ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਕਾਦਮਿਕ ਕੌਂਸਲ ਦੀ ਮੀਟਿੰਗ ਚੇਅਰਮੈਨ ਡਾ. ਅਮਰਪਾਲ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ, ਜਿਸ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਬਿਹਤਰ, ਆਧੁਨਿਕ ਅਤੇ ਸਮੇਂ ਦੀਆਂ ਲੋੜਾਂ ਅਨੁਸਾਰ ਬਣਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਇਸ ਗੱਲ ’ਤੇ ਵਿਚਾਰ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਪਾਠਕ੍ਰਮ ਵਿੱਚ ਕਿਹੜੀਆਂ ਨਵੀਆਂ ਚੀਜ਼ਾਂ ਸ਼ਾਮਲ ਕੀਤੀਆਂ ਜਾਣ ਤਾਂ ਜੋ ਵਿਦਿਆਰਥੀ ਸਿਰਫ਼ ਇਮਤਿਹਾਨਾਂ ਲਈ ਹੀ ਨਹੀਂ, ਸਗੋਂ ਆਪਣੇ ਭਵਿੱਖ ਅਤੇ ਕਰੀਅਰ ਲਈ ਵੀ ਪੂਰੀ ਤਰ੍ਹਾਂ ਤਿਆਰ ਹੋ ਸਕਣ।
ਡਾ. ਅਮਰਪਾਲ ਸਿੰਘ ਨੇ ਸਿੱਖਿਆ ਨੂੰ ਹੋਰ ਰੁਜ਼ਗਾਰ-ਕੇਂਦਰਿਤ, ਤਕਨਾਲੋਜੀ ਨਾਲ ਜੁੜਿਆ ਅਤੇ ਵਿਦਿਆਰਥੀ-ਹਿਤੈਸ਼ੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਸਮੇਂ ਦੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ ਤਾਂ ਜੋ ਵਿਦਿਆਰਥੀ ਵਿਸ਼ਵ ਪੱਧਰ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਮਰੱਥ ਬਣ ਸਕਣ।
ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੈਕਰੇਟਰੀ ਸ੍ਰੀ ਸਕੱਤਰ ਸਿੰਘ ਬਾਲ, ਸ੍ਰੀ ਜਸਵੰਤ ਸਿੰਘ ਜ਼ਫਰ (ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ) ਅਤੇ ਬੋਰਡ ਦੇ ਮਾਣਯੋਗ ਮੈਂਬਰ ਵੀ ਹਾਜ਼ਰ ਰਹੇ।
ਸਾਡੀ ਕੋਸ਼ਿਸ਼ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਹਰ ਵਿਦਿਆਰਥੀ ਗੁਣਵੱਤਾਪੂਰਨ, ਆਧੁਨਿਕ ਅਤੇ ਭਵਿੱਖ-ਮੁਖੀ ਸਿੱਖਿਆ ਪ੍ਰਾਪਤ ਕਰੇ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਨਾਲ-ਨਾਲ ਸਮਾਜ ਅਤੇ ਦੇਸ਼ ਦੀ ਤਰੱਕੀ ਵਿੱਚ ਵੀ ਆਪਣਾ ਯੋਗਦਾਨ ਪਾ ਸਕੇ।