*ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ*

Jun10,2026 | Jagrati Lahar Bureau | Chandigarh


*ਅਣਅਧਿਕਾਰਤ ਕਲੋਨੀਆਂ ਵਿੱਚ ਆਪਣੀ ਮਿਹਨਤ ਦੀ ਕਮਾਈ ਲਗਾਉਣ ਵਾਲੇ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ; ਧੋਖੇਬਾਜ਼ ਕਲੋਨਾਈਜ਼ਰਾਂ ਵਿਰੁੱਧ ਕੋਈ ਢਿੱਲ ਨਹੀਂ ਵਰਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*



ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ।

ਅਜਿਹੀਆਂ ਕਲੋਨੀਆਂ ਦੇ ਵਸਨੀਕਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਹਜ਼ਾਰਾਂ ਭੋਲੇ-ਭਾਲੇ ਖਰੀਦਦਾਰ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚਣ ਵਾਲੇ ਕਾਲੋਨਾਈਜ਼ਰਾਂ ਦੇ ਧੋਖੇ ਕਾਰਨ ਦੁਖੀ ਹਨ ਅਤੇ ਲੋਕਾਂ ਨੂੰ ਕਾਨੂੰਨੀ ਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਹਜ਼ਾਰਾਂ ਭੋਲੇ-ਭਾਲੇ ਪਰਿਵਾਰਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਪਲਾਟਾਂ ਵਿੱਚ ਨਿਵੇਸ਼ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਨਾ ਤਾਂ ਜ਼ਮੀਨ ਵੇਚ ਸਕਦੇ ਸਨ ਅਤੇ ਨਾ ਹੀ ਰਜਿਸਟਰੀਆਂ ਕਰਵਾ ਸਕਦੇ ਸਨ। ਉਨ੍ਹਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਕੁਨੈਕਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਗਿਆ ਸੀ। ਇਹ ਲੋਕ ਪੀੜਤ ਹਨ ਅਤੇ ਇਨਸਾਫ਼ ਦੇ ਹੱਕਦਾਰ ਹਨ।”

ਭੋਲੇ-ਭਾਲੇ ਨਾਗਰਿਕਾਂ ਅਤੇ ਧੋਖੇਬਾਜ਼ ਡਿਵੈਲਪਰਾਂ ਦਰਮਿਆਨ ਸਪੱਸ਼ਟ ਲਕੀਰ ਖਿੱਚਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧੋਖੇਬਾਜ਼ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਬਰੋਸ਼ਰ ਅਤੇ ਝੂਠੇ ਵਾਅਦਿਆਂ ਨਾਲ ਭਰਮਾਇਆ। ਉਨ੍ਹਾਂ ਨੇ ਪਲਾਟ ਵੇਚੇ, ਮੁਨਾਫ਼ਾ ਕਮਾਇਆ ਅਤੇ ਚਲਦੇ ਬਣੇ। ਬਾਅਦ ਵਿੱਚ ਆਮ ਨਾਗਰਿਕਾਂ ਨੂੰ ਇਸ ਦੇ ਨਤੀਜੇ ਭੁਗਤਣੇ ਪਏ। ਵੇਚਣ ਸਮੇਂ ਉਨ੍ਹਾਂ ਨੇ ਇਸ ਤੱਥ ਨੂੰ ਛੁਪਾਇਆ ਕਿ ਇਨ੍ਹਾਂ ਕਲੋਨੀਆਂ ਵਿੱਚ ਬਿਜਲੀ ਦੇ ਮੀਟਰ, ਸੜਕਾਂ ਅਤੇ ਸੀਵਰੇਜ ਕੁਨੈਕਸ਼ਨ ਮਨਜ਼ੂਰ ਨਹੀਂ ਕੀਤੇ ਜਾ ਸਕਦੇ।”

ਅਸਲ ਖ਼ਰੀਦਦਾਰਾਂ ਦੀ ਸੁਰੱਖਿਆ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਕਾਰ ਵੱਲੋਂ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਜਿਨ੍ਹਾਂ ਨੇ ਜਾਗਰੂਕਤਾ ਦੀ ਘਾਟ ਕਾਰਨ ਆਪਣੀ ਕਮਾਈ ਇਨ੍ਹਾਂ ਕਲੋਨੀਆਂ ਵਿੱਚ ਲਗਾ ਦਿੱਤੀ, ਪਰ ਨਾਲ ਹੀ ਇਨ੍ਹਾਂ ਠੱਗ ਕਾਲੋਨਾਈਜ਼ਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਾਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਦੋਂ ਕਿ ਪੰਜਾਬ ਸਰਕਾਰ ਪ੍ਰਭਾਵਿਤ ਵਸਨੀਕਾਂ ਨੂੰ ਇੱਕ ਸਮਾਨ ਨੀਤੀ ਰਾਹੀਂ ਰਾਹਤ ਦੇਵੇਗੀ। ਉਨ੍ਹਾਂ ਕਿਹਾ, "ਰਾਹਤ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ ਜੋ ਕਿ ਲੁਧਿਆਣਾ ਜਾਂ ਪਟਿਆਲਾ ਵਰਗੇ ਸ਼ਹਿਰਾਂ ਤੱਕ ਸੀਮਤ ਨਹੀਂ ਹੋਵੇਗੀ। ਇਸ ਨੂੰ ਪੂਰੇ ਪੰਜਾਬ ਵਿੱਚ ਇਕਸਾਰ ਲਾਗੂ ਕੀਤਾ ਜਾਵੇਗਾ ਤਾਂ ਜੋ ਹਰੇਕ ਪ੍ਰਭਾਵਿਤ ਨਾਗਰਿਕ ਨੂੰ ਇਨਸਾਫ਼ ਮਿਲ ਸਕੇ।"

ਮੁੱਖ ਮੰਤਰੀ ਨੇ ਦੱਸਿਆ ਕਿ ਨਾਗਰਿਕਾਂ ਤੋਂ ਪ੍ਰਾਪਤ ਸੁਝਾਵਾਂ ਦੀ ਘੋਖ ਕਰਨ ਅਤੇ ਅਣਅਧਿਕਾਰਤ ਕਲੋਨੀਆਂ ਨਾਲ ਜੁੜੇ ਸਾਰੇ ਲੰਬਿਤ ਕਾਨੂੰਨੀ ਅਤੇ ਵਿੱਤੀ ਮੁੱਦਿਆਂ ਦੀ ਸਮੀਖਿਆ ਕਰਨ ਲਈ ਜਲਦ ਹੀ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਕਿਹਾ, "ਅਸੀਂ ਵਸਨੀਕਾਂ ਵੱਲੋ ਉਠਾਏ ਮੁੱਦਿਆਂ ਅਤੇ ਸੁਝਾਵਾਂ 'ਤੇ ਧਿਆਨ ਨਾਲ ਵਿਚਾਰ ਕਰਾਂਗੇ ਤਾਂ ਜੋ ਇੱਕ ਵਿਹਾਰਕ ਅਤੇ ਸਥਾਈ ਹੱਲ ਕੱਢਿਆ ਜਾ ਸਕੇ।"

ਲੋਕਾਂ ਨੂੰ ਭਵਿੱਖ ਵਿੱਚ ਜਾਇਦਾਦ ਖਰੀਦਣ ਵੇਲੇ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਿਸੇ ਵੀ ਰੀਅਲ ਅਸਟੇਟ ਪ੍ਰਾਜੈਕਟ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਖਰੀਦਦਾਰਾਂ ਨੂੰ ਮੁਕੰਮਲ ਤਸਦੀਕ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪ੍ਰਾਜੈਕਟ ਨੂੰ ਪੁੱਡਾ, ਗਮਾਡਾ ਜਾਂ ਗਲਾਡਾ ਵਰਗੀਆਂ ਸਮਰੱਥ ਅਥਾਰਟੀਆਂ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਜਾਂ ਨਹੀਂ।"

ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, "ਪੰਜਾਬ ਸਰਕਾਰ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਕਿ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਨੂੰ ਸੁਰੱਖਿਆ ਹੋਵੇ ਅਤੇ ਉਨ੍ਹਾਂ ਨੂੰ ਉਹ ਰਾਹਤ ਮਿਲੇ, ਜਿਸ ਦੇ ਉਹ ਹੱਕਦਾਰ ਹਨ।"

Bhagwant-Mann-Govt-Announces-To-Formulate-State-wide-Policy-To-Provide-Relief-To-Residents-Of-Unauthorized-Colonies-Across-Punjab



TOP HEADLINES


ਲੁਧਿਆਣਾ ਵਿੱਚ ਵੱਡੇ ਜੀ.ਐਸ.ਟੀ ਧੋਖਾਧੜੀ ਰੈਕਟ ਦਾ ਪਰਦਾਫਾਸ਼, 2
*ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ
*ਨਗਰ ਨਿਗਮ ਨੇ 62 ਦਿਨਾਂ ਵਿੱਚ 7500 ਟਨ ਗੋਹਾ ਬੁੱਢੇ ਦਰਿਆ ਵਿੱ
*ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨ
*ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌ
*ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦ
ਮੇਅਰ ਬਣਦਿਆਂ ਹੀ ਐਕਸ਼ਨ ਵਿੱਚ ਆਏ ਸਰਬਜੀਤ ਸਿੰਘ ਸਮਾਣਾ ਫੇਜ਼ 1
*ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨ
*ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸ
ਬੋਹਾ ਅਤੇ ਬਰੇਟਾ ਨਗਰ ਕੌਂਸਲ ਦੇ ਕਈ ਆਜਾਦ ਕੌਂਸਲਰ ਆਪ ਵਿੱਚ ਸ਼ਾ
*ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼
ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ
*ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ
*ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ
ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ
*ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ
ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦ
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ
*ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿ
*ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50358278

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us