*ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ*

Jun9,2026 | Jagrati Lahar Bureau | Chandigarh


*• ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੇ ਫੀਡਬੈਕ ਉਪਰੰਤ ਹਰਜੋਤ ਸਿੰਘ ਬੈਂਸ ਵੱਲੋਂ ਵਿਆਪਕ ਪੇਪਰ ਮੁਲਾਂਕਣ ਸੁਧਾਰਾਂ ਦਾ ਐਲਾਨ*

*• ਕੰਪੀਟੈਂਸੀ-ਅਧਾਰਤ ਪੇਪਰ, ਨਕਲ ਰੋਕਣ ਲਈ ਸਖ਼ਤ ਉਪਾਅ ਲਾਗੂ ਕੀਤੇ ਜਾਣਗੇ: ਹਰਜੋਤ ਬੈਂਸ*

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਖ਼ਤਮ ਹੋ ਜਾਵੇਗੀ।

ਇਹ ਅਹਿਮ ਫੈਸਲਾ ਅੱਜ ਪੀ.ਐਸ.ਈ.ਬੀ. ਦੀ ਬੋਰਡ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਫੈਸਲੇ ਦਾ ਆਧਾਰ 31 ਮਈ, 2026 ਨੂੰ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ "ਸਿਤਾਰੇ ਜ਼ਮੀਨ 'ਤੇ" ਦੌਰਾਨ ਕੁਝ ਵਿਦਿਆਰਥੀਆਂ ਨਾਲ ਹੋਈ ਗੱਲਬਾਤ ਤੋਂ ਲਿਆ ਗਿਆ ਹੈ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜ਼ਿਲ੍ਹਾ ਟਾਪਰਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਸਮੇਂ ਗੱਲਬਾਤ ਦੌਰਾਨ, ਕੁਝ ਵਿਦਿਆਰਥੀਆਂ ਨੇ ਦੱਸਿਆ ਕਿ ਚੋਟੀ ਦੇ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਸਿਰਫ਼ ਉਮਰ ਦੇ ਅਧਾਰ 'ਤੇ ਮੈਰਿਟ ਸੂਚੀ ਵਿੱਚ ਹੇਠਾਂ ਰੱਖਿਆ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦੇ ਰੈਂਕ ਪ੍ਰਭਾਵਿਤ ਹੁੰਦੇ ਹਨ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਸ ਰਿਵਾਇਤ ਨੂੰ ਖ਼ਤਮ ਕਰਨ ਅਤੇ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਲਈ ਸਾਂਝੀ ਰੈਂਕ ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ।

ਸ. ਬੈਂਸ ਨੇ ਕਿਹਾ ਕਿ ਵਿਦਿਆਰਥੀ ਕੇਂਦਰਿਤ ਸਿੱਖਿਆ ਵੱਲ ਇਹ ਇੱਕ ਇਤਿਹਾਸਕ ਕਦਮ ਹੈ। ਟਾਪਰ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀ ਨੂੰ ਉਮਰ ਦੇ ਆਧਾਰ 'ਤੇ ਘੱਟ ਰੈਂਕ ਨਹੀਂ ਦਿੱਤਾ ਜਾ ਸਕਦਾ। ਮੁੱਖ ਮੰਤਰੀ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਹੁਣ ਬਰਾਬਰ ਅੰਕਾਂ ਦਾ ਮਤਲਬ ਬਰਾਬਰ ਰੈਂਕ ਹੋਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੈਂਕਿੰਗ ਵਿੱਚ ਕੀਤੇ ਸੁਧਾਰਾਂ ਤੋਂ ਇਲਾਵਾ, ਸਿੱਖਿਆ ਬੋਰਡ ਨੇ ਪ੍ਰਸ਼ਨ ਪੱਤਰ ਡਿਜ਼ਾਈਨ ਵਿੱਚ ਵੀ ਵੱਡੇ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸਦਾ ਉਦੇਸ਼ ਨਕਲ ਨੂੰ ਰੋਕਣਾ ਅਤੇ ਰੱਟਾ ਲਗਾਉਣ ਦੀ ਆਦਤ ਨੂੰ ਖ਼ਤਮ ਕਰਨਾ ਹੈ। 'ਸਿਤਾਰੇ ਜ਼ਮੀਨ 'ਤੇ' ਦੌਰਾਨ ਵਿਦਿਆਰਥੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਮੌਜੂਦਾ ਪੇਪਰਾਂ ਵਿੱਚ ਗਿਆਨ ਦੀ ਬਜਾਇ ਰੱਟੇ ਨੂੰ ਜ਼ਿਆਦਾ ਮਹੱਤਵ ਦਿੱਤਾ ਜਾਂਦਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅਸੀਂ ਵਿਸ਼ਾ ਮਾਹਿਰਾਂ ਵੱਲੋਂ ਨਿਰਧਾਰਤ ਕੰਪੀਟੈਂਸੀ-ਅਧਾਰਤ ਪ੍ਰਸ਼ਨ ਪੱਤਰਾਂ ਨੂੰ ਅਪਣਾ ਰਹੇ ਹਾਂ। ਵਿਦਿਆਰਥੀ ਦੀ ਸਮਝ, ਵਿਸ਼ਲੇਸ਼ਣਾਤਮਕ ਯੋਗਤਾ ਅਤੇ ਤਰਕ ਦੀ ਜਾਂਚ ਕਰਨ 'ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ, ਨਾ ਕਿ ਇਸ 'ਤੇ ਕਿ ਉਹ ਕਿੰਨੀ ਚੰਗੀ ਤਰ੍ਹਾਂ ਰੱਟਾ ਲਗਾ ਸਕਦੇ ਹਨ। ਬਿਹਤਰ ਪ੍ਰਸ਼ਨ ਪੱਤਰਾਂ ਦਾ ਉਦੇਸ਼ ਨਕਲ ਦੀ ਗੁੰਜਾਇਸ਼ ਨੂੰ ਖ਼ਤਮ ਕਰਨਾ ਹੈ। ਜਦੋਂ ਪ੍ਰਸ਼ਨ ਰੱਟੇ ਦੀ ਬਜਾਇ ਸੋਚਣ ਦੀ ਸਮਰੱਥਾ ਨੂੰ ਪਰਖਦੇ ਹਨ ਤਾਂ ਪੇਪਰ ਲੀਕ ਅਤੇ ਨਕਲ ਦੀ ਗੁੰਜਾਇਸ਼ ਨਹੀਂ ਰਹਿੰਦੀ।"

ਸਿੱਖਿਆ ਮੰਤਰੀ ਨੇ ਕਿਹਾ, “ਵਿਦਿਆਰਥੀ ਸਾਡਾ ਭਵਿੱਖ ਹਨ। ਸਾਡੇ ਵੱਲੋਂ ਲਏ ਗਏ ਹਰ ਫੈਸਲੇ ਨਾਲ ਉਨ੍ਹਾਂ ਨੂੰ ਨਿਰਪੱਖਤਾ, ਆਤਮ-ਵਿਸ਼ਵਾਸ ਅਤੇ ਵਿਸ਼ਵ ਪੱਧਰੀ ਮਿਆਰ ਮਿਲਣੇ ਚਾਹੀਦੇ ਹਨ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਨੀਤੀਆਂ ਵਿੱਚ ਤਰਜੀਹ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਹੁਣ ਪੜਾਅਵਾਰ ਢੰਗ ਨਾਲ ਰੱਟੇਬਾਜ਼ੀ ਦੇ ਚਿਰਾਂ ਤੋਂ ਪ੍ਰਚੱਲਿਤ ਰੁਝਾਨ ਨੂੰ ਬੰਦ ਕਰੇਗਾ ਅਤੇ ਹਰ ਪ੍ਰੀਖਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਵਿਦਿਆਰਥੀ-ਅਨੁਕੂਲ ਬਣਾਏਗਾ।”

ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਤੋਂ ਪ੍ਰਾਪਤ ਸਾਰੇ ਉਸਾਰੂ ਸੁਝਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਅਗਲੀ ਬੋਰਡ ਪ੍ਰੀਖਿਆ ਤੋਂ ਪਹਿਲਾਂ ਸਾਂਝੀ ਰੈਂਕਿੰਗ ਪ੍ਰਣਾਲੀ ਅਤੇ ਨਵੇਂ ਪ੍ਰਸ਼ਨ ਪੱਤਰ ਪੈਟਰਨਾਂ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।


Equal-Marks-Equal-Rank-Mann-Govt-Scraps-Date-of-birth-Rule-For-Board-Exams



TOP HEADLINES


*ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ
ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦ
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ
*ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿ
*ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾ
*ਪੰਜਾਬ ਦੇ ਸਫਲ ਸੰਸਥਾਪਕਾਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰ
*ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲ
ਆਪ ਐਮਪੀ ਮਾਲਵਿੰਦਰ ਕੰਗ ਨੇ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਸ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
*ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35
ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ
*ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ
*ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦ
25 ਸਾਲਾਂ ਬਾਅਦ ਪਿੰਡ ਦੀਵਾ ਮੰਡੇਰ ਦੀ ਪੁਰਾਣੀ ਮੰਗ ਹੋਈ ਪੂਰੀ,
*ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ
ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਭਵਿੱਖ ਦੀ ਸਿੱਖਿਆ ਨੂੰ ਲੈ ਕੇ
ਮੋਹਾਲੀ ਨੂੰ ਮਿਲਿਆ ਨਵਾਂ ਮੇਅਰ,ਸਰਬਜੀਤ ਸਿੰਘ ਸਮਾਣਾ ਬਣੇ ਮੇਅਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50344757

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us