*ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ*

Jun10,2026 | Jagrati Lahar Bureau | Chandigarh


*ਮੰਤਰੀ ਮੰਡਲ ਵੱਲੋਂ 1,013 ਲੈਕਚਰਾਰਾਂ ਦੀ ਭਰਤੀ ਨੂੰ ਹਰੀ ਝੰਡੀ, ਉਮਰ ਹੱਦ ਵਿੱਚ ਪੰਜ ਸਾਲ ਦੀ ਛੋਟ ਦਿੱਤੀ*

*ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਨੂੰ ਮਜ਼ਬੂਤ ਕਰਨ ਲਈ ਲੋਕ ਨਿਰਮਾਣ ਵਿਭਾਗ ਵਿੱਚ 156 ਜੂਨੀਅਰ ਇੰਜੀਨੀਅਰਾਂ ਦੀਆਂ ਅਸਾਮੀਆਂ ਨੂੰ ਹਰੀ ਝੰਡੀ*

*ਵਜ਼ਾਰਤ ਵੱਲੋਂ ਗਿੱਲੇ ਕੂੜੇ ਨੂੰ ਸਾਫ਼-ਸੁਥਰੀ ਊਰਜਾ ਵਿੱਚ ਬਦਲਣ ਲਈ ਪਟਿਆਲਾ ਅਤੇ ਜਲੰਧਰ ਵਿੱਚ ਬਾਇਓਗੈਸ ਪਲਾਂਟਾਂ ਨੂੰ ਮਨਜ਼ੂਰੀ*

*ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਕਾਰੋਬਾਰ ਨੂੰ ਹੋਰ ਸੁਖਾਲਾ ਬਣਾਉਣ ਲਈ ਉਦਯੋਗਿਕ ਨੀਤੀ ਵਿੱਚ ਸੋਧ*


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਨੀਟ (ਨੈਸ਼ਨਲ ਐਲੀਜੀਬਿਲਟੀ-ਕਮ-ਐਂਟਰੈਂਸ ਟੈਸਟ) ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੇਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ, ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਕੂੜਾ ਪ੍ਰਬੰਧਨ ਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਵਿੱਚ 'ਈਜ਼ ਆਫ਼ ਡੂਇੰਗ ਬਿਜ਼ਨਸ' (ਕਾਰੋਬਾਰ ਨੂੰ ਸੁਖਾਲਾ ਬਣਾਉਣ) ਵਿੱਚ ਹੋਰ ਸੁਧਾਰ ਕਰਨਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਇਨ੍ਹਾਂ ਫੈਸਲਿਆਂ ਵਿੱਚ ਨੀਟ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਇਕ ਅਟੈਂਡੈਂਟ (ਸਹਾਇਕ) ਲਈ ਮੁਫ਼ਤ ਬੱਸ ਸਫ਼ਰ, 1,013 ਲੈਕਚਰਾਰਾਂ ਅਤੇ 156 ਜੂਨੀਅਰ ਇੰਜੀਨੀਅਰਾਂ (ਜੇ.ਈ.) ਦੀ ਭਰਤੀ, ਪਟਿਆਲਾ ਅਤੇ ਜਲੰਧਰ ਵਿੱਚ ਗਿੱਲੇ ਕੂੜੇ 'ਤੇ ਅਧਾਰਤ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਦੀ ਸਥਾਪਨਾ ਅਤੇ ਪੰਜਾਬ ਵਿੱਚ ਨਿਵੇਸ਼ ਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ 'ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ, 2026' ਵਿੱਚ ਅਹਿਮ ਸੋਧਾਂ ਸ਼ਾਮਲ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ, "ਵਜ਼ਾਰਤ ਨੇ ਵਿਦਿਆਰਥੀ ਭਲਾਈ, ਸਿੱਖਿਆ, ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਬੁਨਿਆਦੀ ਢਾਂਚੇ ਦੇ ਵਿਕਾਸ, ਨਵਿਆਉਣਯੋਗ ਊਰਜਾ, ਪ੍ਰਸ਼ਾਸਨਿਕ ਸੁਧਾਰਾਂ ਅਤੇ ਉਦਯੋਗਿਕ ਵਿਕਾਸ ਨਾਲ ਸਬੰਧਤ ਕਈ ਮਹੱਤਵਪੂਰਨ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ, ਜੋ ਜਨਤਕ ਭਲਾਈ ਅਤੇ ਆਰਥਿਕ ਤਰੱਕੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹਨ।"
ਨੀਟ (ਅੰਡਰ ਗ੍ਰੈਜੂਏਟ) ਦੀ ਮੁੜ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਨਾਲ ਜਾਣ ਵਾਲੇ ਇੱਕ ਅਟੈਂਡੈਂਟ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਪ੍ਰੀਖਿਆ ਕੇਂਦਰਾਂ ਤੱਕ ਮੁਫ਼ਤ ਬੱਸ ਸਫ਼ਰ ਨੂੰ ਮਨਜ਼ੂਰੀ ਦਿੱਤੀ ਹੈ। ਦੱਸਣਯੋਗ ਹੈ ਕਿ 3 ਮਈ, 2026 ਨੂੰ ਹੋਈ ਨੀਟ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ ਅਤੇ ਹੁਣ ਇਹ ਪ੍ਰੀਖਿਆ 21 ਜੂਨ, 2026 ਲਈ ਮੁੜ ਨਿਰਧਾਰਤ ਕੀਤੀ ਗਈ ਹੈ।
ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਟੈਂਡੈਂਟ ਦੀ ਸਹੂਲਤ ਲਈ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ 20, 21 ਅਤੇ 22 ਜੂਨ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰੀਖਿਆ ਕੇਂਦਰਾਂ ਤੱਕ ਆਉਣ-ਜਾਣ ਲਈ ਮੁਫ਼ਤ ਸਫ਼ਰ ਦੀ ਸਹੂਲਤ ਪ੍ਰਦਾਨ ਕਰਨਗੀਆਂ। ਵਿਦਿਆਰਥੀਆਂ ਨੂੰ ਇਸ ਸਹੂਲਤ ਦਾ ਲਾਭ ਲੈਣ ਲਈ ਸਿਰਫ਼ ਆਪਣੇ ਐਡਮਿਟ ਕਾਰਡ ਦਿਖਾਉਣੇ ਪੈਣਗੇ ਅਤੇ ਉਨ੍ਹਾਂ ਕੋਲੋਂ ਕੋਈ ਕਿਰਾਇਆ ਨਹੀਂ ਲਿਆ ਜਾਵੇਗਾ। ਮੁਫ਼ਤ ਸਫ਼ਰ ਦੀ ਸਹੂਲਤ ਦਾ ਵਿੱਤੀ ਬੋਝ ਟਰਾਂਸਪੋਰਟ ਵਿਭਾਗ ਵੱਲੋਂ ਚੁੱਕਿਆ ਜਾਵੇਗਾ ਅਤੇ ਵਿੱਤ ਵਿਭਾਗ ਵੱਲੋਂ ਇਸ ਦੀ ਭਰਪਾਈ ਕੀਤੀ ਜਾਵੇਗੀ। ਇਹ ਪਹਿਲਕਦਮੀ ਵਿਦਿਆਰਥੀ ਭਲਾਈ, ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਕਿਫ਼ਾਇਤੀ ਤੇ ਪਹੁੰਚਯੋਗ ਜਨਤਕ ਟਰਾਂਸਪੋਰਟ ਸੇਵਾਵਾਂ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
*ਲੈਕਚਰਾਰ ਕਾਡਰ ਦੀਆਂ 1,013 ਅਸਾਮੀਆਂ ਭਰੀਆਂ ਜਾਣਗੀਆਂ; ਉਮਰ ਹੱਦ ਵਿੱਚ ਪੰਜ ਸਾਲ ਦੀ ਛੋਟ ਨੂੰ ਪ੍ਰਵਾਨਗੀ*
ਮੰਤਰੀ ਮੰਡਲ ਨੇ ਐਜਕੇਸ਼ਨ ਰਿਕਰਿਊਟਮੈਂਟ ਡਾਇਰੈਕਟੋਰੇਟ ਰਾਹੀਂ ਲੈਕਚਰਾਰ ਕਾਡਰ (ਗਰੁੱਪ-ਬੀ) ਦੀਆਂ ਬੈਕਲਾਗ ਅਤੇ ਨਵੀਆਂ ਸਿਰਜੀਆਂ ਅਸਾਮੀਆਂ ਸਮੇਤ 1,013 ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਭਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਕੈਬਨਿਟ ਵੱਲੋਂ ਸਕੂਲ ਸਿੱਖਿਆ ਵਿਭਾਗ ਵਿੱਚ ਲੈਕਚਰਾਰ ਕਾਡਰ ਦੀਆਂ ਅਸਾਮੀਆਂ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਲਈ ਉਪਰਲੀ ਉਮਰ ਹੱਦ ਵਿੱਚ ਪੰਜ ਸਾਲ ਦੀ ਯਕਮੁਸ਼ਤ ਛੋਟ ਵੀ ਦਿੱਤੀ ਗਈ ਹੈ। ਇਸ ਕਦਮ ਦਾ ਉਦੇਸ਼ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ।
*ਲੋਕ ਨਿਰਮਾਣ ਵਿਭਾਗ ਵਿੱਚ ਜੂਨੀਅਰ ਇੰਜੀਨੀਅਰ ਦੀਆਂ 156 ਅਸਾਮੀਆਂ ਨੂੰ ਪ੍ਰਵਾਨਗੀ*
ਇੱਕ ਹੋਰ ਅਹਿਮ ਫੈਸਲਾ ਲੈਂਦਿਆਂ, ਮੰਤਰੀ ਮੰਡਲ ਨੇ ਲੋਕ ਨਿਰਮਾਣ ਵਿਭਾਗ ਵਿੱਚ 156 ਜੂਨੀਅਰ ਇੰਜੀਨੀਅਰਾਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚ ਜੂਨੀਅਰ ਇੰਜੀਨੀਅਰ (ਸਿਵਲ) ਦੀਆਂ 127 ਅਸਾਮੀਆਂ ਅਤੇ ਜੂਨੀਅਰ ਇੰਜੀਨੀਅਰ (ਇਲੈਕਟ੍ਰੀਕਲ) ਦੀਆਂ 29 ਅਸਾਮੀਆਂ ਸ਼ਾਮਲ ਹਨ। ਇਸ ਭਰਤੀ ਨਾਲ ਵਿਭਾਗ ਦਾ ਕੰਮਕਾਜ ਹੋਰ ਸੁਚਾਰੂ ਬਣੇਗਾ ਅਤੇ ਪ੍ਰਭਾਵਸ਼ਾਲੀ ਵਿਉਂਤਬੰਦੀ, ਨਿਗਰਾਨੀ ਅਤੇ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ। ਇਹ ਸਾਰੀਆਂ ਅਸਾਮੀਆਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀ.ਐਸ.ਐਸ.ਐਸ.ਬੀ.) ਵੱਲੋਂ ਸਿੱਧੀ ਭਰਤੀ ਰਾਹੀਂ ਭਰੀਆਂ ਜਾਣਗੀਆਂ।
*ਪਟਿਆਲਾ ਅਤੇ ਜਲੰਧਰ ਵਿੱਚ ਗਿੱਲੇ ਕੂੜੇ 'ਤੇ ਅਧਾਰਤ ਸੀ.ਬੀ.ਜੀ. ਪ੍ਰਾਜੈਕਟ ਨੂੰ ਪ੍ਰਵਾਨਗੀ*
ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਅਤੇ ਨਵਿਆਉਣਯੋਗ ਊਰਜਾ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਮੰਤਰੀ ਮੰਡਲ ਨੇ ਨਗਰ ਨਿਗਮ ਪਟਿਆਲਾ ਅਤੇ ਨਗਰ ਨਿਗਮ ਜਲੰਧਰ ਵਿਖੇ 100 ਟੀ.ਪੀ.ਡੀ. ਦੀ ਸਮਰੱਥਾ ਵਾਲੇ ਗਿੱਲੇ ਕੂੜੇ 'ਤੇ ਅਧਾਰਿਤ ਕੰਪ੍ਰੈਸਡ ਬਾਇਓਗੈਸ (ਸੀਬੀਜੀ) ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਹ ਪ੍ਰਾਜੈਕਟ ਨਾਮਜ਼ਦਗੀ ਦੇ ਆਧਾਰ 'ਤੇ ਐਚ.ਪੀ.ਸੀ.ਐਲ. ਰੀਨਿਊਏਬਲ ਐਂਡ ਗ੍ਰੀਨ ਐਨਰਜੀ ਲਿਮਟਿਡ (ਐਚ.ਪੀ.ਆਰ.ਜੀ.ਈ.) ਨੂੰ ਸੌਂਪੇ ਜਾਣਗੇ।
ਸੂਬੇ ਭਰ ਦੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਪ੍ਰਤੀ ਦਿਨ ਲਗਭਗ 4,000 ਟਨ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪੈਦਾ ਹੁੰਦੀ ਹੈ। ਇਸ ਪ੍ਰਾਜੈਕਟ ਤਹਿਤ ਗਿੱਲੇ ਕੂੜੇ ਦੀ ਵਿਗਿਆਨਕ ਢੰਗ ਨਾਲ ਪ੍ਰੋਸੈਸਿੰਗ ਕੀਤੀ ਜਾਵੇਗੀ ਜਿਸ ਨਾਲ ਰਹਿੰਦ-ਖੂੰਹਦ ਅਧੀਨ ਸਥਾਨ ਸਾਫ ਹੋ ਸਕਣਗੇ, ਸ਼ਹਿਰੀ ਸਫਾਈ ਅਤੇ ਜਨਤਕ ਸਿਹਤ ਵਿੱਚ ਸੁਧਾਰ ਹੋਵੇਗਾ, ਨਵਿਆਉਣਯੋਗ ਊਰਜਾ ਅਤੇ ਜੈਵਿਕ ਖਾਦ ਪੈਦਾ ਹੋਵੇਗੀ, ਮੀਥੇਨ ਦਾ ਨਿਕਾਸ ਘਟੇਗਾ ਅਤੇ ਆਰਥਿਕਤਾ ਨੂੰ ਹੁਲਾਰਾ ਮਿਲੇਗਾ।
*ਸੀਨੀਆਰਤਾ ਸਬੰਧੀ ਵਿਵਾਦਾਂ ਨੂੰ ਸੁਲਝਾਉਣ ਕਰਨ ਲਈ ਪੰਜਾਬ ਸਿਵਲ ਸੇਵਾਵਾਂ ਨਿਯਮਾਂ ਵਿੱਚ ਸੋਧ*  
ਮੰਤਰੀ ਮੰਡਲ ਨੇ ਪੰਜਾਬ ਸਿਵਲ ਸਰਵਿਸਜ਼ (ਜਨਰਲ ਐਂਡ ਕਾਮਨ ਕੰਡੀਸ਼ਨਜ਼ ਆਫ ਸਰਵਿਸ) ਰੂਲਜ਼-1994 ਦੇ ਨਿਯਮ-8 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੋਧ ਉਨ੍ਹਾਂ ਸਥਿਤੀਆਂ ਦਾ ਹੱਲ ਕਰਦੀ ਹੈ ਜਿੱਥੇ ਇੱਕੋ ਜਿਹੀ ਯੋਗਤਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦੀ ਜਨਮ ਮਿਤੀ ਵੀ ਇੱਕੋ ਜਿਹੀ ਹੁੰਦੀ ਹੈ। ਅਜਿਹੇ ਮਾਮਲਿਆਂ ਵਿੱਚ ਅੰਤਰ-ਸੀਨੀਆਰਤਾ ਹੁਣ ਮੈਰਿਟ ਦੇ ਆਧਾਰ 'ਤੇ ਨਿਰਧਾਰਤ ਕੀਤੀ ਜਾਵੇਗੀ, ਜਿਸ ਵਿੱਚ ਸਬੰਧਤ ਅਹੁਦੇ ਲਈ ਨਿਰਧਾਰਤ ਘੱਟੋ-ਘੱਟ ਵਿਦਿਅਕ ਯੋਗਤਾ ਵਿੱਚ ਪ੍ਰਾਪਤ ਕੀਤੀ ਅੰਤਿਮ ਗ੍ਰੇਡਿੰਗ ਜਾਂ ਪ੍ਰਤੀਸ਼ਤਤਾ ਸ਼ਾਮਲ ਹੋਵੇਗੀ।
*ਨਿਵੇਸ਼ ਨੂੰ ਹੁਲਾਰਾ ਦੇਣ ਲਈ ‘ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026’ ਵਿੱਚ ਸੋਧ*
ਪੰਜਾਬ ਦੇ ਉਦਯੋਗਿਕ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ‘ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026’ ਅਤੇ ਪੰਜਾਬ ਉਦਯੋਗ ਕ੍ਰਾਂਤੀ ਪਹਿਲਕਦਮੀ ਅਧੀਨ ਵੱਖ-ਵੱਖ ਸੈਕਟਰਲ ਨੀਤੀਆਂ ਵਿੱਚ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਹੈ।
ਇਨ੍ਹਾਂ ਸੋਧਾਂ ਵਿੱਚ ਵਿੱਤੀ ਰਿਆਇਤਾਂ ਸਿਰਫ਼ ਮੌਜੂਦਾ ਸੂਖਮ, ਛੋਟੇ ਤੇ ਦਰਮਿਆਨੇ ਉਦਯੋਗ (ਐਮ.ਐਸ.ਐਮ.ਈਜ਼)  ਦੀ ਬਜਾਏ ਮੌਜੂਦਾ ਉਦਯੋਗਿਕ ਇਕਾਈਆਂ 'ਤੇ ਲਾਗੂ ਹੋਣ ਦੀ ਵਿਵਸਥਾ ਕੀਤੀ ਗਈ ਹੈ। ਇਹ ਉਦਯੋਗਿਕ ਕਲੱਸਟਰਾਂ, ਖੋਜ ਅਤੇ ਵਿਕਾਸ ਸਹੂਲਤਾਂ ਅਤੇ ਵਾਤਾਵਰਣ-ਪੱਖੀ ਤਕਨਾਲੋਜੀਆਂ ਨਾਲ ਸਬੰਧਤ ਉਪਬੰਧਾਂ ਨੂੰ ਵੀ ਮਜ਼ਬੂਤ ਕਰਦੀਆਂ ਹਨ। ਪਹਿਲੀਆਂ 50 ਯੋਗ ਇਕਾਈਆਂ ਲਈ 10 ਲੱਖ ਰੁਪਏ ਦੇ ਯਕਮੁਸ਼ਤ ਪ੍ਰੋਤਸਾਹਨ ਵਿੱਚ ਹੁਣ ਘੱਟੋ-ਘੱਟ ਗੋਲਡ ਲੈਵਲ ਜੈਡ.ਈ.ਡੀ. ਸਰਟੀਫਿਕੇਸ਼ਨ ਜਾਂ ਇਸ ਤੋਂ ਵੱਧ ਸਰਟੀਫਿਕੇਸ਼ਨ ਪ੍ਰਾਪਤ ਕਰਨ ਵਾਲੇ ਉਦਯੋਗ ਸ਼ਾਮਲ ਹੋਣਗੇ, ਜਦੋਂ ਕਿ ਸੈਕਟਰਲ ਨੀਤੀਆਂ ਵਿੱਚ ਸਮੁੱਚੇ ਪ੍ਰੋਤਸਾਹਨ ਸੀਮਾਵਾਂ ਨਾਲ ਸਬੰਧਤ ਉਪਬੰਧਾਂ ਨੂੰ ਸੰਕੇਤਕ ਅਤੇ ਗੈਰ-ਕਾਨੂੰਨੀ ਮੰਨਿਆ ਜਾਵੇਗਾ।
ਇਨ੍ਹਾਂ ਸੁਧਾਰਾਂ ਤੋਂ ਨਿਵੇਸ਼ ਨੂੰ ਹੁਲਾਰਾ ਮਿਲਣ, ਉਦਯੋਗਿਕ ਵਿਕਾਸ ਨੂੰ ਮਜ਼ਬੂਤੀ ਮਿਲਣ ਅਤੇ ਪੰਜਾਬ ਦੇ ਦੇਸ਼ ਵਿੱਚ ਸਭ ਤੋਂ ਆਕਰਸ਼ਕ ਨਿਵੇਸ਼ ਸਥਾਨ ਵਜੋਂ ਉਭਰਨ ਦੀ ਉਮੀਦ ਹੈ।

Bhagwant-Mann-Cabinet-Approves-Free-Travel-For-Neet-Re-exam-Candidates-Across-Punjab



TOP HEADLINES


ਲੁਧਿਆਣਾ ਵਿੱਚ ਵੱਡੇ ਜੀ.ਐਸ.ਟੀ ਧੋਖਾਧੜੀ ਰੈਕਟ ਦਾ ਪਰਦਾਫਾਸ਼, 2
*ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ
*ਨਗਰ ਨਿਗਮ ਨੇ 62 ਦਿਨਾਂ ਵਿੱਚ 7500 ਟਨ ਗੋਹਾ ਬੁੱਢੇ ਦਰਿਆ ਵਿੱ
*ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨ
*ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌ
*ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦ
ਮੇਅਰ ਬਣਦਿਆਂ ਹੀ ਐਕਸ਼ਨ ਵਿੱਚ ਆਏ ਸਰਬਜੀਤ ਸਿੰਘ ਸਮਾਣਾ ਫੇਜ਼ 1
*ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨ
*ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸ
ਬੋਹਾ ਅਤੇ ਬਰੇਟਾ ਨਗਰ ਕੌਂਸਲ ਦੇ ਕਈ ਆਜਾਦ ਕੌਂਸਲਰ ਆਪ ਵਿੱਚ ਸ਼ਾ
*ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼
ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ
*ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ
*ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ
ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ
*ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ
ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦ
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ
*ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿ
*ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50358293

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us