ਕੇਵਲ ਸਿੰਘ ਢਿੱਲੋਂ ਨੇ ਸੀਨੀਅਰ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਹਾਲ-ਚਾਲ ਪੁੱਛਿਆ, ਚੰਗੀ ਸਿਹਤ ਲਈ ਅਰਦਾਸ ਕੀਤੀ
ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਰਾਸ਼ਟਰੀ ਸਕੱਤਰ ਅਤੇ ਪ੍ਰਦੇਸ਼ ਕੋਰ ਕਮੇਟੀ ਮੈਂਬਰ ਸਰਦਾਰ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਅਤੇ ਖੈਰ-ਖ਼ਬਰ ਬਾਰੇ ਜਾਣਕਾਰੀ ਲਈ।
ਇਸ ਮੌਕੇ ਸਰਦਾਰ ਢਿੱਲੋਂ ਨੇ ਕੁਝ ਸਮੇਂ ਤੋਂ ਅਸਵਸਥ ਚੱਲ ਰਹੇ ਸਰਦਾਰ ਗਰੇਵਾਲ ਦੀ ਸਿਹਤ ਪ੍ਰਤੀ ਚਿੰਤਾ ਪ੍ਰਗਟ ਕੀਤੀ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਗਰੇਵਾਲ ਦੀ ਚੰਗੀ ਸਿਹਤ, ਚੜ੍ਹਦੀ ਕਲਾ ਅਤੇ ਜਲਦ ਤੋਂ ਜਲਦ ਪੂਰੀ ਤਰ੍ਹਾਂ ਤੰਦਰੁਸਤ ਹੋਣ ਲਈ ਅਰਦਾਸ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਰਦਾਰ ਹਰਜੀਤ ਸਿੰਘ ਗਰੇਵਾਲ ਨੇ ਪਾਰਟੀ ਅਤੇ ਜਨ ਜੀਵਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਸਮੂਹ ਭਾਜਪਾ ਪਰਿਵਾਰ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਿਹਾ ਹੈ।
ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਸਰਦਾਰ ਗਰੇਵਾਲ ਨੂੰ ਤੰਦਰੁਸਤੀ, ਸ਼ਕਤੀ ਅਤੇ ਲੰਮੀ ਉਮਰ ਬਖ਼ਸ਼ੇ ਤਾਂ ਜੋ ਉਹ ਇਸੇ ਸਮਰਪਣ ਅਤੇ ਵਚਨਬੱਧਤਾ ਨਾਲ ਸਮਾਜ ਅਤੇ ਦੇਸ਼ ਦੀ ਸੇਵਾ ਕਰਦੇ ਰਹਿਣ।
Punjab-Bjp-President-Kewal-Singh-Dhillon-Visits-Harjit-Singh-Grewal-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)