*ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ ਸਿੱਖਿਆ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਯੂਨੀਵਰਸਿਟੀਆਂ ਨੂੰ ਬਣਾ ਰਹੀ ਹੈ ਭਵਿੱਖਮੁਖੀ: ਹਰਜੋਤ ਸਿੰਘ ਬੈਂਸ*

Jun6,2026 | Jagrati Lahar Bureau | Chandigarh



*•ਪੰਜਾਬ ਦੀ ਉਚੇਰੀ ਸਿੱਖਿਆ ਨੂੰ ਰੋਜ਼ਗਾਰ ਅਤੇ ਉਦਯੋਗ ਦੀਆਂ ਭਵਿੱਖੀ ਲੋੜਾਂ ਅਨੁਸਾਰ ਢਾਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸ*

*•ਰੱਟੇ ਲਗਾਉਣ ਦਾ ਦੌਰ ਖਤਮ; ਭਗਵੰਤ ਮਾਨ ਸਰਕਾਰ ਇੰਟਰਨਸ਼ਿਪ, ਲਾਈਵ ਪ੍ਰੋਜੈਕਟਾਂ ਅਤੇ ਵਿਹਾਰਕ ਸਿਖਲਾਈ ਰਾਹੀਂ ਉਦਯੋਗ-ਅਧਾਰਤ ਸਿੱਖਿਆ ਪਾਠਕ੍ਰਮ ਪੇਸ਼ ਕਰ ਰਹੀ ਹੈ: ਹਰਜੋਤ ਸਿੰਘ ਬੈਂਸ*

*• ਗੁਰਦਾਸਪੁਰ ਸਟੇਟ ਯੂਨੀਵਰਸਿਟੀ ਵਿੱਚ 2026-27 ਅਕਾਦਮਿਕ ਸੈਸ਼ਨ ਤੋਂ ਸ਼ੁਰੂ ਕੀਤੇ ਜਾਣਗੇ ਏਆਈ, ਰੋਬੋਟਿਕਸ ਸਮੇਤ ਪੰਜ ਨਵੇਂ ਕੋਰਸ: ਬੈਂਸ*


ਸੂਬੇ ਵਿੱਚ ਤਕਨੀਕੀ ਅਤੇ ਪੇਸ਼ੇਵਰ ਸਿੱਖਿਆ ਨੂੰ ਹੁਲਾਰਾ ਦੇਣ ਦੇ ਵਿਆਪਕ ਯਤਨ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਵਿੱਚ ਅਕਾਦਮਿਕ ਸੈਸ਼ਨ 2026-27 ਤੋਂ ਪੰਜ ਨਵੇਂ ਉਦਯੋਗ ਅਤੇ ਹੁਨਰ-ਅਧਾਰਤ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।

ਸ. ਬੈਂਸ ਨੇ ਕਿਹਾ ਕਿ ਨਵੇਂ ਕੋਰਸਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ ਵਿੱਚ ਬੀ.ਟੈਕ, ਰੋਬੋਟਿਕਸ ਅਤੇ ਏਆਈ ਵਿੱਚ ਬੀ.ਟੈਕ, ਬੀ.ਫਾਰਮੇਸੀ, ਬੀ.ਐਸ.ਸੀ. ਐਗਰੀਕਲਚਰ ਅਤੇ ਐਮ.ਸੀ.ਏ., ਐਮ.ਬੀ.ਏ. ਤੇ ਐਮ.ਐਸ.ਸੀ. ਵਿੱਚ ਪੰਜ ਸਾਲਾ ਇੰਟੀਗ੍ਰੇਟਿਡ ਪ੍ਰੋਗਰਾਮ ਸ਼ਾਮਲ ਹਨ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਨੂੰ ਰੋਜ਼ਗਾਰ-ਅਧਾਰਤ ਅਤੇ ਵਿਸ਼ਵ ਪੱਧਰ 'ਤੇ ਮੁਕਾਬਲੇ ਯੋਗ ਬਣਾਉਣ ਦੇ ਵਿਆਪਕ ਦ੍ਰਿਸ਼ਟੀਕੋਣ ਦਾ ਹਿੱਸਾ ਹੈ। ਉਨ੍ਹਾਂ ਅੱਗੇ ਕਿਹਾ "ਥਿਊਰੀ, ਪ੍ਰੀਖਿਆ-ਕੇਂਦ੍ਰਿਤ ਸਿੱਖਿਆ ਦਾ ਪੁਰਾਣਾ ਮਾਡਲ ਵੇਲਾ ਹੰਢਾ ਚੁੱਕਾ ਹੈ, ਜਿਸ ਕਰਕੇ ਅਸੀਂ ਇਸਨੂੰ ਵਿਹਾਰਕ ਸਿਖਲਾਈ, ਪ੍ਰਯੋਗਸ਼ਾਲਾ-ਅਧਾਰਤ ਅਤੇ ਅਸਲ-ਜ਼ਿੰਦਗੀ ਦੀਆਂ ਸਮੱਸਿਆਵਾਂ ਦੇ ਹੱਲ ਅਨੁਸਾਰ ਢਾਲ ਰਹੇ ਹਾਂ। ਸਰਦਾਰ ਬੇਅੰਤ ਸਿੰਘ ਯੂਨੀਵਰਸਿਟੀ ਹੁਣ ਸਿਰਫ ਡਿਗਰੀ ਧਾਰਕਾਂ ਲਈ ਹੀ ਨਹੀਂ, ਸਗੋਂ ਨਵੀਨ ਵਿਚਾਰਾਂ ਵਾਲੇ ਨੌਜਵਾਨਾਂ ਲਈ ਲਾਂਚਪੈਡ ਬਣੇਗੀ।"

ਸਿੱਖਿਆ ਮੰਤਰੀ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਇੱਕ ਸਮੈਸਟਰ ਦੀ ਮਿਆਦ ਜਿੰਨੀ ਲਾਜ਼ਮੀ ਇੰਟਰਨਸ਼ਿਪ ਅਤੇ ਲਾਈਵ ਪ੍ਰੋਜੈਕਟਾਂ ਵਿੱਚੋਂ ਗੁਜ਼ਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਕੋਈ ਵਿਦਿਆਰਥੀ ਗ੍ਰੈਜੂਏਟ ਹੁੰਦਾ ਹੈ, ਤਾਂ ਉਹ ਪਹਿਲਾਂ ਹੀ ਉਦਯੋਗ ਲਈ ਤਿਆਰ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਇਹ ਸਿਰਫ਼ ਪਾਠਕ੍ਰਮ ਵਿੱਚ ਤਬਦੀਲੀ ਨਹੀਂ, ਸਗੋਂ ਪੰਜਾਬ ਦੇ ਸਿੱਖਣ, ਕਮਾਉਣ ਅਤੇ ਅੱਗੇ ਵਧਣ ਦੇ ਸਫ਼ਰ ਵਿੱਚ ਇੱਕ ਕ੍ਰਾਂਤੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਸੂਬੇ ‘ਚੋਂ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਉਲ਼ਟਾਉਣ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ। ਪੰਜਾਬ ਵਿੱਚ ਮਾਪਿਆਂ ਨੂੰ ਹੁਣ ਗੁਣਵੱਤਾ ਅਧਾਰਤ ਤਕਨੀਕੀ ਜਾਂ ਫਾਰਮਾ ਸਿੱਖਿਆ ਲਈ ਮਜ਼ਬੂਰੀ ਵੱਸ ਆਪਣੇ ਬੱਚਿਆਂ ਨੂੰ ਬਾਹਰ ਭੇਜਣ ਦੀ ਲੋੜ ਨਹੀਂ ਕਿਉਂਕਿ ਮਾਨ ਸਰਕਾਰ ਇੱਥੇ ਹੀ ਭਵਿੱਖ ਲਈ ਤਿਆਰ ਯੂਨੀਵਰਸਿਟੀਆਂ ਬਣਾ ਰਹੀ ਹੈ।

Bhagwant-Mann-Govt-Is-Building-Future-ready-Universities-Ensuring-Punjab-s-Youth-No-Longer-Have-To-Leave-State-For-Quality-Technology-



TOP HEADLINES


*ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ; ਮੀ
ਪੰਜਾਬ ਪੁਲਿਸ ਵੱਲੋਂ ਨਿੱਜੀ ਵਾਹਨਾਂ ‘ਤੇ ਗੈਰ-ਕਾਨੂੰਨੀ ਹੂਟਰ, ਸ
*ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਿੱਲੀ ਦੀ ਮੁੱਖ
ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਮਾਲੇਰਕੋਟਲਾ ਪੁਲਿ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ
*ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ
ਕਾਂਗਰਸ ਵੱਲੋਂ ਝਾੜੂ ਦੀ ਬੇਅਦਬੀ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰ
*ਪੰਜਾਬ ਦੇ ਨੌਜਵਾਨਾਂ ਨੂੰ ਕੁਆਲਟੀ ਤਕਨੀਕੀ ਅਤੇ ਫਾਰਮਾਸਿਊਟੀਕਲ
ਢਿੱਲੋਂ ਨੇ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨਾਲ ਕੀਤੀ ਮੁਲਾਕ
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ, ਸ੍ਰੀ ਅਕਾਲ ਤ
ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ, ਮੁੱਖ ਮੰਤਰੀ
ਫਿਰੋਜ਼ਪੁਰ ਵਿਚ ਭਿਆਨਕ ਸੜਕ ਹਾਦਸਾ,ਮਹਿੰਦਰਾ ਪਿਕਅਪ ਅਤੇ ਘੋੜਾ ਟ
*ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾ
*ਪ੍ਰਾਈਵੇਟ ਸਕੂਲਾਂ ਦੀ ਮਨਮਾਨੀ 'ਤੇ ਨਕੇਲ ਕੱਸਣ ਵਾਲਾ ਦੇਸ਼ ਦਾ
*ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹ
ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ,
*ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲਾ ਆਦਤੀ ਅਪਰਾਧੀ
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲੁਧਿਆਣਾ ਵਿੱਚ ਲਾਪਤਾ ਹੋਈਆਂ ਕੁੜੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮੁੱਖ ਮੰਤਰੀ ਮਾਵਾਂ-ਧੀਆਂ ਸਤ
*ਹਰਭਜਨ ਸਿੰਘ ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50305561

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us