ਲੁਧਿਆਣਾ (ਉੱਤਰੀ) ਵਿੱਚ ਨਵੀਂ ਸਬ ਤਹਿਸੀਲ ਦਾ ਉਦਘਾਟਨ* *ਲੁਧਿਆਣਾ (ਉੱਤਰੀ) ਵਿੱਚ ਨਵੀਂ ਸਬ ਤਹਿਸੀਲ ਬਣਨ ਨਾਲ ਲੋਕਾਂ ਨੂੰ ਮਿਲੀ ਵੱਡੀ ਸਹੂਲਤ: ਵਿਧਾਇਕ ਮਦਨ ਲਾਲ ਬੱਗਾ*

Jun2,2026 | Gautam Jalandhari | Ludhiana

*ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ, ਲੁਧਿਆਣਾ (ਉੱਤਰੀ) ਵਿੱਚ ਨਵੀਂ ਸਬ ਤਹਿਸੀਲ ਦਾ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੀਤਾ ਉਦਘਾਟਨ* 

*38 ਲੱਖ ਰੁਪਏ ਦੀ ਲਾਗਤ ਨਾਲ ਬਣੀ ਲੁਧਿਆਣਾ (ਉੱਤਰੀ) ਸਬ ਤਹਿਸੀਲ ਲੋਕਾਂ ਨੂੰ ਸਮਰਪਿਤ*

*ਲੁਧਿਆਣਾ (ਉੱਤਰੀ) ਵਿੱਚ ਨਵੀਂ ਸਬ ਤਹਿਸੀਲ ਬਣਨ ਨਾਲ ਲੋਕਾਂ ਨੂੰ ਮਿਲੀ ਵੱਡੀ ਸਹੂਲਤ: ਵਿਧਾਇਕ ਮਦਨ ਲਾਲ ਬੱਗਾ* 

*ਹੁਣ ਲੋਕਾਂ ਨੂੰ ਰਜਿਸਟਰੀਆਂ ਲਈ ਨਹੀਂ ਜਾਣਾ ਪਵੇਗਾ ਦੂਰ, ਲੁਧਿਆਣਾ (ਉੱਤਰੀ) ਵਿੱਚ ਸਬ ਤਹਿਸੀਲ ਦਾ ਹੋਇਆ ਆਗਾਜ਼: ਡੀ.ਸੀ ਹਿਮਾਂਸ਼ੂ ਜੈਨ* 

*ਨਾਇਬ ਤਹਿਸੀਲਦਾਰ ਜਗਸੀਰ ਸਿੰਘ ਨੇ ਸੰਭਾਲਿਆ ਚਾਰਜ, ਲੁਧਿਆਣਾ (ਉੱਤਰੀ) ਸਬ ਤਹਿਸੀਲ ਵਿੱਚ ਲੋਕਾਂ ਦੇ ਹੋਣਗੇ ਕੰਮ* 



ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ, ਹਾਊਸਿੰਗ ਅਤੇ ਸ਼ਹਿਰੀ ਵਿਕਾਸ, ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਲੁਧਿਆਣਾ (ਉੱਤਰੀ) ਵਿਖੇ ਬਣੀ ਨਵੀਂ ਸਬ ਤਹਿਸੀਲ ਦੇ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਲੁਧਿਆਣਾ (ਉੱਤਰੀ) ਦੇ ਵਾਸੀਆਂ ਨੂੰ 38 ਲੱਖ ਰੁਪਏ ਦਾ ਤੋਹਫਾ ਦਿੱਤਾ ਹੈ। ਇਸ ਸਬ ਤਹਿਸੀਲ ਲੁਧਿਆਣਾ (ਉੱਤਰੀ) ਵਿੱਚ ਨਾਇਬ ਤਹਿਸੀਲਦਾਰ ਜਗਸੀਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤਾ ਗਿਆ ਹੈ। ਨਾਇਬ ਤਹਿਸੀਲਦਾਰ ਜਗਸੀਰ ਸਿੰਘ ਵੱਲੋਂ ਅੱਜ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਮੌਜੂਦਗੀ ਵਿੱਚ ਚਾਰਜ ਸੰਭਾਲ ਲਿਆ ਹੈ। 

ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ਲਈ ਖਰਚਣ ਪ੍ਰਤੀ ਵਚਨਬੱਧ ਹੈ ਅਤੇ ਲੁਧਿਆਣਾ (ਉੱਤਰੀ) ਨੂੰ ਅੱਜ ਦਿੱਤਾ ਗਿਆ ਤੋਹਫਾ ਵੀ ਇਸੇ ਪ੍ਰਤੀਬੱਧਤਾ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ (ਉੱਤਰੀ) ਵਿਖੇ ਸਬ ਤਹਿਸੀਲ ਕੰਪਲੈਕਸ ਦੇ ਨਿਰਮਾਣ ’ਤੇ 38 ਲੱਖ ਖਰਚ ਕੀਤੇ ਗਏ ਹਨ।

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੁਧਿਆਣਾ (ਉੱਤਰੀ) ਸਬ ਤਹਿਸੀਲ ਕੰਪਲੈਕਸ ਜਿਸ ਦਾ ਕੁੱਲ ਖੇਤਰਫਲ ਕਰੀਬ 4400 ਸੁਕੈਅਰ ਫੁੱਟ ਹੈ ਅਤੇ ਕਰੀਬ 2000 ਸੁਕੈਅਰ ਫੁੱਟ ਰਕਬੇ ਵਿੱਚ ਇਹ ਕੰਪਲੈਕਸ ਬਣਿਆ ਹੈ ਅਤੇ ਇਸ ਕੰਪਲੈਕਸ ਵਿੱਚ ਦਫ਼ਤਰ ਸਬ ਰਜਿਸਟਰਾਰ, ਰਜਿਸਟਰੀ ਰੂਮ, ਰੀਡਰ ਰੂਮ, ਫ਼ਰਦ ਰੂਮ, ਲੋਕਾਂ ਦੇ ਬੈਠਣ ਲਈ ਹਾਲ, ਕੰਨਟੀਨ, ਜਨਰੇਟਰ ਰੂਮ ਅਤੇ ਬਾਥਰੂਮ ਸਥਾਪਤ ਕੀਤੇ ਗਏ ਹਨ ਤਾਂ ਜੋ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮਕਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਮਾਲ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ ਹਰ ਰੋਜ਼ ਆਪਣੇ ਕੰਮਕਾਜ ਲਈ ਇਸ ਸਬ ਤਹਿਸੀਲ ਦਫ਼ਤਰ ਵਿੱਚ ਆਉਣਗੇ ਅਤੇ ਇਸੇ ਕਰਕੇ ਲੋਕਾਂ ਦੀ ਸਹੂਲਤ ਲਈ ਇਸ ਸਬ ਤਹਿਸੀਲ ਕੰਪਲੈਕਸ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਲੋਕ ਪੱਖੀ ਕਾਰਜਾਂ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਨਵੇਂ ਕੰਪਲੈਕਸ ਅਤੇ ਰੂਮਾਂ ਨਾਲ ਸਟਾਫ ਨੂੰ ਢੁਕਵਾਂ ਮਾਹੌਲ ਮਿਲੇਗਾ ਜਿਸ ਨਾਲ ਉਹ ਬਿਨਾਂ ਕਿਸੇ ਖੱਜਲ-ਖੁਆਰੀ ਦੇ ਲੋਕਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦੇਣਗੇ।

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਹੀ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੀ ਹੈ। ਉਹਨਾਂ ਕਿਹਾ ਕਿ ਇਹ ਹਲਕਾ ਲੁਧਿਆਣਾ ਉੱਤਰੀ ਦੇ ਲੋਕਾਂ ਦੀ ਇਹ ਬੜੇ ਲੰਮੇ ਸਮੇਂ ਤੋਂ ਮੰਗ ਸੀ ਕਿ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੇ ਕਿਉਂਕਿ ਲੋਕਾਂ ਨੂੰ ਰਜਿਸਟਰੀਆਂ ਕਰਾਉਣ ਲਈ ਬੜੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ। ਅੱਜ ਇਹ ਸਬ ਤਹਿਸੀਲ ਬਣਨ ਕਰਕੇ ਹਲਕਾ ਲੁਧਿਆਣਾ ਉੱਤਰੀ ਦੇ ਲੋਕਾਂ ਨੂੰ ਹੁਣ ਆਪਣੇ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਹਨਾਂ ਕਿਹਾ ਕਿ ਲੋਕਾਂ ਦੀ ਬੜੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅੱਜ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣਨ ਕਰਕੇ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਤੋਂ ਲਗਾਤਾਰ ਵਿਕਾਸ ਤੇ ਕੰਮ ਹੋ ਰਹੇ ਹਨ ਜਿਸ ਨਾਲ ਹਲਕੇ ਦੀ ਨੁਹਾਰ ਬਦਲ ਰਹੀ ਹੈ।

ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਕਿਹਾ ਕਿ ਅੱਜ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੀ ਹੈ। ਲੋਕਾਂ ਦੀ ਮੁੱਖ ਮੰਗ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇਸ ਨੂੰ ਬਣਾਇਆ ਹੈ ਕਿਉਂਕਿ ਇਥੋਂ ਦੇ ਲੋਕਾਂ ਨੂੰ ਆਪਣੀਆਂ ਰਜਿਸਟਰੀਆਂ ਕਰਵਾਉਣ ਕਾਫੀ ਦੂਰ ਟਰਾਂਸਪੋਰਟ ਨਗਰ ਜਾਣਾ ਪੈਂਦਾ ਸੀ ਜਿਸ ਨਾਲ ਲੋਕਾਂ ਨੂੰ ਮੁਸ਼ਕਿਲ ਆਉਂਦੀ ਸੀ। ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਇੱਥੇ ਸਬ ਤਹਿਸੀਲ ਲੁਧਿਆਣਾ (ਉੱਤਰੀ) ਬਣੀ ਹੈ। ਇਸ ਸਬ ਤਹਿਸੀਲ ਵਿੱਚ ਲੋੜੀਂਦਾ ਸਟਾਫ ਨਿਯੁਕਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇਸ ਸਬ ਤਹਿਸੀਲ ਵਿੱਚ ਫਰਨੀਚਰ ਆਦਿ ਸਭ ਸਹੂਲਤਾਂ ਇਥੇ ਦਿੱਤੀਆਂ ਗਈਆਂ ਹਨ। ਪਬਲਿਕ ਏਰੀਏ ਵਿੱਚ ਵੀ ਏ.ਸੀ ਲਗਾਏ ਗਏ ਹਨ। ਇਸ ਦੇ ਨਾਲ ਹੀ ਪਾਣੀ ਦੀ ਸਹੂਲਤ ਅਤੇ ਵੇਟਿੰਗ ਦੀ ਸਹੂਲਤ ਇਥੇ ਮੌਜੂਦ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਾ ਆਵੇ। ਈਜੀ ਰਜਿਸਟਰੀ ਦਾ ਸਟਾਫ ਵੀ ਇੱਥੇ ਲਗਾ ਦਿੱਤਾ ਗਿਆ ਹੈ। ਕੰਪਿਊਟਰ ਅਤੇ ਕੈਮਰੇ ਲਗਾ ਕੇ ਸਬ ਤਹਸੀਲ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬ ਤਹਿਸੀਲ ਵਿੱਚ ਅੱਜ ਤੋਂ ਹੀ ਕੰਮ ਸ਼ੁਰੂ ਹੋ ਜਾਵੇਗਾ।

ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਕਮਿਸ਼ਨਰ ਨਗਰ ਨਿਗਮ ਲੁਧਿਆਣਾ ਨੀਰੂ ਕਤਿਆਲ ਗੁਪਤਾ, ਸਪੈਸ਼ਲ ਸਕੱਤਰ ਮਾਲ ਵਿਭਾਗ ਟੀ.ਬੈਨਿਥ, ਉਪ ਮੰਡਲ ਮਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ ਅਤੇ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੱਛਮੀ) ਕੁਲਦੀਪ ਬਾਵਾ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਜ਼ਿਲ੍ਹਾ ਯੋਜਨਾ ਬੋਰਡ ਕਮੇਟੀ ਲੁਧਿਆਣਾ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਅਮਨ ਬੱਗਾ, ਗੌਰਵ ਬੱਗਾ, ਬਲਾਕ ਸੰਮਤੀ ਚੇਅਰਮੈਨ ਸਰਬੀ ਜਰਖੜ, ਦਵਿੰਦਰ ਸਿੰਘ (ਲਾਡੀ) ਸੰਗੋਵਾਲ, ਸੋਨੀ ਗਿੱਲ, ਅਮਰਿੰਦਰ ਬੁਲਾਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕੌਂਸਲਰ ਅਤੇ ਇਲਾਕਾ ਵਾਸੀ ਮੌਜੂਦ ਸਨ।

New-Sub-Tehsil-Inaugurate-At-Ludhiana-North-By-Mla-Madan-Lal-Bagga-



TOP HEADLINES


ਹਿਮਾਚਲ ਪ੍ਰਦੇਸ਼ ਵਿਚ ਵਾਪਰਿਆ ਦਰਦਨਾਕ ਹਾਦਸਾ- ਪੰਜਾਬ ਤੋਂ ਮਨਾਲ
ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ
*ਮਿਸ਼ਨ ਕਲੀਨ ਪੰਜਾਬ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ
*ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨ
*ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ*
ਹਲਕਾ ਬਠਿੰਡਾ ਸ਼ਹਿਰੀ ਵਿਖੇ ਕੱਢੇ ਜਾ ਰਹੇ ਰੋਡ ਸ਼ੋਅ ਤੋਂ Cm ਭਗਵ
*ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ
*ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ
* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.1
ਇੱਕ ਸਾਲ ਤੋਂ 10 ਤੋਂ 12 ਸਾਡੇ ਵੱਲੋਂ ਗੱਡੀਆਂ ਖੈਰ ਦੀਆਂ ਫੜੀਆਂ
ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਵਿੰਗ ਦੇ 84 ਵੱਖ—ਵੱਖ ਵਿਧਾਨ ਸ
*ਈਜ਼ੀ ਜਮ੍ਹਾਂਬੰਦੀ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ
*ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਮਾਨਸੂਨ
ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬ
*ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹ
ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ
ਪਦਮਜੀਤ ਸਿੰਘ ਮਹਿਤਾ ਲਗਾਤਾਰ ਦੂਜੀ ਵਾਰ ਚੁਣੇ ਗਏ ਨਗਰ ਨਿਗਮ ਬਠਿ
ਇਆਲੀ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਆਉਣ ਨਾਲ ਪਾਰਟੀ ਵਰਕ
*ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ
*ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50384013

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us