ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ; ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ ਮਿਲੇਗੀ ਵਿੱਤੀ ਸਹਾਇਤਾ

Jun5,2026 | Jagrati Lahar Bureau | Chandigarh

 
* 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾਪੰਜਾਬ ਦੀਆਂ 97 ਫ਼ੀਸਦੀ ਔਰਤਾਂ ਨੂੰ ਬਣਾਏਗੀ ਸਮਰੱਥ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾਲਈ 9,300 ਕਰੋੜ ਰੁਪਏ ਕੀਤੇ ਅਲਾਟਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਔਰਤਾਂ ਨੂੰ ਮਿਲਣਗੇ 1,500 ਰੁਪਏ ਪ੍ਰਤੀ ਮਹੀਨਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
ਪੰਜਾਬ ਭਰ ਵਿੱਚ ਆਂਗਣਵਾੜੀ ਕੇਂਦਰਾਂਸੇਵਾ ਕੇਂਦਰਾਂ ਅਤੇ ਵਿਸ਼ੇਸ਼ ਕੇਂਦਰਾਂ ਰਾਹੀਂ ਰਜਿਸਟ੍ਰੇਸ਼ਨ ਦਾ ਕੰਮ ਜਾਰੀਲਗਪਗ ਦੋ ਲੱਖ 'ਮਹਿਲਾ ਸਤਿਕਾਰ ਸਖੀਆਂਰਜਿਸਟ੍ਰੇਸ਼ਨ ਮੁਹਿੰਮ ਵਿੱਚ ਜੁਟੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰਮੁੱਖ ਸਕੀਮ ਨੂੰ ਲਾਗੂਕਰਨ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਔਰਤਾਂ ਦੀ ਆਰਥਿਕ ਸੁਤੰਤਰਤਾ ਨੂੰ ਮਜ਼ਬੂਤ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਉਹ ਸਵੈ-ਮਾਣ ਨਾਲ ਆਪਣਾ ਜੀਵਨ ਬਸਰ ਕਰਨ।
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾਤਹਿਤ ਪੰਜਾਬ ਦੀ ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾਜਦੋਂ ਕਿ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ, "ਫ਼ੰਡ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਹਨਉਹ ਵੀ ਇਸ ਸਕੀਮ ਤਹਿਤ ਯੋਗ ਹੋਣਗੀਆਂ। ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।"
 
ਇਸ ਸਕੀਮ ਦੇ ਵੱਡੇ ਸਮਾਜਿਕ ਮਹੱਤਵ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਨਾ ਬਣਾਵੇਪਰ ਇਹ ਉਨ੍ਹਾਂ ਨੂੰ ਸਵੈ-ਮਾਣ ਜ਼ਰੂਰ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ, "ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਪਰਿਵਾਰਕ ਭਲਾਈ ਨੂੰ ਸੁਧਾਰਨਲਿੰਗ ਬਰਾਬਰੀ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ।"
 
ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਰਜਿਸਟ੍ਰੇਸ਼ਨ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਹਰ ਰੋਜ਼ ਲੱਖਾਂ ਔਰਤਾਂ ਦੇ ਨਾਂ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ, "ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ਇਸ ਸਕੀਮ ਤਹਿਤ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨ ਦੀ ਜ਼ਿੰਮੇਵਾਰੀ ਲਗਪਗ ਦੋ ਲੱਖ 'ਮਹਿਲਾ ਸਤਿਕਾਰ ਸਖੀਆਂਨੂੰ ਸੌਂਪੀ ਗਈ ਹੈ।"
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਇਹ ਰਜਿਸਟ੍ਰੇਸ਼ਨਾਂ ਆਂਗਣਵਾੜੀ ਕੇਂਦਰਾਂਸੇਵਾ ਕੇਂਦਰਾਂ ਅਤੇ ਸਬੰਧਤ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਵੱਲੋਂ ਵਿਸ਼ੇਸ਼ ਤੌਰ 'ਤੇ ਨਿਰਧਾਰਤ ਕੀਤੇ ਗਏ ਹੋਰ ਸਥਾਨਾਂ ਰਾਹੀਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, "ਇਹ ਪਹਿਲਕਦਮੀ ਪੰਜਾਬ ਭਰ ਵਿੱਚ ਔਰਤਾਂ ਨੂੰ ਸਮਰੱਥ ਬਣਾਉਣ ਅਤੇ ਇਹ ਯਕੀਨੀ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗੀ ਕਿ ਉਹ ਮਾਣ ਅਤੇ ਆਤਮ-ਵਿਸ਼ਵਾਸ ਨਾਲ ਆਪਣਾ ਜੀਵਨ ਬਸਰ ਕਰ ਸਕਣ।"

Cm-Bhagwant-Singh-Mann-Reviews-Preparations-For-Rollout-Of-Mukh-Mantri-Mawan-Dheeyan-Satkar-Yojna



TOP HEADLINES


ਹਿਮਾਚਲ ਪ੍ਰਦੇਸ਼ ਵਿਚ ਵਾਪਰਿਆ ਦਰਦਨਾਕ ਹਾਦਸਾ- ਪੰਜਾਬ ਤੋਂ ਮਨਾਲ
ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ
*ਮਿਸ਼ਨ ਕਲੀਨ ਪੰਜਾਬ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ
*ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨ
*ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ*
ਹਲਕਾ ਬਠਿੰਡਾ ਸ਼ਹਿਰੀ ਵਿਖੇ ਕੱਢੇ ਜਾ ਰਹੇ ਰੋਡ ਸ਼ੋਅ ਤੋਂ Cm ਭਗਵ
*ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ
*ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ
* ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.1
ਇੱਕ ਸਾਲ ਤੋਂ 10 ਤੋਂ 12 ਸਾਡੇ ਵੱਲੋਂ ਗੱਡੀਆਂ ਖੈਰ ਦੀਆਂ ਫੜੀਆਂ
ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਵਿੰਗ ਦੇ 84 ਵੱਖ—ਵੱਖ ਵਿਧਾਨ ਸ
*ਈਜ਼ੀ ਜਮ੍ਹਾਂਬੰਦੀ ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ
*ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਡਾ. ਗੁਪਤਾ ਨੇ ਮਾਨਸੂਨ
ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬ
*ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹ
ਪੰਜਾਬ ਵਿੱਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ
ਪਦਮਜੀਤ ਸਿੰਘ ਮਹਿਤਾ ਲਗਾਤਾਰ ਦੂਜੀ ਵਾਰ ਚੁਣੇ ਗਏ ਨਗਰ ਨਿਗਮ ਬਠਿ
ਇਆਲੀ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਆਉਣ ਨਾਲ ਪਾਰਟੀ ਵਰਕ
*ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ
*ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50385593

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us