ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

Jun2,2026 | Jagrati Lahar Bureau | Chandigarh

*ਕਬੱਡੀ ਦਾ ‘ਚੀਤਾ’ ਕਹੇ ਜਾਣ ਵਾਲੇ ਮਸ਼ਹੂਰ ਖਿਡਾਰੀ ਕਿੰਦਾ ਬਿਹਾਰੀਪੁਰੀਆ ‘ਆਪ’ ਵਿੱਚ ਹੋਏ ਸ਼ਾਮਲ, ਓਐਸਡੀ ਰਾਜਬੀਰ ਘੁੰਮਣ ਨੇ ਕੀਤਾ ਸਵਾਗਤ*
*ਕਿੰਦਾ ਬਿਹਾਰੀਪੁਰੀਆ ਦੇ ਨਾਲ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ, ਇੱਕ ਮਸ਼ਹੂਰ ਰੈਫਰੀ ਅਤੇ ਇੱਕ ਪ੍ਰਮੁੱਖ ਕਮੈਂਟੇਟਰ ਵੀ ‘ਆਪ’ ਵਿੱਚ ਹੋਏ ਸ਼ਾਮਲ*

ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ "ਚੀਤਾ" ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਮੰਗਲਵਾਰ ਨੂੰ ਕਈ ਹੋਰ ਪ੍ਰਮੁੱਖ ਖੇਡ ਹਸਤੀਆਂ ਅਤੇ ਸਮਾਜਿਕ ਆਗੂਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ।
 
 ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਤਿਕਾਰਤ ਖਿਡਾਰੀਆਂ ਅਤੇ ਨੌਜਵਾਨ ਆਗੂਆਂ ਵੱਲੋਂ ਮਿਲ ਰਿਹਾ ਲਗਾਤਾਰ ਸਮਰਥਨ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਸ਼ਾਸਨ ਵਿੱਚ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ।
 
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ, ਜੀਤਾ ਬਾਦਲਗੜ੍ਹ, ਬੱਬੂ ਝਨੇੜੀ ਅਤੇ ਸੀਮਾ ਘਰਾਚੋਂ ਸ਼ਾਮਲ ਸਨ। ਕਬੱਡੀ ਖਿਡਾਰੀ ਮਲਕੀਤ ਸਿੰਘ ਅਤੇ ਬਰਿੰਦਰ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਨਾਮਵਰ ਰੈਫਰੀ ਸਤਗੁਰ ਝਨੇੜੀ, ਅੰਤਰਰਾਸ਼ਟਰੀ ਕਮੈਂਟੇਟਰ ਕੁਲਬੀਰ ਟਿੰਬਰਵਾਲ, ਨੌਜਵਾਨ ਆਗੂ ਅਮਰਿੰਦਰ ਸਿੰਘ ਰੋੜੀਆਂ ਅਤੇ ਸਤਨਾਮ ਸਿੰਘ ਵਿਰਕ ਦੇ ਨਾਲ-ਨਾਲ ਮਨਜੋਤ ਸਿੰਘ ਅਤੇ ਹਰਦੀਪ ਸਿੰਘ ਨੇ ਵੀ ਆਪ ਦਾ ਪੱਲਾ ਫੜਿਆ।
 
ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੌਜਵਾਨਾਂ ਅਤੇ ਖੇਡ ਜਗਤ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕਾਰਜ ਕਰ ਰਹੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਨ੍ਹਾਂ ਪ੍ਰਮੁੱਖ ਸ਼ਖਸੀਅਤਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜ਼ਮੀਨੀ ਪੱਧਰ 'ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ।
 
ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਦੇ ਪਾਰਦਰਸ਼ੀ ਅਤੇ ਲੋਕ-ਪੱਖੀ ਸ਼ਾਸਨ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਰੁਜ਼ਗਾਰ, ਖੇਡਾਂ ਅਤੇ ਜਨ ਭਲਾਈ ਦੇ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਅਤੇ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਹੈ।

International-Kabaddi-Stars-Join-Aap-Express-Confidence-In-Party-s-Pro-people-Policies



TOP HEADLINES


ਹਿਮਾਚਲ ਪ੍ਰਦੇਸ਼ ਵਿਚ ਵਾਪਰਿਆ ਦਰਦਨਾਕ ਹਾਦਸਾ- ਪੰਜਾਬ ਤੋਂ ਮਨਾਲ
ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ
*ਮਿਸ਼ਨ ਕਲੀਨ ਪੰਜਾਬ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ
*ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨ
*ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ*
ਹਲਕਾ ਬਠਿੰਡਾ ਸ਼ਹਿਰੀ ਵਿਖੇ ਕੱਢੇ ਜਾ ਰਹੇ ਰੋਡ ਸ਼ੋਅ ਤੋਂ Cm ਭਗਵ
*ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ
*ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ
* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.1
ਇੱਕ ਸਾਲ ਤੋਂ 10 ਤੋਂ 12 ਸਾਡੇ ਵੱਲੋਂ ਗੱਡੀਆਂ ਖੈਰ ਦੀਆਂ ਫੜੀਆਂ
ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਵਿੰਗ ਦੇ 84 ਵੱਖ—ਵੱਖ ਵਿਧਾਨ ਸ
*ਈਜ਼ੀ ਜਮ੍ਹਾਂਬੰਦੀ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ
*ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਮਾਨਸੂਨ
ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬ
*ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹ
ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ
ਪਦਮਜੀਤ ਸਿੰਘ ਮਹਿਤਾ ਲਗਾਤਾਰ ਦੂਜੀ ਵਾਰ ਚੁਣੇ ਗਏ ਨਗਰ ਨਿਗਮ ਬਠਿ
ਇਆਲੀ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਆਉਣ ਨਾਲ ਪਾਰਟੀ ਵਰਕ
*ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ
*ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50383973

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us