*ਦੇਸ਼ ਨੂੰ ਹੁਣ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ- ਕੇਜਰੀਵਾਲ*

May30,2026 | Jagrati Lahar Bureau | New Delhi


*ਨੀਟ ਪੇਪਰ ਲੀਕ ਦੀ ਜੜ੍ਹ ਤੱਕ ਪਹੁੰਚਣ ਦੀ ਬਜਾਏ ਕੇਂਦਰ ਸਰਕਾਰ ਅਨਪੜ੍ਹਾਂ ਵਰਗੀਆਂ ਗੱਲਾਂ ਕਰ ਰਹੀ ਹੈ- ਕੇਜਰੀਵਾਲ*
 
*ਸਰਕਾਰ ਕਹਿ ਰਹੀ ਹੈ ਕਿ ਪੇਪਰ ਲੀਕ ਰੋਕਣ ਲਈ ਏਅਰਫੋਰਸ ਦੇ ਜਹਾਜ਼ ਵਰਤੇ ਜਾਣਗੇ, ਕੀ ਇਸ ਨਾਲ ਪੇਪਰ ਲੀਕ ਰੁਕੇਗਾ?- ਕੇਜਰੀਵਾਲ*
 
*ਪੇਪਰ ਲੀਕ ਰੋਕਣ ਦੀ ਸਰਕਾਰ ਦੀ ਨੀਅਤ ਹੀ ਨਹੀਂ ਹੈ, ਦੇਸ਼ ਦੀ ਸਿੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਮਾਫੀਆ ਦੇ ਚੁੰਗਲ ਵਿੱਚ ਆ ਚੁੱਕੀ ਹੈ- ਕੇਜਰੀਵਾਲ*
 
*ਜੇਕਰ ਸਿਸਟਮ ਨੂੰ ਠੀਕ ਕਰਨਾ ਹੈ ਤਾਂ ਸਾਰਿਆਂ ਨੂੰ ਮਿਲ ਕੇ ਕੁਝ ਕਰਨਾ ਪਵੇਗਾ, ਇਕੱਲੇ ਕਿਸੇ ਦੇ ਕੁਝ ਕਰਨ ਨਾਲ ਨਹੀਂ ਹੋਵੇਗਾ- ਕੇਜਰੀਵਾਲ*
 
 
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ ਅਤੇ ਇਸ ਨੂੰ ਰੋਕਣ ਲਈ ਚੁੱਕੇ ਜਾ ਰਹੇ ਬੇਅਸਰ ਕਦਮਾਂ ਲਈ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਯਕੀਨੀ ਤੌਰ 'ਤੇ ਹੁਣ ਦੇਸ਼ ਨੂੰ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ ਹੈ। ਮੌਜੂਦਾ ਕੇਂਦਰ ਸਰਕਾਰ ਨੀਟ ਪੇਪਰ ਲੀਕ ਦੀ ਜੜ੍ਹ ਤੱਕ ਪਹੁੰਚਣ ਦੀ ਬਜਾਏ ਅਨਪੜ੍ਹਾਂ ਵਰਗੀਆਂ ਗੱਲਾਂ ਕਰ ਰਹੀ ਹੈ। ਸਰਕਾਰ ਕਹਿ ਰਹੀ ਹੈ ਕਿ ਨੀਟ ਵਿੱਚ ਪੇਪਰ ਲੀਕ ਰੋਕਣ ਲਈ ਵਾਯੂ ਸੈਨਾ ਦੇ ਜਹਾਜ਼ ਵਰਤੇ ਜਾਣਗੇ। ਕੀ ਇਸ ਨਾਲ ਪੇਪਰ ਲੀਕ ਰੁਕੇਗਾ? ਉਨ੍ਹਾਂ ਕਿਹਾ ਕਿ ਹਕੀਕਤ ਤਾਂ ਇਹ ਹੈ ਕਿ ਪੇਪਰ ਲੀਕ ਰੋਕਣ ਦੀ ਸਰਕਾਰ ਦੀ ਨੀਅਤ ਹੀ ਨਹੀਂ ਹੈ। ਅੱਜ ਦੇਸ਼ ਦੀ ਸਿੱਖਿਆ ਪ੍ਰਣਾਲੀ ਪੂਰੀ ਤਰ੍ਹਾਂ ਮਾਫੀਆ ਦੇ ਚੁੰਗਲ ਵਿੱਚ ਆ ਚੁੱਕੀ ਹੈ। ਜੇਕਰ ਸਿਸਟਮ ਨੂੰ ਠੀਕ ਕਰਨਾ ਹੈ ਤਾਂ ਸਾਰਿਆਂ ਨੂੰ ਮਿਲ ਕੇ ਕੁਝ ਕਰਨਾ ਪਵੇਗਾ। ਇਕੱਲੇ ਕਿਸੇ ਦੇ ਕੁਝ ਕਰਨ ਨਾਲ ਨਹੀਂ ਹੋਵੇਗਾ।
 
ਸ਼ਨੀਵਾਰ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਖੁਦ ਆਈਆਈਟੀ ਤੋਂ ਇੰਜੀਨੀਅਰ ਹਾਂ, ਪੜ੍ਹਿਆ-ਲਿਖਿਆ ਹਾਂ। ਇਸ ਲਈ ਸਿੱਖਿਆ ਦੇ ਮਹੱਤਵ ਨੂੰ ਸਮਝਦਾ ਹਾਂ। ਮੈਂ ਮੰਨਦਾ ਹਾਂ ਕਿ ਜਦੋਂ ਤੱਕ ਹਰ ਬੱਚੇ ਨੂੰ ਚੰਗੀ ਸਿੱਖਿਆ ਨਹੀਂ ਮਿਲੇਗੀ, ਉਦੋਂ ਤੱਕ ਦੇਸ਼ ਤਰੱਕੀ ਨਹੀਂ ਕਰ ਸਕਦਾ। ਸ਼ੁੱਕਰਵਾਰ ਨੂੰ ਸਾਡੇ ਦੇਸ਼ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਹੁਣ ਨੀਟ ਦੇ ਪੇਪਰ ਨੂੰ ਲੀਕ ਹੋਣ ਤੋਂ ਬਚਾਉਣ ਲਈ ਏਅਰਫੋਰਸ ਦੇ ਜਹਾਜ਼ਾਂ ਅਤੇ ਏਅਰਫੋਰਸ ਦੇ ਬੁਲੇਟ ਪਰੂਫ ਟਰੱਕਾਂ ਰਾਹੀਂ ਉਸ ਨੂੰ ਟ੍ਰਾਂਸਪੋਰਟ ਕਰਨਗੇ। ਇਹ ਕੀ ਮਜ਼ਾਕ ਬਣਾ ਰੱਖਿਆ ਹੈ? ਕੀ ਸਾਨੂੰ ਬੇਵਕੂਫ ਸਮਝਿਆ ਜਾ ਰਿਹਾ ਹੈ?
 
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੀ ਦੁਨੀਆ ਵਿੱਚ ਐਨੇ ਵੱਡੇ-ਵੱਡੇ ਪੇਪਰ ਹੁੰਦੇ ਹਨ, ਪਰ ਕੀ ਕਦੇ ਸੁਣਿਆ ਹੈ ਕਿ ਏਅਰਫੋਰਸ ਰਾਹੀਂ ਉਨ੍ਹਾਂ ਨੂੰ ਟ੍ਰਾਂਸਪੋਰਟ ਕੀਤਾ ਜਾਂਦਾ ਹੈ? ਕੀ ਕਿਤੇ ਇਸ ਕਿਸਮ ਦੀ ਨੌਟੰਕੀ ਸੁਣੀ ਹੈ? ਕੇਵਲ ਤੇ ਕੇਵਲ ਇਸ ਸਰਕਾਰ ਨੂੰ ਨੌਟੰਕੀ ਕਰਨੀ ਆਉਂਦੀ ਹੈ। ਇਹ ਦਿਖਾਉਣ ਲਈ ਕਿ ਅਸੀਂ ਕਿੱਡਾ ਵੱਡਾ ਕਦਮ ਚੁੱਕ ਲਿਆ ਹੈ। ਪੇਪਰ ਲੀਕ ਹੋਣ ਤੋਂ ਬਚਾਉਣ ਲਈ ਅਸੀਂ ਇਹ ਸਭ ਕਰ ਰਹੇ ਹਾਂ। ਸਿਸਟਮ ਨੂੰ ਠੀਕ ਕਰਨ ਦਾ ਸਰਕਾਰ ਦਾ ਕੋਈ ਇਰਾਦਾ ਨਹੀਂ ਹੈ। ਜੇਕਰ ਕੋਈ ਚੰਗੀ ਨੀਅਤ ਵਾਲੀ ਸਰਕਾਰ ਹੁੰਦੀ, ਤਾਂ ਉਹ ਦੇਖਦੀ ਕਿ ਲੀਕੇਜ ਕਿੱਥੋਂ ਹੋ ਰਹੀ ਹੈ ਅਤੇ ਉਸ ਨੂੰ ਬੰਦ ਕਰਦੀ।
 
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਏਅਰਫੋਰਸ ਦੇ ਜਹਾਜ਼ਾਂ ਅਤੇ ਟਰੱਕਾਂ ਰਾਹੀਂ ਇਸ ਨੂੰ ਟ੍ਰਾਂਸਪੋਰਟ ਕਰਾਂਗੇ, ਇਹ ਕਹਿ ਕੇ ਜ਼ਾਹਰ ਤੌਰ 'ਤੇ ਸਿਸਟਮ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਲੀਕੇਜ ਜਾਰੀ ਰਹੇਗੀ ਅਤੇ ਜਿੱਥੋਂ ਪੇਪਰ ਲੀਕ ਹੋ ਰਹੇ ਹਨ, ਉਹ ਸਿਲਸਿਲਾ ਵੀ ਜਾਰੀ ਰਹੇਗਾ। ਸਾਡੇ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਬਹੁਤ ਵੱਡੇ ਮਾਫੀਆ ਨੇ ਆਪਣੀ ਜਕੜ ਵਿੱਚ ਲੈ ਲਿਆ ਹੈ। ਪੂਰਾ ਦਾ ਪੂਰਾ ਐਜੂਕੇਸ਼ਨ ਸਿਸਟਮ ਇੱਕ ਮਾਫੀਆ ਦੀ ਜਕੜ ਵਿੱਚ ਹੈ। ਵਿਦਿਆਰਥੀ ਵੇਦਾਂਤ ਦਾ ਨਾਮ ਅੱਜਕੱਲ੍ਹ ਸੋਸ਼ਲ ਮੀਡੀਆ 'ਤੇ ਕਾਫੀ ਚੱਲ ਰਿਹਾ ਹੈ। ਵੇਦਾਂਤ 12ਵੀਂ ਜਮਾਤ ਦਾ ਲੜਕਾ ਹੈ। ਉਸ ਨੇ ਪੇਪਰ ਦਿੱਤੇ ਅਤੇ ਉਸ ਦੇ ਨੰਬਰ ਘੱਟ ਆਏ। ਉਸ ਨੇ ਆਪਣੇ ਪੇਪਰ ਨਿਕਲਵਾਏ, ਤਾਂ ਪਤਾ ਲੱਗਾ ਕਿ ਫਿਜ਼ਿਕਸ ਦੇ ਅੰਦਰ ਉਸ ਦਾ ਪੇਪਰ ਕਿਸੇ ਹੋਰ ਨਾਲ ਬਦਲ ਦਿੱਤਾ ਗਿਆ ਅਤੇ ਉਸ ਦੇ ਨੰਬਰ ਬਹੁਤ ਘੱਟ ਲਗਾਏ ਗਏ ਹਨ।
 
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਸ ਵਿਚਾਰੇ ਬੱਚੇ ਨੇ 'ਐਕਸ' (X) 'ਤੇ ਇਹ ਗੱਲ ਪਾ ਦਿੱਤੀ ਕਿ ਮੇਰਾ ਪੇਪਰ ਬਦਲ ਗਿਆ, ਤਾਂ ਇਨ੍ਹਾਂ ਲੋਕਾਂ ਦੀ ਸਾਰੀ ਟ੍ਰੋਲ ਆਰਮੀ ਉਸ ਵਿਚਾਰੇ 'ਤੇ ਟੁੱਟ ਪਈ। ਕੋਈ ਕਹਿੰਦਾ ਹੈ ਕਿ ਉਹ ਪਾਕਿਸਤਾਨੀ ਹੈ, ਤਾਂ ਕੋਈ ਕਹਿੰਦਾ ਹੈ ਕਿ ਐਂਟੀ-ਨੈਸ਼ਨਲ ਹੈ। ਇੱਕ ਛੋਟੇ ਜਿਹੇ ਬੱਚੇ ਦੇ ਦਿਲ 'ਤੇ ਕੀ ਗੁਜ਼ਰ ਰਹੀ ਹੋਵੇਗੀ ਅਤੇ ਉਸ ਦੀ ਮਾਨਸਿਕਤਾ 'ਤੇ ਕੀ ਅਸਰ ਪੈ ਰਿਹਾ ਹੋਵੇਗਾ, ਇਹ ਸਮਝਿਆ ਜਾ ਸਕਦਾ ਹੈ। ਇਹ ਸਭ ਪੂਰੇ ਸਿੱਖਿਆ ਮਾਫੀਆ ਨੂੰ ਬਚਾਉਣ ਦੀ ਕੋਸ਼ਿਸ਼ ਹੈ। ਇਸ ਦੇ ਖਿਲਾਫ ਜੇਕਰ ਕੋਈ ਇਕੱਲਾ ਬੱਚਾ, ਸਿਰਫ ਇਕੱਲਾ ਵੇਦਾਂਤ ਹੀ ਨਹੀਂ ਹੈ, ਪਤਾ ਨਹੀਂ ਕਿੰਨੇ ਬੱਚਿਆਂ ਨੇ ਆਪਣੀ ਗੱਲ ਪਾਈ ਹੈ ਅਤੇ ਇਹ ਲੋਕ ਸਭ ਦੇ ਪਿੱਛੇ ਪੈ ਗਏ ਹਨ।
 
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਇੱਕ ਬੱਚਾ ਆਵਾਜ਼ ਉਠਾਏਗਾ, ਤਾਂ ਇਹ ਸਿੱਖਿਆ ਮਾਫੀਆ ਛੱਡੇਗਾ ਨਹੀਂ। ਇਹ ਤੁਹਾਨੂੰ ਛੱਡਣਗੇ ਨਹੀਂ ਅਤੇ ਸਭ ਦੀ ਆਵਾਜ਼ ਦਬਾ ਦੇਣਗੇ। ਇਸ ਦੇ ਖਿਲਾਫ ਸਾਰਿਆਂ ਨੂੰ ਮਿਲ ਕੇ ਆਵਾਜ਼ ਉਠਾਉਣੀ ਪਵੇਗੀ। ਜਦੋਂ ਸਾਰੇ ਮਿਲ ਕੇ ਆਵਾਜ਼ ਉਠਾਉਣਗੇ, ਉਦੋਂ ਹੀ ਸਰਕਾਰ ਨੂੰ ਕੁਝ ਕਰਨਾ ਪਵੇਗਾ, ਨਹੀਂ ਤਾਂ ਪੂਰੀ ਦੀ ਪੂਰੀ ਸਰਕਾਰ 'ਤੇ ਸਿੱਖਿਆ ਮਾਫੀਆ ਦਾ ਕਬਜ਼ਾ ਹੋ ਗਿਆ ਹੈ। ਇਹ ਬੱਚਿਆਂ ਦੇ ਭਵਿੱਖ ਦਾ ਸਵਾਲ ਹੈ, ਤੁਹਾਡੇ ਭਵਿੱਖ ਦਾ ਸਵਾਲ ਹੈ।

Country-Urgently-Needs-Educated-Prime-Minister-Arvind-Kejriwal



TOP HEADLINES


*ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ
*ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ
*ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਸ਼ਾਸਕੀ
ਇੰਨੋਸੈਂਟ ਹਾਰਟਸ ਨੇ ਜਾਗਰੂਕਤਾ ਮੁਹਿੰਮ ਨਾਲ ਮਨਾਇਆ ਵਿਸ਼ਵ ਤੰਬਾ
*ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ
*ਦੇਸ਼ ਨੂੰ ਹੁਣ ਇੱਕ ਪੜ੍ਹੇ-ਲਿਖੇ ਪ੍ਰਧਾਨ ਮੰਤਰੀ ਦੀ ਲੋੜ- ਕੇਜਰ
ਜਲੰਧਰ ਵਿੱਚ ਇੱਕ ਆਰਟੀਆਈ ਕਾਰਕੁਨ ਦੀ ਗੋਲੀ ਮਾਰ ਕੇ ਹੱਤਿਆ:- ਡੀ
*ਪੰਜਾਬ ਨੇ ਸੰਕੇਤ ਦੇ ਦਿੱਤਾ ਹੈ ਕਿ 'ਆਪ' 2027 ਦੀਆਂ ਵਿਧਾਨ ਸਭ
*ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ
ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਵੱਡੀ ਜਿੱਤ; ਮਨੀਸ਼ ਸਿਸੋਦੀਆ ਨ
ਨਗਰ ਨਿਗਮ/ਨਗਰ ਕੌਂਸਲ ਚੋਣਾਂ ਵਿੱਚ ਲੋਕਾਂ ਨੇ ‘ਆਪ’ ਦੇ ਕੰਮਾਂ ਤ
ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਰਾਹਤ, ਗ੍ਰਿਫ਼ਤਾਰੀ ਤੇ ਰੋਕ
​ਨਗਰ ਕੌਂਸਲ ਤੇ ਨਿਗਮ ਚੋਣਾਂ ਚ ਮਿਲੀ ਜਿੱਤ ਤੋਂ ਬਾਅਦ : Cm ਭਗਵ
*ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼;
ਅਣਅਧਿਕਾਰਤ ਤੌਰ ਤੇ ਸਟੋਰ ਕੀਤੀਆਂ ਕੀੜੇਮਾਰ ਦਵਾਈਆਂ ਸੰਬੰਧੀ ਖੇਤ
ਬਰੇਟਾ ਦੇ 13 ਵਾਰਡਾਂ ਵਿਚੋਂ 11 ਆਜਾਦ ਅਤੇ 2 ਆਪ ਦੇ ਉਮੀਦਵਾਰਾਂ
*ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ
*ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼
ਭਾਜਪਾ ਪੰਜਾਬ ਵਿਚ ਲੀਡਰਸ਼ਿਪ ਨੂੰ ਆਊਟਸੋਰਸ ਕਰ ਰਹੀ ਹੈ: ਵੜਿੰਗ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50214903

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us