'ਤੇ ਮਾਨ ਸਾਹਿਬ ਦਾ ਹੱਥ ਵਟਾਉਣਗੇ। ਅਸੀਂ ਸਾਰੇ ਮਿਲ ਕੇ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਾਂਗੇ ਅਤੇ 2027 ਵਿੱਚ ਇੱਕ ਵਾਰ ਫਿਰ ਪੰਜਾਬ ਵਿੱਚ ਜਿੱਤ ਦਾ ਪਰਚਮ ਲਹਿਰਾਵਾਂਗੇ।

Aap-s-Landslide-Victory-In-Municipal-Elections



TOP HEADLINES


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿ
ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਨਿਤਿਨ ਨਵੀਨ ਜੀ ਦੇ ਪਹਿਲੇ ਲ
ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਦਰਬਾਰ ਸਾਹਿਬ ਮੱਥਾ ਟੇ
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਗਏ ਨਿਹੰਗ ਸਿੰਘ ਜਥੇਬੰਦੀਆ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼
*ਡੋਨੀ ਬੱਲ–ਅਰਸ਼ ਬੱਗਾ ਗੈਂਗ ਦੇ ਦੋ ਸਰਗਰਮ ਮੈਂਬਰ ਗ੍ਰਿਫ਼ਤਾਰ,
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਵਾਲੀ ਫਰਜ਼
*ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.
ਖੰਨਾ ਵਿਖੇ ਆਮ ਆਦਮੀ ਪਾਰਟੀ ਦੇ ਵੱਲੋਂ ਕੈਬਨਿਟ ਮੰਤਰੀ ਹਰਦੀਪ ਸ
ਸ਼੍ਰੀ ਅਮਰਨਾਥ ਯਾਤਰਾ ਲਈ ਸਮੱਗਰੀ ਨਾਲ ਭਰੀਆਂ ਗੱਡੀਆਂ ਰਵਾਨਾ
ਵਿਧਾਨ ਸਭਾ ਉੱਤਰੀ’ ਚ 1.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ
*ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹ
*ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁ
*ਨੌਜਵਾਨ ਪੁਲਿਸ ਮੁਲਾਜ਼ਮ ਪੰਜਾਬ ਪੁਲਿਸ ਦੇ ਫ਼ਰੰਟਲਾਈਨ ਰਿਸਪਾਂਸ
*ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਨਾਂ 'ਤੇ ਫਰਜ਼ੀ ਫੇਸਬੁੱਕ
*ਮਿਸ਼ਨ ਕਲੀਨ ਪੰਜਾਬ: ਸੀਨੀਅਰ ਡਿਪਟੀ ਮੇਅਰ ਅਤੇ ਨਗਰ ਨਿਗਮ ਕਮਿਸ
ਉਤਰਾਖੰਡ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ
*ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜ
*ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ
ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50515728

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us